ਅਬੋਹਰ, 05 ਜੂਨ : ਕਿਲਿਆਂਵਾਲੀ ਬਾਈਪਾਸ ਤੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ‘ਚ ਦੋ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਰਸ਼ੇਮ ਆਪਣੀ ਸਾਲੇਹਾਰ ਰਜਨੀ (35) ਅਤੇ ਭੂਆ ਸੱਸ ਅੰਗੂਰੀ ਦੇਵੀ ਨੂੰ ਘਰ ਛੱਡਣ ਲਈ ਜਾ ਰਿਹਾ ਸੀ, ਜਦੋਂ ਉਹ ਕਿੱਲਿਆਂਵਾਲੀ ਬਾਈਪਾਸ ਪਹੁੰਚਿਆ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਸੜਕ ਤੇ ਡਿੱਗ ਕੇ ਜਖ਼ਮੀ ਹੋ ਗਏ। ਰਾਹਗੀਂਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ।....
ਪੰਜਾਬ
ਸੁਲਤਾਨਪੁਰ ਲੋਧੀ, 5 ਜੂਨ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪਵਿੱਤਰ ਕਾਲੀ ਵੇਈਂ ਨਦੀ ਦੇ ਵੀ ਦਰਸ਼ਨ ਕੀਤੇ ਅਤੇ ਦਰਬਾਰ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ....
ਪ੍ਰਤਾਪ ਬਾਜਵਾ ਨੇ ਦੱਸ ਦਿੱਤਾ ਕਿ ਉਸਦੇ ਜ਼ਹਿਨ ਵਿੱਚ ਗਰੀਬਾਂ ਅਤੇ ਪੱਛੜੇ ਲੋਕਾਂ ਲਈ ਬਹੁਤ ਜ਼ਹਿਰ ਹੈ, ਉਹ ਦਲਿਤਾਂ ਨੂੰ ਇਨਸਾਨ ਵੀ ਨਹੀਂ ਸਮਝਦੇ : ਹਰਪਾਲ ਸਿੰਘ ਚੀਮਾ ਰਾਜੇ ਰਜਵਾੜਿਆਂ ਨੂੰ ਇੱਕ ਮੋਬਾਇਲ ਰਿਪੇਅਰ ਕਰਨ ਵਾਲੇ ਨੌਜਵਾਨ ਦਾ ਵਿਧਾਇਕ ਬਣਨਾ ਹਜ਼ਮ ਨਹੀਂ ਹੋ ਰਿਹਾ- ਹਰਪਾਲ ਚੀਮਾ ਤਾਪ ਬਾਜਵਾ ਨੇ ਜੇਕਰ ਸਿਰਫ਼ ਮੇਰਾ ਅਪਮਾਨ ਕੀਤਾ ਹੁੰਦਾ ਤਾਂ ਮੈਂ ਸਹਿ ਲੈਂਦਾ, ਪਰ ਉਸਨੇ ਦਸਾਂ-ਨਹੁੰਆਂ ਦੀ ਕਿਰਤ ਕਰਨ ਵਾਲੇ ਹਰ ਇੱਕ ਦਾ ਅਪਮਾਨ ਕੀਤਾ ਹੈ : ਉੱਗੋਕੇ ਚਾਂਦੀ ਦੇ ਚਮਚੇ ਮੂੰਹ 'ਚ ਲੈਕੇ....
ਯੂਨੀਵਰਸਿਟੀ ਦਾ ਦਰਜਾ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਸੂਬਾ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਅਕਾਲੀ ਦਲ ਨੂੰ ਇਸ ਮੁੱਦੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਕਿਉਂਕਿ ਉਨ੍ਹਾਂ ਦੇ ਮੁੱਖ ਮੰਤਰੀ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਦਿੱਤੀ ਸੀ ਐਨ.ਓ.ਸੀ. ਇਸ ਮੁੱਦੇ ‘ਤੇ ਦੋਹਰੇ ਮਾਪਦੰਡ ਅਪਨਾਉਣ ਲਈ ਕਾਂਗਰਸ ਦੀ ਆਲੋਚਨਾ ਯੂਨੀਵਰਸਿਟੀ ਦੇ ਸੁਚਾਰੂ ਕੰਮਕਾਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਚੰਡੀਗੜ੍ਹ, 5 ਜੂਨ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੀ ਭਾਵਨਾਤਮਕ....
ਵਿਸ਼ਵ ਵਾਤਾਵਰਨ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਵਾਤਾਵਰਨ ਅਤੇ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਘੇਰਿਆ ਨਾਲੇਜ ਸਿਟੀ ਵਿੱਚ ਨਵੀਂ ਬਣੀ ਪੀ.ਬੀ.ਟੀ.ਆਈ. ਬਿਲਡਿੰਗ ਲੋਕਾਂ ਨੂੰ ਕੀਤੀ ਸਮਰਪਿਤ ਮੁਹਾਲੀ, 5 ਜੂਨ : ਸੂਬੇ ਵਿੱਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਦੀ....
2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 135 ਕਰੋੜ ਰੁਪਏ ਜਾਰੀ ਕੀਤੇ ਗਏ 4374 ਪਿੰਡਾਂ ਵਿੱਚ ਸਾਲਿਡ ਵੇਸਟ ਪ੍ਰਬੰਧਨ ਲਈ 31 ਕਰੋੜ ਰੁਪਏ ਜਾਰੀ ਕੀਤੇ ਗਏ ਮੰਤਰੀ ਦੀ ਅਗਵਾਈ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਸਹੁੰ ਚੁੱਕੀ ਚੰਡੀਗੜ੍ਹ, 05 ਜੂਨ : ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ....
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 4 ਜੂਨ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ਵਿੱਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ਸਟਾਫ਼ ਨੂੰ ਤਰਕਸੰਗਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਸਟਾਫ਼ ਵਾਧੂ....
ਚੰਡੀਗੜ੍ਹ, 04 ਜੂਨ : ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਕਾਰਨ ਇਸ ਵਾਰ ਨੌਟਪਾ ਵੀ ਪੰਜਾਬ ਨੂੰ ਗਰਮ ਨਹੀਂ ਕਰ ਸਕਿਆ, ਪਰ ਹੁਣ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਘਟਦਾ ਨਜ਼ਰ ਆ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ ਸੀ। ਆਉਣ ਵਾਲੇ 7 ਦਿਨਾਂ ‘ਚ ਇਹ ਤਾਪਮਾਨ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਿਤੇ ਵੀ ਮੀਂਹ ਨਹੀਂ ਪਿਆ ਹੈ।....
ਚੰਡੀਗੜ੍ਹ, 03 ਜੂਨ : ਬੀਤੇ ਦਿਨੀਂ ਜਲੰਧਰ ਵਿਖੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇੱਕ ਦੂਜੇ ਦੇ ਵਿਰੋਧੀ ਨਵਜੋਤ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠਆ ਵੱਲੋਂ ਪਾਈ ਜੱਫੀ ਨਾਲ ਸਿਆਸਤ ਗਰਮਾ ਗਈ ਹੈ, ਸਿੱਧੂ ਅਤੇ ਮਜੀਠੀਆ ਦੀ ਜੱਫੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ਼ ਕਸ਼ਦਿਆਂ ਕਿਹਾ ਕਿ ਦੋਵਾਂ ਦਾ ਅਸਲੀ ਚਿਹਰਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਲੋਕਾਂ ਤੋਂ ਪੁੱਛਿਆ ਕਿ ਤੁਸੀਂ ਦੋਵਾਂ ਨੂੰ ਜੱਫੀਆਂ ਪਾਉਂਦਿਆਂ ਦੇਖ ਲਿਆ।ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਦੇ ਹੱਥਾਂ ਵਿੱਚ ਮੋਬਾਇਲ ਹਨ....
‘ਵਿਸ਼ਵ ਸਾਈਕਲ ਦਿਵਸ’ ਮੌਕੇ ਸਿਹਤ ਮੰਤਰੀ ਵੱਲੋਂ ‘ਸਾਇਕਲ ਚਲਾਓ ਤੇ ਬਿਮਾਰੀਆਂ ਤੋਂ ਨਿਜਾਤ ਪਾਓ ’ਦਾ ਸੁਨੇਹਾ ਚੰਡੀਗੜ੍ਹ, 3 ਜੂਨ : ਸੂਬੇ ਦੇ ਲੋਕਾਂ ਨੂੰ ਗ਼ੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿਲ ਸਬੰਧੀ ਬਿਮਾਰੀਆਂ ਅਤੇ ਸਟ੍ਰੋਕ ਤੋਂ ਬਚਣ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਨਿਰਦੇਸ਼ ਦਿੱਤੇ ਹਨ ਕਿ ਅੱਜ ਸਾਰੇ ਜ਼ਿਲਾ ਹੈੱਡਕੁਆਰਟਰਾਂ....
ਪੰਜਾਬ ਵਿੱਚ ਪਾਣੀ ਅਤੇ ਗੰਦੇ ਪਾਣੀ ਦੀਆਂ ਚੁਣੌਤੀਆਂ ਦੇ ਹੱਲ ਲਈ ਇਜ਼ਰਾਈਲ ਦਾ ਦੂਤਾਵਾਸ ਕਰੇਗਾ ਸਹਿਯੋਗ ਪੰਜਾਬ 24×7 ਜਲ ਸਪਲਾਈ ਵਾਲੇ 500 ਸਮਾਰਟ ਪਿੰਡਾਂ ਦਾ ਵਿਕਾਸ ਕਰੇਗਾ ਚੰਡੀਗੜ੍ਹ, 3 ਜੂਨ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਜਲ ਪ੍ਰਬੰਧਨ ਪ੍ਰਣਾਲੀ ਵਿਕਸਿਤ ਕਰਨ ਲਈ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ....
ਬੱਸ ਚਲਾਉਂਦਿਆਂ ਮੋਬਾਈਲ ਸੁਣ ਕੇ ਸਵਾਰੀਆਂ ਨੂੰ ਖ਼ਤਰੇ ਵਿੱਚ ਪਾਉਂਦਾ ਡਰਾਈਵਰ ਫੜਿਆ ਚੰਡੀਗੜ੍ਹ, 3 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਤ ਕੀਤੇ ਗਏ “ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਰਿਪੋਰਟ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੰਗਾਨਗਰ (ਰਾਜਸਥਾਨ) ਦੇ ਬੱਸ ਸਟੈਂਡ ਵਿਖੇ ਲੰਘੀ ਰਾਤ ਚੈਕਿੰਗ....
ਕਿਹਾ, ਖਰੜ ਸਹਿਰ ਵਿੱਚ ਜਲਦੀ ਲਗਣਗੇ 5 ਸੀਵਰੇਜ ਟਰੀਟਮੈਂਟ ਪਲਾਂਟ ਚੰਡੀਗੜ੍ਹ, ਜੂਨ 3 : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ....
ਫ਼ਤਹਿਗੜ੍ਹ ਸਾਹਿਬ, 03 ਜੂਨ : ਸ੍ਰੀਮਤੀ ਡਾ. ਰਵਜੋਤ ਗਰੇਵਾਲ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ ਮਿਤੀ 29 ਮਈ ਨੂੰ ਪੈਟਰੋਲ ਪੰਪ ਦੇ ਨੇੜੇ ਬਾ-ਹੱਦ ਪਿੰਡ ਭੱਟਮਾਜਰਾ ਤੋਂ ਹਥਿਆਰਾਂ ਦੀ ਨੋਕ ਤੇ ਹੋਈ ਸਨਸਨੀਖੇਜ਼ 40.79 ਲੱਖ ਰੁਪਏ ਦੀ ਵਾਰਦਾਤ ਨੂੰ ਮਹਿਜ 48 ਘੰਟਿਆਂ ਵਿੱਚ ਹੀ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।ਜਿਸ ਨੂੰ ਟਰੇਸ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ....
ਚੰਡੀਗੜ੍ਹ, 02 ਜੂਨ : ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੌਰਾ ਕਰਕੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹੇ ਘੁੰਮ ਚੁੱਕੇ ਹਨ। ਉਹ ਰਾਜ ਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਪ੍ਰਸ਼ਾਸਕ ਨੇ ਕਿਹਾ ਕਿ ਉਹ 7 ਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਜਾ ਰਹੇ ਹਨ. ਇਸ ਵਾਰ ਉਹ ਪਿੰਡਾਂ ਵਿਚ ਵੀ ਜਾਣਗੇ ਤੇ ਲੋਕਾਂ ਨਾਲ ਗੱਲਬਾਤ ਕਰਨਗੇ। ਇਹ ਸਮਝਣ ਦੀ ਕੋਸ਼ਿਸ਼ ਕਰਨਗੇ ਕਿ ਉਥੇ ਕੀ....