ਪੰਜਾਬ ਸਰਕਾਰ ਨੇ ਐਨਓਸੀ ਦੀ ਸ਼ਰਤ ਕੀਤੀ ਖ਼ਤਮ, ਨੋਟੀਫਿਕੇਸ਼ਨ ਜਾਰੀ

  • ਅਣਅਧਿਕਾਰਤ ਕਲੋਨੀਆਂ ‘ਚ ਪਲਾਟ ਖ਼ਰੀਦਣ ਵਾਲਿਆਂ ਲਈ ਰਾਹਤ

ਚੰਡੀਗੜ੍ਹ, 26 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟਾਂ ਦੀ ਰਜਿਸਟਰੀ ਲਈ  ਐਨਓਸੀ ਦੀ ਸ਼ਰਤ ਖਤਮ ਕਰਨ ਦਾ ਜੋ ਫੈਸਲਾ ਕੀਤਾ ਗਿਆ ਹੈ, ਉਸ ਨੂੰ ਲਾਗੂ ਕਰਨ ਲਈ ਫਾਈਨਲ ਨੋਟੀਫਿਕੇਸ਼ਨ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਮੁਤਾਬਕ ਐਨਓਸੀ ਤੋਂ ਬਿਨਾਂ ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਜੁਲਾਈ 2024 ਤੋਂ ਪਹਿਲਾਂ ਦੀ ਰਜਿਸਟਰੀ, ਪਾਵਰ ਆਫ ਅਟਾਰਨੀ ਜਾਂ ਐਗਰੀਮੈਂਟ ਹੋਣਾ ਚਾਹੀਦਾ ਹੈ। ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ 1 ਦਸੰਬਰ ਤੋਂ 28 ਫਰਵਰੀ ਤੱਕ ਦੀ ਡੈੱਡਲਾਈਨ ਫਿਕਸ ਕੀਤੀ ਗਈ ਹੈ, ਜਿਸ ਦੇ ਮੁਤਾਬਕ ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟ ਦੀ ਰਜਿਸਟਰੀ ਕਰਨ ਦੇ ਨਿਰਦੇਸ਼ ਰੈਵੇਨਿਊ ਡਿਪਾਰਟਮੈਂਟ ਨੂੰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਇਸ ਸਬੰਧ ’ਚ ਸੂਚਨਾ ਅਰਬਨ ਡਿਵੈਲਪਮੈਂਟ ਅਥਾਰਟੀ ਜਾਂ ਨਗਰ ਨਿਗਮ ਨੂੰ ਭੇਜਣੀ ਹੋਵੇਗੀ।