ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਦਾ ਕੈਬਨਿਟ ਮੰਤਰੀ ਵੱਲੋ ਵਿਸ਼ੇਸ਼ ਸਨਮਾਨ
ਕੀਰਤਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡਾਂ ਪ੍ਰਤੀ ਹਰ ਵਰਗ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਪੰਜਾਬ ਦੀ ਖੇਡ ਮੈਦਾਨਾਂ ਵਿਚ ਚੰਗਾ ਵਾਤਾਵਰਣ ਸਿਰਜਿਆ ਹੈ। ਅੱਜ ਖੇਡ ਮੈਦਾਨਾਂ ਵਿਚ ਰੋਣਕਾ ਪਰਤ ਆਈਆਂ ਹਨ, ਨੌਜਵਾਨ ਨਸ਼ਿਆ ਦੀ ਲਾਹਨਤ ਨੂੰ ਤਿਆਗ ਕੇ ਖੇਡਾਂ ਵੱਲ ਆਕਰਸ਼ਿਤ ਹੋ ਰਹੇ ਹਨ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਲੜਕੇ ਕੀਰਤਪੁਰ ਸਾਹਿਬ ਵਿਚ ਖੇਡਾ ਵਤਨ ਪੰਜਾਬ ਦੀਆਂ ਜੇਤੂ ਖਿਡਾਰੀਆਂ ਨੂੰ ਇਨਾਂਮਾ ਦੀ ਵੰਡ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਸਾਰ ਭਰ ਵਿਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆ ਮੱਲਾਂ ਮਾਰੀਆ ਹਨ। ਸਾਡੇ ਸੂਬੇ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ ਤੱਕ ਪ੍ਰਸਿੱਧੀ ਹਾਸਲ ਕਰ ਚੁੱਕੇ ਹਨ। ਪੰਜਾਬ ਸਰਕਾਰ ਨੇ ਖੇਡਾਂ ਲਈ ਢੁਕਵਾ ਤੇ ਸੁਹਿਰਦ ਵਾਤਾਵਰਣ ਸਿਰਜਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਹਾਲ ਹੋ ਰਹੀ ਹੈ। ਸੂਬੇ ਦੀ ਅਰਥਿਕਤਾ ਦੀ ਲੀਹ ਤੋ ਲੱਥੀ ਗੱਡੀ ਨੂੰ ਮੁੜ ਲੀਹ ਤੇ ਲਿਆ ਕੇ ਸਰਵਪੱਖੀ ਵਿਕਾਸ ਲਈ ਯੋਜਨਾਵਾ ਉਲੀਕਿਆ ਜਾ ਰਹੀਆ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਖਿਡਾਰੀਆਂ ਨੂੰ ਪਿੰਡਾਂ ਵਿਚ ਖੇਡ ਮੈਦਾਨ ਤਿਆਰ ਕਰਕੇ ਵੱਡੀ ਸੋਗਾਤ ਦਿੱਤੀ ਜਾਵੇਗੀ, ਜਿਸ ਦੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਵਰਗ ਤੋ ਇਲਾਵਾ ਹਰ ਉਮਰ ਵਰਗ ਦੇ ਲੋਕਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਮੂਲੀਅਤ ਕੀਤੀ ਅਤੇ ਹਰ ਬਲਾਕ ਦੇ ਖੇਡ ਮੈਦਾਨਾਂ ਵਿਚ ਰੋਣਕਾਂ ਲੱਗੀਆ। ਉਨ੍ਹਾਂ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਉਦੇ ਹੋਏ ਕਿਹਾ ਕਿ ਖੇਡਾਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇ ਨਾਲ ਨਾਲ ਅਨੁਸ਼ਾਸ਼ਨ ਵਿਚ ਰਹਿਣ ਦੀ ਭਾਵਨਾ ਵੀ ਸਿਖਾਉਦੀਆਂ ਹਨ।ਹਰਜੋਤ ਬੈਂਸ ਨੇ ਅੱਜ ਕੀਰਤਪੁਰ ਸਾਹਿਬ ਵਿਚ ਲੋਕਾਂ ਦੀਆਂ ਮਸ਼ਕਿਲਾਂ ਤੇ ਸਮੱਸਿਆਵਾ ਸੁਣਨ ਮੌਕੇ ਕਿਹਾ ਕਿ ਅਸੀ ਲੋਕਾਂ ਨੂੰ ਸਾਫ ਸੁਥਰਾ ਭ੍ਰਿਸਟਾਚਾਰ ਮੁਕਤ ਪ੍ਰਸਾਸ਼ਨ ਦੇਣ ਦਾ ਵਾਅਦਾ ਕੀਤਾ ਹੈ। ਅਸੀ ਭ੍ਰਿਸਟਾਚਾਰ ਨੂੰ ਜੜ ਤੋ ਪੁੱਟ ਰਹੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਭ੍ਰਿਸਟਾਚਾਰ ਵਿਰੁੱਧ ਵਿਆਪਕ ਮੁਹਿੰਮ ਅਰੰਭੀ ਹੋਈ ਹੈ, ਅਸੀ ਬਦਲੇ ਦੀ ਭਾਵਨਾ ਨਾਲ ਕੰਮ ਨਹੀ ਕਰ ਰਹੇ ਹਾਂ, ਪ੍ਰੰਤੂ ਲੋਕਾਂ ਦੇ ਫੰਡਾਂ ਦੀ ਲੁੱਟ ਕਰਨ ਵਾਲਿਆ ਵਿਰੁੱਧ ਕਾਰਵਾਈ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਡਾ ਪ੍ਰੋਗਰਾਮ ਸਾਡਾ ਐਮ.ਐਲ.ਏ.ਸਾਡੇ ਵਿਚ ਤਹਿਤ ਲੋਕਾਂ ਦੀਆਂ ਮੁਸ਼ਕਿਲਾ ਸੁਣ ਕੇ ਨਿਯਮਾ ਅਨੁਸਾਰ ਹੱਲ ਹੋ ਰਿਹਾ ਹੈ। ਪ੍ਰਸਾਸਨ ਦੇ ਅਧਿਕਾਰੀ ਹਰ ਹਫਤੇ ਵੱਖ ਵੱਖ ਬਲਾਕਾ ਵਿਚ ਜਾ ਕੇ ਦੂਰ ਦੂਰਾਂਡੇ ਪੇਡੂ ਖੇਤਰਾਂ ਵਿਚ ਜਨ ਸੁਣਵਾਈ ਕੈਂਪ ਲਗਾ ਰਹੇ ਹਨ। ਆਮ ਲੋਕਾਂ ਦੇ ਘਰਾਂ ਦੇ ਨੇੜੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਅਸੀ ਉਪਰਾਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਅਸੀ ਬਚਨਬੱਧ ਹਾਂ। ਉਨ੍ਹਾ ਨੇ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ ਵੱਡੇ ਫਰਕ ਨਾਲ ਜਿੱਤਾ ਕੇ ਵਿਧਾਨ ਸਭਾ ਵਿਚ ਪਹੁੰਚਾਇਆ। ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਵਿਚ ਵੱਡੇ ਵੱਡੇ ਵਿਭਾਗਾ ਦੀਆਂ ਜਿੰਮੇਵਾਰੀਆ ਦਿੱਤੀਆਂ ਹਨ, ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਨਾਲ ਕੀਤੇ ਵਾਅਦੇ ਤੇ ਗ੍ਰੰਟੀਆਂ ਨਿਰੰਤਰ ਪੂਰੀਆਂ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਕਾਰਗੁਜਾਰੀ ਤੇ ਲੋਕ ਆਪਣੇ ਸਮਰਥਨ ਦੀ ਮੋਹਰ ਲਗਾ ਰਹੇ ਹਾਂ। ਇਸ ਮੌਕੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਢਾਹੇਂ, ਜਿਲ੍ਹਾ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਟਰੱਕ ਯੂਨੀਅਨ ਪ੍ਰਧਾਨ ਸਰਬਜੀਤ ਸਿੰਘ ਭਟੌਲੀ, ਜਸਵੀਰ ਸਿੰਘ ਰਾਣਾ, ਦਲਜੀਤ ਸਿੰਘ, ਰਮਜਾਨ ਖਾਨ, ਕੁਲਵੰਤ ਸਿੰਘ, ਡਾ.ਜਰਨੈਲ ਸਿੰਘ, ਪ੍ਰਿੰ.ਸ਼ਰਨਜੀਤ ਸਿੰਘ, ਲੈਕ.ਦਇਆ ਸਿੰਘ, ਕੁਲਵਿੰਦਰ ਕੋਸ਼ਲ, ਕੇਸਰ ਸਿੰਘ ਸੰਧੂ, ਜੁਝਾਰ ਸਿੰਘ,ਜਸਵੰਤ ਸਿੰਘ, ਲੈਕ.ਅਮਰਜੀਤ ਸਿੰਘ,ਗੁਰਸੇਵਕ ਸਿੰਘ, ਲੈਕ.ਤਜਿੰਦਰ ਕੌਰ, ਭੁਪਿੰਦਰ ਸਿੰਘ, ਬਲਜੀਤ ਸਿੰਘ ਆਦਿ ਹਾਜਰ ਸਨ।