ਫ਼ਰੀਦਕੋਟ : ਵਿਰੋਧੀਆਂ ਪਾਰਟੀਆਂ ਨੂੰ ਲੰਮੇ ਸਮੇਂ ਤੋਂ ਝੂਠ ਦੀ ਬਿਮਾਰੀ ਤੋਂ ਪੀੜਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਆਖਿਆ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਇਨ੍ਹਾਂ ਪਾਰਟੀਆਂ ਦੇ ਆਗੂ ਸੂਬਾ ਸਰਕਾਰ ਦੇ ਹਰੇਕ ਲੋਕ ਪੱਖੀ ਕਦਮ ਵਿੱਚ ਗਲਤੀਆਂ ਕੱਢਣ ਦੇ ਆਦੀ ਹੋ ਚੁੱਕੇ ਹਨ। ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਅਕੀਦਤ ਭੇਟ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ....
ਪੰਜਾਬ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਨਾਭਾ ਵਿਖੇ 21.88 ਕਰੋੜ ਰੁਪਏ ਨਾਲ ਬਣ ਰਹੇ ਸੀਵਰੇਜ, ਮੇਨ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ....
ਹੁਸ਼ਿਆਰਪੁਰ : ਹੁਣ ਲੋਕਾਂ ਨੂੰ ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਅਤੇ ਸ਼ਹਿਰ ਵਿਚ ਬੁਢਾਪਾ, ਵਿਧਵਾ ਅਤੇ ਦਿਵਿਆਂਗ ਆਦਿ ਦੀਆਂ ਪੈਨਸ਼ਨਾਂ ਸਬੰਧੀ ਕੈਂਪ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ’ਤੇ ਹੀ ਪੈਨਸ਼ਨਾਂ ਲਗਾ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰਹੀਮਪੁਰ ਅਤੇ ਜਹਾਨਖੇਲਾਂ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੁਢਾਪਾ, ਵਿਧਵਾ....
ਚੰਡੀਗੜ੍ਹ : ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਵਾਤਾਵਰਣ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ ਹੈ ਅਤੇ ਹੁਣ ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਉਦੇ ਹੋਏ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ।....
ਕਿਹਾ- CM ਮਾਨ ਗਲਤ ਰਾਏ ਬਣਾਉਣ ਤੋਂ ਪਹਿਲਾਂ ਧਾਰਾ 167 ਅਤੇ 168 ਪੜ੍ਹ ਲੈਣ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਵਿਧਾਨ ਦਾ ਪਾਠ ਪੜ੍ਹਾਇਆ ਹੈ। ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਰਾਜਪਾਲ ਅਤੇ ਸੀਐਮ ਦਾ ਕੰਮ ਕੀ ਹੈ? ਮੁੱਖ ਮੰਤਰੀ ਸਮਝ ਸਕਦੇ ਹਨ ਕਿ ਵਿਸ਼ੇਸ਼ ਸੈਸ਼ਨ ਕਿਉਂ ਰੱਦ ਕੀਤਾ ਗਿਆ ਅਤੇ ਸੰਵਿਧਾਨ ਮੁਤਾਬਕ ਸੈਸ਼ਨ ਬੁਲਾਉਣ ਦੀ ਸਹੀ ਪ੍ਰਕਿਰਿਆ ਕੀ ਹੈ। ਰਾਜਪਾਲ ਨੇ....
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਵੱਲੋਂ ਵੱਖ ਵੱਖ ਥਾਵਾਂ ਉਤੇ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਬਦਸਲੂਕੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਗੁੰਡਾਗਰਦੀ ਦਾ ਜੰਗਲ ਰਾਜ ਨਹੀਂ ਚੱਲਣ ਦਿੱਤੀ ਜਾਵੇਗਾ। ਜਾਰੀ ਪ੍ਰੈਸ ਬਿਆਨ ਵਿੱਚ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ‘ਆਪ’ ਦੇ ਵਿਧਾਇਕ ਰਮਨ ਅਰੋੜਾ ਵੱਲੋਂ ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਨਾਲ ਕੀਤੀ ਕੁੱਟਮਾਰ ਅਤਿ....
ਬੰਗਾ : ਪੰਜਾਬ ਦੇ ਯਾਤਰਾ, ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਕਿਹਾ ਕਿ ਦੇਸ਼ ਤੋਂ ਕੁਰਬਾਨ ਹੋਣ ਵਾਲੇ ਨਾਇਕਾਂ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਮਨਾਉਣਾ, ਇਸ ਲਈ ਜ਼ਰੂਰੀ ਹੈ ਕਿ ਨਵੀਂ ਪੀੜ੍ਹੀ ਆਪਣੇ ਇਨ੍ਹਾਂ ਆਜ਼ਾਦੀ ਦੇ ਨਾਇਕਾਂ ਦੇ ਅਮੀਰ ਇਤਿਹਾਸ ਅਤੇ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ। ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ....
ਬਠਿੰਡਾ : ਰਾਮਾ ਮੰਡੀ ਦੇ ਵਪਾਰੀ ਅੰਕਿਤ ਗੋਇਲ ਤੋਂ ਪਿਛਲੇ ਦਿਨੀਂ ਇੱਕ ਕਰੋੜ ਦੀ ਫਿਰੌਤੀ ਮੰਗਣ ਅਤੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਬਠਿੰਡਾ ਪੁਲੀਸ ਨੇ ਫਿਰੋਜ਼ਪੁਰ ਜੇਲ੍ਹ ਵਿਚੋਂ ਪ੍ਰੋਡਕਸ਼ਨ ਵਰੰਟ ਤੇ ਲਿਆਂਦੇ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਗੈਂਗਸਟਰ ਮਨਪ੍ਰੀਤ ਮੰਨਾ ਅਤੇ ਗੋਲਡੀ ਬਰਾੜ ਨੂੰ ਮੁੱਖ ਸਾਜ਼ਿਸ਼ ਕਰਤਾ ਕਰਾਰ ਦਿੰਦਿਆਂ ਐਸਐਸਪੀ ਬਠਿੰਡਾ ਜੇ ਇਲੈਚੀਅਨਜ ਨੇ ਦੱਸਿਆ ਕਿ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਅਤੇ ਉਸ....
ਚੰਡੀਗੜ੍ਹ : ਵੈਸਟਰਨ ਕਮਾਂਡ ਹੈੱਡਕੁਆਰਟਰ ਵਿਖੇ ਫੌਜ ਅਤੇ ਸੀਮਾ ਸੁਰੱਖਿਆ ਬਲ ਦੀ ਸਾਲਾਨਾ ਤਾਲਮੇਲ ਕਾਨਫਰੰਸ ਕੀਤੀ ਗਈ। ਇਸ ਵਿੱਚ ਭਾਰਤੀ ਫੌਜ ਪੱਛਮੀ ਕਮਾਂਡ ਅਤੇ ਸੀਮਾ ਸੁਰੱਖਿਆ ਬਲ ( ਬੀਐਸਐਫ) ਦੇ ਸੀਨੀਅਰ ਅਫਸਰਾਂ ਨੇ ਭਾਗ ਲਿਆ। ਕਾਨਫਰੰਸ ਦੀ ਸਾਂਝੀ ਪ੍ਰਧਾਨਗੀ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ, ਏ.ਵੀ.ਐੱਸ.ਐੱਮ., ਵੀ.ਐੱਸ.ਐੱਮ., ਜਨਰਲ ਅਫਸਰ ਕਮਾਂਡਿੰਗ-ਇਨ-ਚੀਫ, ਸੈਨਾ ਪੱਛਮੀ ਕਮਾਂਡ ਅਤੇ ਪੀ.ਵੀ. ਰਾਮਸ਼ਾਸਤਰੀ, ਆਈ.ਪੀ.ਐੱਸ., ਵਿਸ਼ੇਸ਼ ਡੀ.ਜੀ. ਪੱਛਮੀ ਕਮਾਂਡ, ਬੀ.ਐੱਸ.ਐੱਫ. ਨੇ ਕੀਤੀ।....
ਮੋਹਾਲੀ : ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਚੰਡੀਗੜ੍ਹ/ ਮੋਹਾਲੀ ਵੱਲੋਂ ਅੱਜ ਦਿੱਲੀ ਦੀਆਂ ਸਰਹੱਦਾਂ ਤੇ ਚੱਲੇ ਇਤਿਹਾਸਕ ਕਿਸਾਨ ਸੰਘਰਸ਼ ਸਬੰਧੀ ਅੰਗਰੇਜੀ ਪੁਸਤਕ " ਏ ਜਰਨੀ ਆਫ ਫਾਰਮਰਜ਼ ਰਿਬੇਲੀਅਨ" ਨੂੰ ਰਿਲੀਜ਼ ਕੀਤਾ ਗਿਆ। ਪੀਪਲਜ ਯੁਨਿਟੀ, ਗਰਾਂਊਡ ਜੀਰੋ ਅਤੇ ਨੋਟਸ ਆਨ ਅਕੈਡਮੀ ਸੰਸਥਾਵਾਂ ਵੱਲੋਂ ਸੰਪਾਦਿਤ ਇਸ ਵੱਡ ਅਕਾਰੀ ਪੁਸਤਕ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼੍ਰੀ ਗੁਰੂ ਕੇੰਦਰੀ ਸਿੰਘ ਸਭਾ ਵਿਖੇ ਹੋਈ ਇਕੱਤਰਤਾ ਵਿੱਚ ਰਿਲੀਜ ਕੀਤਾ ਗਿਆ। ਬਿਆਨ ਜਾਰੀ ਕਰਦਿਆਂ ਜਮਹੂਰੀ....
ਗੁਰਦਾਸਪੁਰ : ਪਿੰਡ ਸੇਲੋਵਾਲ ਦਾ 27 ਸਾਲ ਦਾ ਮਨਿੰਦਰਪ੍ਰੀਤ ਸਿੰਘ ਜੋਕਿ ਪਿਛਲੇ ਕਰੀਬ 7 ਸਾਲ ਤੋਂ ਦੇਸ਼ ਦੀ ਫੌਜ ਦੀ 14 ਸਿੱਖ ਐਲਆਈ 'ਚ ਸਿਪਾਹੀ ਦੇ ਤੌਰ ਤੇ ਨੌਕਰੀ ਕਰ ਰਿਹਾ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਉਹ ਚਾਈਨਾ ਬਾਰਡਰ ਤੇ ਤੈਨਾਤ ਸੀ ਅਤੇ ਉਸ ਤੋਂ ਬਾਅਦ ਸਿਹਤ ਨਾ ਠੀਕ ਹੋਣ ਦੇ ਚਲਦੇ ਉਸ ਨੂੰ ਪਠਾਨਕੋਟ ਡਿਊਟੀ ਤੇ ਤੈਨਾਤ ਕੀਤਾ ਗਿਆ ਸੀ ਦੀ ਅਚਾਨਕ ਅੱਜ ਪਠਾਨਕੋਟ ਡਿਊਟੀ ਦੌਰਾਨ ਬ੍ਰੇਨ ਟਿਊਮਰ ਨਾਲ ਮੌਤ ਹੋ ਗਈ। ਉਥੇ ਹੀ ਫੌਜੀ ਜਵਾਨ ਦੀ ਮ੍ਰਿਤਕ ਦੇਹ ਅੱਜ ਦੇਰ ਸ਼ਾਮ ਉਸਦੇ ਜੱਦੀ ਪਿੰਡ....
ਐਸ ਵਾਲੀ ਐਲ ਜ਼ਰੀਏ ਕਿਸੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ : ਨਿੱਝਰ ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਭਰੋਸਾ ਦਿੱਤਾ ਕਿ ਐਸ ਵਾਲੀ ਐਲ ਜ਼ਰੀਏ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਬਹੁਤੇ ਹਿੱਸੇ ਵਿਚ ਜ਼ਮੀਨਦੋਜ਼ ਪਾਣੀ ਦਾ ਪੱਧਰ ਬਹੁਤ ਡੂੰਘਾ ਹੋ ਚੁੱਕਾ ਹੈ ਅਤੇ ਸਾਡੇ ਖੇਤਾਂ ਵਿਚ ਪਹੁੰਚਦਾ ਨਹਿਰੀ ਪਾਣੀ ਸਾਡੀ ਆਪਣੀ ਲਾਪਰਵਾਹੀ ਕਾਰਨ ਲਗਭਗ ਬੰਦ ਹੋ ਚੁੱਕਾ ਹੈ, ਜਿਸ ਨੂੰ....
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ 27 ਸਤੰਬਰ ਨੁੰ ਹੋਣ ਵਾਲੇ ਇਜਲਾਸ ਲਈ ਪ੍ਰਵਾਨਗੀ ਮੰਗੀ ਗਈ ਸੀ। ਜਿਸ ਨੂੰ ਲੈ ਕੇ ਰਾਜਪਾਲ ਪੰਜਾਬ ਨੇ ਸਕੱਤਰ ਵਿਧਾਨ ਸਭਾ ਨੂੰ ਪੱਤਰ ਲਿਖ ਕੇ 27 ਦੇ ਸੈਸ਼ਨ ਵਿਚ ਹੋਣ ਵਾਲੇ ਵਿਧਾਨਕ ਕੰਮਕਾਜ ਦਾ ਵੇਰਵਾ ਮੰਗਿਆ ਹੈ। ਜਿਸ ਦੇ ਜਵਾਬ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਗਵਰਨਰ ਕੋਲੋਂ ਪ੍ਰਵਾਨਗੀ ਲੈਣਾ ਸਹਿਮਤੀ ਦੀ ਇੱਕ ਰਸਮ ਹੈ। 75 ਸਾਲਾਂ ਵਿੱਚ, ਕਿਸੇ ਵੀ ਗਵਰਨਰ ਨੇ....
‘ਧੋਖੇਬਾਜ਼ ਕਾਨੂੰਨਸਾਜ਼’ ਪੰਜਾਬ ਦੀ ਅਮਨ-ਕਾਨੂੰਨ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ : ਬਾਜਵਾ ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਵਿਵਹਾਰ ਨੂੰ ਬੇਰਹਿਮ ਅਤੇ ਵਿਘਨਕਾਰੀ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀਆਂ ਗੰਭੀਰ ਸਮੱਸਿਆਵਾਂ ਪੈਦਾ ਹੋਣ ਦੀ ਵੀ ਸੰਭਾਵਨਾ ਹੈ । ਬਾਜਵਾ ਨੇ 21 ਸਤੰਬਰ ਅਤੇ 22 ਸਤੰਬਰ ਦੀ ਦਰਮਿਆਨੀ ਰਾਤ ‘ਆਪ’ ਜਲੰਧਰ ਦੇ ਵਿਧਾਇਕ ਰਮਨ ਅਰੋੜਾ....
ਵਾਤਾਵਰਣ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਅਜਿਹੇ ਉਦਯੋਗਾਂ ਨੂੰ ਬਦਲ ਵਜੋਂ ਲੋੜੀਂਦੀਆਂ ਰਿਆਇਤਾਂ ਦੇਣ ਦੀ ਮੀਤ ਹੇਅਰ ਨੇ ਮੰਗ ਕੀਤੀ ਗੁਜਰਾਤ : ‘‘ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਉਤੇ ਮੁਕੰਮਲ ਪਾਬੰਦੀ ਲਗਾਈ ਗਈ, ਇਸ ਪਾਬੰਦੀ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਲਾਜ਼ਮੀ ਹੈ ਕਿ ਦੇਸ਼ ਭਰ ਵਿੱਚ ਅਜਿਹੀ ਪਾਬੰਦੀ ਇਕਸਾਰ ਲਗਾਈ ਜਾਵੇ। ਇਸ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਦਿਆਂ ਅਜਿਹੀ ਸਾਂਝੀ ਨੀਤੀ ਬਣਾਉਣੀ ਚਾਹੀਦੀ ਹੈ, ਕਿਉਕਿ ਵਾਤਾਵਰਣ....