ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 16 ਮਈ : ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ....
ਪੰਜਾਬ
ਬਰਨਾਲਾ, 15 ਮਈ : ਬਰਨਾਲਾ ਦੇ ਤਪਾ ਮੰਡੀ ਦੇ ਨਜ਼ਦੀਕ ਮਹਿਤਾ ਅਤੇ ਘੁੰਨਸ ਵਿਚਕਾਰ ਇੱਕ ਹੋਏ ਭਿਆਨਕ ਸੜਕ ਹਾਦਸੇ ‘ਚ ਇੱਕ ਬੱਚੇ, ਔਰਤ ਸਮੇਤ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ‘ਚ ਇੱਕ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ। ਇਸ ਹਾਦਸੇ ‘ਚ ਮਰਨ ਵਾਲੇ ਤਿੰਨ ਲੋਕ ਇੱਕੋ ਪਰਿਵਾਰ ਦੇ ਮੈਂਬਰ ਸਨ। ਇਹ ਵੀ ਪਤਾ ਲੱਗਾ ਹੈ ਕਿ ਕਾਰ ਚਾਲਕ....
ਪਟਿਆਲਾ, 15 ਮਈ : ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੀ ਪਛਾਣ ਪਰਵਿੰਦਰ ਕੌਰ ਵਜੋਂ ਹੋਈ ਹੈ, ਜੋ ਪਟਿਆਲਾ ਦੀ ਹੀ ਵਸਨੀਕ ਦੱਸੀ ਜਾ ਰਹੀ ਹੈ। ਮਹਿਲਾ ਉੱਤੇ ਇਲਜ਼ਾਮ ਹੈ ਕਿ ਉਹ ਗੁਰਦੁਆਰਾ ਸਾਹਿਬ ਦੇ ਸਰੋਵਰ ਦੀਆਂ ਪੌੜੀਆਂ ਨੇੜੇ ਬੈਠੀ ਕਥਿਤ ਤੌਰ ਉੱਤੇ ਸ਼ਰਾਬ ਪੀ ਰਹੀ ਸੀ, ਜਿਸ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ। ਇਸ ਘਟਨਾ ਵਿੱਚ ਇੱਕ ਸੇਵਾਦਾਰ ਦੇ ਵੀ ਗੋਲੀ ਵੱਜੀ ਹੈ, ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ....
ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਚੰਡੀਗੜ੍ਹ, 15 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ 'ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ ਮੁਹਿੰਮ' ਤਹਿਤ 7ਵੇਂ ਯੂ.ਐਨ ਗਲੋਬਲ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਮੋਹਾਲੀ ਦੇ ਸ਼ਿਵਾਲਿਕ ਸਕੂਲ ਤੋਂ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਹਫ਼ਤਾ ਪੂਰੀ ਦੁਨੀਆਂ ਵਿਚ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕ ਸੁਰੱਖਿਆ ਬਾਬਤ....
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮਜ਼ਬੂਤ ਸਿੰਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਵਚਨਬੱਧ : ਮੀਤ ਹੇਅਰ ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ ਵਿਭਾਗ, ਹੁਸ਼ਿਆਰਪੁਰ ਦੇ ਏਰੀਆ ਡੈਮ ਸਰਕਲ ਅਧੀਨ ਪੈਂਦੇ ਕੰਢੀ ਖੇਤਰ ਦੇ 7 ਡੈਮਾਂ ਦੀ ਬਹਾਲੀ ਲਈ 5.72 ਕਰੋੜ ਰੁਪਏ ਦੀ....
ਦੋ ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ‘ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ ਚਾਰ ਭਾਗਾਂ ‘ਚ ਵੰਡਿਆ-ਮੁੱਖ ਮੰਤਰੀ 10, 16, 19 ਅਤੇ 21 ਜੂਨ ਨੂੰ ਸੂਬੇ ਵਿਚ ਪੜਾਅਵਾਰ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ 8 ਘੰਟੇ ਨਿਰਵਿਘਨ ਬਿਜਲੀ ਮਿਲੇਗੀ-ਮੁੱਖ ਮੰਤਰੀ ਪਿਛਲੇ ਸਾਲ ਵਾਂਗ ਇਸ ਵਾਰ ਵੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ ਸਰਕਾਰ ਵੱਲੋਂ ਇਸ ਵਾਰ ਵੱਧ ਤੋਂ ਵੱਧ ਨਹਿਰੀ ਪਾਣੀ ਪਹੁੰਚਾਉਣ ਦੀ....
ਚੰਡੀਗੜ੍ਹ, 15 ਮਈ : ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਆਪਣਾ ਉਦਯੋਗ ਸ਼ੁਰੂ ਕਰਕੇ ਲੋਕਾਂ ਨੂੰ ਵੀ ਰੋਜਗਾਰ ਦੇ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾਕਟਰ ਬਲਜੀਤ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਨੇ ਅੱਜ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ 2.69 ਕਰੋੜ ਰੁਪਏ ਦੇ ਲਗਭਗ ਦੀ ਲਾਗਤ ਨਾਲ ਕੀਤੀ ਜਾਣ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਹਨਾਂ ਕਿਹਾ ਕਿ ਇਸ ਚਾਰਦੀਵਾਰੀ....
ਦੋਸ਼ੀਆਂ ਨੇ ਮੁਆਵਜ਼ੇ ਵਜੋਂ 1.54 ਕਰੋੜ ਰੁਪਏ ਕੀਤੇ ਹਾਸਲ ਅਦਾਲਤ ਨੇ ਦੋ ਅਗਾਊਂ ਜ਼ਮਾਨਤ ਅਰਜ਼ੀਆਂ ਕੀਤੀਆਂ ਖਾਰਜ ਚੰਡੀਗੜ੍ਹ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਹੋਏ ਘੁਟਾਲੇ ਦੇ ਮੁਲਜ਼ਮ ਸਤੀਸ਼ ਬਾਂਸਲ, ਵਾਸੀ ਵਿਸ਼ਾਲ ਨਗਰ, ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ....
ਕਿਹਾ, ਸੂਬੇ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ....
ਸਥਾਨਕ ਸਰਕਾਰਾਂ ਮੰਤਰੀ ਨੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅਤੇ ਜਾਇਜ ਮੰਗਾਂ ਤੇ ਬਣਦੀ ਕਾਰਵਾਈ ਜਲਦ ਅਮਲ ਵਿੱਚ ਲਿਆਉਣ ਦਾ ਦਿਵਾਇਆ ਭਰੋਸਾ ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੁਰਤੀ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ....
ਸਰਕਾਰ ਆਯੂਸ਼ਮਾਨ ਅਧੀਨ ਠੇਕੇ ‘ਤੇ ਰੱਖੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਸਮੇਤ ਸਾਰੇ ਸਿਹਤ ਕਰਮਚਾਰੀਆਂ ਨੂੰ ਬੀਮਾ ਕਵਰੇਜ ਦੇਣ ਦੀ ਵੀ ਬਣਾ ਰਹੀ ਹੈ ਯੋਜਨਾ: ਸਿਹਤ ਮੰਤਰੀ ਸਿਹਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 15 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਸਿਹਤ ਕਰਮਚਾਰੀ ਯੂਨੀਅਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ....
ਚੰਡੀਗੜ੍ਹ, 14 ਮਈ : ਪੰਜਾਬ ਵਿਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਜਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਦੇ ਪਾਰ ਪਹੁੰਚ ਗਿਆ ਹੈ, ਦੂਜੇ ਪਾਸੇ ਜ਼ਿਆਦਾਤਰ 30 ਦੇ ਕਰੀਬ ਹੈ। ਇਸੇ ਦਰਮਿਆਨ ਮਾਝਾ ਤੇ ਦੁਆਬਾ ਵਿਚ ਸੋਮਵਾਰ ਨੂੰ ਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵਾ ਵਿਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਕੁਝ ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ....
ਮੁੱਖ ਮੰਤਰੀ ਨੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਸੀ, ਹੁਣ ਜਾਂਚ ਬੰਦ ਹੈ : ਬਲਕੌਰ ਸਿੰਘ ਸਿੱਧੂ ਮਾਨਸਾ, 14 ਮਈ : ਪੰਜਾਬ ਸਰਕਾਰ ਦੇ ਆਈਟੀ ਵਿੰਗ ਤੇ ਨਿਸ਼ਾਨਾ ਸਾਧਦੇ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੱਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦਾ ਆਈਟੀ ਸੈੱਲ ਇਸ ਹੱਦ ਤੱਕ ਗਿਰ ਚੁੱਕਾ ਹੈ ਕਿ ਉਹ ਸੋਸ਼ਲ ਮੀਡੀਆ ਤੋਂ ਚੁੱਕ ਕੇ ਉਸਦੀ ਫੋਟੋ ਗੁਰਸਿਮਰਨ ਸਿੰਘ ਮੰਡ ਨਾਲ ਜੋੜ ਕੇ ਵਾਇਰਲ ਕਰ ਦਿੱਤੀ ਹੈ ਤੇ ਉਸ ਫੋਟੋ ਤੇ ਲਿਖਿਆ ਹੈ ਸਿੱਖਾਂ ਦਾ....
ਚੰਡੀਗੜ੍ਹ, 14 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 ਬੈਂਚਾਂ ਵਿੱਚ ਲੱਗਭਗ 2,31,456 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ....
ਚੰਡੀਗੜ੍ਹ, 13 ਮਈ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੱਧੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੀ ਹਾਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ 'ਤੇ ਟਵੀਟ ਕੀਤਾ ਹੈ। ਸਿੱਧੂ ਨੇ ਜਲੰਧਰ ਉਪ ਚੋਣ ਵਿਚ ਕਾਂਗਰਸ ਦੀ ਹਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦੀ ਜਿੱਤ ਨੂੰ ਪੁਲਿਸ ਦੀ ਕਾਰਵਾਈ ਕਰਾਰ ਦਿੱਤਾ। ਇਸ ਦੇ ਨਾਲ ਹੀ ਕਰਨਾਟਕ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ 'ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ। ਸਿੱਧੂ ਨੇ ਕਰਨਾਟਕ ਵਿਧਾਨ....