ਪੰਜਾਬ

ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ
ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ ਚੰਡੀਗੜ੍ਹ, 08 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਭਾਰੀ ਸੁਧਾਰ ਕਰਦਿਆਂ ਵਿੱਤੀ ਵਰ੍ਹੇ 2022-23 ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ....
ਗਲਤੀਆਂ ਲਈ ਮੈਨੂੰ ਮਾਫ ਕਰੋ, ਪਰ ਪਾਰਟੀ ਚ ਵਾਪਸ ਆ ਜਾਓ, ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਛੱਡ ਗਏ ਲੀਡਰਾਂ ਨੂੰ ਕੀਤੀ ਅਪੀਲ
ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ ਦੋ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ’ਚ ਸ਼ਾਮਲ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ਵਿਚ ਸ਼ਾਮਲ ਹੋਣਗੇ: ਬਾਦਲ ਚੰਡੀਗੜ੍ਹ, 8 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਹਨਾਂ ਦੋਵਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ....
ਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ: ਲਾਲ ਚੰਦ ਕਟਾਰੂਚੱਕ 
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਰਾਸ਼ਨ ਡਿਪੂਆਂ ਦੀ ਬਕਾਇਆ ਕਮਿਸ਼ਨ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਸਮਾਰਟ ਈ ਪੋਜ਼ ਮਸ਼ੀਨਾਂ ਲਈ ਟੈਂਡਰ ਪ੍ਰਕਿਰਿਆ ਆਰੰਭ ਚੰਡੀਗੜ੍ਹ, 8 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ....
ਹੁਸ਼ਿਆਰਪੁਰ ਪਿੰਡ ਧਰਮਪੁਰ ‘ਚ ਖੇਤ ‘ਚੋਂ ਮਿਲਿਆ ਜ਼ਿੰਦਾ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ
ਹੁਸ਼ਿਆਰਪੁਰ, 07 ਜੂਨ : ਹੁਸ਼ਿਆਰਪੁਰ ਦਾ ਪਿੰਡ ਧਰਮਪੁਰ ‘ਚ ਇੱਕ ਕਿਸਾਨ ਦੇ ਖੇਤ ‘ਚ ਜ਼ਿੰਦਾ ਬੰਬ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਇਤਿੰਦਰਪਲ ਸਿੰਘ ਦੇ ਖੇਤ ‘ਚੋਂ ਬੰਬ ਮਿਲਿਆ ਹੈ। ਜਿਸ ਤੋਂ ਬਾਅਦ ਪੁਰੇ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਿਸਾਨ ਇਤਿੰਦਰਪਾਲ ਸਿੰਘ ਆਪਣੇ ਖੇਤ ‘ਚ ਵਾਹੀ ਕਰ ਰਿਹਾ ਸੀ ਅਤੇ ਇਹ ਬੰਬ ਉਸਦੇ ਟਰੈਕਟਰ ‘ਚ ਫਸ ਗਿਆ ਸੀ ਜਿਸ ਤੋਂ ਬਾਅਦ ਤੁਰੰਤ ਕਿਸਾਨ ਨੇ ਪੁਲਿਸ ਨੂੰ ਇਸ ਸਬੰਧੀ ਸੂਚਨਾ....
ਪੰਜਾਬ ਭਰ ਵਿੱਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ
ਅਮਨ ਅਰੋੜਾ ਨੇ ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੱਤਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰ ਰਹੀ ਹੈ: ਰੋਜ਼ਗਾਰ ਉਤਪਤੀ ਮੰਤਰੀ ਚੰਡੀਗੜ੍ਹ, 7 ਜੂਨ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਾਈ ਗਈ ਪਲੇਸਮੈਂਟ ਮੁਹਿੰਮ ਵਿੱਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੁਹਿੰਮ....
ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਆਰਐਸਐਸ ਨਾਲ ਜੁੜੇ ਆਰਐਫਆਰਐਫ ਨਾਲ ਸਿੰਡੀਕੇਟ ਰਾਹੀਂ ਧੱਕੇ ਨਾਲ ਐਮਓਯੂ ’ਤੇ ਹਸਤਾਖ਼ਰ ਕਰਨ ਦੀ ਕੀਤੀ ਨਿਖੇਧੀ
ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪਾਰਟੀ ਐਮ ਓ ਯੂ ਦਾ ਵਿਰੋਧ ਕਰੇਗੀ, ਸੈਨੇਟ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਆਰ ਐਸ ਐਸ ਹਵਾਲੇ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਨਾ ਦੇਣ ਚੰਡੀਗੜ੍ਹ, 7 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸਵੈਮ ਸੇਵਕ ਸਿੰਘ (ਆਰ ਐਸ ਐਸ) ਨਾਲ ਜੁੜੇ ਰਿਸਰਚ ਫਾਰ ਰਿਸਰਚਜੈਂਟ ਫਾਉਂਡੇਸ਼ਨ (ਆਰ ਐਫ ਆਰ ਐਫ) ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰਨ ਦੀ ਨਿਖੇਧੀ ਕੀਤੀ ਅਤੇ ਜ਼ੋਰਦੇ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅਸਿੱਧੇ ਤੌਰ....
ਜੇ ਕੌਮ ਲਈ ਇਨਸਾਫ਼ ਮੰਗਣਾ ਹੀ ਨਹੀਂ ਹੈ ਤਾਂ ਹੁਕਮਰਾਨਾਂ ਦੀਆਂ ਵਿਆਹ ਸ਼ਾਦੀਆਂ ਵਿੱਚ ਜਾ ਕੇ ਲੱਡੂ ਖਾਉ, ਆਨੰਦ ਲਵੋ ਭਾਈ ਰਾਜੋਆਣਾ 
ਚੰਡੀਗੜ੍ਹ, 7 ਜੂਨ : 6 ਜੂਨ ਨੂੰ ਘੱਲੂਘਾਰਾ ਦਿਵਸ ਤੇ ਜਥੇਦਾਰ ਸਾਹਿਬਾਨ ਵੱਲੋਂ ਸ਼ੰਦੇਸ ਕੌਮ ਦੇ ਨਾਮ ਦਿੱਤਾ ਸੀ, ਉਸ ਤੋਂ ਬਾਅਦ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਭਾਈ ਰਾਜੋਆਣਾ ਬਿਆਨ ਨੂੰ ਉਹਨਾਂ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਆਪਣੀ ਫੇਸਬੁੱਕ 'ਤੇ ਸ਼ੇਅਰ ਕੀਤਾ ਗਿਆ। ਅਸਲ 'ਚ 6 ਜੂਨ ਨੂੰ ਘੱਲੂਘਾਰਾ ਦਿਵਸ ਤੇ ਜਥੇਦਾਰ ਸਾਹਿਬਾਨ ਵੱਲੋਂ ਸ਼ੰਦੇਸ ਕੌਮ ਦੇ ਨਾਮ ਦਿੱਤਾ ਸੀ ਕਿ ਸਾਨੂੰ ਸਰਕਾਰਾਂ ਤੋਂ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ।....
ਪੰਜਾਬ ਛੇਤੀ ਹੀ ਸਿਹਤ, ਸਿੱਖਿਆ, ਬਿਜਲੀ ਤੇ ਰੋਜ਼ਗਾਰ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ : ਮੁੱਖ ਮੰਤਰੀ ਮਾਨ 
ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਆਉਂਦੇ ਦਿਨਾਂ ਵਿਚ 75-100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ 15 ਅਗਸਤ ਤੱਕ 15 ‘ਸਕੂਲ ਆਫ ਐਮੀਨੈਂਸ’ ਹੋਣਗੇ ਸਥਾਪਤ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਿਆ ਪਿਛਲੇ ਸਮੇਂ ਵਿਚ ਭ੍ਰਿਸ਼ਟ ਸਰਕਾਰਾਂ ਨੇ ਸੂਬੇ ਦਾ ਭੱਠਾ ਬਿਠਾ ਦਿੱਤਾ ਐਸ.ਏ.ਐਸ.ਨਗਰ, 7 ਜੂਨ : ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ....
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ
ਕੁੱਲ 15 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ ਚੰਡੀਗੜ੍ਹ, 7 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ....
ਐਨਆਈਏ ਨੇ ਖ਼ਾਲਿਸਤਾਨ ਟਾਈਗਰ ਫੋਰਸ ਖ਼ਿਲਾਫ਼ ਮਾਮਲੇ 'ਚ ਪੰਜਾਬ ਤੇ ਹਰਿਆਣਾ 'ਚ ਕੀਤੀ ਛਾਪੇਮਾਰੀ
ਚੰਡੀਗੜ੍ਹ, 06 ਜੂਨ : ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨਾਲ ਜੁੜੇ ਇੱਕ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ 10 ਥਾਵਾਂ 'ਤੇ ਤਲਾਸ਼ੀ ਲਈ। ਰਿਪੋਰਟਾਂ ਦੇ ਅਨੁਸਾਰ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਸਰਹੱਦ ਪਾਰ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਲਈ ਰਚੀ ਗਈ ਅਪਰਾਧਿਕ ਸਾਜ਼ਿਸ਼ ਦੇ ਸਬੰਧ ਵਿੱਚ ਪੰਜਾਬ ਵਿੱਚ 9 ਅਤੇ ਹਰਿਆਣਾ ਵਿੱਚ ਇੱਕ ਸਥਾਨਾਂ....
ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ, ਪੰਜਾਬ ਲਈ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਦੇਣ ਦੀ ਮੰਗ
ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਲਈ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਦੇਣ ਦੀ ਮੰਗ 15 ਜੂਨ ਤੋਂ 15 ਅਕਤੂਬਰ ਤੱਕ 24 ਘੰਟੇ ਬਿਜਲੀ ਦੀ ਸਪਲਾਈ ਲਈ ਇਕ ਹਜ਼ਾਰ ਮੈਗਾਵਾਟ ਬਿਜਲੀ ਦੇਣ ਦੀ ਕੀਤੀ ਮੰਗ ਚੰਡੀਗੜ੍ਹ, 6 ਜੂਨ : ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ ਕੀਤੀ ਕਿ ਭਾਰੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਨੂੰ ਕੇਂਦਰੀ ਪੂਲ....
ਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ
ਸੂਬੇ ਦੇ ਅਮੀਰ ਸਭਿਆਚਾਰ, ਕਲਾ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਉਭਾਰਨਾ ਦੇ ਮੰਤਵ ਨਾਲ ਲਿਆ ਫੈਸਲਾ ਸੈਰ-ਸਪਾਟਾ ਵਿਭਾਗ ਨੂੰ ਨਿਯਮਿਤ ਵਕਫ਼ਿਆਂ ‘ਤੇ ਅਜਿਹੇ ਸੱਭਿਆਚਾਰਕ ਸਮਾਗਮਾਂ ਕਰਵਾਉਣ ਸਬੰਧੀ ਮਸੌਦਾ ਤਿਆਰ ਕਰਨ ਲਈ ਕਿਹਾ ਚੰਡੀਗੜ੍ਹ, 6 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ....
  ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸਧਾਰਕਾਂ ‘ਤੇ ਸ਼ਿਕੰਜਾ ਕੱਸਿਆ
ਚੰਡੀਗੜ੍ਹ, 06 ਜੂਨ : ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਵਰੁਣ ਰੂਜ਼ਮ ਨੇ ਅੱਜ ਆਬਕਾਰੀ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਦੇ ਨਾਂ ‘ਤੇ ਗੁੰਡਾਗਰਦੀ ਕਰਨ ਵਾਲੇ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਮੀਟਿੰਗ ਕੀਤੀ। ਇਸ ਵੀਡੀਓ ਕਾਨਫਰੰਸ (ਵੀ.ਸੀ.) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਸ਼ਰਾਬ....
ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ : ਬੈਂਸ
ਚੰਡੀਗੜ੍ਹ, 6 ਜੂਨ : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿੱਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ....
ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ
ਚੰਡੀਗੜ੍ਹ, 6 ਜੂਨ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ....