ਚੰਡੀਗੜ੍ਹ : ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਆਖਰੀ ਪੜਾਅ ਸੂਬਾ ਪੱਧਰੀ ਮੁਕਾਬਲਿਆਂ ਲਈ ਖੇਡ ਵਿਭਾਗ ਵੱਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 29 ਖੇਡਾਂ ਦੇ ਇਹ ਮੁਕਾਬਲੇ 11 ਤੋਂ 22 ਅਕਤੂਬਰ ਤੱਕ ਸੂਬੇ ਦੇ 9 ਵੱਖ-ਵੱਖ ਸ਼ਹਿਰਾਂ ਵਿੱਚ ਹੋਣਗੇ। ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਲਾਕ ਤੇ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਖੇਡ ਵਿਭਾਗ ਵੱਲੋਂ ਸੂਬਾ ਪੱਧਰੀ....
ਪੰਜਾਬ
ਫਤਹਿਗੜ੍ਹ ਸਾਹਿਬ : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਗੰਭੀਰਤਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਯਤਨ ਕੀਤੇ ਜਾ ਰਹੇ ਹਨ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਸਾਡਾ ਪੰਜਾਬ ਮੁੜ ਤੋਂ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਬਣੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਚਨਾਰਥਲ ਕਲਾਂ ਵਿਖੇ ਸ਼ਹੀਦੇ-ਏ-ਆਜਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਦੁਸ਼ਹਿਰਾ ਟੂਰਨਾਮੈਂਟ ਦਾ....
ਚੰਡੀਗੜ੍ਹ : ਨੰਬਰਦਾਰਾਂ ਨੂੰ ਸਰਕਾਰ ਦਾ ਅਹਿਮ ਅੰਗ ਦੱਸਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਵਚਨਬੱਧ ਹੈ। ਅੱਜ ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਨੰਬਰਦਾਰਾਂ ਦੀਆਂ ਯੂਨੀਅਨਾਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਸ. ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਨਿਰਦੇਸ਼....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮਿਹਨਤ ਨਾਲ ਪਾਲ਼ੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਣਾਲੀ ਵਿਕਸਤ....
ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਵਿਰੁੱਧ ਦੁਸ਼ਮਣੀ ਦੀ ਰਾਜਨੀਤੀ ਕਰਨ ਦੀ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਲੜਾਈ ਦਾ ਜਵਾਬ ਲੋਕਾਂ ਦੀ ਕਚਹਿਰੀ ਵਿੱਚ ਦੇਵੇਗੀ। ਉਨ੍ਹਾਂ ਠੇਕੇਦਾਰ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚਣ ਦੇ ਪੁਖਤਾ ਸਬੂਤ ਹੋਣ ਦੇ ਬਾਵਜੂਦ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਦਿੱਤੀ ਜਾ ਰਹੀ ਸ਼ੈਅ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਵੀ ਕੀਤਾ। ਉਨ੍ਹਾਂ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਪੁਲਿਸ ਵਿਚ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਭਰਤੀ ਲਈ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ। ਕਾਂਸਟੇਬਲ ਲਈ 1156 ਪੋਸਟਾਂ ਦੀ ਪ੍ਰੀਖਿਆ 14 ਅਕਤੂਬਰ ਤੋਂ, ਹੈਡ ਕਾਂਸਟੇਬਲ 787 ਲਈ ਪ੍ਰੀਖਿਆ 15 ਅਕਤੂਬਰ ਨੂੰ ਅਤੇ ਸਬ ਇੰਸਪੈਕਟਰ 560 ਦੀ ਭਰਤੀ ਲਈ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਾਰਸ਼ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿਛਲੀ ਦਿਨੀਂ....
ਡੀਗੜ੍ਹ : ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿੱਚ ਵਿਗੜ ਰਹੀਆਂ ਸਿਹਤ ਸੇਵਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮਜਬੂਰ ਕਰਨ ‘ਤੇ ਤੁਲੀ ਹੋਈ ਜਾਪਦੀ ਹੈ। ਸਮਾਜ ਦੇ ਬੇਸਹਾਰਾ ਵਰਗਾਂ ਨੂੰ, ਖਾਸ ਤੌਰ 'ਤੇ, ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈ ਰਿਹਾ ਹੈ, ਕਿਉਂਕਿ ਪੰਜਾਬ ਵਿੱਚ ਜਨਤਕ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚਾ ਗੰਭੀਰ ਸੰਕਟ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ ਸਬੰਧਤ ਪੰਜਾਬੀ ਪਰਿਵਾਰ ਦਾ ਕੈਲੀਫੋਰਨੀਆ ਵਿੱਚ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ....
ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਅਮਰੀਕਾ ਦੇ....
ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ....
ਚੰਡੀਗੜ੍ਹ : ਪਿਛਲੇ ਦਿਨੀਂ ਅਮਰੀਕਾ ਵਿੱਚ ਅਗਵਾਹ ਹੋਏ ਪਰਿਵਾਰ ਸਮੇਤ 8 ਮਹੀਨੇ ਦੇ ਬੱਚੀ ਦੀ ਕਤਲ ਖ਼ਬਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ @drsjiashankar ਨੂੰ ਟਵੀਟ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਕੈਲੀਫੋਰਨੀਆ ਦੇ ਸੈਰਿਫ ਨੇ ਕਿਹਾ ਕਿ ਅਗਵਾ ਕੀਤਾ ਗਿਆ ਪੰਜਾਬੀ ਪਰਿਵਾਰ ਇੱਕ ਬਾਗ ਵਿੱਚ ਮ੍ਰਿਤਕ ਮਿਲਿਆ ਹੈ। ਪਰਿਵਾਰ ਵਿੱਚ ਇੱਕ ਬੱਚਾ ਮਾਤਾ ਪਿਤਾ ਅਤੇ ਇੱਕ ਚਾਚਾ ਸ਼ਾਮਲ ਹਨ। ਮਰਸਡ ਕਾਉਂਟੀ ਵਿੱਚ ਅਗਵਾ ਕੀਤੇ ਗਏ....
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫੀਸਦੀ ਦੀ ਵਾਧਾ ਦਰ....
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹਰ ਰੋਜ਼ ਕੇਂਦਰ ਸਰਕਾਰ ਵੱਲੋਂ ਸਖ਼ਤ ਜਾਂਚ ਦੇ ਘੇਰੇ ਵਿੱਚ ਲਿਆਉਣ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਸਮਾਂ ਆ ਗਿਆ ਹੈ ਕਿ ਉਹ ਆਪਣਾ ਕੰਮ ਆਪਣੇ ਦਿਮਾਗ ਨਾਲ ਕਰਨ ਅਤੇ ਆਪਣੇ ਰਾਜਨੀਤਿਕ ਗੁਰੂ ਦੀ ਅੰਨ੍ਹੇਵਾਹ ਪਾਲਣਾ ਕਰਕੇ ਲੋਕਾਂ ਦੇ ਫਤਵੇ ਨੂੰ ਬਰਬਾਦ ਨਾ ਹੋਣ ਦੇਣ।ਬਾਜਵਾ ਨੇ ਆਪਣੀਆਂ ਉਪਰੋਕਤ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ....
ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁਨ ਜੰਗ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ , ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ ਜਸਕਰਨ ਸਿੰਘ, ਜੋ ਇਸ ਸਮੇਂ ਸਬ-ਜੇਲ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ ਅਤੇ....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਦਿੱਲੀ ਦੇ ਫੇਲ੍ਹ ਸਿੱਖਿਆ ਮਾਡਲ ਦੀ ਗੁਜਰਾਤ ਵਿਚ ਇਸ਼ਤਿਹਾਰਬਾਜ਼ੀ ’ਤੇ ਪੰਜਾਬ ਦੇ ਕਰੋਡਾਂ ਰੁਪਏ ਕਿਉਂ ਖਰਚ ਕੀਤੇ ਜਾਰਹੇ ਹਨ ਜਦੋਂ ਕਿ ਸਿੱਖਿਆ ਦੇ ਮਾਮਲੇ ਵਿਚ ਤਿੰਨ ਕੌਮੀ ਸਰਵੇਖਣਾਂ ਵਿਚ ਪੰਜਾਬ ਦੀ ਕਾਰਗੁਜ਼ਾਰੀ ਦਿੱਲੀ ਨਾਲੋਂ ਕਿਤੇ ਜ਼ਿਆਦਾ ਚੰਗੀ ਸਾਬਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਨਤਕ ਪੈਸਾ ਇਸ....