ਪੰਜਾਬ

ਕਿਸਾਨ ਵੱਲੋਂ ਲਗਾਈ ਅੱਗ ਨੂੰ ਬਝਾਉਣ ਗਈ ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬੜੀ ਵਿਭਾਗ ਦੀ ਟੀਮ ਨੂੰ ਬੀਕੇਯੂ ਕਾਦੀਆਂ ਨੇ ਬਣਾਇਆ ਬੰਧਕ
ਬਰਨਾਲਾ : ਪਿੰਡ ਕਲਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੰਧਕ ਬਣਾ ਲਿਆ। ਕਿਸਾਨ ਫਾਇਰ ਬ੍ਰਿਗੇਡ ਦੀ ਗੱਡੀ ਖੁਦ ਚਲਾ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਮੌਕੇ ’ਤੇ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਲਿਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇ ਪਰਾਲੀ ਸਾੜਨ....
ਹੁਣ ਕੈਪਟਨ ਦਾ ਨਾਮ ਨਾ ਲਿਆ ਕਰੋ, ਉਹਨਾਂ ਦਾ ਦੌਰ ਖਤਮ ਹੋ ਗਿਆ : ਪ੍ਰਧਾਨ ਰਾਜਾ ਵੜਿੰਗ
ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਟਿਆਲਾ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਉਨ੍ਹਾਂ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕਾਂਗਰਸੀ ਆਗੂਆਂ ਦੇ ਘਰਾਂ ਤੱਕ ਪਹੁੰਚ ਕੀਤੀ ਗਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਨਿਗਮ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਸਮੂਹ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ ਕਾਂਗਰਸ ਪਾਰਟੀ ਨਿਗਮ ਚੋਣਾਂ ਲੜੇਗੀ।....
ਪੰਜਾਬ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਆਪਣੇ ਸਭਿਆਚਾਰ ਬਾਰੇ ਦੱਸਣ ਤੇ ਦਿਖਾਉਣ ਦੀ ਜ਼ਰੂਰਤ : ਕੈਬਨਿਟ ਮੰਤਰੀ
ਪਟਿਆਲਾ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਕੋਲ ਦੁਨੀਆ ਦੇ ਨਕਸ਼ੇ ਉਤੇ ਆਪਣੀ ਅਮੀਰ ਵਿਰਾਸਤ ਦਿਖਾਉਣ ਲਈ ਕਾਫ਼ੀ ਕੁਝ ਮੌਜੂਦ ਹੈ ਪਰ ਪਿਛਲੀਆਂ ਸਰਕਾਰਾਂ ਦੌਰਾਨ ਟੂਰਿਜ਼ਮ ਨੂੰ ਤਵੱਜੋ ਨਾ ਦੇਣ ਕਰਕੇ ਪੰਜਾਬ ਸੈਲਾਨੀਆਂ ਨੂੰ ਆਕਰਸ਼ਤ ਕਰਨ ਵਿੱਚ ਸਫਲ ਨਹੀਂ ਹੋ ਸਕਿਆ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਟੂਰਿਜ਼ਮ ਨੂੰ ਪ੍ਰਫੁਲਿਤ ਕਰਨ ਲਈ ਕੰਮ ਸ਼ੁਰੂ....
ਗਿਆਸਪੁਰਾ ਵਿੱਚ ਇੱਕ ਫੈਕਟਰੀ ਵਿੱਚੋਂ ਗੈਸ ਹੋਈ ਲੀਕ, ਕਈ ਲੋਕਾਂ ਦੀ ਹਾਲਤ ਵੀ ਵਿਗੜ ਗਈ
ਲੁਧਿਆਣਾ : ਗਿਆਸਪੁਰਾ (ਲੁਧਿਆਣਾ) ਵਿੱਚ ਅੱਜ ਸਵੇਰੇ ਇੱਕ ਫੈਕਟਰੀ ਵਿੱਚ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਪਰ ਉਨ੍ਹਾਂ ਨੂੰ ਸਮੇਂ ਸਿਰ ਰੈਸਕਿਊ ਕਰ ਲਿਆ ਗਿਆ। ਗੈਸ ਲੀਕ ਹੁੰਦੇ ਹੋਈ ਲੋਕਾਂ ਵਿੱਚ ਭਾਜੜਾਂ ਪੈ ਗਈਆਂ। ਗੈਸ ਲੀਕ ਹੋਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਹ ਘਟਨਾ ਲਕਸ਼ਮੀ ਮੈਡੀਕਲ ਗੈਸ ਏਜੰਸੀ ਨੇੜੇ ਸਤਨਾਮ ਕਾਂਤਾ ਦੀ ਦੱਸੀ ਜਾ ਰਹੀ ਹੈ। ਗੈਸ ਲੀਕ ਹੋਣ ਦੀ ਸੂਚਨਾ ਤੁਰੰਤ ਇਲਾਕਾ ਪੁਲਿਸ ਅਤੇ ਐਂਬੂਲੈਂਸ ਨੂੰ ਦਿੱਤੀ ਗਈ। ਮੌਕੇ....
ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਕੀਤਾ ਪੁਨਰਗਠਨ, ਮੰਤਰੀ ਮਾਨ ਨੂੰ ਬਣਾਇਆ ਚੇਅਰਮੈਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ ਕੀਤਾ ਹੈ। ਇਸ ਦਾ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ ਜਦੋਂ ਕਿ ਸੀਨੀਅਰ ਉੁਪ ਚੇਅਰਮੈਨ ਰਾਜ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਨਿਯੁਕਤ ਕੀਤਾ ਗਿਆ ਹੈ। ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦੇ ਸਾਰੇ ਅਧਿਕਾਰੀਆਂ ਤੇ ਮੈਂਬਰਾਂ ਦੀ ਨਿਯੁਕਤੀ 3 ਸਾਲ ਲਈ ਕੀਤੀ ਗਈ ਹੈ। ਇਸ ਬੋਰਡ ਵਿਚ ਰਾਜਪੁਰਾ ਤੋਂ ਵਿਧਾਇਕ....
ਜਗਰਾਓਂ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ
ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਗਰਾਓਂ ਪਹੁੰਚਣ ਤੇ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਸਾਬਕਾ ਫ਼ੌਜੀਆ ਦੇ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਅਣਸੁਣਿਆ ਕੀਤਾ ਹੈ। ਸਾਬਕਾ ਫ਼ੌਜੀਆਂ ਨੂੰ ਭਾਰੀ ਪੁਲਿਸ ਫੋਰਸ ਨੇ ਬੱਸ ਸਟੈਂਡ ਨੇੜੇ ਰੋਕ ਲਿਆ। ਦੂਜੇ ਪਾਸੇ ਲੁਧਿਆਣਾ ਸਾਈਡ....
ਸਿੱਖਾਂ ਵੱਲੋਂ ਇੱਕ ਨਵੰਬਰ ਹਮੇਸ਼ਾਂ ਕਾਲੇ ਦਿਨ ਵਜੋਂ ਮਨਾਇਆ ਜਾਂਦਾ ਰਹੇਗਾ : ਪ੍ਰੋ. ਬਡੂੰਗਰ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇੱਕ ਨਵੰਬਰ ਦੇ ਦਿਨ ਨੂੰ ਦੁਖਦਾਇਕ ਅਤੇ ਕਾਲਾ ਦਿਨ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਨੂੰ ਪੰਜਾਬੀ ਸੂਬਾ ਕਰਾਰ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਦੋਂ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਇਸ ਸਭ ਦੇ ਬਾਵਜੂਦ ਪੰਜਾਬ ਦੇ ਤਿੰਨ ਟੁਕੜੇ ਕਰਕੇ ਪੰਜਾਬ, ਹਰਿਆਣਾ ਤੇ ਹਿਮਾਚਲ ਬਣਾ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬਾਕੀ ਸਾਰੇ ਰਾਜਾਂ ਨੂੰ ਆਪਣੀ ਹਾਈਕੋਰਟ ਅਤੇ....
ਭਾਰਤੀ ਰਿਜ਼ਰਵ ਬੈਂਕ ਨੇ ਨਵੰਬਰ ਤੱਕ ਝੋਨੇ ਦੀ ਖਰੀਦ ਲਈ 43526.23 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਦਿੱਤੀ ਮਨਜ਼ੂਰੀ : ਕਟਾਰੂਚੱਕ
ਚੰਡੀਗੜ੍ਹ : ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖਰੀਦ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ, ਚੁਕਾਈ ਅਤੇ ਅਦਾਇਗੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਘੱਟੋ....
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ : ਹਰਜੋਤ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ....
ਮਸ਼ਹੂਰ ਗਾਇਕ 'ਤੇ ਰੈਪਰ ਏਪੀ ਢਿੱਲੋਂ ਨਾਲ ਹੋਇਆ ਹਾਦਸਾ, ਲੱਗੀਆਂ ਗੰਭੀਰ ਸੱਟਾਂ
ਚੰਡੀਗੜ੍ਹ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਰੈਪਰ ਏਪੀ ਢਿੱਲੋਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ। ਏ. ਪੀ. ਨੇ ਤਸਵੀਰ ਨਾਲ ਲਿਖਿਆ, ‘‘ਮੇਰੇ ਕੈਲੀਫੋਰਨੀਆ ਦੇ ਜਿੰਨੇ ਵੀ ਪ੍ਰਸ਼ੰਸਕ ਹਨ, ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਦੁੱਖ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਸਾਨ ਫਰਾਂਸਿਸਕੋ ਤੇ ਲਾਸ ਏਂਜਲਸ ਦੇ ਸ਼ੋਅਜ਼ ਮੁਲਤਵੀ ਹੋ ਗਏ ਹਨ ਕਿਉਂਕਿ ਉਸ....
ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ
ਫਗਵਾੜਾ : ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ....
ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਣ ਵਾਲੇ ਨੌਜਵਾਨਾਂ ਨੂੰ ਹੀ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਲਿਆ : ਮੰਤਰੀ ਨਿੱਜਰ
ਪਟਿਆਲਾ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਮ ਕਾਜ ਨੂੰ ਪੰਜਾਬੀ ਵਿੱਚ ਕਰਨ ਸਮੇਤ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਪੰਜਾਬੀ ਭਾਸ਼ਾ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਨੌਕਰੀ ਲਈ ਯੋਗ ਮੰਨਣ ਦੇ ਲਏ ਇਤਿਹਾਸਕ ਫ਼ੈਸਲੇ ਨੇ ਪੰਜਾਬੀ ਭਾਸ਼ਾ ਨੂੰ ਕਿਸੇ ਕਿਸਮ ਦੇ ਖ਼ਤਰੇ ਦੀਆਂ ਸੰਭਾਵਨਾਵਾਂ ਨੂੰ ਖਤਮ ਕਰ ਦਿੱਤਾ ਹੈ। ਉਹ ਅੱਜ ਪੰਜਾਬੀ ਯੂਨੀਵਰਸਿਟੀ ਅਤੇ ਹਰਿਆਣਾ ਪੰਜਾਬੀ ਸਾਹਿਤ....
ਜਿਲ੍ਹਾ ਸੈਨਿਕ ਭਲਾਈ ਅਫਸਰਾਂ ਦੀਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉ : ਬਾਜਵਾ 
ਚੰਡੀਗੜ੍ਹ : ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਦਾ ਕੰਮ ਸਿਰਫ ਤਿੰਨ ਜਿਲ੍ਹਾ ਭਲਾਈ ਅਫਸਰਾਂ ਉੱਤੇ ਛੱਡ ਦਿੱਤਾ ਗਿਆ ਹੈ ਅਤੇ ਜਿਲ੍ਹਾ ਭਲਾਈ ਅਫਸਰਾਂ ਦੀਆਂ 22 ਆਸਾਮੀਆਂ ਨੂੰ ਭਰਨ ਦੀ ਪ੍ਰਾਥਮਿਕਤਾ ਨੂੰ ਕਾਫੀ ਸਮੇਂ ਤੋਂ ਅਣਗੌਲਿਆ ਕੀਤਾ ਹੋਇਆ ਹੈ, ਜਿਸ ਦੇ ਨਤੀਜੇ ਵੱਜੋਂ ਤਿੰਨ ਲੱਖ ਸਾਬਕਾ ਸੈਨਿਕਾਂ ਅਤੇ ਉਨ੍ਹਾਂ....
ਪ੍ਰਕਾਸ਼ ਬਾਦਲ , ਸੁਖਬੀਰ ਬਾਦਲ ਤੇ ਡਾ. ਦਲਜੀਤ ਚੀਮਾ 'ਤੇ ਚੱਲ ਰਹੇ ਕੇਸ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ
ਚੰਡੀਗੜ੍ਹ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸ਼ਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ 2009 ਵਿਚ ਫੌਜਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ਦੇ ਦੋ ਸੰਵਿਧਾਨ ਰੱਖਣ ਦੇ....
ਸੂਬੇ 'ਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਖ ਮੰਤਰੀ ਵੱਲੋਂ ਐਲਾਨ
ਜਗਰਾਉਂ (ਰਛਪਾਲ ਸਿੰਘ ਸੇਰਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ....