ਪੰਜਾਬ

ਫ਼ਿਰੋਜ਼ਪੁਰ 'ਚ ਵੇਰਕਾ ਪਲਾਂਟ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰਨ ਦਾ ਐਲਾਨ ਫ਼ਿਰੋਜ਼ਪੁਰ : ਡੇਅਰੀ ਕਿਸਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਰਕਾ ਪਲਾਂਟ ਦਾ ਫ਼ਿਰੋਜ਼ਪੁਰ ਵਿਖੇ ਉਦਘਾਟਨ ਕੀਤਾ ਹੈ। ਇਸ ਪਲਾਂਟ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਸਮਰੱਥਾ ਹੈ। ਇਹ ਵੇਰਕਾ ਪਲਾਂਟ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ ਅਤੇ ਇਹ ਪਲਾਂਟ....
ਮੁੱਖ ਮੰਤਰੀ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਨੌਜਵਾਨਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਧੋਖਾ ਨਾ ਦੇਣ : ਮਜੀਠੀਆ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਅਪ੍ਰੈਂਟਿਸ ਲਾਈਨਮੈਨਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਕੀਤੇ ਵਾਅਦੇ ਮੁਤਾਬਕ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ 9ਪੀ ਐਸ ਪੀ ਸੀ ਐਲ0 ਵਿਚ ਪੁਰਾਣੇ ਨਿਯਮਾਂ ਅਨੁਸਾਰ ਨੌਕਰੀਆਂ ਦੇਵੇ ਤੇ ਉਹਨਾਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ’ਤੇ ਪੂਰਨ ਰੂਪ ਵਿਚ ਚੱਲਣ ਅਤੇ ਜ਼ਬਰ ਨਾਲ ਲੋਕਤੰਤਰੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰਨਸਾਬਕਾ ਮੰਤਰੀ, ਜਿਹਨਾਂ ਨੇ....
ਪੰਜਾਬ ਕਲਾ ਪਰਿਸ਼ਦ ਵਲੋਂ ''ਹੀਰ ਵਾਰਿਸ ਗਾਇਨ ਮੁਕਾਬਲਾ'' ਕਰਵਾਇਆ ਜਾ ਰਿਹਾ ਹੈ : ਪਾਤਰ
ਜਲੰਧਰ : ਪੰਜਾਬ ਕਲਾ ਪਰਿਸ਼ਦ ਵਲੋਂ ਮਹਾਨ ਪੰਜਾਬੀ ਕਿੱਸਾਕਾਰ ਸਈਅਦ ਵਾਰਿਸ ਸ਼ਾਹ ਦੀ ਤੀਸਰੀ ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ''ਹੀਰ ਵਾਰਿਸ ਗਾਇਨ ਮੁਕਾਬਲਾ'' ਕਰਵਾਇਆ ਜਾ ਰਿਹਾ ਹੈ। ਇਸ ਆਨ-ਲਾਈਨ ਮੁਕਾਬਲੇ ਵਿੱਚ 35 ਸਾਲ ਤੱਕ ਦੀ ਉਮਰ ਵਾਲਾ ਕੋਈ ਵੀ ਗਾਇਕ ਹਿੱਸਾ ਲੈ ਸਕਦਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਦਿੱਤੀ। ਉਨ੍ਹਾਂ ਦੇ ਨਾਲ ਪਰਿਸ਼ਦ ਦੇ ਉੱਪ-ਚੇਅਰਮੈਨ ਡਾ. ਯੋਗਰਾਜ, ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ....
ਕੈਨੇਡਾ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਮਰਦਮਸ਼ੁਮਾਰੀ ਅਨੁਸਾਰ 942,170 ਹੋਈ
ਕੈਨੇਡਾ : ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵੱਲੋਂ ਇਹ ਸੂਚਨਾ ਸਾਂਝੀ ਕਰਦਿਆਂ ਬੜੀ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ ਕਿ 2021 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ ਕਨੇਡਾ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 942,170 ਹੈ। ਇਹ ਗਿਣਤੀ 2021 ਨਾਲੋਂ ਕਾਫੀ ਵਧੀ ਹੈ। ਪਲੀ ਵੱਲੋਂ ਪੰਜਾਬੀ ਦੇ ਸਾਰੇ ਸ਼ੁੱਭਚਿੰਤਕਾਂ ਦਾ ਅਤੇ ਸਾਊਥ ਏਸ਼ੀਅਨ ਮੀਡੀਏ ਵੱਲੋਂ ਇਸ ਸਬੰਧ ਵਿਚ ਪੰਜਾਬੀਆਂ ਨੂੰ ਜਾਗ੍ਰਿਤ ਕਰਨ ਲਈ ਧੰਨਵਾਦ ਕੀਤਾ ਗਿਆ ਹੈ। ਪਲੀ ਦੇ ਪ੍ਰਧਾਨ ਬਲਵੰਤ ਸੰਘੇੜਾ ਅਤੇ ਮੀਤ ਪ੍ਰਧਾਨ....
ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਮਾਨ ਵੱਲੋਂ ਐਲਾਨ
ਖਟਕੜ ਕਲਾਂ : ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਸ਼ਹੀਦ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਵਾਰਡ ਹਰੇਕ ਸਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ 46....
ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਮੁੱਖ ਮੰਤਰੀ ਮਾਨ ਵੱਲੋਂ ਸੱਦਾ
ਫਿਰੋਜ਼ਪੁਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਕੀਤੇ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਦੇ ਸਤਿਕਾਰ ਵਿਚ ਸਲਾਮੀ....
Punjab Image
ਘਰ-ਘਰ ਆਟਾ ਵੰਡਣ ਦੀ ਸਕੀਮ 'ਤੇ ਹਾਈਕੋਰਟ ਨੇ ਲਾਈ ਰੋਕ
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ 'ਤੇ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਐੱਨ.ਐੱਫ.ਐੱਸ.ਏ. ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ 355 ਵਲੋਂ ਪਾਈ ਗਈ ਰਿੱਟ ਤੇ ਡਬਲ ਬੈਂਚ ਦੇ ਜੱਜਾਂ ਨੇ ਸੁਣਵਾਈ ਕਰਦੇ ਹੋਏ ਦਿੱਤਾ ਹੈ।
ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਦੀਆਂ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ : ਮੁੱਖ ਮੰਤਰੀ ਮਾਨ
ਸੰਗਰੂਰ : ਸ਼ਹੀਦ ਏ ਆਜ਼ਮ ਸ਼ਹੀਦ ਸਿੰਘ ਭਗਤ ਸਿੰਘ ਦੇ ਜਨਮ ਦਿਨ ’ਤੇ ਅੱਜ ਇੱਥੇ ‘ਏਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਸ਼ਹੀਦ ਭਗਤ ਸਿੰਘ ਬਰਾਬਰਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਹਾਮੀ ਸਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਨੇ ਭ੍ਰਿਸ਼ਟਾਚਾਰ ਅਤੇ....
ਮੰਤਰੀ ਧਾਲੀਵਾਲ ਵੱਲੋਂ ਮੰਗਾਂ ਜਲਦ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਰੋਸ ਪ੍ਰਦਰਸ਼ਨ ਦਾ ਸੱਦਾ ਵਾਪਸ ਲਿਆ
ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਦਾ ਐਲਾਨ ਮੁੱਖ ਮੰਤਰੀ ਮਾਨ ਕਰਨਗੇ : ਧਾਲੀਵਾਲ ਜਲੰਧਰ : ਸੂਬਾ ਸਰਕਾਰ ਫ਼ਸਲਾਂ ਦੇ ਭਾਅ ਸਮੇਤ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਬਾਰੇ ਐਲਾਨ ਕਰਨਗੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3....
ਮੁੱਖ ਮੰਤਰੀ ਮਾਨ ਦੀ ਕਹੀ ਗੱਲ, ਚੰਨੀ ਪਤਾ ਨੀ ਕਿੱਥੇ ਗਵਾਚ ਗਿਐ ਦਾ ਸਾਬਕਾ ਮੁੱਖ ਮੰਤਰੀ ਨੇ ਦਿੱਤਾ ਜਵਾਬ
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੱਜ ਪਹਿਲੀਵਾਰ ਬਿਆਨ ਸਾਹਮਣੇ ਆਇਆ ਹੈ, ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਦੇਸ਼ੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਜਦੋਂ ਮਰਜ਼ੀ ਉਸ ਨਾਲ ਸੰਪਰਕ ਕਰ ਸਕਦੇ ਹਨ, ਉਨ੍ਹਾਂ ਦਾ ਮੋਬਾਈਲ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਉਹ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ....
ਮਾਰਕਫੈੱਡ ਪੰਜਾਬ ਦੀ ਜਨਤਾ ਨੂੰ ਵਧੀਆ ਅਤੇ ਸਸਤੀ ਖੁਰਾਕ ਅਤੇ ਰੁਜ਼ਗਾਰ ਵੀ ਦੇਵੇਗੀ: ਅਮਨਦੀਪ ਮੋਹੀ
ਮਾਰਕਫੈੱਡ ਦੇ ਮੁਨਾਫ਼ੇ ਨੂੰ ਵਧਾਉਣਾ ਹੀ ਮੇਰਾ ਇਕੋ ਟੀਚਾ ਹੈ -ਅਮਨਦੀਪ ਮੋਹੀ ਚੰਡੀਗੜ੍ਹ : ਮਾਰਕਫੈੱਡ ਦੇ ਚੇਅਰਮੈਨ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਸੱਕਤਰ ਅਮਨਦੀਪ ਸਿੰਘ ਮੋਹੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਚੇਤਨ ਸਿੰਘ, ਜੋੜਾਮਾਜਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸਦੇ ਨਾਲ ਹੀ ਸਮੂਹ ਬੋਰਡ ਆਫ ਡਾਇਰੈਕਟਰਜ਼, ਵਾਇਸ ਚੇਅਰਮੈਨ, ਮਾਰਕਫੈੱਡ, ਸ਼੍ਰੀ ਰਾਮਵੀਰ, ਆਈ.ਏ.ਐਸ....
ਵਿਜੀਲੈਂਸ ਵੱਲੋਂ ਸਰਕਾਰੀ ਫੰਡਾਂ ਵਿੱਚ ਘਪਲੇ ਦੇ ਦੋਸ਼ਾਂ ਹੇਠ ਸਿੱਧਵਾਂ ਦਾ ਬੀਡੀਪੀਓ ਤੇ ਸੰਮਤੀ ਚੇਅਰਮੈਨ ਗ੍ਰਿਫਤਾਰ
ਵਿਜੀਲੈਂਸ ਵੱਲੋਂ ਸਰਕਾਰੀ ਫੰਡਾਂ ਵਿੱਚ ਘਪਲਾ ਦੇ ਦੋਸ਼ 'ਚ ਸਿੱਧਵਾਂ ਬੇਟ ਦਾ ਬੀਡੀਪੀਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ ਲੁਧਿਆਣਾ : ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੱਧਵਾਂ ਬੇਟ ਬਲਾਕ, ਲੁਧਿਆਣਾ ਦੇ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ 26 ਪਿੰਡਾਂ ਵਿੱਚ ਲਗਾਈਆਂ ਜਾਣ ਵਾਲੀਆਂ ਸਟਰੀਟ ਲਾਈਟਾਂ ਨੂੰ ਮਨਜ਼ੂਰਸ਼ੁਦਾ ਰੇਟ ਤੋਂ ਦੁੱਗਣੀ....
ਪਿਛਲੇ ਦਰਵਾਜਿਓਂ ਵਿਧਾਨ ਸਭਾ ਵਿਚ ਭਰੋਸਗੀ ਮਤਾ ਰੱਖਣ ਦੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਨਿਖੇਧੀ
ਮਤੇ ’ਤੇ ਵਿਧਾਨ ਸਭਾ ਦੀ ਬਿਜ਼ਨਸ ਸਲਾਹਕਾਰ ਕਮੇਟੀ ਵਿਚ ਚਰਚਾ ਨਹੀਂ ਕੀਤੀ ਗਈ : ਮਨਪ੍ਰੀਤ ਇਯਾਲੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਵੱਲ ਸੇਧਤ ਹੈ।ਵਿਧਾਨ ਸਭਾ ਦੇ ਬਾਹਰ....
ਸਰਕਾਰੀ ਸਕੂਲਾਂ ਦੇ ਬਾਹਰ ਤਾਇਨਾਤ ਹੋਣਗੇ ਗਾਰਡ : ਸਿੱਖਿਆ ਮੰਤਰੀ
ਸਾਫ਼-ਸਫ਼ਾਈ ਲਈ ਮਿਲੇਗੀ 50,000 ਰੁਪਏ ਦੀ ਗ੍ਰਾਂਟ, ਸਿੱਖਿਆ ਮੰਤਰੀ ਨੇ ਕੀਤਾ ਐਲਾਨ ਚੰਡੀਗੜ੍ਹ : ਪੰਜਾਬ ਸਰਕਾਰ ਸਿੱਖਿਆ ਦੇ ਖੇਤਰ 'ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦ ਹੀ ਗਾਰਡ ਖੜ੍ਹੇ ਦੇਖੋਗੇ। ਉਨ੍ਹਾਂ ਦੱਸਿਆ ਕਿ....
ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ : ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਸੰਵਿਧਾਨਕ ਵਿਵਸਥਾਵਾਂ ਦੇ ਉਲਟ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੀ ਤੌਰ ‘ਤੇ ਰੱਦ ਕਰ ਦਿੱਤਾ ਸੀ। ਹਾਲਾਂਕਿ ਭਗਵੰਤ ਮਾਨ....