ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਟਿਆਲਾ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਉਨ੍ਹਾਂ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕਾਂਗਰਸੀ ਆਗੂਆਂ ਦੇ ਘਰਾਂ ਤੱਕ ਪਹੁੰਚ ਕੀਤੀ ਗਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਨਿਗਮ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਸਮੂਹ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ ਕਾਂਗਰਸ ਪਾਰਟੀ ਨਿਗਮ ਚੋਣਾਂ ਲੜੇਗੀ। ਇੱਕ ਸੁਆਲ ਦੇ ਜਵਾਬ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਨਾ ਲਿਆ ਕਰੋ ਕਿਉਂਕਿ ਉਹਨਾਂ ਦਾ ਦੌਰ ਖਤਮ ਹੋ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਜ਼ਿਲ੍ਹਾ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ ਕੀਤੀ ਜਾ ਰਹੀ ਹੈ। ਰਾਜਾ ਵੜਿੰਗ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੀ ਬੋਲਦੀਆਂ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਹਰਦਿਆਲ ਸਿੰਘ ਕੰਬੋਜ, ਹੈਰੀ ਮਾਨ , ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਅਤੇ ਪਟਿਆਲਾ ਕਾਂਗਰਸ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ