ਪੰਜਾਬ

ਡਾ. ਸਤਬੀਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ 
ਚੰਡੀਗੜ੍ਹ, 17 ਫ਼ਰਵਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਹੁਕਮ ਜਾਰੀ ਕਰਦਿਆਂ ਡਾ. ਸਤਬੀਰ ਬੇਦੀ ਪੁੱਤਰੀ ਬੀ.ਐੱਸ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਪੰਜਾਬ ਸਰਕਾਰ ਨੇ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਵਾਸਤੇ ਤਿੰਨ ਮੈਂਬਰੀ ਖੋਜਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਦੇ ਚੇਅਰਮੈਨ ਮੁੱਖ ਸਕੱਤਰ ਪੰਜਾਬ ਬਣਾਇਆ ਗਿਆ ਸੀ।
ਬ੍ਰਿਗੇਡੀਅਰ ਚਾਂਦਪੁਰੀ ਦੀ ਬਹਾਦਰੀ ਨੌਜਵਾਨਾਂ ਨੂੰ ਦੇਸ਼ ਲਈ ਆਪਾ ਵਾਰਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ ਮਾਨ 
ਮਾਨ ਨੇ 1971 ਦੀ ਜੰਗ ਦੇ ਨਾਇਕ ਦੇ ਜੱਦੀ ਪਿੰਡ ਵਿੱਚ ਲੱਗੇ ਬੁੱਤ ਤੋਂ ਪਰਦਾ ਹਟਾਇਆ ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ ਭ੍ਰਿਸ਼ਟਾਚਾਰ ਤੇ ਭ੍ਰਿਸ਼ਟ ਲੀਡਰਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ ਐਸ.ਬੀ.ਐਸ. ਨਗਰ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਆਪਾ ਵਾਰਨ ਵਾਸਤੇ....
ਰਾਕੇਸ਼ ਚੌਧਰੀ 'ਤੇ ਮਜੀਠੀਆ ਦਾ ਵੱਡਾ ਝੂਠ : ਨੀਲ ਗਰਗ
ਰਾਕੇਸ਼ ਚੌਧਰੀ ਤੋਂ ਸਰਕਾਰ ਨੇ ਛੇ ਕਰੋੜ ਰੁਪਏ ਵਸੂਲ ਕੀਤੇ, ਜਦ ਕਿ 'ਅਕਾਲੀ ਪਰਿਵਾਰ' ਰਾਕੇਸ਼ ਨੂੰ ਦਿੰਦਾ ਸੀ ਪ੍ਰੋਟੈਕਸ਼ਨ : ਨੀਲ ਗਰਗ ਰਾਕੇਸ਼ ਚੌਧਰੀ ਨੇ ਮਾਈਨਿੰਗ ਦੇ ਠੇਕੇ 'ਤੇ ਹਾਈਕੋਰਟ ਤੋਂ ਸਟੇਅ ਲਿਆ 'ਆਪ' ਮਾਫੀਆ ਵਿਰੁੱਧ ਪਿਛਲੀ ਹਰ ਸਰਕਾਰ ਨਾਲੋਂ ਜ਼ਿਆਦਾ ਸਖਤ, ਹੁਣ ਤੱਕ ਮਾਈਨਿੰਗ ਮਾਫੀਆ ਖਿਲਾਫ ਦਰਜ ਕੀਤੀਆਂ 84 ਐੱਫਆਈਆਰ ਚੰਡੀਗੜ੍ਹ, 16 ਫਰਵਰੀ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਸਰਕਾਰ 'ਤੇ ਲਗਾਏ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਇਨ੍ਹਾਂ....
ਵਿਜੀਲੈਂਸ ਨੇ ਆਪ ਵਿਧਾਇਕ ਦਾ ਸਾਥੀ 4 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਕੀਤਾ ਗ੍ਰਿਫ਼ਤਾਰ
ਬਠਿੰਡਾ, 16 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਬਠਿੰਡਾ ਵਿਖੇ ਇੱਕ ਪ੍ਰਾਈਵੇਟ ਵਿਅਕਤੀ ਰਸ਼ਿਮ ਗਰਗ, ਵਾਸੀ ਸਮਾਣਾ, ਜਿਲਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ ਜੋ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਨੇੜਲਾ ਸਾਥੀ ਦੱਸਦਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਕੂਲੀ ਸਿੱਖਿਆ ਨੂੰ ਸੂਬੇ ’ਚ ਮਿਲੀ ਹੈ ਨਵੀਂ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 16 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸਿਹਤ ਤੇ ਸਿੱਖਿਆ ਹੈ ਅਤੇ ਇਨ੍ਹਾਂ ਦੋਵਾਂ ਵਿਸ਼ਿਆਂ ’ਤੇ ਸਰਕਾਰ ਬਹੁਤ ਹੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਂ ਸਿੱਖਿਆ ਨੂੰ ਸੂਬੇ ਵਿਚ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਸਾਰਥਕ ਨਤੀਜੇ ਆਉਣ ਵਾਲੇ ਸਮੇਂ ਵਿਚ ਦੇਖਣ ਨੂੰ ਮਿਲਣਗੇ। ਉਹ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਵਿਚ ਸਕੂਲ ਨੂੰ ਫਰਨੀਚਰ ਦਾ ਸਾਮਾਨ....
ਅਸ਼ੀਰਵਾਦ ਸਕੀਮ ਤਹਿਤ ਰਹਿੰਦੇ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜਲਦ: ਡਾ. ਬਲਜੀਤ ਕੌਰ
ਮਾਨ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਨੂੰ ਬਣਾਇਆ ਜਾਵੇਗਾ ਯਕੀਨੀ ਚੰਡੀਗੜ੍ਹ, 16 ਫਰਵਰੀ : ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।....
ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲਾਲਜੀਤ ਭੁੱਲਰ
ਟਰਾਂਸਪੋਰਟ ਮੰਤਰੀ ਵੱਲੋਂ ਪ੍ਰਮੁੱਖ ਸਕੱਤਰ ਨੂੰ ਅਜਿਹੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਆਰ.ਟੀ.ਏ. ਦਫ਼ਤਰਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਦੀ ਹਦਾਇਤ ਚੰਡੀਗੜ੍ਹ, 16 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੁਝ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਮੁਲਾਜ਼ਮਾਂ ਨੂੰ ਬਾਜ਼ ਆਉਣ ਦੀ ਤਾਕੀਦ ਕੀਤੀ ਹੈ। ਉਨ੍ਹਾਂ ਕਿਹਾ ਕਿ....
ਰਾਸ਼ਟਰੀ ਮਿਲਟਰੀ ਕਾਲਜ ਵਿੱਚ ਪੰਜਾਬ ਦੇ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ : ਜੌੜਾਮਾਜਰਾ
ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜਨਵਰੀ 2024 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ 'ਚ 3 ਜੂਨ ਨੂੰ ਹੋਵੇਗੀ ਪ੍ਰੀਖਿਆ ਚੰਡੀਗੜ੍ਹ, 16 ਫਰਵਰੀ : ਪੰਜਾਬ ਨੇ ਭਾਰਤੀ ਰੱਖਿਆ ਬਲਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ ਪਰ ਹਾਲ ਹੀ ਵਿੱਚ ਇਹ ਰੁਝਾਨ ਕੁਝ ਹੱਦ ਤੱਕ ਘੱਟ ਗਿਆ ਹੈ, ਇਸ ਰੁਝਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੀ ਹੈ। ਰੱਖਿਆ....
ਬਿਕਰਮ ਸਿੰਘ ਮਜੀਠੀਆ ਨੇ 400 ਕਰੋੜ ਰੁਪਏ ਦੇ ਰੇਤ ਮਾਇਨਿੰਗ ਘੁਟਾਲੇ ਦੀ ਸੀ ਬੀ ਆਈ ਜਾਂਚ ਮੰਗੀ
ਸੂਬੇ ਵੱਲੋਂ ਅੰਤਰ ਰਾਜੀ ਵਾਹਨਾਂ ਤੋਂ ਇਕੱਤਰ ਕੀਤੀ ਜਾ ਰਹੀ ਰਾਇਲਟੀ ਦਾ ਅੱਧਾ ਪੈਸਾ ਆਪ ਨੂੰ ਜਾ ਰਿਹੈ : ਬਿਕਰਮ ਸਿੰਘ ਮਜੀਠੀਆ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਦੋ ਮਾਫੀਆ ਕਿੰਗ ਰਾਕੇਸ਼ ਚੌਧਰੀ ਤੇ ਅਸ਼ੋਕ ਚੰਢਕ ਦੇ ਰੇਤ ਮਾਇਨਿੰਗ ਠੇਕੇ ਜੋ ਪਿਛਲੇ ਸਾਲ ਰੱਦ ਕੀਤੇ ਸਨ, ਉਹ ਨਵਿਆ ਦਿੱਤੇ ਚੰਡੀਗੜ੍ਹ, 16 ਫਰਵਰੀ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ’ਕੱਟੜ ਇਮਾਨਦਾਰ’ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਬਾਹਰੋਂ ਰੇਤਾ ਤੇ ਬਜਰੀ ਲੈ ਕੇ ਆਉਣ ਵਾਲੇ....
ਮੁੱਖ ਮੰਤਰੀ ਮਾਨ ਦੇ ਦਾਅਵੇ ਤੋਂ ਬਾਅਦ ਬਿਜਲੀ ਮੰਤਰਾਲੇ ਨੇ ਪੰਜਾਬ ਮਿਲਦੇ ਕੋਲੇ ਦੇ ਅੰਕੜੇ ਕੀਤੇ ਪੇਸ਼, ਰੋਜਾਨਾ 13.8 ਰੇਲ ਰੈਕ ਮਿਲਣ ਦਾ ਕੀਤਾ ਦਾਅਵਾ
ਚੰਡੀਗੜ੍ਹ, 16 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਪੰਜਾਬ ਨੂੰ ਰੇਲ ਸਮੁੰਦਰ ਰੇਲ (ਆਰ.ਐਸ.ਆਰ) ਰਸਤੇ ਰਾਹੀਂ ਕੋਲਾ ਲਿਆਉਣ ’ਤੇ ਮਜਬੂਰ ਕਰ ਰਹੀ ਹੈ ਤੇ ਰੇਲ ਰੈਕ ਨਹੀਂ ਦੇ ਰਹੀ। ਇਸ ਦਾਅਵੇ ਮਗਰੋਂ ਬਿਜਲੀ ਮੰਤਰਾਲੇ ਨੇ ਅੰਕੜੇ ਜਾਰੀ ਕਰ ਕੇ ਆਪਣਾ ਪੱਖ ਰੱਖਿਆ ਹੈ। ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੂੰ ਇਸ ਸਾਲ 13.8 ਰੇਲ ਰੈਕ ਰੋਜ਼ਾਨਾ ਕੋਲਾ ਮਿਲ ਰਿਹਾ ਹੈ, ਜਦੋਂ ਪਿਛਲੇ ਸਾਲ 9.6 ਰੇਲ ਰੈਕ ਮਿਲ ਰਹੇ ਸਨ। ਮੰਤਰਾਲੇ ਨੇ ਕਿਹਾ ਕਿ ਪੰਜਾਬ....
ਪਟਿਆਲਾ-ਸੰਗਰੂਰ ਰੋਡ ਤੇ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨ ਡਾਕਟਰਾਂ ਦੀ ਮੌਤ, ਇੱਕ ਜ਼ਖ਼ਮੀ
ਪਟਿਆਲਾ 15, ਫਰਵਰੀ : ਪਟਿਆਲਾ-ਸੰਗਰੂਰ ਰੋਡ ‘ਤੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚ ਅਰਸ਼ਪ੍ਰੀਤ ਸਿੰਘ (ਵਾਸੀ ਹੁਸ਼ਿਆਰਪੁਰ) ਅਤੇ ਅੰਸ਼ੁਲ ਚਲਾਨਾ ਜੋ ਕਿ ਗੰਗਾਨਗਰ ਦਾ ਰਹਿਣ ਵਾਲਾ ਸੀ, ਇਨ੍ਹਾਂ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ....
ਛੋਟੇ ਸ਼ਹਿਰਾਂ ਵਿੱਚ ਨਵੇਂ ਅਰਬਨ ਅਸਟੇਟਾਂ ਬਣਾਉਣਾ ਸਰਕਾਰ ਦੇ ਵਿਚਾਰ ਅਧੀਨ : ਮੰਤਰੀ ਅਮਨ ਅਰੋੜਾ 
ਅਧਿਕਾਰੀਆਂ ਨੂੰ ਜ਼ਮੀਨ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ ਮੌਜੂਦਾ ਮਨਜ਼ੂਰਸ਼ੁਦਾ ਕਾਲੋਨੀਆਂ ਵਿੱਚ ਸਹੂਲਤਾਂ ਯਕੀਨੀ ਬਣਾਉਣ ਲਈ ਵਿਭਾਗ ਨੂੰ ਜਾਇਜ਼ਾ ਲੈਣ ਵਾਸਤੇ ਟੀਮਾਂ ਭੇਜਣ ਲਈ ਕਿਹਾ ਗਲਾਡਾ, ਪੀ.ਡੀ.ਏ. ਅਤੇ ਬੀ.ਡੀ.ਏ. ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 15 ਫਰਵਰੀ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਛੋਟੇ....
ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ ਦੌਰਾਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ
ਚੰਡੀਗੜ੍ਹ/ਤਰਨ ਤਾਰਨ, 15 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ(ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸੂਬੇ ਭਰ 'ਚ....
ਓਰੀਐਂਟੇਸ਼ਨ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਕਾਰਗੁਜ਼ਾਰੀ ‘ਚ ਆਵੇਗਾ ਸੁਧਾਰ : ਸਪੀਕਰ  ਸੰਧਵਾਂ
ਚੰਡੀਗੜ੍ਹ, 15 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਲਈ ਰੱਖੇ ਗਏ ਓਰੀਐਂਟੇਸ਼ਨ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਸ਼ਖ਼ਸੀਅਤ ਵਿੱਚ ਨਿਖਾਰ ਆਵੇਗਾ ਅਤੇ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਖ਼ਾਸਕਰ ਨਵੇਂ ਵਿਧਾਇਕਾਂ ਦੀ ਕਾਰਗੁਜ਼ਾਰੀ ਪਹਿਲਾਂ ਨਾਲੋਂ ਬਿਹਤਰ ਹੋਵੇਗੀ। ਪੰਜਾਬ ਦੇ ਵਿਧਾਇਕਾਂ ਨੂੰ ਵਿਧਾਨਕ ਪ੍ਰਣਾਲੀ, ਇਜਲਾਸਾਂ ਤੇ ਬੈਠਕਾਂ ਦੌਰਾਨ ਅਨੁਸ਼ਾਸਨ, ਵਿਰੋਧੀ ਧਿਰ ਤੇ ਸਰਕਾਰ ਵਿਚਾਲੇ ਤਾਲਮੇਲ....
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ : ਡਾ. ਨਿੱਜਰ
ਚੰਡੀਗੜ੍ਹ, 15 ਫਰਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਵਿੱਖੇ ਸੀਵਰੇਜ, ਮੈਨਹੋਲਾਂ ਦੀ ਸਫ਼ਾਈ ਸਕਸ਼ਨ ਮਸ਼ੀਨਾਂ ਰਾਹੀਂ ਕਰਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ ਮੁੱਖ ਪੰਪਿੰਗ....