ਦਸੂਹਾ, 15 ਫਰਵਰੀ : ਦਸੂਹਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਉਤੇ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਦੋਵਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ’ਤੇ ਟੱਕਰ ਮਾਰ ਦਿੱਤੀ। ਹਾਦਸੇ ''ਚ ਦੋਵਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (29) ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਕਾਲੋਵਾਲ, ਦੂਜਾ ਬਖਸ਼ੀ ਰਾਮ (70) ਵਾਸੀ ਪਿੰਡ ਬਲਗਣ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦਸੂਹਾ ਸਿਵਲ ਹਸਪਤਾਲ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਏ.ਟੀ.ਐਮ ਤੋਂ ਪੈਸੇ ਕਢਵਾਉਣ ਲਈ ਗਿਆ ਸੀ, ਜਿਵੇਂ ਹੀ ਉਹ ਪੈਸੇ ਕਢਵਾ ਕੇ ਮੁੱਖ ਸੜਕ ਪਾਰ ਕਰਨ ਲੱਗਾ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ। ਕਾਰ ਚਾਲਕ ਨੇ ਤੇਜ਼ ਰਫ਼ਤਾਰ ਨਾਲ ਕਾਰ ਨੂੰ ਦਸੂਹਾ ਬਲੱਗਣ ਰੋਡ ਵੱਲ ਮੋੜ ਲਿਆ ਅਤੇ ਸਿਰਫ਼ ਦੋ ਕਿਲੋਮੀਟਰ ਦੀ ਦੂਰੀ 'ਤੇ ਹੀ ਕਾਰ ਚਾਲਕ ਨੇ ਖੇਤਾਂ ਨੂੰ ਪਾਣੀ ਲਾ ਕੇ ਘਰ ਪਰਤ ਰਹੇ 70 ਸਾਲਾ ਬਜ਼ੁਰਗ ਬਖਸ਼ੀ ਰਾਮ ਨੂੰ ਲਤਾੜਦੇ ਹੋਏ ਅੱਗੇ ਭੱਜ ਲਿਆ। ਸੜਕ ਹਾਦਸੇ ਦੌਰਾਨ ਰਾਹਗੀਰਾਂ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਦੋਵਾਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਹਾਦਸੇ ਨੂੰ ਅੰਜਾਮ ਦੇਣ ਵਾਲਾ ਕਾਰ ਚਾਲਕ ਅਜੇ ਫਰਾਰ ਹੈ। ਦੇਰ ਰਾਤ ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਹੀ ਘਟਨਾ ਵਿੱਚ ਸ਼ਾਮਲ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਦੋਵਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਦੋਵੇਂ ਲਾਸ਼ਾਂ ਨੂੰ ਦਸੂਹਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਦੋਵਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।