ਪੰਜਾਬ

ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ, ਤੇਜ਼ ਹਵਾ ਚੱਲਣ ਦੀ ਵੀ ਚੇਤਾਵਨੀ
ਚੰਡੀਗੜ੍ਹ, 9 ਜੁਲਾਈ : ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ 6 ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਮੀਂਹ ਤੇ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਬੀਤੇ ਦਿਨ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਿਆ। ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਨਹਿਰਾਂ ਵਿਚ ਪਾਣੀ ਵਧ ਗਿਆ ਹੈ। ਜ਼ਿਲ੍ਹਾ....
ਐਸਿਡ ਅਟੈਕ ਵਿਕਟਮ ਸਕੀਮ ਅਧੀਨ ਲੋੜਵੰਦ ਔਰਤਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 9 ਜੁਲਾਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਤੇਜਾਬ ਪੀੜਤ ਮਹਿਲਾਵਾਂ ਲਈ 100% ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਤੇਜਾਬ ਪੀੜਤਾ ਲਈ ਉਲੀਕੀ ਇਸ ਸਕੀਮ ਦਾ ਉਦੇਸ਼ ਉਨ੍ਹਾਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਜੋ ਤੇਜ਼ਾਬ ਦੇ ਹਮਲੇ ਕਾਰਨ ਦਿਵਿਆਂਗ ਹੋ ਚੁੱਕੀਆਂ ਹਨ। ਸਮਾਜਿਕ ਸੁਰੱਖਿਆ....
ਪੰਜਾਬ ਪੁਲਿਸ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਸਥਿਤੀ ਦੀ ਨਿੱਜੀ ਤੌਰ 'ਤੇ ਕਰ ਰਹੇ ਹਨ ਨਿਗਰਾਨੀ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ: ਡੀਜੀਪੀ ਗੌਰਵ ਯਾਦਵ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ, ਕਿਸੇ ਵੀ ਹੰਗਾਮੀ ਹਾਲਾਤ....
ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਅਧੀਨ ਰਕਬਾ 20 ਹਜ਼ਾਰ ਹੈਕਟੇਅਰ ਤੱਕ ਵਧਾਉਣ ਦੀ ਯੋਜਨਾ
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਕਾਂ ਅਤੇ ਭਾਈਵਾਲਾਂ ਨੂੰ "ਕੌਮੀ ਮੱਛੀ ਪਾਲਕ ਦਿਵਸ" ਮੌਕੇ ਦਿੱਤੀ ਵਧਾਈ; ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਕੀਤਾ ਪ੍ਰੇਰਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ: ਮੱਛੀ ਪਾਲਣ ਮੰਤਰੀ ਚੰਡੀਗੜ੍ਹ, 9 ਜੁਲਾਈ : ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੱਛੀ ਪਾਲਣ ਅਧੀਨ ਰਕਬੇ ਨੂੰ 16,812....
ਜਿਨ੍ਹਾਂ ਦੇ ਘਰ ਬਰਸਾਤਾਂ ਅਤੇ ਹੜ੍ਹਾਂ ਨਾਲ ਤਬਾਹ ਹੋਏ ਉਨ੍ਹਾਂ ਨੂੰ 5-5 ਲੱਖ ਅਤੇ ਫਸਲਾਂ ਦੇ ਨੁਕਸਾਨ ਲਈ 25 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਬਾਦਲ
ਕਿਹਾ ਕਿ ਆਪ ਸਰਕਾਰ ਸੁੱਤੀ ਰਹਿ ਗਈ, ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਵਾਸਤੇ ਕੋਈ ਐਮਰਜੰਸੀ ਨੰਬਰ ਜਾਰੀ ਨਹੀਂ ਕੀਤੇ ਗਏ ਸੂਬਾ ਸਰਕਾਰ ਕੇਂਦਰ ਕੋਲ ਪਹੁੰਚ ਕਰਕੇ ਮੌਜੂਦਾ ਹਾਲਾਤਾਂ ਨੂੰ ਕੁਦਰਤੀ ਆਫਤ ਐਲਾਨਣ ਦੀ ਮੰਗ ਕਰੇ ਤਾਂ ਜੋ ਕੁਦਰਤੀ ਆਫਤਾਂ ਫੰਡ ਵਿਚੋਂ ਫੰਡ ਪ੍ਰਾਪਤ ਕੀਤੇ ਜਾ ਸਕਣ ਚੰਡੀਗੜ੍ਹ, 9 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਭਾਰੀ ਬਰਸਾਤਾਂ ਤੇ ਹੜ੍ਹਾਂ ਕਾਰਨ ਜਿਹਨਾਂ ਦੇ ਘਰ ਨੁਕਸਾਨੇ ਗਏ ਹਨ ਉਹਨਾਂ ਨੂੰ 5-5 ਲੱਖ ਰੁਪਏ....
ਬਰਸਾਤ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ : ਮੁੱਖ ਮੰਤਰੀ ਮਾਨ
ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਸੁਰੱਖਿਆ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਸੂਬੇ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਨੀਵੀਆਂ ਥਾਵਾਂ ਅਤੇ ਨਦੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਅਲਰਟ ਜਾਰੀ ਚੰਡੀਗੜ੍ਹ, 9 ਜੁਲਾਈ : ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ....
ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ : ਡਾ ਬਲਜੀਤ ਕੌਰ
ਚੰਡੀਗੜ੍ਹ, 08 ਜੁਲਾਈ : ਪੰਜਾਬ ਸਰਕਾਰ ਸੂਬੇ ਵਿੱਚ ਪੋਸ਼ਣ ਅਭਿਆਨ ਤਹਿਤ ਕੁਪੋਸ਼ਣ ਅਤੇ ਅਨੀਮੀਆ (Anemia) ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸ਼ੇਸ਼ ਜਾਗਰੂਕਤਾ ਮਹੀਨਾ ਮਨਾਉਣ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਹੀ ਅਨੀਮੀਆ ਨਾਲ ਲੜਨ ਲਈ ਹਰ ਬੁੱਧਵਾਰ ਨੂੰ ਆਂਗਣਵਾੜੀ ਕੇਂਦਰਾਂ ਵਿਖੇ ਅਨੀਮੀਆ ਦਿਵਸ ਮਨਾਇਆ ਜਾਂਦਾ ਹੈ। ਇਹ ਔਰਤਾਂ, ਕਿਸ਼ੋਰ ਲੜਕੀਆਂ, ਦੁੱਧ ਪਿਲਾਉਣ ਵਾਲੀਆਂ....
ਲੁਧਿਆਣਾ ਤੀਹਰੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ 12 ਘੰਟਿਆਂ ਵਿੱਚ ਸੁਲ਼ਝਾਇਆ, ਗੁਆਂਢੀ ਨੇ ਬੇਔਲਾਦ ਦੇ ਮਿਹਣੇ ਤੋਂ ਤੰਗ ਆ ਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਲੁਧਿਆਣਾ, 08 ਜੁਲਾਈ : ਮਹਾਨਗਰ ਲੁਧਿਆਣਾ ਵਿੱਚ ਵਾਪਰੇ ਤੀਹਰੇ ਕਤਲ ਕਾਂਡ ਸੰਬੰਧੀ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੈਂਸ ਕੀਤੀ। ਉਨ੍ਹਾਂ ਦੱਸਿਆ ਕਿ ਸਲੇਮ ਟਾਬਰੀ ਇਲਾਕੇ ਵਿੱਚ ਉਨ੍ਹਾਂ ਦੇ ਘਰ ਵਿੱਚ ਬਜ਼ੁਰਗ ਚਮਨ ਲਾਲ (70), ਪਤਨੀ ਸੁਰਿੰਦਰ ਕੌਰ (67) ਅਤੇ ਬਚਨ ਕੌਰ (90) ਦੇ ਤੀਹਰੇ ਕਤਲ ਦੀ ਗੁੱਥੀ ਪੁਲਿਸ ਨੇ 12 ਘੰਟਿਆਂ ਵਿੱਚ ਸੁਲਝਾ ਲਈ। ਇਸ ਕਤਲ ਦੀ ਵਾਰਦਾਤ ਨੂੰ ਗੁਆਂਢੀ ਰੌਬਿਨ ਉਰਫ਼ ਮੁੰਨਾ (32) ਨੇ ਅੰਜ਼ਾਮ ਦਿੱਤਾ। ਉਨ੍ਹਾਂ ਕਿਹਾ ਕਿ ਵਾਰਦਾਤ ਲੁੱਟ ਦੀ ਨੀਅਤ ਨਾਲ....
ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ, ਤਾਪਮਾਨ ਆਇਆ ਹੇਠਾਂ
ਚੰਡੀਗੜ੍ਹ, 08 ਜੁਲਾਈ : ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪਿਆ ਅਤੇ ਦੋਹਾਂ ਸੂਬਿਆਂ ਵਿਚ ਪਾਰਾ ਆਮ ਸੀਮਾ ਤੋਂ ਹੇਠਾਂ ਚਲਾ ਗਿਆ ਸੀ। ਮੌਸਮ ਵਿਭਾਗ ਅਨੁਸਾਰ, ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਦਿਨ ਭਰ ਮੀਂਹ ਪਿਆ ਅਤੇ ਵੱਧ ਤੋਂ ਵੱਧ ਤਾਪਮਾਨ 26.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿਚ ਯਮੁਨਾਨਗਰ ਵਿਚ 80 ਮਿਲੀਮੀਟਰ, ਅੰਬਾਲਾ ਵਿਚ 70 ਮਿਲੀਮੀਟਰ, ਸਿਰਸਾ ਵਿਚ 50 ਮਿਲੀਮੀਟਰ, ਕਰਨਾਲ ਵਿਚ 40 ਮਿਲੀਮੀਟਰ, ਕੁਰੂਕਸ਼ੇਤਰ ਵਿਚ 30.5 ਮਿਲੀਮੀਟਰ, ਮਹਿੰਦਰਗੜ੍ਹ ਵਿਚ....
ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ, ਮੁੱਖ ਮੰਤਰੀ   ਨੇ ਦਿੱਤੀ ਵਧਾਈ
ਚੰਡੀਗੜ੍ਹ, 8 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ’ਤੇ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਐਕਟ, 1998 ਦੀ ਧਾਰਾ 27(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ....
ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ
ਉਦਯੋਗਿਕ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ ਸੁਝਾਅ ਲੈਣ ਵਾਲਾ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਹੈ ਪੰਜਾਬ ਚੰਡੀਗੜ੍ਹ, 8 ਜੁਲਾਈ : ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com....
ਯੂਥ ਅਕਾਲੀ ਦਲ ਪੰਜਾਬ ਭਰ ’ਚ ਨੌਜਵਾਨ ਮਿਲਣੀ ਪ੍ਰੋਗਰਾਮ ਸ਼ੁਰੂ ਕਰੇਗਾ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਪੰਜਾਬ ਤੇ ਪੰਜਾਬੀਅਤ ਵਾਸਤੇ ਕੰਮ ਕਰਨ ਲਈ ਯੂਥ ਅਕਾਲੀ ਦਲ ’ਚ ਸ਼ਾਮਲ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ, 8 ਜੁਲਾਈ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨਕੀਤਾ ਕਿ ਯੂਥ ਅਕਾਲੀ ਦਲ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨ ਮਿਲਣੀ ਪ੍ਰੋਗਰਾਮ ਸ਼ੁਰੂ ਕਰੇਗਾ ਤੇ ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਅਤ ਲਈ ਕੰਮ ਕਰਨ ਵਾਸਤੇ ਉਹ ਯੂਥ ਅਕਾਲੀ ਦਲ ਵਿਚ ਸ਼ਾਮਲ....
ਲੁਧਿਆਣਾ 'ਚ ਇੱਕ ਹੀ ਪਰਿਵਾਰ ਦੇ 3 ਲੋਕਾਂ ਦਾ ਕਤਲ, ਇੱਕੋ ਕਮਰੇ ‘ਚੋਂ ਮਿਲੀਆਂ ਲਾਸ਼ਾਂ
ਲੁਧਿਆਣਾ 7 ਜੁਲਾਈ : ਲੁਧਿਆਣਾ ਵਿਚ ਇਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਲੁਧਿਆਣਾ ਦੇ ਨਿਓ ਜਨਕਪੁਰੀ ਇਲਾਕੇ ਵਿਚ ਇੱਕੋ ਹੀ ਪਰਿਵਾਰ ਦੇ 3 ਲੋਕਾਂ ਦਾ ਕਤਲ ਹੋ ਗਿਆ। ਇਹ ਤਿੰਨੋਂ ਸੀਨੀਅਰ ਸਿਟੀਜਨ ਸਨ। ਮੌਕੇ 'ਤੇ ਭਾਰੀ ਪੁਲਿਸ ਫੋਰਸ ਅਤੇ ਲੁਧਿਆਣਾ ਦੀ ਜਵਾਇੰਟ ਕਮਿਸ਼ਨਰ ਮੌਕੇ 'ਤੇ ਪਹਿੁੰਚੇ ਅਤੇ ਜਾਂਚ ਸ਼ੁਰੂ ਕਰ ਦਿਤੀ ਸੀ। ਜਾਣਕਾਰੀ ਮੁਤਾਬਕ ਮੁਹੱਲਾ ਵਾਸੀ ਚਮਨ ਲਾਲ (70), ਉਸ ਦੀ ਪਤਨੀ ਸੁਰਿੰਦਰ ਕੌਰ (65) ਅਤੇ ਮਾਂ ਸੁਰਜੀਤ ਕੌਰ (90) ਦੀਆਂ ਲਾਸ਼ਾਂ ਘਰ ਅੰਦਰੋਂ ਮਿਲੀਆਂ। ਤਿੰਨ ਕਤਲਾਂ ਦੀ....
ਮੁੱਖ ਮੰਤਰੀ ਮਾਨ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ, ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ
ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਦੋਵਾਂ ਰਾਜਾਂ ਵਿੱਚ ਗੈਰ-ਹੁਨਰਮੰਦ ਕਾਮਿਆਂ ਦੀਆਂ ਉਜਰਤਾਂ ਵਿੱਚ ਫਰਕ ਨੂੰ ਪੰਜਾਬ ਨਾਲ ਘੋਰ ਬੇਇਨਸਾਫ਼ੀ ਦੱਸਿਆ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ ਦਰ 381.06, ਜੋ ਮਨਰੇਗਾ ਤੋਂ ਵੀ ਵੱਧ ਹੈ ਚੰਡੀਗੜ੍ਹ, 7 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਨੋਟੀਫਾਈ ਕੀਤੀ ਮਜ਼ਦੂਰੀ....
ਮੋਹਾਲੀ ਪੁਲਿਸ ਨੇ ਖੋਹ ਕੀਤੀ ਕਾਰ, ਪਿਸਟਲ 32 ਬੋਰ, ਦੇਸੀ ਕੱਟਾ 315 ਬੋਰ ਅਤੇ 4 ਜਿੰਦਾ ਰੋਂਦ ਕੀਤੇ ਬਰਾਮਦ, ਤਿੰਨ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਜੁਲਾਈ : ਡਾ. ਸੰਦੀਪ ਗਰਗ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਅਕਾਸ਼ਦੀਪ ਸਿੰਘ ਔਲਖ, ਕਪਤਾਨ ਪੁਲਿਸ ਸ਼ਹਿਰੀ ਅਤੇ ਉਪ ਕਪਤਾਨ ਪੁਲਿਸ, ਸ਼ਹਿਰੀ 1 ਮੋਹਾਲੀ ਦੀ ਰਹਿਨੁਮਾਈ ਹੇਠ ਇੰਸਪੈਕਟਰ ਗੱਬਰ ਸਿੰਘ, ਮੁੱਖ ਅਫਸਰ ਥਾਣਾ ਮਟੋਰ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੇ ਸੰਬੰਧ ਵਿਚ ਮਾਈਕ੍ਰੋ ਸਿਟੀ ਟਾਵਰ ਫੇਸ 3 ਏ ਮੋਹਾਲੀ ਪਾਸ ਮੋਜੂਦ ਸੀ ਅਤੇ....