ਪੰਜਾਬ

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ : ਲਾਲ ਚੰਦ ਕਟਾਰੂਚੱਕ
ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਭੰਡਾਰਨ ਲਈ ਲੋੜੀਂਦੀ ਥਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਹਰ ਸੰਭਵ ਯਤਨ ਚੰਡੀਗੜ੍ਹ, 4 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ....
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਫੜੇ ਗਏ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਕਰਦੇ ਸਨ ਤਸਕਰੀ- ਡੀਜੀਪੀ ਗੌਰਵ ਯਾਦਵ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਨੇ ਪਿਛਲੇ ਦੋ ਮਹੀਨਿਆਂ ਵਿੱਚ ਕੋਟਕਪੂਰਾ ਦੇ ਨਸ਼ਾ ਤਸਕਰ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਕੀਤੀ ਸੀ ਤਸਕਰੀ ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ; 2020 ਵਿੱਚ ਦਰਜ ਹੋਇਆ ਸੀ ਅਗਵਾ ਦਾ ਕੇਸ: ਐਸਐਸਪੀ ਦੀਪਕ ਪਾਰੀਕ ਚੰਡੀਗੜ੍ਹ, , 4....
ਪਠਾਨਕੋਟ ‘ਚ ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦਰਿਆ ‘ਚ ਡੁੱਬੇ
ਪਠਾਨਕੋਟ, 03 ਅਕਤੂਬਰ 2024 : ਪਠਾਨਕੋਟ ਵਿਖੇ ਦਰਿਆ ‘ਚ ਡੁੱਬਣ ਕਾਰਨ ਪਿਓ-ਪੁੱਤ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ, ਦਰਿਆ ‘ਚ ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦਰਿਆ ‘ਚ ਰੁੜ੍ਹ ਗਏ। ਗੋਤਾਖੋਰਾਂ ਨੇ ਪਿਓ ਦੀ ਲਾਸ਼ ਬਰਾਮਦ ਕਰ ਲਈ ਹੈ, ਜਦਕਿ 12 ਸਾਲਾ ਪੁੱਤਰ ਦੀ ਭਾਲ ਅਜੇ ਵੀ ਜਾਰੀ ਹੈ। ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੈਰ ਫਿਸਲਣ ਕਾਰਨ ਉਹ ਦਰਿਆ ‘ਚ ਡੁੱਬ ਗਏ। ਮਿਲੀ ਜਾਣਕਾਰੀ ਮੁਤਾਬਕ ਪਿਓ-ਪੁੱਤ ਬਸੰਤ ਕਾਲੋਨੀ ਦੇ ਰਹਿਣ ਵਾਲੇ ਸਨ। ਵਿਨੈ ਮਹਾਜਨ ਆਪਣੇ 12 ਸਾਲਾ....
ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਰੋਕੀਆਂ ਰੇਲਾਂ 
ਚੰਡੀਗੜ੍ਹ, 03 ਅਕਤੂਬਰ 2024 : ਅੱਜ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਰੇਲ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਥਾਵਾਂ ਉਤੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਢਿਆ। ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਉਤੇ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਰੇਲਾਂ ਰੋਕੀਆਂ। ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੀ ਹੜਤਾਲ 12:30 ਤੋਂ 2:30 ਵਜੇ ਤੱਕ ਹੈ ਅਤੇ ਰੇਲਵੇ ਟਰੈਕ 'ਤੇ ਜਾਮ ਲਗਾ ਦਿੱਤਾ ਹੈ।....
ਅਕਾਲੀ ਦਲ ਵੱਲੋਂ ਨਾਮਜ਼ਦਗੀ ਭਰਨ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀਆਂ ਦੀ ਪੜਤਾਲ ਦੀ ਵੀਡੀਓਗ੍ਰਾਫੀ ਦੀ ਮੰਗ
ਚੰਡੀਗੜ੍ਹ, 03 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵੇਲੇ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਖਜੱਲ ਖੁਆਰੀ ਰੋਕੀ ਜਾਵੇ ਅਤੇ ਪਾਰਟੀ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦੇਵੇ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਜੇਕਰ ਚੁੱਲ੍ਹਾ ਟੈਕਸ ਜਾਂ ਕੋਈ ਹੋਰ ਬਕਾਇਆ ਹੈ ਤਾਂ ਉਹ ਆਪਣੇ ਦਫਤਰਾਂ ਵਿਚ ਹੀਇਹ ਜਮ੍ਹਾਂ....
ਫਿਲੌਰ 'ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ
ਫਿਲੌਰ, 03 ਅਕਤੂਬਰ 2024 : ਫਿਲੌਰ ਤੋਂ ਅੱਪਰਾ ਰੋਡ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਅਤੇ ਬੱਚੇ ਦੀ ਮੌਤ ਹੋ ਗਈ, ਜਦੋਂ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਗੰਨਾ ਦੇ ਵਾਸੀ ਵਿਨੋਦ ਕੁਮਾਰ ਆਪਣੀੌ ਪਤਨੀ ਅਤੇ ਬੱਚੇ ਨਾਲ ਮੱਸਿਆ ਤੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ਤੇ ਮੌਤ ਹੋ ਗਈ, ਜਦੋਂਕਿ ਬੱਚਾ ਅਤੇ ਵਿਅਕਤੀ ਗੰਭੀਰ ਜਖ਼ਮੀ ਹੋ ਗਏ। ਇਸ ਹਾਦਸੇ ਦੀ....
ਪੰਚਾਇਤੀ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰਨ ਲੋਕ :  ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ ਪੰਜਾਬ ਦੇ ਹਿੱਤਾਂ ਵਿਰੁੱਧ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ ਸੰਗਰੂਰ, 3 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ....
ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੈਂਬਰ ਰਾਜ ਸਭਾ ਡਾ. ਵਿਕਰਮ ਜੀਤ ਸਿੰਘ ਸਾਹਨੀ ਨਾਲ ਪੰਜਾਬ ਰਾਜ ਦੀਆਂ ਛੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਅਪਨਾਉਣ ਸਬੰਧੀ ਐਮ.ਉ.ਯੂ. ਸਾਈਨ 11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈ.ਟੀ.ਆਈਜ ਬਨਣਗੀਆਂ ਸੈਂਟਰ ਆਫ਼ ਐਕਸੀਲੈਂਸ ਨਵੰਬਰ ਮਹੀਨੇ ਲਾਂਚ ਕੀਤਾ ਜਾਵੇਗਾ ਲੁਧਿਆਣਾ ਦਾ ਆਈ.ਟੀ.ਆਈ.ਐਕਸੀਲੈਂਸ ਸੈਂਟਰ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ ਆਈ.ਟੀ....
ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਕੀਤੀ ਗੱਲਬਾਤ ਵਾਤਾਵਰਨ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ ⁠ਮਾਮਲੇ ਦਾ ਸੁਖਾਵੇਂ ਢੰਗ ਨਾਲ ਹੱਲ ਕਰ ਕੇ ਬਾਕੀ ਪੰਜਾਬ ਸਾਹਮਣੇ ਮਿਸਾਲ ਕਾਇਮ ਕਰਨ ਲਈ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 1 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ....
ਐਸਐਚਓ ਵੱਲੋਂ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ, ਮਾਮਲਾ ਦਰਜ 
ਜਗਰਾਓ, 1 ਅਕਤੂਬਰ 2024 : ਲੁਧਿਆਣਾ ਜ਼ਿਲ੍ਹੇ ਤੋਂ ਇੱਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਥਾਣਾ ਵਿੱਚ ਇੱਕ ਮਹਿਲਾ ਕਾਂਸਟੇਬਲ ਨਾਲ ਐਸਐਚਓ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਐੱਸਐੱਚਓ ਦਾ ਨਾਂ ਕੁਲਵਿੰਦਰ ਸਿੰਘ ਧਾਲੀਵਾਲ ਦੱਸਿਆ ਜਾ ਰਿਹਾ ਹੈ ਜੋ ਕਿ ਮਾਡਲ ਥਾਣਾ ਦਾਖਾ ਵਿਖੇ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਂਸਟੇਬਲ ਨੂੰ ਵੀਡੀਓ ਬਣਾ ਕੇ ਬਲੈਕਮੇਲ ਕਰ ਰਿਹਾ ਸੀ ਅਤੇ ਕਈ ਸਾਲਾਂ ਤੋਂ ਉਸ ਨਾਲ ਜ਼ਬਰਦਸਤੀ ਕਰਦਾ ਰਿਹਾ। ਪੀੜਤਾ ਨੇ ਦੋਸ਼ੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।....
ਜਦੋਂ ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਵਿਸ਼ਵਾਸ ਨਹੀਂ, ਤਾਂ ਫਿਰ ਤਿੰਨ ਕਰੋੜ ਪੰਜਾਬੀ ਆਪਣੀ ਸੁਰੱਖਿਆ ਲਈ ਭਰੋਸਾ ਕਿਵੇਂ ਕਰ ਸਕਦੇ ਹਨ? : ਡਾ. ਚੀਮਾਂ
ਚੰਡੀਗੜ੍ਹ, 01 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਵੱਲੋਂ ਪੰਜਾਬ ਪੁਲਿਸ ਵੱਲੋਂ ਦਿੱਤੀ ਸੁਰੱਖਿਆ ਕਵਰ ਤੇ ਭਰੋਸਾ ਨਾ ਪ੍ਰਗਟ ਕਰਨ ਅਤੇ ਉਸ ਨਾਲ ਕੋਈ ਹੋਰ ਸੁਰੱਖਿਆ ਫੋਰਸ ਤੈਨਾਤ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਆਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ। ਸਾਬਕਾ ਮੰਤਰੀ ਚੀਮਾਂ ਨੇ ਕਿਹਾ ਕਿ ਇਸ ਘਟਨਾਕ੍ਰਮ ਤੋਂ ਪਤਾ....
ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ
ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਡੀਆਂ ਦੇ ਦੌਰੇ ਕਰਨ ਦੇ ਨਿਰਦੇਸ਼ ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਇਆ ਜਾ ਰਿਹਾ ਮੁੱਖ ਮੰਤਰੀ ਨੇ ਝੋਨੇ ਦੀ ਸੁਚਾਰੂ ਖਰੀਦ ਲਈ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 1 ਅਕਤੂਬਰ 2024 : ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ....
ਆਮ ਆਦਮੀ ਪਾਰਟੀ ਨੇ ਰਾਜ ਚੋਣ ਕਮਿਸ਼ਨ ਤੋਂ ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗ
ਅਸੀਂ ਇੱਕ ਸਾਫ਼-ਸੁਥਰੀ ਚੋਣ ਪ੍ਰਕਿਰਿਆ ਲਈ ਵਚਨਬੱਧ ਹਾਂ ਅਤੇ ਅਸੀਂ ਸਾਡੀਆਂ ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਨੂੰ ਬਰਦਾਸ਼ਤ ਨਹੀਂ ਕਰਾਂਗੇ : ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ 'ਆਪ' ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਬੋਲੀ ਜਾਂ ਹੋਰ ਗਲਤ ਕੰਮਾਂ 'ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ 'ਆਪ' ਨੇ ਚੋਣ ਕਮਿਸ਼ਨ ਨੂੰ ਪੰਚਾਇਤ ਚੋਣਾਂ ਤੋਂ ਪਹਿਲਾਂ ਸੁਰੱਖਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਦੀ ਕੀਤੀ ਅਪੀਲ ਕੁਝ ਥਾਵਾਂ 'ਤੇ ਦੁਰਵਿਵਹਾਰ ਦੀਆਂ ਰਿਪੋਰਟਾਂ ਤੋਂ....
ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਭਗਤ
ਕੈਬਨਿਟ ਮੰਤਰੀ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 1 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ। ਮੀਟਿੰਗ ਦੌਰਾਨ ਵਿਭਾਗ ਦੇ ਮੁੱਖ ਮੁੱਦਿਆਂ, ਚੱਲ ਰਹੇ ਅਤੇ ਭਵਿੱਖ ਦੇ....
ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ : ਰਾਜ ਚੋਣ ਕਮਿਸ਼ਨਰ ਚੌਧਰੀ 
ਚੰਡੀਗੜ੍ਹ, 1 ਅਕਤੂਬਰ 2024 : ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ....