ਰੋਜ਼ਗਾਰ ਉਤਪਤੀ ਮੰਤਰੀ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 14 ਕੈਡਿਟਾਂ ਦਾ “ਅਕੈਡਮਿਕ ਟਾਰਚ” ਨਾਲ ਸਨਮਾਨ ਕੈਂਪਸ ਦਾ ਦੌਰਾ ਕਰਕੇ ਬੁਨਿਆਦੀ ਢਾਂਚੇ ਅਤੇ ਕੈਡਿਟਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਕੀਤੀ ਸਮੀਖਿਆ ਚੰਡੀਗੜ੍ਹ, 20 ਜੁਲਾਈ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ....
ਪੰਜਾਬ
ਪਟਿਆਲਾ, 19 ਜੁਲਾਈ : ਪਟਿਆਲਾ ਵਿੱਚ ਸਵੇਰੇ ਭਾਰੀ ਮੀਂਹ ਕਾਰਨ ਸ਼ਹਿਰ ਜਲਥਲ ਹੋ ਗਿਆ। ਮੀਂਹ ਕਾਰਨ ਰਾਘੋਮਾਜਰਾ ਇਲਾਕੇ ਵਿੱਚ ਇੱਕ ਪੁਰਾਣੇ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਘਰ 'ਚ ਸੁੱਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਦੇਰ ਰਾਤ ਵਾਪਰਿਆ। ਪਰਵਾਸੀ ਮਜ਼ਦੂਰ ਰਾਘੋਮਾਜਰਾ ਇਲਾਕੇ ਵਿੱਚ ਜੰਗੀ ਜੱਥਾ ਗੁਰਦੁਆਰਾ ਸਾਹਿਬ ਨੇੜੇ ਕਿਰਾਏ ਦੇ....
ਚੰਡੀਗੜ੍ਹ, 19 ਜੁਲਾਈ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ। ਉਨ੍ਹਾਂ....
ਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਸੁਨਿਸ਼ਚਿਤ ਕਰੇਗਾ ਪੋਰਟਲ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਐਸ.ਏ.ਐਸ ਅਫਸਰਾਂ ਨੂੰ ਆਈ.ਐਫ.ਐਮ.ਐਸ ਅਤੇ ਆਈ.ਐਚ.ਆਰ.ਐਮ.ਐਸ ਦੇ ਨਵੇਂ ਮਾਡਿਊਲਾਂ ਬਾਰੇ ਜਾਣੂ ਕਰਵਾਇਆ ਗਿਆ ਚੰਡੀਗੜ੍ਹ, 19 ਜੁਲਾਈ : ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਤੀਰਾ ਯਕੀਨੀ ਬਣਾਉਣ ਅਤੇ ਪ੍ਰੋਕਿਊਰਮੈਂਟ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਨਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ....
ਪੰਜਾਬ ਸਰਕਾਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ 26482 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹਾਲੇ ਵੀ 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4234 ਵਿਅਕਤੀ ਚੰਡੀਗੜ੍ਹ, 19 ਜੁਲਾਈ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ....
ਲੁਧਿਆਣਾ, 18 ਜੁਲਾਈ : ਸਥਾਨਕ ਸ਼ਹਿਰ ਦੇ ਥਾਣਾ ਸਦਰ ਦੇ ਇਲਾਕੇ ਠਾਕੁਰ ਕਾਲੋਨੀ 'ਚ ਸੋਮਵਾਰ ਰਾਤ ਕਰੀਬ 12 ਵਜੇ ਇਕ ਐੱਨ.ਆਰ.ਆਈ. ਆਪਣੇ ਨੌਕਰ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਇਸੇ ਦੌਰਾਨ 2 ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤਿਆਂ ਨੇ ਉਸ ਦਾ ਰਾਹ ਰੋਕ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਤੁਰੰਤ ਡੀ.ਐਮ.ਸੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ। ਮ੍ਰਿਤਕ ਬਲਵਿੰਦਰ ਬਿੰਦਾ (42) ਤਿੰਨ ਮਹੀਨੇ ਪਹਿਲਾਂ ਹੀ....
ਤਰਨਤਾਰਨ, 18 ਜੁਲਾਈ : ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਸਤਕ ਦਿੱਤੀ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਭਾਰਤੀ ਸਰਹੱਦ ‘ਚ ਦਾਖਲ ਹੋਇਆ ਪਾਕਿਸਤਾਨੀ ਡਰੋਨ ਵਾਪਸ ਚਲਾ ਗਿਆ ਪਰ ਇਸ ਰਾਹੀਂ ਸੁੱਟੀ ਗਈ 17 ਕਰੋੜ ਰੁਪਏ ਦੀ ਹੈਰੋਇਨ ਨੂੰ ਜਵਾਨਾਂ ਨੇ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ। ਸੀਮਾ ਸੁਰੱਖਿਆ ਬਲ ਦੇ ਬੁਲਾਰੇ ਅਨੁਸਾਰ ਜਵਾਨਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਕੰਡਿਆਲੀ ਤਾਰ ਨੇੜੇ ਗਸ਼ਤ ਦੌਰਾਨ ਸੋਮਵਾਰ ਰਾਤ ਨੂੰ ਡਰੋਨ ਰਾਹੀਂ ਕਿਸੇ....
ਭਗਵੰਤ ਮਾਨ ਚੰਡੀਗੜ੍ਹ ’ਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਯਤਨਾਂ ਦਾ ਪੁਰਜ਼ੋਰ ਵਿਰੋਧ ਕਰਨ: ਡਾ. ਚੀਮਾ ਚੰਡੀਗੜ੍ਹ, 18 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜਾਏ ਆਪਣੀ ਊਰਜਾ ਪੰਜਾਬ ਦੇ ਰਾਜਪਾਲ ਨੂੰ ਚਿੱਠੀਆਂ ਲਿਖ ਕੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਗੈਰ ਸੰਵਿਧਾਨਕ ਬਿੱਲਾਂ ’ਤੇ ਹਸਤਾਖ਼ਰ ਕਰਵਾਉਣ ’ਤੇ ਜ਼ੋਰ ਲਾਉਣ ’ਤੇ ਜਿਸਦਾ ਮਕਸਦ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਹੈ, ਪੰਜਾਬ ਦੇ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 18 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਆਂਗਣਵਾੜੀ ਸੈਂਟਰਾਂ ਦੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ....
1 ਅਗਸਤ, 2023 ਤੋਂ ਲਾਗੂ ਹੋਵੇਗਾ ਫੈਸਲਾ ਚੰਡੀਗੜ੍ਹ, 18 ਜੁਲਾਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ....
ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਵਾਤਾਵਰਨ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 18 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ....
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਚੰਡੀਗੜ੍ਹ, 18 ਜੁਲਾਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ ਦੇ....
ਚੰਡੀਗੜ੍ਹ, 17 ਜੁਲਾਈ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ 19-20 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਕਾਨੂੰਨ ਦੇ ਖਿਲਾਫ ਕਰਾਰ ਦਿੰਦੇ ਹੋਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਨੂੰ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ, “ਤੁਹਾਡਾ ਵਿਧਾਨ ਸਭਾ ਸੈਸ਼ਨ 19-06-2023 ਅਤੇ 20-06-2023 ਨੂੰ ਬੁਲਾਇਆ ਗਿਆ ਜਦੋਂ ਇਹ ਚਾਰ ਬਿੱਲ ਪਾਸ ਕੀਤੇ ਗਏ ਸਨ....
ਕੇਂਦਰੀ ਗ੍ਰਹਿ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਮਿਸਾਲੀ ਪਹਿਲਕਦਮੀਆਂ ਦੱਸੀਆਂ ਸੂਬੇ ਵਿੱਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 ਕੀਤੀ, ਜੇਲ੍ਹਾਂ ਵਿੱਚ ਵੀ ਬਣੇ 16 ਓਟ ਕਲੀਨਿਕ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨਾਂ ਵਿੱਚ ਹੋਰ ਸਖ਼ਤ ਤਜਵੀਜ਼ਾਂ ਜੋੜਨ ਦੀ ਕੀਤੀ ਵਕਾਲਤ ਹੁਣ ਤੱਕ ਤਕਰੀਬਨ ਇਕ ਹਜ਼ਾਰ ਕਿੱਲੋ ਹੈਰੋਇਨ ਜ਼ਬਤ ਤੇ 22 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ ਪੰਚਾਇਤਾਂ ਦੀ ਮਦਦ ਨਾਲ ਨਸ਼ਾ ਮੁਕਤ ਪਿੰਡ ਮੁਹਿੰਮ ਜ਼ੋਰਾਂ....
ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ 66 ਜਾਇਦਾਦਾਂ ਜ਼ਬਤ ਪੁਲਿਸ ਟੀਮਾਂ ਵੱਲੋਂ 5 ਜੁਲਾਈ, 2022 ਤੋਂ ਹੁਣ ਤੱਕ 12.33 ਕਰੋੜ ਰੁਪਏ ਦੀ ਡਰੱਗ ਮਨੀ, 797 ਕਿਲੋ ਅਫੀਮ, 902 ਕਿਲੋ ਗਾਂਜਾ, 375 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ....