ਪੰਜਾਬ

ਜਨਤਕ ਬੱਸ ਸੇਵਾ ਨੂੰ ਸੁਚਾਰੂ ਤੇ ਪਾਰਦਰਸ਼ੀ ਬਣਾਉਣ ਦੀ ਮੁਹਿੰਮ ਤਹਿਤ 35 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ : ਭੁੱਲਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਹਰਿਆਣਾ ਵਿਖੇ ਕੀਤੀ ਛਾਪੇਮਾਰੀ ਅਣਅਧਿਕਾਰਤ ਰੂਟ ‘ਤੇ ਚਲਦੀ ਬੱਸ ਸਣੇ ਅਣਅਧਿਕਾਰਤ ਢਾਬੇ ‘ਤੇ ਖੜ੍ਹੀ ਬੱਸ ਨੂੰ ਵੀ ਕੀਤਾ ਰਿਪੋਰਟ ਰਿਪੋਰਟ ਕੀਤੇ ਗਏ ਡਰਾਈਵਰਾਂ ਤੇ ਕੰਡਕਟਰਾਂ ਵਿਰੁੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 7 ਜੁਲਾਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਦੀ ਜਨਤਕ ਬੱਸ ਸੇਵਾ ਵਿੱਚ ਗ਼ਲਤ ਪ੍ਰਵਿਰਤੀਆਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ 35 ਲੀਟਰ ਡੀਜ਼ਲ....
ਅਧਿਆਪਕਾ ਵੱਲੋਂ ਕਲਾਸ ਦੇ ਵਿਦਿਆਰਥੀਆਂ ਤੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਲਗਵਾਏ ਗਏ ਨਾਅਰੇ, ਵੀਡੀਓ ਹੋਈ ਵਾਇਰਲ, ਅਧਿਆਪਕਾ ਨੂੰ ਨੋਟਿਸ ਜਾਰੀ
ਸੰਗਰੂਰ, 06 ਜੁਲਾਈ : ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਆਪਣੀ ਕਲਾਸ ਦੇ ਵਿਦਿਆਰਥੀਆਂ ਤੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਵਾਉਣੇ ਮਹਿੰਗੇ ਪੈ ਗਏ ਹਨ। ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਡਾਇਰੈਕਟਰ ਸਕੂਲ ਐਜੂਕੇਸ਼ਨ (ਐ.ਸਿ.)ਪੰਜਾਬ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਨਾਲ ਬਣਾਈ ਵੀਡੀਓ ਤੋਂ ਬਾਅਦ....
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ
ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਨੂੰ ਦਿੱਤੀਆਂ ਅੰਤਿਮ ਛੋਹਾਂ ਖੇਡ ਸੱਭਿਆਚਾਰ ਨੂੰ ਹੁਲਾਰਾ ਅਤੇ ਖਿਡਾਰੀਆਂ ਦੇ ਮਾਣ-ਸਨਮਾਨ ਤੇ ਨੌਕਰੀਆਂ ਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ ਚੰਡੀਗੜ੍ਹ, 6 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦਾ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ....
ਵਿਜੀਲੈਂਸ ਵੱਲੋਂ 8 ਲੱਖ ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ
ਮੁਲਜ਼ਮ ਵਕੀਲ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਰੁਪਏ ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 6 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ....
ਸੂਬੇ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਪਹਿਲੇ ਸਾਲ ਵਿੱਚ ਦਿੱਤੀਆਂ ਰਿਕਾਰਡ 29936 ਸਰਕਾਰੀ ਨੌਕਰੀਆਂ
ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਯੋਗ ਅਤੇ ਲੋੜਵੰਦ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਨੌਕਰੀਆਂ ਲੋਕਾਂ ਵੱਲੋਂ ਨਕਾਰੇ ਆਗੂ ਸੱਤਾ ਦੀ ਖ਼ਾਤਰ ਨਵੇਂ ਗਠਜੋੜ ਬਣਾਉਣ ਜਾਂ ਪੁਰਾਣੇ ਗਠਜੋੜ ਨੂੰ ਬਹਾਲ ਕਰਨ ਲਈ ਲਾ ਰਹੇ ਹਨ ਜੋੜ-ਤੋੜ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਸਤੇ ਖੋਲ੍ਹੇ ਜਾਣਗੇ ਅੱਠ ਹਾਈ-ਟੈਕ ਕੇਂਦਰ ਚੰਡੀਗੜ੍ਹ, 6 ਜੁਲਾਈ : ਪੰਜਾਬ ਦੇ ਮੁੱਖ....
ਅਕਾਲੀ ਦਲ ਤੇ ਬੀਜੇਪੀ ਹਮੇਸ਼ਾ ਇਕੱਠੇ ਰਹੇ ਹਨ, ਕਿਸਾਨ ਅੰਦੋਲਨ ਦੌਰਾਨ ਸਿਰਫ਼ ਦਿਖਾਵੇ ਲਈ ਵੱਖ ਹੋਣ ਦਾ ਡਰਾਮਾ ਕੀਤਾ ਸੀ : ਰਾਜਾ ਵੜਿੰਗ
ਚੰਡੀਗੜ੍ਹ, 05 ਜੁਲਾਈ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਦੋਵਾਂ ਦਾ ਜਲਦੀ ਹੀ ਗਠਜੋੜ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਤੇ ਬੀਜੇਪੀ ਹਮੇਸ਼ਾ ਇਕੱਠੇ ਹੀ ਰਹੇ ਹਨ। ਦੋਵੇਂ ਧਿਰਾਂ ਨੇ ਕਿਸਾਨ ਅੰਦੋਲਨ ਦੌਰਾਨ ਸਿਰਫ਼ ਦਿਖਾਵੇ ਲਈ ਵੱਖ ਹੋਣ ਦਾ ਡਰਾਮਾ ਕੀਤਾ ਸੀ। ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਕਦੇ ਵੀ ਅਕਾਲੀ ਦਲ ਤੋਂ ਵੱਖ ਨਹੀਂ ਹੋਈ। ਮੰਤਰੀ ਦਾ ਅਹੁਦਾ ਛੱਡਣ ਮਗਰੋਂ ਵੀ ਹਰਸਿਮਰਤ ਕੌਰ ਬਾਦਲ ਕੋਲ ਉਹੀ ਕੋਠੀ ਤੇ ਤਾਮਝਾਮ ਸੀ।....
ਹਾਈਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 111 ਕਰੋੜ ਰੁਪਏ ਕੀਤੇ ਜਾਰੀ
ਚੰਡੀਗੜ੍ਹ, 05 ਜੁਲਾਈ : ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਤਿੰਨ ਸਾਲਾਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਦੇਣ 'ਤੇ ਹਾਈਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਸਰਕਾਰ ਨੇ ਹੁਣ ਕਾਲਜਾਂ ਨੂੰ 111 ਕਰੋੜ ਰੁਪਏ ਜਾਰੀ ਕਰ ਦਿਤੇ ਹਨ। ਸੋਮਵਾਰ ਨੂੰ 31 ਕਰੋੜ ਰੁਪਏ ਅਤੇ ਮੰਗਲਵਾਰ ਨੂੰ 80 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹਾਈ ਕੋਰਟ 'ਚ ਇਹ ਜਾਣਕਾਰੀ ਦਿਤੀ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ 28 ਜੁਲਾਈ ਤੱਕ ਕੁੱਲ ਰਾਸ਼ੀ ਦਾ 40 ਫੀਸਦੀ....
ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ
ਚੰਡੀਗੜ੍ਹ, 5 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਸਾਲ 2023-24 ਦੇ ਪਹਿਲੇ 3 ਮਹੀਨਿਆਂ ਵਿਚ 17 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ....
ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਚਾਈਨਾ ਡੋਰ ਦੀ ਵਰਤੋਂ ਨੂੰ ਸਜ਼ਾਯਾਫਤਾ ਬਣਾਉਣ ਦੇ ਨਾਲ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਚੰਡੀਗੜ੍ਹ, 05 ਜੁਲਾਈ : ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ....
ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ
ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ : ਅਮਨ ਅਰੋੜਾ ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਸਕੀਮ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 5 ਜੁਲਾਈ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ....
ਜ਼ਮੀਨੀ ਪੱਧਰ ਉਤੇ ਲੋਕਾਂ ਦੀਆਂ ਸਮੱਸਿਆਵਾਂ ਨਿਪਟਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕੀਤੇ ਜਾਣ : ਮੁੱਖ ਮੰਤਰੀ ਮਾਨ
ਲੋਕਾਂ ਦੀ ਭਲਾਈ ਲਈ ਪਿੰਡਾਂ ਵਿਚ ‘ਸਰਕਾਰ ਤੁਹਾਡੇ ਦੁਆਰ’ ਪ੍ਰਗੋਰਾਮ ਕਰਵਾਉਣ ਲਈ ਆਖਿਆ ਜ਼ਿਲ੍ਹਿਆਂ ਵਿਚ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਭਲਾਈ ਸਕੀਮਾਂ ਤੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 4 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ....
ਡੇਰਾਬੱਸੀ ‘ਚ ਗੈਸ ਹੋਈ ਲੀਕ , 25 ਲੋਕਾਂ ਦੀ ਹਾਲਤ ਨਾਜ਼ੁਕ
ਡੇਰਾਬੱਸੀ, 4 ਜੁਲਾਈ : ਡੇਰਾਬੱਸੀ ‘ਚ ਗੈਸ ਲੀਕ ਹੋਣ ਕਾਰਨ 25 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਚੰਧੇਰੀ ‘ਚ ਰਿਹਾਇਸ਼ੀ ਖੇਤਰ ‘ਚ ਲੱਗੇ ਟਿਊਬਵੈੱਲ ‘ਤੇ ਰੱਖੀ ਕਲੋਰੀਨ ਗੈਸ ਅਚਾਨਕ ਲੀਕ ਹੋ ਗਈ, ਜੋ ਕਰੀਬ 10 ਸਾਲ ਪੁਰਾਣਾ ਸੀ। ਰਿਹਾਇਸ਼ੀ ਖੇਤਰ ‘ਚ ਅਚਾਨਕ ਗੈਸ ਲੀਕ ਹੋਣ ਕਾਰਨ 25 ਤੋਂ ਜ਼ਿਆਦਾ ਲੋਕ ਇਸ ਦੀ ਲਪੇਟ ‘ਚ ਆ ਗਏ ਅਤੇ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਅਤੇ ਅੱਖਾਂ ‘ਚ ਜਲਣ ਸ਼ੁਰੂ ਹੋ ਗਈ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ....
ਰੇਲ ਕੋਚ ਫੈਕਟਰੀ ਕਪੂਰਥਲਾ ਨੇੜੇ ਟਰੱਕ ਨੇ ਆਟੋ ਨੂੰ ਮਾਰੀ ਟੱਕਰ, 2 ਦੀ ਮੌਤ, 3 ਜ਼ਖਮੀ
ਕਪੂਰਥਲਾ, 4 ਜੁਲਾਈ : ਕਪੂਰਥਲਾ ਵਿਚ ਰੇਲ ਕੋਚ ਫੈਕਟਰੀ ਦੇ ਨਜਦੀਕ ਇੱਕ ਟਰੱਕ ਦੀ ਲਪੇਟ ਵਿਚ ਆਉਣ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਤੇ ਤਿੰਨ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਸੜਕ ਕਿਨਾਰੇ ਖੜ੍ਹੇ ਸਨ ਤੇ ਕਪੂਰਥਲਾ ਜਾਣ ਲਈ ਆਟੋ ਰਿਕਸ਼ਾ ਦਾ ਇੰਤਜ਼ਾਰ ਕਰ ਰਹੇ ਸਨ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦਵਿੰਦਰ ਕੌਰ (57) ਤੇ ਰਮਨਦੀਪ ਕੌਰ (26) ਵਜੋਂ ਹੋਈ ਹੈ। ਜ਼ਖਮੀ ਔਰਤਾਂ ਦੀ ਪਛਾਣ 37 ਸਾਲਾ ਅਨੁਦੱਤਾ ਤੇ 20 ਸਾਲਾ ਪੂਨਮ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ....
ਸਪੀਕਰ ਸੰਧਵਾਂ ਵੱਲੋਂ ਫਿਰੋਜ਼ਪੁਰ ਪੱਟੀ ‘ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬਰੈਂਡਿੰਗ ਦੀ ਸਿਖਲਾਈ ਦੇਣ ਲਈ ਤਿਆਰ: ਗੁਰਮੀਤ ਸਿੰਘ ਖੁੱਡੀਆਂ ਵਿਧਾਨ ਸਭਾ ਸਪੀਕਰ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 4 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਵਿੱਚ ਮਿਰਚਾਂ ਦੀ ਕਾਸ਼ਤ ਕਰ ਰਹੇ....
ਮੁੱਖ ਮੰਤਰੀ UCC ਦੇ ਮੁੱਦੇ ’ਤੇ ਆਪ ਦਾ ਸਟੈਂਡ ਸਪਸ਼ਟ ਕਰਨ ਲਈ ਕੇਜਰੀਵਾਲ ਨੂੰ ਆਖਣ ਤੇ ਇਸ ਮੁੱਦੇ ’ਤੇ ਦੋਗਲੀ ਬਿਆਨਬਾਜ਼ੀ ਬੰਦ ਕਰਨ : ਡਾ. ਚੀਮਾ
ਚੰਡੀਗੜ੍ਹ, 4 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਤਜਵੀਜ਼ਸ਼ੁਦਾ ਇਕਸਾਰ ਸਾਂਝੇ ਸਿਵਲ ਕੋਡ (ਯੂ ਸੀ ਸੀ) ਦੇ ਮਾਮਲੇ ’ਤੇ ਆਮ ਆਦਮੀਪਾਰਟੀ ਦਾ ਸਟੈਂਡ ਕਰਨ ਲਈ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਣ ਤੇ ਕਿਹਾ ਕਿ ਅਜਿਹਾ ਕਰਨਾ ਇਸ ਸੰਵੇਦਨਸ਼ੀਲ ਮਾਮਲੇ ’ਤੇ ਆਪ ਦੀ ਕੇਂਦਰੀ ਤੇ ਪੰਜਾਬ ਇਕਾਈਆਂ ਦੇ ਦੋਗਲੀ ਬਿਆਨਬਾਜ਼ੀ ਬੰਦ ਕਰਨ ਵਾਸਤੇ ਵੀ ਜ਼ਰੂਰੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ....