ਅੰਮ੍ਰਿਤਸਰ, 20 ਮਈ : ਪਿੰਡ ਗੋਗੋਮਾਹਲ ਦੇ ਦੋ ਨੌਜਵਾਨ ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਫਸ ਗਏ ਦੇ ਪਰਿਵਾਰ ਕੋਲ ਪਹੁੰਚੇ ਐਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੋਵੇਂ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਪੂਰੀ ਕਾਨੂੰਨੀ ਕਾਰਵਾਈ ਕਰਨਗੇ। ਉਨਾਂ ਦਸਿਆ ਕਿ ਅੱਜ ਸਵੇਰ ਤੋਂ ਹੀ ਇਸ ਮਾਮਲੇ ਦੇ ਪਿ੍ਰੰਸੀਪਲ ਸੈਕਟਰੀ ਜੇ. ਐਮ. ਬਾਲਾਮੁਰਗਨ (ਆਈ ਏ ਐਸ) ਇਸ ਮਾਮਲੇ ਉਤੇ ਇੰਡੋਨੇਸ਼ੀਆ ਦੂਤ ਨਾਲ ਸੰਪਰਕ ਕਰ ਰਹੇ ਹਨ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈ ਕੇ ਇੰਨਾ ਨੌਜਵਾਨਾਂ ਨੂੰ ਵਾਪਸ ਵਤਨ ਲਿਆਂਦਾ ਜਾਵੇ।