ਪੰਜਾਬ

ਮਨੀ ਲਾਂਡਰਿੰਗ ਰੋਕੂ ਐਕਟ ਵਿੱਚ ਕੀਤੀਆਂ ਸੋਧਾਂ ਨੂੰ ਤੁਰੰਤ ਵਾਪਸ ਲਿਆ ਜਾਵੇ: ਹਰਪਾਲ ਸਿੰਘ ਚੀਮਾ
ਕਿਹਾ, ਜੀ.ਐਸ.ਟੀ ਕੌਂਸਲ ਦੀ ਮੀਟਿੰਗ ਦੌਰਾਨ ਈ.ਡੀ. ਨਾਲ ਜੀ.ਐਸ.ਟੀ ਡਾਟਾ ਸਾਂਝਾ ਕਰਨ ਦੇ ਮੁੱਦੇ ‘ਤੇ ਪੰਜਾਬ ਵੱਲੋਂ ਸਖ਼ਤ ਵਿਰੋਧ ਜ਼ਾਹਿਰ ਪੰਜਾਬ ਅਤੇ ਹੋਰ ਹਮਖਿਆਲੀ ਸੂਬੇ ਇਹਨਾਂ ਸੋਧਾਂ ਨੂੰ ਵਾਪਸ ਲੈਣ ਲਈ ਕੇਂਦਰੀ ਵਿੱਤ ਮੰਤਰਾਲੇ ‘ਤੇ ਪਾਉਣਗੇ ਦਬਾਅ ਚੰਡੀਗੜ੍ਹ, 12 ਜੁਲਾਈ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਕੇਂਦਰੀ ਵਿੱਤ ਮੰਤਰਾਲੇ ਨੂੰ ਵਸਤਾਂ ਤੇ ਸੇਵਾਵਾਂ ਕਰ ਨੈੱਟਵਰਕ (ਜੀ.ਐਸ.ਟੀ.ਐਨ.) ਨੂੰ ਮਨੀ ਲਾਂਡਰਿੰਗ ਰੋਕੂ....
ਜਿੰਪਾ ਵੱਲੋਂ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ 
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਫੀਲਡ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਚੰਡੀਗੜ੍ਹ, 12 ਜੁਲਾਈ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਨਾਗੀ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੇ ਹੜ੍ਹ....
ਪਟਿਆਲਾ ਦੀ ਰਾਓ ਨਦੀ ਦੇ ਤੇਜ ਵਹਾਅ 'ਚ ਕਾਰ ਸਮੇਤ ਰੁੜ੍ਹੇ ਤਿੰਨ ਨੌਜਵਾਨ, ਦੋ ਦੀਆਂ ਲਾਸ਼ਾਂ ਮਿਲੀਆਂ
ਚੰਡੀਗੜ੍ਹ , 11 ਜੁਲਾਈ : ਚੰਡੀਗੜ੍ਹ ਦੇ ਪਿੰਡ ਮਲੋਆ ਤੋਂ ਪਿੰਡ ਤੋਗਾ ਦੀ ਸੜਕ ਤੇ ਪਟਿਆਲਾ ਦੀ ਰਾਓ ਨਦੀ ਵਿੱਚ ਇੱਕ ਸਵਿਫਟ ਕਾਰ ਵਹਿ ਗਈ। ਜਿਸ ਵਿੱਚ 3 ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ 2 ਦੀਆਂ ਲਾਸ਼ਾਂ ਮਿਲ ਗਈਆਂ ਹਨ। ਘਟਨਾ ਐਤਵਾਰ ਦੀ ਦੱਸੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਬਚਾਅ ਮੁਹਿੰਮ ਦੌਰਾਨ 2 ਲਾਸ਼ਾਂ ਨੂੰ ਨਹਿਰ ‘ਚੋਂ ਬਾਹਰ ਕੱਢਿਆ। ਲਾਸ਼ਾਂ ਦੀ ਪਛਾਣ ਹਰਪ੍ਰੀਤ ਸਿੰਘ (35) ਵਾਸੀ ਭਾਗੋਮਾਜਰਾ, ਹਰਮੀਤ ਸਿੰਘ ਉਰਫ ਰਿੰਪੀ (45) ਵਜੋਂ ਹੋਈ ਹੈ। ਤੀਜੇ ਨੌਜਵਾਨ ਗੁਰਪ੍ਰੀਤ ਉਰਫ ਗੋਪੀ....
ਪੰਜਾਬ ਦੇ 13 ਜਿਲ੍ਹੇ ਹੜ੍ਹ ਦੀ ਮਾਰ ਹੇਠ, ਸੂਬੇ ਵਿੱਚ 8 ਲੋਕਾਂ ਦੀ ਮੌਤ, 3 ਲਾਪਤਾ
ਚੰਡੀਗੜ੍ਹ, 11 ਜੁਲਾਈ : ਪਿਛਲੇ ਦਿਨੀਂ ਹਿਮਾਚਲ ਅਤੇ ਪੰਜਾਬ ਵਿੱਚ ਹੋਈ ਭਾਰੀ ਮੀਂਹ ਕਾਰਨ ਜਿੱਥੇ ਸੂਬੇ ਵਿੱਚ ਕਈ ਇਲਾਕਿਆਂ ਪਾਣੀ ਆ ਗਿਆ, ਉੱਥੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵੇਰਵਿਆਂ ਅਨੁਸਾਰ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਹੋਈਆਂ ਮੌਤਾਂ ਦੀ ਗਿਣਤੀ 8 ਤੱਕ ਪੁੱਜ ਗਈ ਹੈ, ਜਦੋਂ ਕਿ 3 ਦੇ ਲਾਪਤਾ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ 10 ਹਜ਼ਾਰ ਲੋਕਾਂ ਨੁੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ। ਹੜ੍ਹ ਨੇ ਸੂਬੇ ਦੇ 13 ਜਿਲਿ੍ਹਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ। ਲੋਕਾਂ ਨੂੰ ਰਾਹਤ ਅਤੇ....
ਦਿਵਿਆਂਗਜਨਾਂ ਦੇ ਬੈਕਲਾਗ ਨੂੰ ਪਹਿਲ ਦੇ ਆਧਾਰ ਤੇ ਭਰਨ ਸਬੰਧੀ ਸੂਬਾ ਸਰਕਾਰ ਉਪਰਾਲੇ ਕਰ ਰਹੀ ਹੈ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦਾ ਬੈਕਲਾਗ ਪੁਰ ਕਰਨ ਲਈ ਵਿਸ਼ੇਸ ਮੁਹਿੰਮ 20 ਜੁਲਾਈ ਤੋਂ ਭਗਵੰਤ ਮਾਨ ਸਰਕਾਰ ਦਿਵਿਆਂਗ ਵਰਗ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ : ਡਾ. ਬਲਜੀਤ ਕੌਰ ਚੰਡੀਗੜ੍ਹ, 11 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਪਦਉਨਤੀ ਕੋਟੇ ਵਿੱਚ ਬਣਦੇ ਬੈਕਲਾਗ ਨੂੰ ਪੁਰ ਕਰਨ ਲਈ ਪਹਿਲ ਦੇ ਆਧਾਰ ‘ਤੇ ਇਕ....
ਮੁੱਖ ਸਕੱਤਰ ਨੇ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ
ਲੋਕਾਂ ਨੂੰ ਸੁਰੱਖਿਅਤ ਕੱਢਣ, ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧ ਜੰਗੀ ਪੱਧਰ ’ਤੇ ਕਰਨ ਦੇ ਨਿਰਦੇਸ਼ ਅਸਰੁੱਖਿਅਤ ਇਮਾਰਤਾਂ ਦੀ ਸ਼ਨਾਖਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕਰਨ ਲਈ ਆਖਿਆ ਸਿਹਤ, ਜਲ ਸਪਲਾਈ ਤੇ ਪਸ਼ੂ ਪਾਲਣ ਵਿਭਾਗ ਨੂੰ ਅਗਾਊਂ ਪ੍ਰਬੰਧ ਕਰਨ ਲਈ ਕਿਹਾ ਚੰਡੀਗੜ੍ਹ, 11 ਜੁਲਾਈ : ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ....
ਜਲ ਸਰੋਤ ਵਿਭਾਗ ਵੱਲੋਂ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ : ਮੀਤ ਹੇਅਰ
ਸੰਵੇਦਨਸ਼ੀਲ ਥਾਂਵਾਂ ਉਤੇ ਵਾਧੂ ਸਟਾਫ ਨੂੰ ਕੀਤਾ ਤਾਇਨਾਤ ਚੰਡੀਗੜ੍ਹ, 11 ਜੁਲਾਈ : ਲਗਾਤਾਰ ਤੇ ਨਿਰੰਤਰ ਮੀਂਹ ਅਤੇ ਜਲ ਭੰਡਾਰਾਂ ਦੇ ਵਧੇ ਪੱਧਰ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ਬਹਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਕੰਮ ਜੰਗੀ ਪੱਧਰ ਉਤੇ ਜਾਰੀ ਹਨ ਅਤੇ ਸੰਵੇਦਨਸ਼ੀਲ ਥਾਂਵਾਂ ਉਤੇ ਵਾਧੂ ਸਟਾਫ ਨੂੰ ਤਾਇਨਾਤ ਕਰਨ ਦੇ ਨਾਲ ਲੋੜੀਂਦੇ ਤਰਜੀਹੀ ਕੰਮਾਂ ਨੂੰ ਪਹਿਲ ਦੇ ਆਧਾਰ ਉਤੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਭਾਗ ਤੋਂ ਮੌਕੇ ਦੀ....
ਈ.ਟੀ.ਟੀ. ਅਧਿਆਪਕਾਂ ਦੀਆਂ ਹੋਣਗੀਆਂ ਹੈੱਡਟੀਚਰ ਵਜੋਂ ਤਰੱਕੀਆਂ : ਹਰਜੋਤ ਸਿੰਘ ਬੈਂਸ
ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਚੰਡੀਗੜ੍ਹ, 11 ਜੁਲਾਈ : ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਹਨਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ....
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ 5 ਦਿਨ ਭਾਰੀ ਮੀਂਹ ਦੀ ਚਿਤਾਵਨੀ
ਚੰਡੀਗੜ੍ਹ, 10 : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ 10 ਤੋਂ 14 ਜੁਲਾਈ ਤੱਕ ਅਲਟਰ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਨੇ ਦੁਆਬਾ ਖੇਤਰ ਲਈ ਯੈਲੋ ਅਰਲਟ, ਪੂਰਵ ਮਾਲਵਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਜਲੰਧਰ ਆਦਿ ਸ਼ਹਿਰਾਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਤਿੰਨ ਘੰਟੇ ਕਾਫੀ ਅਹਿਮ ਹਨ। ਜਦੋਂ ਕਿ ਪੂਰਵ ਮਾਲਵਾ ਦੇ ਲੁਧਿਆਣਾ, ਮਾਨਸਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਤੇ ਮੁਹਾਲੀ....
ਪੰਜਾਬ ਦੇ ਵਸਨੀਕ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 10 ਜੁਲਾਈ : ਸੂਬੇ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਸਨੀਕਾਂ ਨੂੰ ਅਪੀਲ ਹੈ ਸਾਰੇ ਵਸਨੀਕ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..
ਮੁੱਖ ਸਕੱਤਰ ਵੱਲੋਂ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਸਕੱਤਰਾਂ ਤੇ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ: ਅਨੁਰਾਗ ਵਰਮਾ ਡੈਮਾਂ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਡੀ.ਸੀ.,ਐਸ.ਐਸ.ਪੀ, ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓ, ਪਟਵਾਰੀ ਸਣੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਫੀਲਡ ਵਿੱਚ ਤਾਇਨਾਤ ਰਹਿਣ ਦੇ ਆਦੇਸ਼ ਮਨੁੱਖੀ ਜਾਨਾਂ ਸਭ ਤੋਂ ਕੀਮਤੀ, ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਪ੍ਰਮੁੱਖ ਤਰਜੀਹ....
ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ : ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਰੋਪੜ, 10 ਜੁਲਾਈ : ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ....
ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ: ਜਿੰਪਾ
ਆਫਤ ਪ੍ਰਬੰਧਨ ਮੰਤਰੀ ਨੇ ਮਨੁੱਖੀ ਜਾਨਾਂ, ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਜ਼ ਦਿੱਤੇ ਚੰਡੀਗੜ੍ਹ, 10 ਜੁਲਾਈ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ....
ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ, ਫੌਜ ਨੂੰ ਵੀ ਸੱਦਿਆ: ਡੀਜੀਪੀ ਗੌਰਵ ਯਾਦਵ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ; ਕਿਸੇ ਵੀ ਐਮਰਜੈਂਸੀ ਸਮੇਂ ਲੋਕ 112 ‘ਤੇ ਕਰ ਸਕਦੇ ਹਨ ਕਾਲ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਪੰਜਾਬ ਪੁਲਿਸ ਨੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ....
ਮੀਤ ਹੇਅਰ ਨੇ ਲਿਆ ਪਾਣੀ ਦੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ, ਰਾਜਪੁਰਾ-ਬਨੂੜ ਰੋਡ ’ਤੇ ਐਸ.ਵਾਈ.ਐਲ. ਦਾ ਵੀ ਕੀਤਾ ਦੌਰਾ
ਜਲ ਸਰੋਤ ਮੰਤਰੀ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਮੀਨੀ ਪੱਧਰ ਉਤੇ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਮਿੱਟੀ ਦੇ ਥੈਲਿਆਂ, ਸਫ਼ਾਈ ਵਾਲੀਆਂ ਮਸ਼ੀਨਾਂ ਸਣੇ ਹੋਰ ਲੋੜੀਂਦਾ ਸਮਾਨ ਕਰਵਾਇਆ ਜਾ ਰਿਹਾ ਹੈ ਮੁਹੱਈਆ ਚੰਡੀਗੜ੍ਹ, 10 ਜੁਲਾਈ : ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਪੈ ਰਹੇ ਲਗਾਤਾਰ ਤੇਜ਼ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 18 ਸਥਿਤ ਵਿਭਾਗ ਦੇ ਮੁੱਖ ਦਫਤਰ ਵਿਖੇ ਮੀਟਿੰਗ ਕਰਕੇ ਜਲ ਭੰਡਾਰਾਂ ਦੀ ਸਥਿਤੀ....