ਅੰਮ੍ਰਿਤਸਰ : ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠੇ ਅਤੇ ਗੁਰਬਾਣੀ ਕੀਰਤਨ ਸੁਣਿਆ। ਉਨ੍ਹਾਂ ਨੂੰ ਪਰਕਰਮਾਂ ਦੌਰਾਨ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ....
ਪੰਜਾਬ
ਚੰਡੀਗੜ੍ਹ : ਧੂਰੀ ਅਤੇ ਡੇਹਲੋਂ ਨੇੜਲੇ ਦੋ ਟੋਲ ਪਲਾਜ਼ਾ ਬੰਦ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਪੰਜਾਬ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਹਨ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ਵੀ ਮੇਰਾ ਟੀਚਾ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕੋਈ ਲਾਜ਼ਮੀ ਟੋਲ ਨਹੀਂ ਹੈ ਜੋ ਹਮੇਸ਼ਾ ਲਈ ਅਦਾ ਕਰਨਾ ਪਏ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ....
ਅੰਮ੍ਰਿਤਸਰ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਪ ਰਾਸ਼ਟਰਪਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਲੰਗਰ ਛਕਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ। ਉਪ ਰਾਸ਼ਟਰਪਤੀ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਦਰਬਾਰ ਸਾਹਿਬ ਵੱਲ ਜਾਣ ਵਾਲੇ ਸਾਰੇ ਰਸਤੇ ਪੁਲਿਸ ਵੱਲੋਂ ਬੰਦ ਕਰ....
ਨਵੀਂ ਦਿੱਲੀ : ਕੇਂਦਰੀ ਜਾਂਚ ਏਜੇਂਸੀ ਐਨ.ਆਈ.ਏ ਨੇ ਸਿੱਧੂ ਮੂਸੇਵਾਲਾ ਮਰਡਰ ਕੇਸ ਅਤੇ ਗੈਂਗਸਟਰ-ਟੇਰਰਿਸਟ ਕੇਸ ਦੀ ਜਾਂਚ ਵਿੱਚ ਪੰਜਾਬੀ ਸਿੰਗਰ ਅਫਸਾਨਾ ਖਾਨ ਨੂੰ ਸੰਮਨ ਭੇਜਿਆ ਹੈ। ਜਿਸ ਤੋਂ ਬਾਅਦ ਹੁਣ ਅਫਸਾਨਾ ਖਾਨ ਤੋਂ ਦਿੱਲੀ 'ਚ ਐਨ.ਆਈ.ਏ ਹੈਡ-ਕੁਆਟਰ 'ਚ ਪੁੱਛ-ਗਿੱਛ ਹੋ ਸਕਦੀ ਹੈ। ਹਾਲ 'ਚ ਐਨ ਆਈ ਏ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਪੰਜਾਬ 'ਚ ਕੀਤੀਆਂ ਗਈਆਂ ਰੇਡਾਂ ਦੌਰਾਨ ਅਫਸਾਨਾ ਖਾਨ ਐਨ.ਆਈ.ਏ ਦੇ ਰਾਡਾਰ 'ਤੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਸਿੱਧੂ....
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਲਿੰਗ ਆਧਾਰਤ ਹਿੰਸਾ ਅਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪਾਂ ਅਤੇ ਟਰੇਨਿੰਗ ਪ੍ਰੋਗਰਾਮ ਉਪਰੰਤ 27 ਅਕਤੂਬਰ ਨੂੰ ਜਲੰਧਰ ਵਿਖੇ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਲੋਕਾਂ ਨੂੰ ਲਿੰਗ ਆਧਾਰਤ ਹਿੰਸਾ ਦੇ ਨਾਲ-ਨਾਲ ਘਰੇਲੂ ਹਿੰਸਾ, ਦਾਜ ਦੀ ਸਮੱਸਿਆ....
ਚੰਡੀਗੜ੍ਹ : ਦੀਵਾਲੀ ‘ਤੇ ਟ੍ਰਾਈਸਿਟੀ ‘ਚ ਕਾਫੀ ਆਤਿਸ਼ਬਾਜ਼ੀ ਹੋਈ, ਜਿਸ ਕਾਰਨ ਟਰਾਈਸਿਟੀ ਦੀ ਹਵਾ ਵੀ ਪ੍ਰਦੂਸ਼ਿਤ ਹੋ ਗਈ ਹੈ। ਸਿਟੀ ਬਿਊਟੀਫੁਲ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਦੀਵਾਲੀ ਦੇ ਅਗਲੇ ਦਿਨ ਮੰਗਲਵਾਰ ਨੂੰ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ। ਸਵੇਰੇ 9 ਵਜੇ ਪ੍ਰਦੂਸ਼ਣ ਦਾ ਹਵਾ ਗੁਣਵੱਤਾ ਸੂਚਕ ਅੰਕ 177 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਦਰਜ ਕੀਤਾ ਗਿਆ। ਪ੍ਰਦੂਸ਼ਣ ਦਾ ਪੱਧਰ ਸਿੱਧੇ ਗ੍ਰੀਨ ਤੋਂ ਯੈਲੋ ਜ਼ੋਨ ਵਿੱਚ ਚਲਾ ਗਿਆ ਹੈ। ਪੰਚਕੂਲਾ ਵਿੱਚ, AQI 134 ਦਰਜ ਕੀਤਾ ਗਿਆ ਸੀ। ਮੁਹਾਲੀ....
ਚੰਡੀਗੜ੍ਹ : ਵਿਜੀਲੈਂਸ ਬਿਊਰੋ ਦੇ ਨਾਲ-ਨਾਲ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਪੰਜਾਬ ਵਿੱਚ ਕਰੋੜਾਂ ਰੁਪਏ ਦੇ ਜੰਗਲਾਤ ਘਪਲੇ ਦੀ ਜਾਂਚ ਕੀਤੀ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਨਾਲ ਸਬੰਧਤ ਰਿਕਾਰਡ ਈਡੀ ਨੂੰ ਸੌਂਪ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਸੰਭਾਵਨਾ ਹੈ ਕਿ ਈਡੀ ਇਸ ਵਿੱਚ ਇੱਕ ਹੋਰ ਐਫਆਈਆਰ ਦਰਜ ਕਰੇਗੀ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜੰਗਲਾਤ ਵਿਭਾਗ ‘ਚ ਹੋਏ ਕਰੋੜਾਂ ਰੁਪਏ ਦੇ ਘਪਲੇ ‘ਤੇ ਈਡੀ ਲੰਬੇ ਸਮੇਂ ਤੋਂ ਨਜ਼ਰ ਰੱਖ ਰਹੀ ਸੀ, ਜਿਸ ਤਰ੍ਹਾਂ....
ਚੰਡੀਗੜ੍ਹ : ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.4 ਫੀਸਦੀ ਅਤੇ 2020 ਦੇ ਮੁਕਾਬਲੇ 31.7 ਫੀਸਦੀ ਦੀ ਕਮੀ ਵੇਖਣ ਨੂੰ ਮਿਲੀ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਸਦਕਾ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ....
ਲੁਧਿਆਣਾ, (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ....
ਅੰਮ੍ਰਿਤਸਰ ਸਾਹਿਬ : ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਬੰਦੀਛੋੜ ਵਿਸ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਕੋਨਿਆ ਤੋਂ ਆਈ ਸੰਗਤ ਜਿੱਥੇ ਨਤਮਸਤਕ ਹੋਈ ਉੱਥੇ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆ ਅਸ਼ੀਰਵਾਦ ਲ਼ੈ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਦੀਪ ਜਗਾਏ ਗਏ। ਸ਼ਾਮ ਸਮੇਂ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੂਬਸੂਰਤ....
ਅੰਮ੍ਰਿਤਸਰ : ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਦੀ ਸ਼ਾਮ ਨੂੰ ਖੂਬਸੂਰਤੀ ਕਈ ਗੁਣਾ ਵਧ ਜਾਂਦੀ ਹੈ। ਸ਼ਾਮ ਨੂੰ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਹੋਵੇਗੀ। ਹਰਿਮੰਦਰ ਸਾਹਿਬ ਦੀ ਇਸ ਸੁੰਦਰਤਾ ਕਾਰਨ ਇਸਨੂੰ ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ ਕਿਹਾ ਜਾਂਦਾ ਹੈ। ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਅੱਜ 2 ਲੱਖ ਤੋਂ ਵੱਧ ਲੋਕਾਂ ਦੇ ਹਰਿਮੰਦਰ ਸਾਹਿਬ ਵਿਖੇ....
ਮਾਨਸਾ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਿੰਡ ਮੂਸਾ ਤੋਂ ਇਲਾਵਾ ਸਿੱਧੂ ਮੂਸੇ ਵਾਲਾ ਦਿ ਲਾਸਟ ਰਾਈਡ ਪਿੰਡ ਜਵਾਹਰਕੇ ਵੱਲੋਂ ਵੀ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿੱਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅਣਪਛਾਤਿਆਂ ਵੱਲੋਂ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ....
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣਾ 56ਵਾਂ ਜਨਮ ਦਿਨ ਖ਼ੂਨਦਾਨੀਆਂ ਦੇ ਨਾਲ ਇੱਥੇ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਮਨਾਇਆ। ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਥੈਲਾਸੀਮੀਆ ਪੀੜਤ ਬੱਚਿਆਂ ਦੇ ਲਈ ਸਿਹਤ ਮੰਤਰੀ ਦੇ ਜਨਮ ਦਿਨ ਮੌਕੇ ਦੀਵਾਲੀ ਨੂੰ ਸਮਰਪਿਤ ਲਗਾਏ ਖ਼ੂਨਦਾਨ ਕੈਂਪ 'ਚ ਸ਼ਿਰਕਤ ਕਰਦਿਆਂ ਜੌੜਾਮਾਜਰਾ ਨੇ ਗਰੀਨ ਦੀਵਾਲੀ ਮਨਾਉਣ ਲਈ ਰਾਜਿੰਦਰਾ ਹਸਪਤਾਲ ਵਿਖੇ 356 ਬੂਟੇ ਲਾਉਣ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਵਿਧਾਇਕ ਡਾ. ਬਲਬੀਰ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ....
ਐੱਸ.ਏ.ਐੱਸ ਨਗਰ : ਆਯੁਰਵੇਦ ਦੀ ਸਮਰੱਥਾ ਦੀ ਵਰਤੋਂ ਕਰਕੇ ਬਿਮਾਰੀਆਂ ਅਤੇ ਮੌਤ ਦਰ ਨੂੰ ਘਟਾਉਣ ਲਈ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਜ਼ਰੂਰਤ ਹੈ, ਕਿਉਂਕਿ ਰੋਗਾਂ ਦੀ ਰੋਕਥਾਮ ਅਤੇ ਨਰੋਈ ਸਿਹਤ ਆਯੁਰਵੇਦ ਦਾ ਮੁੱਖ ਉਦੇਸ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 ਮੌਕੇ ਕੀਤਾ। ਧਨਵੰਤਰੀ ਦਿਵਸ ਜਿਸ ਨੂੰ ਸਰਕਾਰ ਨੇ ਰਾਸ਼ਟਰੀ ਆਯੁਰਵੇਦ ਦਿਵਸ ਵਜੋਂ ਘੋਸ਼ਿਤ ਕੀਤਾ ਹੈ। ਭਾਰਤ ਦਾ 7ਵਾਂ ਅਜਿਹਾ ਰਾਸ਼ਟਰੀ....