ਖਨੌਰੀ, 18 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਜਪੁਜੀ ਸਾਹਿਬ ਤੇ ਮੂਲ ਮੰਤਰ ਦਾ ਜਾਪ ਕਰਕੇ ਸ. ਡੱਲੇਵਾਲ ਦੀ ਸਿਹਤ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਖੁਦ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਪਾਲ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਰਣਜੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ।