ਮਾਘੀ ਮੌਕੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਦਾ ਆਯੋਜਨ, ਨਵੀਂ ਖੇਤਰੀ ਸਿਆਸੀ ਪਾਰਟੀ ਦਾ ਹੋ ਸਕਦਾ ਐਲਾਨ 

ਚੰਡੀਗੜ੍ਹ, 2 ਜਨਵਰੀ 2024 : ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ “ਮਾਘੀ ਦੇ ਮੇਲੇ” ਦੌਰਾਨ ਪੰਥ ਬਚਾਓ, ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਮੌਕੇ ‘ਤੇ ਜਿਸ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।  ਰੈਲੀ ਦੌਰਾਨ ਪੰਜਾਬ ‘ਚ ਨਵੀਂ ਖੇਤਰੀ ਸਿਆਸੀ ਪਾਰਟੀ ਦਾ ਗਠਨ ਹੋਣ ਜਾ ਰਿਹਾ ਹੈ। ਇਹ ਐਲਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਨ੍ਹਾਂ ਦੇ ਕਰੀਬੀ ਪਾਰਟੀ ਦਾ ਕਰਨਗੇ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕਦਮ ਪੰਜਾਬ ਦੀ ਸਿਆਸਤ ਵਿੱਚ ਵੱਡੀ ਤਬਦੀਲੀ ਲਿਆ ਸਕਦਾ ਹੈ। ਪੰਜਾਬ ਦੇ ਸਿੱਖ ਭਾਈਚਾਰੇ ਲਈ ਇਤਿਹਾਸਕ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਮਹੱਤਵ ਰੱਖਣ ਵਾਲੇ ਮਾਘੀ ਤਿਉਹਾਰ ਅਤੇ ਮਾਘੀ ਮੇਲੇ ਨੂੰ ਇਸ ਐਲਾਨ ਲਈ ਇਸ ਲਈ ਚੁਣਿਆ ਗਿਆ ਹੈ ਕਿ ਕਿਉਕਿ ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਪਹੁੰਚਦੀਆਂ ਹਨ। ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖਾਲਸਾ ਦਾ ਕਹਿਣਾ ਹੈ ਕਿ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਦੀ ਨੌਜਵਾਨੀ ਨੂੰ ਬਚਾਉਣਾ ਅਤੇ ਪੰਜਾਬ ਦੀਆਂ ਸਥਾਨਕ ਸਮੱਸਿਆਵਾਂ ‘ਤੇ ਧਿਆਨ ਕੇਂਦਰਿਤ ਕਰਨਾ ਹੋਵੇਗਾ। ਪਾਰਟੀ ਦੇ ਨਾਮ ਨੂੰ ਲੈ ਕੇ ਵੀ ਕਈ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਪਾਰਟੀ ਦਾ ਨਾਮ ਕੀ ਹੋਵੇਗਾ ਇਸ ਬਾਰੇ ਕੋਈ ਵੀ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜੇਕਰ ਪਾਰਟੀ ਪ੍ਰਧਾਨ ਦੀ ਗੱਲ ਕਰੀਏ ਤਾਂ ਇਸ ਬਾਰੇ ਵੀ ਅਮ੍ਰਿਤਪਾਲ ਸਿੰਘ ਜਾਂ ਉਸਦੇ ਪਿਤਾ ਅਤੇ ਕਿਸੇ ਹੋਰ ਮੈਂਬਰ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਸੂਤਰਾਂ ਮੁਤਾਬਿਕ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਪਾਰਟੀ ਪ੍ਰਧਾਨ ਬਣਾਉਣ ਦੀਆਂ ਚਰਚਾਵਾਂ ਹਨ।