ਸ੍ਰੀ ਮੁਕਤਸਰ ਸਾਹਿਬ, 01 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ‘ਚ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਰੀਕੇ ਕਲਾਂ ਨੇੜੇ ਧੁੰਦ ਕਾਰਨ ਦੇਰ ਰਾਤ ਇੱਕ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਤਰਸੇਮ ਲਾਲ ਵਾਸੀ ਮਰਾੜ ਕਲਾਂ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਰਿਸ਼ਤੇਦਾਰ ਸਨ। ਪਤਾ ਲੱਗਾ ਹੈ ਕਿ ਤਰਸ਼ੇਮ ਲਾਲ ਮਰਾੜ੍ਹ....
ਪੰਜਾਬ

ਕਿਹਾ ਕਿ ਬਜਟ ਨੇ ਐਮਐਸਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੱਤੀ, ਨਾ ਹੀ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ ਕੀਤੇ ਗਏ ਤੇ ਨਾ ਹੀ ਫਸਲੀ ਵਿਭਿੰਨਤਾ ਵਾਸਤੇ ਫੰਡ ਰੱਖੇ ਗਏ ਚੰਡੀਗੜ੍ਹ, 1 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰੀ ਬਜਟ 2025 ਵਿਚ ਦੇਸ਼ ਦੇ ਇਕਜੁੱਟ ਵਿਕਾਸ ਦੀ ਗੱਲ ਨਹੀਂ ਕੀਤੀ ਗਈ ਅਤੇ ਇਸ ਵਿਚ ਸਿਰਫ ਚੋਣਾਂ ਵਾਸਤੇ ਰਾਜਾਂ ’ਤੇ ਹੀ ਧਿਆਨ ਦਿੱਤਾ ਗਿਆ ਤੇ ਉਹਨਾਂ ਜ਼ੋਰ ਦੇ ਕੇ ਕਿਹਾ....

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ : ਹਰਭਜਨ ਸਿੰਘ ਈਟੀਓ ਚੰਡੀਗੜ੍ਹ, 1 ਫਰਵਰੀ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 'ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜ਼ਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀਆਂ ਨਾਜ਼ੁਕ....

ਚੰਡੀਗੜ੍ਹ, 31 ਜਨਵਰੀ 2025 : ਕੇਂਦਰੀ ਬਜਟ 2025-26 ਤੋਂ ਪਹਿਲਾਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੀਤੀ ਆਯੋਗ ਦੀਆਂ ਮੀਟਿੰਗਾਂ 'ਚ ਪੰਜਾਬ ਦਾ ਪੱਖ ਪੇਸ਼ ਕਰਨ 'ਚ ਅਸਫਲ ਰਹਿਣ 'ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਪ੍ਰਧਾਨ ਮੰਤਰੀ, ਕੇਂਦਰੀ ਵਿੱਤ ਮੰਤਰੀ ਅਤੇ ਰਿਜ਼ਰਵ ਬੈਂਕ ਦੇ ਗਵਰਨਰ ਦੀ ਮੌਜੂਦਗੀ 'ਚ ਨੀਤੀ ਆਯੋਗ ਦੀਆਂ ਬੈਠਕਾਂ 'ਚ ਸੂਬਿਆਂ ਅਤੇ ਕੇਂਦਰ ਸਰਕਾਰ....

4 ਫਰਵਰੀ ਨੂੰ ਸੁਣਾਈ ਜਾਵੇਗੀ ਸਜਾ ਚੰਡੀਗੜ੍ਹ, 31 ਜਨਵਰੀ 2025 : 1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿਚ ਦੋ ਸਾਬਕਾ ਪੁਲਿਸ ਮੁਲਜ਼ਮ ਦੋਸ਼ੀ ਪਾਏ ਗਏ ਹਨ। ਲੰਬੇ ਸਮੇਂ ਤੋਂ ਝੂਠੇ ਪੁਲਿਸ ਮੁਕਾਬਲੇ ਦੇ ਚੱਲ ਰਹੇ ਕੇਸ ‘ਚ ਸੀਬੀਆਈ ਅਦਾਲਤ ਮੋਹਾਲੀ ਵਲੋਂ ਅੱਜ ਸਾਬਕਾ ਇੰਸਪੈਕਟਰ ਗੁਰਭਿੰਦਰ ਸਿੰਘ ਤੇ ਏ ਐੱਸ ਆਈ ਪਰਸ਼ੋਤਮ ਸਿੰਘ ਨੂੰ 1992 ਵਿਚ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਬਲਦੇਵ ਸਿੰਘ ਦੇਬਾ ਵਾਸੀ ਬਾਸਰਕੇ ਤੇ ਲਖ਼ਵਿੰਦਰ ਸਿੰਘ ਸੁਲਤਾਨਵਿੰਡ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦੇ ਕੇਸ ਵਿਚ....

ਜਲੰਧਰ, 31 ਜਨਵਰੀ 2025 : ਜਲੰਧਰ ਦੇ ਆਦਮਪੁਰ ਤੋਂ ਇੱਕ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਮੋ ਥਾਣਾ ਖੇਤਰ ਦੇ ਪਿੰਡ ‘ਚ ਸਵੇਰੇ 5.30 ਤੋਂ 6 ਵਜੇ ਦੇ ਵਿਚਕਾਰ ਪਿੰਡ ਦੀ 57 ਸਾਲਾ ਔਰਤ ਨੇ ਸ੍ਰੀ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਮੌਕੇ ‘ਤੇ ਹੀ ਕਾਬੂ....

ਫ਼ਿਰੋਜ਼ਪੁਰ, 31 ਜਨਵਰੀ 2025 : ਫ਼ਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਵਿੱਚ 9 ਵੇਟਰਾਂ ਦੀ ਮੌਤ ਹੋ ਗਈ ਹੈ। ਇਹ ਗਿਣਤੀ ਵਧਣ ਦੀ ਸੰਭਾਵਨਾ ਹੈ। ਜਦਕਿ 11 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹਨ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ ਦੇ ਪਿੰਡ ਮੋਹਨ ਕੇ ਉਤਾੜ ਨੇੜੇ ਵਾਪਰਿਆ। ਘਟਨਾ ਦੇ ਸਮੇਂ ਪਿਕਅਪ ਵਿੱਚ 20 ਤੋਂ ਵੱਧ ਲੋਕ ਸਵਾਰ ਸਨ। ਜਿਨ੍ਹਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਫਾਜ਼ਿਲਕਾ ਜੀਟੀ....

ਪੰਜਾਬ 'ਚ ਹੈਰੋਇਨ ਨਾਲ ਸਬੰਧਤ ਜ਼ਮਾਨਤ ਮਾਮਲਿਆਂ 'ਚ ਅਚਾਨਕ ਵਾਧੇ ਤੇ ਹਾਈ ਕੋਰਟ ਪ੍ਰਗਟਾਈ ਚਿੰਤਾ ਚੰਡੀਗੜ੍ਹ, 30 ਜਨਵਰੀ 2025 : ਪੰਜਾਬ ਵਿੱਚ ਹੈਰੋਇਨ ਦੇ ਕੇਸ਼ਾਂ ਵਿੱਚ ਜਮਾਨਤ ਸਬੰਧੀ ਪੰਜਾਬ ਐਡ ਹਰਿਆਣਾ ਹਾਈਕੋਰਟ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਸੂਬਾ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਨਸ਼ਾ ਦੇਸ਼ ਦੇ ਭਵਿੱਖ ਨੂੰ ਘੁਣ ਵਾਂਗ ਖਾ ਰਿਹਾ ਹੈ। ਜਸਟਿਸ ਸੰਦੀਪ ਮੌਦਗਿਲ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਹੈਰੋਇਨ ਤਸਕਰੀ ਨਾਲ ਸਬੰਧਤ ਜ਼ਮਾਨਤ ਮਾਮਲਿਆਂ ਵਿੱਚ....

ਖੰਨਾ, 30 ਜਨਵਰੀ 2025 : ਖੰਨਾ ਵਿੱਚ ਨੈਸ਼ਨਲ ਹਾਈਵੇਅ 'ਤੇ ਟਰੈਕਟਰ-ਟਰਾਲੀ ਦੇ ਬੇਕਾਬੂ ਹੋਣ ਕਾਰਨ ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ ਹੋ ਗਈ। ਦੋਵੇਂ ਕਿਸਾਨ ਆਪਣੇ ਖੇਤ ਤੋਂ ਗੰਨਾ ਲੈ ਕੇ ਅਮਲੋਹ ਦੀ ਗੰਨਾ ਮਿੱਲ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (35) ਵਾਸੀ ਮਾਜਰੀ (ਪਾਇਲ) ਅਤੇ ਦੀਦਾਰ ਸਿੰਘ (45) ਵਾਸੀ ਮਾਜਰੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ਰਖਵਾ ਕੇ ਹਾਦਸੇ ਦੀ....

ਚੰਡੀਗੜ੍ਹ, 30 ਜਨਵਰੀ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ। ਕਾਨਫਰੰਸ ਦੌਰਾਨ ਸੌਂਦ ਨੇ ਇਸ ਮੁੱਦੇ ਸਬੰਧੀ ਕੇਂਦਰੀ ਕਿਰਤ ਮੰਤਰੀ ਨਾਲ ਵਿਚਾਰ-ਚਰਚਾ ਵੀ ਕੀਤੀ। ਉਨ੍ਹਾਂ ਨੇ ਆਈ.ਟੀ.ਆਈ. ਅਤੇ....

ਵਿਦੇਸ਼ ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਦੱਸੇ ਜਾ ਰਹੇ ਹਨ ਗੁਰਗੇ ਤਰਨਤਾਰਨ, 30 ਜਨਵਰੀ 2025 : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸੁਹਾਵਾ ਦੇ ਨੇਜਦੀਕ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਵੱਲੋਂ ਚਲਾਏ ਗਈ ਜਵਾਬੀ ਗੋਲੀ ਦੌਰਾਨ ਇੱਕ ਬਦਮਾਸ਼ ਗੰਭੀਰ ਜਖਮੀ ਹੋ ਗਿਆ, ਜਦਕਿ ਪੁਲਿਸ ਵੱਲੋਂ ਦੂਜੇ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ....

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਲੁਧਿਆਣਾ ਦੇ ਐਸ.ਐਸ.ਪੀ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਵਿਅਕਤੀਆਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ....

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ 6 ਦਿਨਾਂ ਤੱਕ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਬਣ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫ਼ਰਵਰੀ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜੇਕਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ, ਤਾਂ ਇਸ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 3.9 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ....

ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ ਲਈ ਯਤਨ ਜਾਰੀ : ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ 2025 : ਪੰਜਾਬ ਪੁਲਿਸ ਦੇ ਐਸਐਸਓਸੀ....

ਚੰਡੀਗੜ੍ਹ, 28 ਜਨਵਰੀ 2025 : ਅੰਮ੍ਰਿਤਸਰ 'ਚ ਗਣਤੰਤਰ ਦਿਵਸ 'ਤੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਦੇ ਵਿਰੋਧ 'ਚ ਦਲਿਤ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਦੇ ਵਿਰੋਧ ਵਿੱਚ ਅੱਜ ਲੁਧਿਆਣਾ, ਜਲੰਧਰ, ਮੋਗਾ, ਫਗਵਾੜਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਦਲਿਤ ਜਥੇਬੰਦੀਆਂ ਵੱਲੋਂ ਲੁਧਿਆਣਾ ਵਿੱਚ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋਈ....