ਚੰਡੀਗੜ੍ਹ, 27 ਜੂਨ : ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਅਤੇ ਹੋਰਾਂ....
ਪੰਜਾਬ
ਹਾਜ਼ਰ ਮੈਂਬਰਾਂ ਨੇ ਇਕਸੁਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਕਰੜਾ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ ਸਰਕਾਰ ਗੁਰਦੁਆਰਾ ਸੋਧ ਬਿੱਲ ਵਾਪਸ ਲਵੇ, ਨਹੀਂ ਤਾਂ ਸਿੱਖ ਰੋਹ ਦੇ ਸਾਹਮਣੇ ਲਈ ਤਿਆਰ ਰਹੇ- ਐਡਵੋਕੇਟ ਧਾਮੀ ਅੰਮ੍ਰਿਤਸਰ, 26 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਿਆਂ ਇਸ ਦਾ ਹਰ ਪੱਧਰ ’ਤੇ....
ਇਜਲਾਸ ਦੌਰਾਨ ਪਵਿੱਤਰ ਗੁਰਬਾਣੀ ਦੇ ਮੁਫਤ ਪ੍ਰਸਾਰਣ ਦਾ ਮੁੱਦਾ ਕਿਧਰ ਗੁਆਚ ਗਿਆ? ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਵਜੋਂ ਵਿਚਰ ਰਹੇ ਹਨ ਹਰਜਿੰਦਰ ਸਿੰਘ ਧਾਮੀ ਚੰਡੀਗੜ੍ਹ, 26 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ 'ਚ ਉਨ੍ਹਾਂ 'ਤੇ ਦੋਸ਼ ਲਾਉਣ ਤੋਂ ਇਲਾਵਾ ਇਸ ਵਿੱਚ ਹੋਰ ਕੀ ਕੀਤਾ ਗਿਆ। ਇੱਥੇ ਜਾਰੀ ਇੱਕ ਬਿਆਨ ਵਿੱਚ....
ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਕਰਵਾਏ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿੱਚ ਕੀਤੀ ਸ਼ਮੂਲੀਅਤ ਸਿਹਤ ਮੰਤਰੀ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਨਸ਼ਾ ਮੁਕਤ ਵਿਸ਼ਵ ਬਣਾਉਣ ਦਾ ਲਿਆ ਅਹਿਦ ਚੰਡੀਗੜ੍ਹ, 26 ਜੂਨ : ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਲਗੀਧਰ ਟਰੱਸਟ, ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵੱਲੋਂ ਕਰਵਾਏ ਸਮਾਗਮ ਦੌਰਾਨ 'ਸੇ ਯੈੱਸ ਟੂ ਲਾਈਫ, ਨੋ ਟੂ ਡਰੱਗਜ਼' ਦੇ ਸੰਦੇਸ਼....
10 ਸਾਲਾਂ ਬਾਅਦ ਵਧਾਈ ਜਾ ਰਹੀ ਹੈ ਜੰਗੀ ਜਾਗੀਰ ਚੰਡੀਗੜ੍ਹ, 26 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ....
ਜ਼ਿਲ੍ਹਾ ਪੱਧਰ ਉਤੇ ਹੋਣਗੀਆਂ ‘ਪਿੰਡ-ਸਰਕਾਰ ਮਿਲਣੀਆਂ’ ਚੰਡੀਗੜ੍ਹ, 26 ਜੂਨ : ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ਉਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਜਿਸ ਵਿਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ....
ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕਰੇਗੀ : ਮੁੱਖ ਮੰਤਰੀ
ਕਦਮ ਦਾ ਉਦੇਸ਼ ਲੋਕਾਂ ਲਈ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਯਕੀਨੀ ਬਣਾਉਣਾ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਠਿੰਡਾ ਅਤੇ ਪਟਿਆਲਾ ਵਿੱਚ ਸ਼ੁਰੂ ਕੀਤਾ ਜਾਵੇਗਾ ਪਾਇਲਟ ਪ੍ਰਾਜੈਕਟ ਸੂਬੇ ਵਿੱਚ 1000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ, 26 ਜੂਨ : ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ....
ਚੰਡੀਗੜ੍ਹ, 25 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ 25 ਜੂਨ, 1975, ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਲੋਕਤੰਤਰ ਲਈ ਸਭ ਤੋਂ ਕਾਲਾ ਦਿਨ। ਇੰਦਰਾ ਗਾਂਧੀ ਨੇ ਅਚਾਨਕ ਇੱਕ ਅਦਾਲਤੀ ਫੈਸਲੇ ਨੂੰ ਸਾਬੋਤਾਜ ਕਰਨ ਲਈ ਸਖਤ ਅੰਦਰੂਨੀ ਐਮਰਜੈਂਸੀ ਨੂੰ ਦਬਾ ਦਿੱਤਾ ਜਿਸ ਵਿੱਚ ਉਸ ਨੂੰ ਚੋਣਾਵੀ ਦੁਰਵਿਹਾਰਾਂ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸਨੂੰ ਕਿਸੇ ਵੀ ਚੁਣੇ ਹੋਏ ਅਹੁਦੇ 'ਤੇ ਰਹਿਣ ਤੋਂ ਅਯੋਗ ਠਹਿਰਾਇਆ ਗਿਆ....
ਪਿਤਾ ਨੇ ਪੁਲਸ ਨੂੰ ਕਾਰਵਾਈ ਨਾ ਕਰਨ ਦੀ ਕੀਤੀ ਅਪੀਲ ਦਸੂਹਾ, 25 ਜੂਨ : ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਬਲਾਕ ਦੇ ਪਿੰਡ ਜਲਾਲਚੱਕ ‘ਚ ਏ.ਸੀ. ਘੱਟ ਕੂਲਿੰਗ ਕਰਨ ‘ਤੇ ਨਵਾਂ ਲਵਾਉਣ ਨੂੰ ਲੈ ਕੇ ਹੋਈ ਮਾਮੂਲੀ ਲੜਾਈ ‘ਚ ਨੌਜਵਾਨ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਸ਼ੁਕਰ ਹੈ ਕਿ ਗੋਲੀ ਬਜ਼ੁਰਗ ਦੀਆਂ ਦੋਵੇਂ ਲੱਤਾਂ ਵਿਚ ਲੱਗੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਜ਼ਖਮੀ ਹਾਲਤ ‘ਚ ਗੁਆਂਢ ‘ਚ ਰਹਿੰਦੇ ਰਿਸ਼ਤੇਦਾਰਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ।....
ਚੰਡੀਗੜ੍ਹ, 25 ਜੂਨ : ਗੁਰਬਾਣੀ ਦਾ ਪ੍ਰਸਾਰਨ ਸਾਰਿਆਂ ਲਈ ਮੁਫ਼ਤ ਕਰਨ ਨੂੰ ਲੈ ਕੇ ਛਿੜਿਆ ਵਿਵਾਦ ਵਧਦਾ ਜਾ ਰਿਹਾ ਹੈ। ਬੇਸ਼ੱਕ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਦਿੱਤਾ ਗਿਆ ਹੈ, ਪਰ ਅਜੇ ਵੀ ਰੇੜਕਾ ਬਰਕਰਾਰ ਹੈ। ਐਸਜੀਪੀਸੀ ਵੱਲੋਂ ਭਲਕੇ ਮੀਟਿੰਗ ਬੁਲਾਈ ਗਈ ਹੈ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੱਲੋਂ ਐਸਜੀਪੀਸੀ ਪ੍ਰਧਾਨ ਉੱਤੇ ਵੱਡਾ ਸ਼ਬਦੀ ਵਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ....
ਸਿਆਸੀ ਗੱਠਜੋੜ ਟੁੱਟਣ ਨਾਲ ਰਿਸ਼ਤੇ ਨਹੀਂ ਟੁੱਟਦੇ- ਰਾਜਨਾਥ ਬੋਲੇ ਅਕਾਲੀ ਬੀਜੇਪੀ ਸਬੰਧਾਂ ਬਾਰੇ, ਬਾਦਲ ਦੀ ਕੀਤੀ ਭਰਵੀਂ ਤਾਰੀਫ਼ ਪੰਜਾਬ ਦਾ ਅਮਨ ਕਾਨੂੰਨ ਠੀਕ ਰੱਖਣ ਸੂਬਾ ਸਰਕਾਰ ਦਾ ਕੇਂਦਰ ਨਾਲ ਸਹਿਯੋਗ ਜ਼ਰੂਰੀ ਚੰਡੀਗੜ੍ਹ, 24 ਜੂਨ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਕਾਲੀ ਦਲ ਪ੍ਰਤੀ ਆਪਗਵਰਨਰ ਦੇ ਅਹੁਦੇ ਦੀ ਭੂ ਨਰਮ ਵਤੀਰੇ ਦਾ ਇਜ਼ਹਾਰ ਕਰਦਿਆਂ ਜਿਥੇ ਇੱਕ ਪਾਸੇ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਭਰਵੀਂ ਤਾਰੀਫ਼ ਕੀਤੀ, ਉਥੇ ਉਨ੍ਹਾਂ ਇਹ ਵੀ ਕਿਹਾ ਕਿ, ਬੇਸ਼ੱਕ ਅਕਾਲੀ ਬੀਜੇਪੀ ਗੱਠਜੋੜ....
ਚੰਡੀਗੜ੍ਹ, 23 ਜੂਨ : ਮੀਂਹ ਕਾਰਨ ਜੂਨ ਮਹੀਨੇ ਦੀ ਸ਼ੁਰੂਆਤ ਚੰਗੀ ਰਹੀ ਪਰ ਬੀਤੇ ਇਕ ਹਫਤੇ ਤੋਂ ਤਾਪਮਾਨ ਵਿਚ ਦੁਬਾਰਾ ਵਾਧਾ ਹੋਇਆ ਤੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ। ਇਸ ਵਧਦੇ ਤਾਪਮਾਨ ਤੋਂ ਇਕ ਵਾਰ ਫਿਰ ਰਾਹਤ ਮਿਲੇਗੀ। 24 ਤੋਂ 29 ਜੂਨ ਤੱਕ ਪੰਜਾਬ ਵਿਚ ਸਾਧਾਰਨ ਤੋਂ ਵੱਧ ਮੀਂਹ ਦੇ ਆਸਾਰ ਬਣ ਰਹੇ ਹਨ ਜਿਸ ਨਾਲ ਤਾਪਮਾਨ ਇਕ ਵਾਰ ਫਿਰ 33 ਡਿਗਰੀ ਦੇ ਨੇੜੇ ਪਹੁੰਚਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੁਬਾਰਾ ਪੰਜਾਬ ਨੂੰ ਗਰਮੀ ਤੋਂ ਰਾਹਤ ਦੇਣ ਵਾਲਾ ਹੈ। ਆਉਣ ਵਾਲੇ....
ਪੰਜਾਬ ਸਰਕਾਰ ਨੇ ਮੁਲਾਜ਼ਮਾਂ/ਪੈਨਸ਼ਨਰਾਂ ‘ਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਕੀਤਾ ਲਾਗੂ, ਹਰ ਮਹੀਨੇ ਕੱਟਣਗੇ 200 ਰੁਪਏ
ਚੰਡੀਗੜ੍ਹ, 23 ਜੂਨ : ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ/ਪੈਨਸ਼ਨਰਾਂ ‘ਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਲਾਗੂ ਕਰ ਦਿੱਤਾ ਹੈ। ਇਸ ਤਹਿਤ ਉਨ੍ਹਾਂ ਦੀ ਪੈਨਸ਼ਨ ਤੋਂ ਪ੍ਰਤੀ ਮਹੀਨੇ 200 ਰੁਪਏ ਕੱਟੇ ਜਾਣਗੇ। ਇਸ ਸਬੰਧੀ ਸੂਬੇ ਦੇ ਵਿੱਤ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਵਿੱਤ ਵਿਭਾਗ ਨੇ ਪੈਨਸ਼ਨਰਾਂ/ਰਿਟਾਇਰ ਮੁਲਾਜ਼ਮਾਂ ਤੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਵਸੂਲਣ ਦੇ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਦੇ ਬਾਅਦ ਉਸ ਨੂੰ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ 471 ਪੁਲਿਸ ਟੀਮਾਂ ਨੇ 2758 ਏ.ਟੀ.ਐਮਜ਼ ਅਤੇ 1861 ਪੈਟਰੋਲ ਪੰਪਾਂ ਦੀ ਚੈਕਿੰਗ ਕਰਕੇ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਾਰਜਸ਼ੀਲਤਾ ਦੀ ਕੀਤੀ ਸਮੀਖਿਆ ਸੀ.ਪੀ.ਐਸ./ਐਸ.ਐਸਜ਼ ਨੂੰ ਸੰਵੇਦਨਸ਼ੀਲ ਥਾਵਾਂ ਦੇ ਆਸ-ਪਾਸ ਗਸ਼ਤ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ : ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 23 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ....
ਚੰਡੀਗੜ੍ਹ, 23 ਜੂਨ : ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ - ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 3ਬੀ-2 ਮੋਹਾਲੀ ਵਿਖੇ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1 ਕਰੋੜ 47 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ....