ਪੰਜਾਬ

‘ਪਹਿਲੀ ਸਰਕਾਰ-ਕਿਸਾਨ ਮਿਲਣੀ’ 12 ਫਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗੀ : ਮੰਤਰੀ  ਧਾਲੀਵਾਲ
ਲੁਧਿਆਣਾ , 08 ਫਰਵਰੀ ( ਰਘਵੀਰ ਸਿੰਘ ਜੱਗਾ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਦਾ ਆਯੋਜਨ ਕਰੇਗੀ, ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਮੰਤਵ ਪੰਜਾਬ ਸੂਬੇ ਦੇ ਮੁੱਖ ਫਸਲੀ ਚੱਕਰ ਕਣਕ-ਝੋਨੇ ਅਧੀਨ ਰਕਬਾ....
ਸਰਕਾਰੀ ਦਫ਼ਤਰਾਂ ਵਿੱਚ ਬਿਜਲੀ ਕੁਨੈਕਸ਼ਨਾਂ ਲਈ ਪ੍ਰੀ-ਪੇਡ ਮੀਟਰ ਹੋਣਗੇ ਲਾਜ਼ਮੀ 
ਚੰਡੀਗੜ੍ਹ, 7 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿੱਚ ਮੌਜੂਦਾ ਅਤੇ ਨਵੇਂ ਸਰਕਾਰੀ ਕੁਨੈਕਸ਼ਨਾਂ ਲਈ 1 ਮਾਰਚ, 2023 ਤੋਂ 45 ਕੇਵੀਏ ਤੱਕ ਦੀ ਕੰਟਰੈਕਟ ਡਿਮਾਂਡ ਲਈ ਸਮਾਰਟ ਪ੍ਰੀ-ਪੇਡ ਮੀਟਰ ਲਾਜ਼ਮੀ ਹੋਣਗੇ। ਪ੍ਰੀ-ਪੇਡ ਮੀਟਰਿੰਗ ਲਈ, ਖਪਤਕਾਰਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਖਪਤ ਲਈ ਅਗਾਊਂ ਭੁਗਤਾਨ ਕਰਨਾ ਪਵੇਗਾ। PSPCL ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਕੁਨੈਕਸ਼ਨਾਂ ਦੀ ਸਬੰਧਤ ਸ਼੍ਰੇਣੀ ਲਈ ਟੈਰਿਫ ਲਾਗੂ ਹੋਵੇਗਾ। ਪ੍ਰੀਪੇਡ ਮੀਟਰਾਂ ਨਾਲ ਕੁਨੈਕਸ਼ਨਾਂ ਦੇ ਮਾਮਲੇ ਵਿੱਚ KWHKVAH ਦੇ ਰੂਪ....
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ-ਬੋਲੀ ਦਿਹਾੜੇ ਸਬੰਧੀ ਵਿਧਾਇਕਾਂ ਤੇ ਚਿੰਤਕਾਂ ਨਾਲ ਵਿਚਾਰ ਚਰਚਾ
ਸਥਾਪਤ ਕਾਨੂੰਨਾਂ ਤਹਿਤ ਹਾਈ ਕੋਰਟ ਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਅਤੇ ਸੂਬੇ 'ਚ ਲਾਇਬਰੇਰੀ ਐਕਟ ਲਿਆਉਣ ਜਿਹੇ ਅਹਿਮ ਵਿਚਾਰ ਆਏ ਸਾਹਮਣੇ ਚੰਡੀਗੜ੍ਹ, 7 ਫ਼ਰਵਰੀ : ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਸ. ਕੁੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ ਕਾਨੂੰਨਾਂ ਦੀ ਰੌਸ਼ਨੀ ਵਿੱਚ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਸਬੰਧੀ ਸਾਰਥਕ ਵਿਚਾਰ ਉੱਭਰ ਕੇ....
ਮੁੱਖ ਮੰਤਰੀ ਮਾਨ ਨੇ ਇਸਰੋ ਲਈ ਚਿੱਪ ਬਣਾਉਣ ਵਾਲੀਆਂ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 07 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੂੰ ਇਸਰੋ ਲਈ ਚਿੱਪ ਬਣਾਉਣ ਉਤੇ ਸਨਮਾਨਿਤ ਕੀਤਾ। ਇਸ ਚਿੱਪ ਨੂੰ ਇਸਰੋ ਦੇ ਉਪਗ੍ਰਹਿ ਵਿੱਚ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਇੱਥੇ ਮਾਲ ਰੋਡ ਉਤੇ ਸਥਿਤ ਇਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਇਸ ਮਾਅਰਕੇ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦਾ ਇਹ ਵਿਲੱਖਣ ਮਾਅਰਕਾ....
ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ : ਜੰਜੂਆ
ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਕੁੱਟੀ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ....
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਜ਼ ਨਾਲ ਮੀਟਿੰਗ  
ਕਮਿਸ਼ਨ ਨੂੰ ਪ੍ਰਾਪਤ ਸਿਕਾਇਤਾਂ ਦਾ ਮੀਟਿੰਗ ਦੌਰਾਨ ਨਿਪਟਾਰਾ ਅਤੇ ਸੂ-ਮੋਟੋ ਨੋਟਿਸ ਤੇ ਕਾਰਵਾਈ ਕਰਨ ਦੀ ਹਦਾਇਤ ਗੁਰਦਾਸਪੁਰ ਵਿਖੇ ਸਕੂਲੀ ਬੱਸ ਹੇਠ ਕੁੱਤਾ ਆਉਣ ਤੇ ਕੁੱਤਾ ਮਾਲਕਾਂ ਵੱਲੋਂ ਹੰਗਾਮਾ ਕਰਨ ਤੇ ਸੀਨੀਅਰ ਪੁਲਿਸ ਕਪਤਾਨ ਨੂੰ ਸ਼ਖਤ ਕਾਰਵਾਈ ਕਰਨ ਦੀ ਹਦਾਇਤ ਚੰਡੀਗੜ੍ਹ 07, ਫਰਵਰੀ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਜ਼ ਨਾਲ ਅੱਜ ਵਣ ਭਵਨ ਸੈਕਟਰ 68 ਐਸ.ਏ.ਐਸ ਨਗਰ ਵਿਖੇ ਵਿਸ਼ੇਸ ਮੀਟਿੰਗ ਹੋਈ ।....
ਸਿਆਸੀ ਸਥਿਰਤਾ ਤੇ ਤੇਜ਼ੀ ਨਾਲ ਫੈਸਲੇ ਲੈਣ ਦੇ ਢਾਂਚੇ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬੇ ਵਜੋਂ ਉੱਭਰ ਰਿਹਾ ਹੈ : ਭਗਵੰਤ ਮਾਨ 
ਅੰਮ੍ਰਿਤਸਰ ਵਿੱਚ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ਵਿੱਚ ਸੈਰ-ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਦਾ ਕੀਤਾ ਐਲਾਨ ਬਾਹਰੀ ਨਿਵੇਸ਼ਕਾਂ ਨਾਲੋਂ ਸਥਾਨਕ ਸਨਅਤ ਨੂੰ ਤਰਜੀਹ ਦੇਣ ਦੀ ਵਚਨਬੱਧਤਾ ਪ੍ਰਗਟਾਈ ਖੇਤੀਬਾੜੀ ਆਧਾਰਤ ਸਨਅਤ ਨੂੰ ਵੱਡੇ ਪੱਧਰ ਉਤੇ ਕੀਤਾ ਜਾਵੇਗਾ ਉਤਸ਼ਾਹਤ ਉਦਯੋਗਿਕ ਘਰਾਣਿਆਂ ਨੂੰ ਪੰਜਾਬ ਨਿਵੇਸ਼ ਸੰਮੇਲਨ ਦਾ ਹਿੱਸਾ ਬਣਨ ਦਾ ਦਿੱਤਾ ਸੱਦਾ ਅੰਮ੍ਰਿਤਸਰ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ....
ਪੰਜਾਬ ਵਿੱਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸਰਕਾਰ ਸਨਅਤਕਾਰਾਂ ਨੂੰ ਸਹਿਯੋਗ ਦੇਣ ਦਾ ਕੰਮ ਕਰੇਗੀ : ਮੁੱਖ ਮੰਤਰੀ
ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸੂਬਾ ਸਰਕਾਰ ਹਰੇਕ ਕੋਸ਼ਿਸ਼ ਕਰੇਗੀ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ ਪੰਜਾਬ ਨਿਵੇਸ਼ਕ ਸੰਮੇਲਨ ਜਲੰਧਰ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ। ਇੱਥੇ ਸੋਮਵਾਰ ਨੂੰ....
ਮੁੱਖ ਮੰਤਰੀ ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ਵਿਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ
ਪੰਜਾਬ ਕੋਲ ਆਰਥਿਕ ਵਿਕਾਸ ਦੀ ਅਥਾਹ ਸਮਰੱਥਾ, ਹੁਣ ਦੁਨੀਆ ਅੱਗੇ ਆਪਣੀ ਸਮਰੱਥਾ ਦਿਖਾਉਣ ਦਾ ਵੇਲਾ ਆ ਚੁੱਕਾ ਪੰਜਾਬ ਨਿਵੇਸ਼ ਸੰਮੇਲਨ ਵਿਚ ਸਥਾਨਕ ਉਦਯੋਗ ਨੂੰ ਮੇਜ਼ਬਾਨ ਬਣ ਕੇ ਵਿਚਰਨਾ ਚਾਹੀਦਾ ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ ਲੁਧਿਆਣਾ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ....
ਮੰਤਰੀ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ
ਚੰਡੀਗੜ੍ਹ, 06 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਪੰਜਾਬ ਦੇ ਪਿੰਡਾਂ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ ਅਤੇ....
ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦਾ ਇਨਸਾਫ ਨਾ ਮਿਲਣ  ਦੇ ਰੋਸ਼ ਵਜੋਂ ਸਿੱਖ ਸੰਗਤ ਤੇ ਪੀੜਤਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਕੀਤਾ ਜਾਮ 
ਫਰੀਦਕੋਟ, 05 ਫਰਵਰੀ : ਬਰਗਾੜੀ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲਗਾਤਾਰ ਵਾਅਦੇ ਕਰਨ ਦੇ ਬਾਵਜੂਦ ਇਨਸਾਫ ਨਾ ਮਿਲਣ ਕਰਕੇ ਸਿੱਖ ਸੰਗਤ ਤੇ ਪੀੜਤਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਨਸਾਫ਼ ਮੋਰਚਾ ਤੇ ਪੀੜਤ ਪਰਿਵਾਰਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਧਰਨਾਕਾਰੀਆਂ ਨੇ ਹਾਈਵੇਅ ਦੇ ਇੱਕ ਪਾਸੇ ਟੈਂਟ ਲਾ ਦਿੱਤੇ ਹਨ। ਉਨ੍ਹਾਂ ਕਿਹਾ....
ਨਸ਼ਿਆਂ ਦੀ ਦਿਨ ਬਦਿਨ ਵਿਗੜ ਰਹੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ : ਹਾਈਕੋਰਟ
ਚੰਡੀਗੜ੍ਹ, 05 ਫਰਵਰੀ : ਨਸ਼ਿਆਂ ਦੀ ਦਿਨ ਬਦਿਨ ਵਿਗੜ ਰਹੀ ਸਥਿਤੀ ਨੂੰ ਦੇਖਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਸੂਬੇ ਦੇ ਅਧਿਕਾਰੀਆਂ ਨੂੰ ਇਸ ਖ਼ਤਰੇ ਵਿਰੁੱਧ ਜਾਗਣ ਦੀ ਲੋੜ ਹੈ, ਕਿਉਂਕਿ ਇਹ ਸਥਿਤੀ ਬਹੁਤ ਹੀ ਚਿੰਤਾਜਨਕ ਬਣ ਚੁੱਕੀ ਹੈ। ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੀਨੀਅਰ ਪੁਲਿਸ ਅਧਿਕਾਰੀ ਜਾਂ ਤਾਂ ਹੇਠਲੀ ਅਦਾਲਤ ਦੇ ਸਾਹਮਣੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਵਿੱਚ ਬੇਅਸਰ ਰਹੇ ਹਨ ਜਾਂ ਉਨ੍ਹਾਂ ਦੀ ਜ਼ਮਾਨਤ ਦੀ....
ਫ਼ਿਰੋਜ਼ਪੁਰ ਵਿੱਚ ਬੀਐਸਐਫ ਨੇ ਇੱਕ ਨੌਜਵਾਨ ਨੂੰ 17 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਫ਼ਿਰੋਜ਼ਪੁਰ, 5 ਫਰਵਰੀ : ਫ਼ਿਰੋਜ਼ਪੁਰ 'ਚ ਬੀਐਸਐਫ ਨੇ ਇੱਕ ਨੌਜਵਾਨ ਨੂੰ 17 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਉਸ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਇੰਨਾ ਹੀ ਨਹੀਂ, ਭੱਜਣ ਵਾਲਾ ਹੋਰ ਕੋਈ ਨਹੀਂ, ਸਿਪਾਹੀ ਹੈ। ਇਹ ਸਿਪਾਹੀ ਲੰਬੇ ਸਮੇਂ ਤੋਂ ਲੇਹ ਵਿੱਚ ਤਾਇਨਾਤ ਸੀ। ਪੁਲਿਸ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਘਟਨਾ ਪੰਜਾਬ ਦੇ ਫ਼ਿਰੋਜ਼ਪੁਰ ਅਧੀਨ ਪੈਂਦੇ ਚੌਕੀ ਬੀਓਪੀ ਕੱਸੋਕੇ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜਿਆ ਗਿਆ ਨੌਜਵਾਨ....
ਪਿੰਡਾਂ 'ਚ ਸਾਫ ਪਾਣੀ ਅਤੇ ਸੈਨੀਟੇਸ਼ਨ ਦੀਆਂ ਸ਼ਿਕਾਇਤਾਂ ਸੁਣਨ ਲਈ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ : ਜਿੰਪਾ
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾ ਰਿਹਾ ਹੈ। ਉਨ8ਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ....
ਡਾ. ਬਲਜੀਤ ਕੌਰ ਨੇ ਆਊਟਸੋਰਸ ਤਹਿਤ ਭਰਤੀ ਵਿੱਚ ਰਾਖਵਾਂਕਰਨ ਯਕੀਨੀ ਬਣਾਉਣ ਲਈ ਸਮੂਹ ਵਿਭਾਗਾਂ ਨੂੰ ਰਾਖਵਾਂਕਰਨ ਦੀ ਨੀਤੀ ਦੀ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼ 
ਚੰਡੀਗੜ੍ਹ, 5 ਫਰਵਰੀ : ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਆਊਟਸੋਰਸ ਭਰਤੀ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 3-11-2015 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ, ਡਵੀਜ਼ਨਾਂ ਦੇ ਕਮਿਸ਼ਨਰ, ਸਮੂਹ ਵਿਭਾਗਾਂ ਦੇ ਮੁੱਖੀ, ਸਮੂਹ ਡਿਪਟੀ ਕਮਿਸ਼ਨਰਜ਼, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਸਮੂਹ ਉਪ ਮੰਡਲ....