- ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਚਿੰਤਾ ਹੈ
ਚੰਡੀਗੜ੍ਹ, 02 ਜਨਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈਕੇ ਵੀ ਚਿੰਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ ਤੋਂ ਸ਼ੰਭੂ ਤੇ ਖਨੌਰੀ ਉਤੇ ਕਿਸਾਨੀ ਮੋਰਚੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਧਿਰਾਂ ਹਨ ਜਿੰਨਾਂ ਨਾਲ ਮੋਰਚਾ ਲਗਾਉਣ ਤੋਂ ਪਹਿਲਾਂ ਕੇਂਦਰੀ ਮੰਤਰੀ ਦੀ ਰਾਤ ਨੂੰ ਕਈ ਕਈ ਘੰਟੇ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਫੈਸਲਾ ਕੇਂਦਰ ਸਰਕਾਰ ਨੇ ਕਰਨਾ, ਮੈਂ ਸਿਰਫ ਬ੍ਰਿਜ ਵਜੋਂ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਮੰਗਾਂ ਸਾਰੀਆਂ ਕੇਂਦਰ ਨਾਲ ਸਬੰਧਤ ਹਨ। ਇਸ ਤੋਂ ਬਾਅਦ ਚੋਣ ਜ਼ਬਤਾ ਲੱਗ ਗਿਆ, ਤੇ ਮੋਦੀ ਜੀ ਫਿਰ ਪ੍ਰਧਾਨ ਮੰਤਰੀ ਬਣੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕੋਈ ਵੀ ਕਿਸਾਨਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 38ਵਾਂ ਦਿਨ ਹੋ ਗਿਆ ਹੈ, ਅਸੀਂ ਕਈ ਵਾਰ ਕੇਂਦਰ ਨਾਲ ਗੱਲ ਕਰ ਚੁੱਕੇ ਹਨ ਕਿ ਮੰਗਾਂ ਕੇਂਦਰ ਨਾਲ ਸਬੰਧਤ ਹਨ ਤੁਸੀਂ ਗੱਲ ਕਰੋ, ਪਰ ਕੇਂਦਰ ਸਰਕਾਰ ਗੱਲਬਾਤ ਸੱਦਾ ਪੱਤਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣ ਲਈ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਾਂ। ਹਰ ਸਮੇਂ ਕਰੀਬ 50 ਡਾਕਟਰ ਉਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਚਾਹੁੰਦਾ ਹੈ ਕਿ ਡੱਲੇਵਾਲ ਸਾਹਿਬ ਨੂੰ ਉਥੋਂ ਚੁੱਕ ਕੇ ਲੈ ਜਾਓ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਗੱਲਬਾਤ ਸਿਰੇ ਚੜ੍ਹੇਗੀ ਜੇਕਰ ਕੇਂਦਰ ਉਨ੍ਹਾਂ ਨਾਲ ਗੱਲ ਕਰੇ। ਉਨ੍ਹਾਂ ਕਿਹਾ ਕਿ ਕੇਂਦਰ ਨੇ ਜਿੰਨਾਂ ਕਾਨੂੰਨਾਂ ਨੂੰ ਵਾਪਸ ਲਿਆ ਸੀ, ਹੁਣ ਉਨ੍ਹਾਂ ਨੂੰ ਹੀ ਹੋਰ ਤਰੀਕੇ ਨਾਲ ਲੈ ਕੇ ਆ ਰਹੇ ਹਨ। ਇਨ੍ਹਾਂ ਕਾਨੂੰਨਾਂ ਨੂੰ ਪੰਜਾਬ ਨਹੀਂ ਸਵੀਕਾਰ ਕਰੇਗਾ। ਮੁੱਖ ਮੰਤਰੀ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਕੀਤੀ ਕਿ ਤੁਹਾਡੀ ਸਿਹਤ ਬਹੁਤ ਜ਼ਰੂਰੀ ਹੈ, ਕੋਈ ਨੁਕਸਾਨ ਨਾ ਹੋਵੇ ਇਸ ਨੂੰ ਧਿਆਨ ਵਿੱਚ ਰੱਖੋ। ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਅਜਿਹੇ ਫੈਸਲੇ ਨਾ ਲੈਣ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋਵੇ। ਪੰਜਾਬ ਬੰਦ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਕ ਦਿਨ ਦਾ ਪੰਜਾਬ ਨੂੰ 100 ਕਰੋੜ ਰੁਪਏ ਦਾ ਘਾਟਾ ਪਿਆ ਹੈ, ਇਸ ਨਾਲ ਕੇਂਦਰ ਨੂੰ ਕੋਈ ਫਰਕ ਨਹੀਂ ਪਿਆ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਗੱਲਬਾਤ ਕਰਨ ਲਈ ਰਾਹ ਖੋਲ੍ਹੇ। ਜਿੱਦ ਨਾਲ ਮਸਲੇ ਵਿਗੜ ਜਾਂਦੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਹੁਣ ਕਿਸੇ ਹੋਰ ਤਰੀਕੇ ਨਾਲ ਮੁੜ ਹੋਈ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਪਰ ਉਹ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਸਵੀਕਾਰ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅਸੀਂ ਤਾਂ ਮੰਡੀਆਂ ਨੂੰ ਮਾਡਰਨ ਬਣਾਉਣਾ ਚਾਹੁੰਦੇ ਹਾਂ ਅਤੇ ਕੇਂਦਰ ਮੰਡੀਆਂ ਹੀ ਖ਼ਤਮ ਕਰਨਾ ਚਾਹੁੰਦੀ ਹੈ ਪਰ ਅਸੀਂ ਅਜਿਹਾ ਕੁੱਝ ਨਹੀਂ ਹੋਣ ਦੇਣਾ। ਪੰਜਾਬ ਸਰਕਾਰ ਇਸ ਬਾਰੇ ਲਿਖ ਕੇ ਕੇਂਦਰ ਸਰਕਾਰ ਨੂੰ ਭੇਜ ਰਹੀ ਹੈ। ਅਸੀਂ ਕਹਿ ਰਹੇ ਹਾਂ ਕਿ ਤੁਸੀਂ ਇਸ ਨੂੰ ਕਿਸੇ ਹੋਰ ਰਾਜ ਵਿੱਚ ਅਜ਼ਮਾਓ, ਜੇਕਰ ਤੁਸੀਂ ਸਫਲ ਹੋ ਤਾਂ ਸਾਨੂੰ ਦੱਸੋ। ਅਸੀਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਤਾਂ ਸਾਰੇ ਹੀ ਐਮਪੀ ਕਿਸਾਨਾਂ ਦੀ ਗੱਲ ਕਰ ਰਹੇ ਹਨ। ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ। ਕੇਂਦਰ ਤਾਂ ਸਾਨੂੰ ਆਪਸ 'ਚ ਲੜਾਉਣਾ ਚਾਹੁੰਦੀ ਹੈ ਪਰ ਅਸੀਂ ਅਜਿਹਾ ਨਹੀਂ ਹੋਣ ਦੇਣਾ। ਉਨ੍ਹਾਂ ਮੀਡੀਆ ਸਾਹਮਣੇ ਆਖਿਆ ਕਿ ਕਿਸਾਨਾਂ ਦੇ ਮੁੱਦੇ 'ਤੇ ਰਾਜਨੀਤੀ ਨਾ ਕਰੋ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਬੰਦ ਦੇ ਮੁੱਦੇ 'ਤੇ ਬੋਲਦੇ ਕਿਹਾ ਕਿ ਪੰਜਾਬ ਬੰਦ ਕਰਨ ਦਾ ਫੈਸਲਾ ਮੈਨੂੰ ਸਮਝ ਨਹੀਂ ਆਇਆ ਇਸ ਨਾਲ ਕੇਂਦਰ ਨੂੰ ਫ਼ਰਕ ਨਹੀਂ ਪਿਆ ਪਰ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਸਾਡੇ ਦਰਦ 47 ਦੇ ਵੀ ਹਾਲੇ ਅੱਲ੍ਹੇ ਨੇ, ਪਾਣੀ ਪੰਜਾਬ ਦਾ ਖ਼ਤਮ ਹੋ ਰਿਹਾ ਪਰ ਕਿਸਾਨਾਂ ਦੀਆਂ ਮੰਗਾਂ ਕੇਂਦਰ ਨਹੀਂ ਮੰਨ ਰਹੀ।