ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2023-24 ਦੇ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ਦੀ ਸ਼ੁਰੂਆਤ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਬੰਧਤ ਵਿਭਾਗਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗਾਂ ਦੌਰਾਨ ਇਨ੍ਹਾਂ ਅਧਿਕਾਰੀਆਂ ਨੇ ਵਿੱਤ....
ਪੰਜਾਬ
ਚੰਡੀਗੜ੍ਹ, 15 ਫਰਵਰੀ : ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁੱਦੇ ਤੋਂ ਹਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਬੀਤੇ ਕੱਲ੍ਹ ਯਾਨੀ ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਲਈ ਕਿਹਾ ਸੀ। ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ....
- ਟੋਲ ਕੰਪਨੀ ਨਾਲ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਆਗੂਆਂ ਦੀ ਮਿਲੀਭੁਗਤ ਸਦਕਾ ਮਿਆਦ ਮੁੱਕਣ ਦੇ ਬਾਵਜੂਦ ਚਲਦੇ ਰਹੇ ਟੋਲ ਪਲਾਜ਼ੇ ਹੁਸ਼ਿਆਰਪੁਰ, 15 ਫਰਵਰੀ : ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕੀਤਾ। ਅੱਜ ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਪੁਰ)....
ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼....
ਪਹਿਲੇ ਸਾਲ ਤੋਂ ਹੀ ਗਾਰੰਟੀਆਂ ਨੂੰ ਸਫਲਤਾਪੂਰਵਕ ਕੀਤਾ ਲਾਗੂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ਵਿਚ ਕਰ ਦਿੱਤਾ ਹੈ, ਇਸ ਦਾ 11 ਫੀਸਦੀ ਕੰਮ ਵੀ ਪਿਛਲੀਆਂ ਸਰਕਾਰਾਂ ਨੇ ਆਪਣੇ ਰਾਜ ਦੌਰਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਵਾਅਦਾ ਚੋਣਾਂ ਦੌਰਾਨ ਕੀਤੇ ਜਾਂਦੇ....
ਚੰਡੀਗੜ੍ਹ, 14 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਕਤ ਗੈਂਗਸਟਰ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਦੋ ਮਹੀਨਿਆਂ ਤੋਂ ਵੀ....
ਚੰਡੀਗੜ੍ਹ, 14 ਫਰਵਰੀ : ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ....
ਚੰਡੀਗੜ੍ਹ, 14 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਸੂਬੇ ਦੇ ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਢੰਗ ਨਾਲ ਜਾਣਕਾਰੀ ਦੇਣ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਵਿਖੇ ਪੰਜਾਬ ਦੇ ਸਮੂਹ ਵਿਧਾਇਕਾਂ ਲਈ ਰੱਖੇ ਦੋ ਰੋਜ਼ਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਵਿਧਾਇਕਾਂ ਨੂੰ ਵਿਧਾਨਕ ਕਾਰਵਾਈ ਅਤੇ ਬਾਰੀਕੀਆਂ ਸਮਝਣ ਲਈ ਵਿਧਾਨ....
ਚੰਡੀਗੜ੍ਹ, 14 ਫਰਵਰੀ : ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਸੂਬੇ ਵਿੱਚ 100 ਮੈਗਾਵਾਟ ਦੇ ਬਾਇਓਮਾਸ....
ਮੁੱਖ ਮੰਤਰੀ ਨੇ ਰਾਜਪਾਲ ਨੂੰ ਲਿਖਿਆ ਪੱਤਰ ਮੈਂ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਾਂ-ਮੁੱਖ ਮੰਤਰੀ ਨੇ ਦੁਹਰਾਇਆ ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਦੇ ਵੇਰਵਿਆਂ ਬਾਰੇ ਸੂਬਾ ਸਰਕਾਰ ਨੂੰ ਪੁੱਛਣ ਤੋਂ ਪਹਿਲਾਂ ਰਾਜਪਾਲ ਨੂੰ ਇਸ ਵੱਕਾਰੀ ਅਹੁਦੇ ਲਈ ਵਿਅਕਤੀ ਦੀ ਨਿਯੁਕਤੀ ਕਰਨ ਲਈ ਭਾਰਤ ਸਰਕਾਰ ਵੱਲੋਂ ਅਪਣਾਈ ਜਾ ਰਹੀ ਯੋਗਤਾ ਬਾਰੇ ਚਾਨਣਾ ਪਾਉਣਾ ਚਾਹੀਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ....
ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮਿਸਾਲੀ ਪਹਿਲ ਕਦਮੀ ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ....
ਚੰਡੀਗੜ੍ਹ, 13 ਫਰਵਰੀ : ਪੰਜਾਬ ਪੁਲਿਸ ਨੂੰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ ਜਿਸ ਦੇ ਬਾਅਦ ਸਾਵਧਾਨੀ ਵਰਤਦਿਆਂ ਦੂਜੇ ਸੂਬਿਆਂ ਤੋਂ ਪੰਜਾਬ ਵੱਲ ਆਉਣ ਵਾਲੇ ਰਸਤਿਆਂ ‘ਤੇ ਨਾਕਿਆਂ ਨੂੰ ਵਧਾ ਦਿੱਤਾ ਗਿਆ ਹੈ। ਇੰਨਾ ਹੀ ਨਹੀਂ, ਰਸਤਿਆਂ ‘ਤੇ ਸ਼ੱਕੀ ਗੱਡੀਆਂ ਦੀ ਚੈਕਿੰਗ ਨੂੰ ਵੀ ਵਧਾਇਆ ਗਿਆ ਹੈ। ਖੁਫੀਆ ਏਜੰਸੀਆਂ ਨੇ ਟਾਰਗੈੱਟ ਕਿਲਿੰਗ ਦੀ ਸ਼ੰਕਾ ਜ਼ਾਹਿਰ ਕੀਤੀ ਹੈ। ਖੁਫੀਆ ਏਜੰਸੀਆਂ ਤੋਂ ਪੰਜਾਬ ਪੁਲਿਸ ਨੂੰ ਮਿਲੇ ਅਲਰਟ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੇ ਪੰਜਾਬ ਵਿਚ ਦਹਿਸ਼ਤ....
ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਨੂੰ ਐਸ.ਏ.ਐਸ. ਨਗਰ (ਮੋਹਾਲੀ) ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਾਲ ਦੌਰਾਨ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ....
ਗਵਰਨਰ ਨੇ ਫੇਰ ਤੋਂ ਸੀਐਮ ਮਾਨ ਨੂੰ ਚਿੱਠੀ ਲਿਖ ਕੇ ਕੁੱਝ ਸਵਾਲ ਚੁੱਕੇ, ਭਗਵੰਤ ਮਾਨ ਨੇ ਗਰਵਨਰ ਨੂੰ ਦਿੱਤਾ ਮੋੜਵਾਂ ਜਵਾਬ
ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਸੀਐਮ ਪੰਜਾਬ ਭਗਵੰਤ ਮਾਨ ਵਿਚਾਲੇ ਫਿਰ ਖੜਕ ਗਈ ਹੈ। ਦਰਅਸਲ, ਹੁਣ ਗਵਰਨਰ ਨੇ ਫੇਰ ਤੋਂ ਸੀਐਮ ਮਾਨ ਨੂੰ ਚਿੱਠੀ ਲਿਖ ਕੇ ਕੁੱਝ ਸਵਾਲ ਚੁੱਕੇ ਹਨ, ਜਿਨ੍ਹਾਂ ਵਿਚ ਅਹਿਮ ਸਵਾਲ ਸਕੂਲ ਪ੍ਰਿੰਸੀਪਲਾਂ ਨੁੰ ਸਿੰਗਾਪੁਰ ਭੇਜਣ ਬਾਰੇ ਕੀਤਾ ਗਿਆ ਹੈ। ਦੱਸ ਦਈਏ ਕਿ, ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪਿਛਲੇ ਦੋ ਹਫ਼ਤਿਆਂ ਵਿੱਚ ਸਰਕਾਰ ਵੱਲੋਂ ਲਏ ਗਏ ਵੱਖ-ਵੱਖ ਫੈਸਲਿਆਂ, ਜਿਸ ਵਿੱਚ....
ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 11 ਮਹੀਨਿਆਂ ਦੇ ਸਮੇਂ ਵਿੱਚ ਹੁਣ ਤੱਕ 38175 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਹੈ ਜਿਸ ਨਾਲ ਸੂਬੇ ਵਿੱਚ 2.43 ਲੱਖ ਨੌਕਰੀਆਂ ਪੈਦਾ ਹੋਣਗੀਆਂ। ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, “ਇਹ ਨਿਵੇਸ਼ ਤਾਂ ਸਿਰਫ਼ ਮੌਨਸੂਨ ਤੋਂ ਪਹਿਲਾਂ ਦੇ ਛਰਾਟੇ ਹਨ ਅਤੇ 23-24 ਫਰਵਰੀ ਨੂੰ ਮੋਹਾਲੀ ਵਿਖੇ ਹੋਣ ਜਾ ਰਹੇ ‘ਨਿਵੇਸ਼ ਪੰਜਾਬ....