ਜ਼ੀਰਾ, 01 ਅਕਤੂਬਰ 2024 : ਜ਼ੀਰਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ‘ਚ ਵਿਚਾਲੇ ਹਿੰਸਕ ਝੜੱਪ ਹੋ ਗਈ। ਜਿਸ ਤੋਂ ਬਾਅਦ ਇਲਾਕੇ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਨੂੰ ਲੈ ਕੇ ਜ਼ੀਰਾ ‘ਚ ਹੰਗਾਮਾ ਹੋਇਆ, ਜਿਸ ਦੌਰਾਨ ਕਥਿਤ ਤੌਰ ‘ਤੇ ਗੋਲੀ ਚੱਲਣ ਦੀ ਖ਼ਬਰ ਹੈ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ-ਦੂਜੇ ‘ਤੇ ਇੱਟਾਂ, ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਅੱਜ ਦੁਪਹਿਰ ਜਦੋਂ ਕੁਲਬੀਰ ਸਿੰਘ ਜ਼ੀਰਾ ਆਪਣੇ ਸਮਰਥਕਾਂ ਸਮੇਤ....
ਪੰਜਾਬ
ਮੁੱਖ ਮੰਤਰੀ ਮਾਨ ਨੇ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਮੁਹਿੰਮ ਚਲਾਉਣ ਦੀ ਕੀਤੀ ਵਕਾਲਤ ਚੰਡੀਗੜ੍ਹ, 30 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ....
ਡੇਰਾ ਬਾਬਾ ਨਾਨਕ, 30 ਸਤੰਬਰ 2024 : ਸੂਬੇ ਵਿੱਚ ਜਦੋਂ ਤੋਂ ਪੰਚਾਇਤੀ ਚੋਣਾਂ ਦਾ ਐਲਾਨ ਹੋਇਆ ਹੈ, ਉਸ ਦਿਨ ਤੋਂ ਪੰਚਾਇਤੀ ਚੋਣਾਂ ਲੜਨ ਚਾਹਵਾਨਾਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਸੂਬੇ ਦੇ ਕਈ ਪਿੰਡਾਂ ਵਿੱਚ ਜਿੱਥੇ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਜਾ ਚੁੱਕੀ ਹੈ, ਉੱਥੇ ਕਈ ਪਿੰਡਾਂ ਵਿੱਚੋਂ ਸਰਪੰਚੀ ਲਈ ਬੋਲੀ ਲਗਾਉਣ ਦੀਆਂ ਖਬਰਾਂ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਹਰਦੋਵਾਲ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ....
ਬਟਾਲਾ, 30 ਸਤੰਬਰ 2024 : ਬਟਾਲਾ ਦੇ ਕਾਦੀਆਂ ਰੋਡ ਨੇੜੇ ਪਿੰਡ ਸ਼ਾਹਬਾਦ ਵਿਖੇ ਵਾਪਰੇ ਇਕ ਭਿਆਨਕ ਹਾਦਸੇ 'ਚ 4 ਲੋਕਾਂ ਦੀ ਮੌਤ ਤੇ 15 ਤੋਂ ਜ਼ਿਆਦਾ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ। ਕਾਦੀਆਂ ਤੋਂ ਬਟਾਲਾ ਵੱਲ ਨੂੰ ਆ ਰਹੀ ਇਕ ਬੱਸ ਬੇਕਾਬੂ ਹੋ ਕੇ ਸ਼ਾਹਬਾਦ ਮੋੜ ਦੇ ਬਣੇ ਉਡੀਕ ਘਰ ਦੇ ਸ਼ੈੱਡ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਬੱਸ ਇਕ ਸਕੂਟਰੀ ਨੂੰ ਬਚਾਉਂਦੀ ਹੋਈ ਸ਼ਾਹਬਾਦ ਪਿੰਡ ਦੇ ਮੋੜ 'ਤੇ ਬਣੇ ਉਡੀਕ ਘਰ ਦੇ ਸ਼ੈੱਡ ਨਾਲ ਜਾ ਟਕਰਾਈ ਹਾਦਸਾ ਇੰਨਾ ਭਿਆਨਕ ਸੀ ਕਿ ਸ਼ੈੱਡ ਨੂੰ ਚੀਰਦਿਆਂ....
ਚੰਡੀਗੜ੍ਹ, 29 ਸਤੰਬਰ 2024 : ਪੰਜਾਬ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ ਮੁਫ਼ਤ ਬੱਸ ਯਾਤਰਾ ਸਕੀਮ ਤਹਿਤ ਸੂਬੇ ਦੀਆਂ ਬੀਬੀਆਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਬੀਬੀਆਂ ਮੁਫ਼ਤ ਸਫ਼ਰ ਦਾ ਲਾਭ ਲੈ ਰਹੀਆਂ ਹਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀਆਂ ਬੀਬੀਆਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਹੁਣ ਵੀ ਨਿਰਵਿਘਨ ਜਾਰੀ ਹੈ। ਮਾਨ ਸਰਕਾਰ ਦਾ ਪੰਜਾਬ ਦੀਆਂ ਬੀਬੀ....
ਗੁਰਦਾਸਪੁਰ, 29 ਸਤੰਬਰ 2024 : ਥਾਣਾ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਬੀਵਾਂ ਧਕਾਲਾ ਨੇੜੇ ਬੀਤੀ ਰਾਤ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਤੇ ਜਾ ਰਹੇ ਮਾਂ-ਪੁੱਤ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਮਾਂ-ਪੁੱਤ ਦੀ ਮੌਤ ਹੋ ਗਈ। ਇਸ ਘਟਨਾਂ ਸਬੰਧੀ ਥਾਣਾ ਬਹਿਰਾਮਪੁਰ ਦੀ ਪੁਲਿਸ ਵੱਲੋਂ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾਂ ਸਬੰਧੀ....
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਮੁਲਜ਼ਮ ਫਰਾਰ ਹੋਣ 'ਚ ਕਾਮਯਾਬ, ਉਸ ਨੂੰ ਫੜਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ ਫਰਾਰ ਮੁਲਜ਼ਮ ਡਰੋਨਾਂ ਰਾਹੀਂ ਸਰਹੱਦ ਪਾਰੋਂ ਗੈਰ-ਕਾਨੂੰਨੀ ਸਮੱਗਰੀ ਕਰ ਰਿਹਾ ਸੀ ਪ੍ਰਾਪਤ, ਜਾਂਚ ਦੌਰਾਨ ਹੋਇਆ ਖੁਲਾਸਾ ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ 2024 : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ....
ਬਟਾਲਾ, 29 ਸਤੰਬਰ 2024 : ਬਟਾਲਾ ਦੇ ਨੇੜਲੇ ਪਿੰਡ ਲੀਲਕਲਾਂ ਵਿਖੇ ਗੁਰਦੁਆਰਾ ਮੱਕਾ ਸਾਹਿਬ ਵਿਖੇ ਐਤਵਾਰ ਸਵੇਰੇ ਤਕਰੀਬਨ 5:30 ਵਜੇ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ਵਿੱਚ ਇਸ਼ਨਾਨ ਕਰਨ ਸਮੇਂ ਡੁੱਬਣ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਲਵੰਤ ਸਿੰਘ ਤੇ ਰਣਜੀਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਕੰਡੀਲੇ ਤੋਂ ਬਲਵੰਤ ਸਿੰਘ ਆਪਣੇ ਮੋਟਰਸਾਈਕਲ 'ਤੇ ਆਪਣੀ ਪਤਨੀ ਰਣਜੀਤ ਕੌਰ ਨਾਲ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਜਦੋਂ ਬਲਵੰਤ ਸਿੰਘ....
ਚੰਡੀਗੜ੍ਹ, 28 ਸਤੰਬਰ 2024 : ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ। ਡਾ. ਜਸਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਕਲੀਨਿਕਲ ਮਾਪਦੰਡਾਂ ਵਿੱਚ ਮਹੱਤਵਪੂਰਨ ਸੁਧਾਰ ਦੇ ਸੰਕੇਤ ਦਿਖਾਏ ਹਨ। ਉਸਨੇ ਪਲਮਨਰੀ ਆਰਟਰੀ ਪ੍ਰੈਸ਼ਰ ਵਿੱਚ ਵਾਧੇ ਦੇ ਇਲਾਜ....
ਚੰਡੀਗੜ੍ਹ, 28 ਸਤੰਬਰ 2024 : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚੁੱਕੇ ਕਦਮਾਂ ਸਬੰਧੀ ਜਵਾਬ ਮੰਗੇ ਜਾਣ ਤੋਂ ਬਾਅਦ ਸੂਬਾ ਸਰਕਾਰ ਹਰਕਤ ਵਿੱਚ ਆ ਗਈ ਹੈ, ਜਿਸ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ 5 ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ ਅਤੇ 1 ਲੱਖ 5000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਪਰਾਲੀ ਸਾੜਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ....
ਚੰਡੀਗੜ੍ਹ, 28 ਸਤੰਬਰ 2024 : ਪੰਚਾਇਤੀ ਚੋਣਾਂ ਸਬੰਧੀ ਅੱਜ ਪ੍ਰਤਾਪ ਸਿਘ ਬਾਜਵਾ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ ਗਈ। ਪ੍ਰਤਾਪ ਸਿਘ ਬਾਜਵਾ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਪੰਚਾਇਤੀ ਚੋਣਾਂ ਵਿੱਚ ਪੰਜਾਬ ਦੇ ਚਾਹਵਾਨ ਉਮੀਦਵਾਰਾਂ ਨੂੰ ਵਾਰਡਬੰਦੀ ਨੋਟੀਫਿਕੇਸ਼ਨ ਅਤੇ ਵੋਟਰ ਸੂਚੀਆਂ (1 ਜਨਵਰੀ, 2024) ਅੱਪਡੇਟ ਨਾ ਹੋਣ ਕਾਰਨ ਆ ਰਹੀਆਂ ਸਮੱਸਿਆਵਾਂ ਦੇ ਹੱਲ ਦਾ ਮਾਮਲਾ ਉਹਨਾਂ ਦੇ ਧਿਆਨ ‘ਚ ਲਿਆਂਦਾ। ਇਸ ਤੋਂ ਇਲਾਵਾ, ਨਵੇਂ SC ਸਰਟੀਫਿਕੇਟਾਂ ਦੀ....
ਚੰਡੀਗੜ੍ਹ 28 ਸਤੰਬਰ 2024 : ਪੰਜਾਬ ਪੁਲਿਸ ਵਲੋਂ ਪ੍ਰਾਈਵੇਟ ਲੋਕਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਵਿਚ ਵੱਡੀ ਕਟੌਤੀ ਦੀ ਤਿਆਰੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨਾਲ ਪ੍ਰਾਈਵੇਟ ਸੁਰੱਖਿਆ ਨਾਲ ਸੰਬੰਧਿਤ ਪੁਲਿਸ ਅਫਸਰਾਂ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਸਿਰਫ ਉਨ੍ਹਾਂ ਵਿਅਕਤੀਆਂ ਨੂੰ ਹੀ ਸੁਰੱਖਿਆ ਦਿੱਤੀ ਜਾਵੇਗੀ ਜਿਨ੍ਹਾਂ ਦੀ ਜਾਨ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਹੈ ਜਾ ਜਿਨ੍ਹਾਂ ਨੂੰ ਗੈਂਗਸਟਰਾਂ ਵੱਲੋ ਧਮਕੀ ਮਿਲੀ ਹੈ। ਹੁਣ ਫੋਕੀ ਟੋਹਰ ਜਾ....
ਮਲੇਰਕੋਟਲਾ, 27 ਸਤੰਬਰ 2024 : ਮਲੇਰਕੋਟਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ ਤੇ ਧੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਣਕਹੇੜੀ ਵਿਖੇ ਇੱਕ ਮਿੱਟੀ ਦੇ ਭਰੇ ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਤੇ ਸਵਾਰ ਪਿਓ-ਧੀ ਅਤੇ ਇੱਕ ਹੋਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਪਿਓ-ਧੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਇੱਕ ਤੀਸਰੀ ਔਰਤ ਬੁਰੀ ਤਰ੍ਹਾਂ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ....
ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਦੀਆਂ ਪੰਚਾਇਤੀ ਚੋਣਾਂ ਹੁਣ ਡਿਫਾਲਟਰ ਨਹੀਂ ਲੜ ਸਕਣਗੇ। ਮਿਲੀ ਜਾਣਕਾਰੀ ਮੁਤਾਬਕ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸਮੁੱਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਮੁੱਖ ਤੌਰ 'ਤੇ ਇਹ ਕਿਹਾ ਗਿਆ ਹੈ ਕਿ ਸਰਪੰਚ ਅਤੇ ਪੰਚ ਦੀ ਚੋਣ ਲੜ ਰਹੇ ਉਮੀਦਵਾਰਾਂ ਕੋਲ ਪੰਚਾਇਤ ਦਾ ਕੋਈ ਬਕਾਇਆ ਨਹੀਂ ਹੋਣਾ ਚਾਹੀਦਾ।....
ਮੁੱਖ ਸਕੱਤਰ ਨੇ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਖਰੀਦ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 27 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ....