ਫਰੀਦਕੋਟ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅੱਜ ਮਿਤੀ 24 ਸਤੰਬਰ ਨੂੰ ਫ਼ਰੀਦਕੋਟ ਦਾ ਵਿਸ਼ੇਸ਼ ਦੌਰਾ ਕਰਨਗੇ। ਇਸ ਮੌਕੇ ਮੁੱਖ ਮੰਤਰੀ ਸਵੇਰੇ 10.00 ਵਜੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਣਗੇ ਅਤੇ ਇਸ ਉਪਰੰਤ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਨੂੰ ਸਮਰਪਿਤ ਲੱਗੇ ਕਰਾਫਟ ਮੇਲੇ ਵਿੱਚ ਸ਼ਿਰਕਤ ਕਰਨਗੇ ਅਤੇ ਵੱਖ ਵੱਖ ਸਟਾਲਾਂ ਦਾ ਦੌਰਾ ਵੀ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੱਤੀ।ਇਸ ਮੌਕੇ ਆਈ.ਜੀ. ਪੀ.ਕੇ.ਯਾਦਵ ਅਤੇ ਐਸ.ਐਸ.ਪੀ ਸ. ਰਾਜਪਾਲ ਵੀ ਵਿਸ਼ੇਸ਼ ਤੌਰ ਤੇ....
ਪੰਜਾਬ
ਖੰਨਾ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਵਾਰਤਾ ਕਰਦਿਆਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਚਲ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਗਲੇ ਪੰਜ ਸਾਲਾਂ ਦਾ ਨਜ਼ਰੀਆ ਸਪਸ਼ਟ ਹੋ ਜਾਂਦਾ ਹੈ । ਪਿਛਲੇ ਛੇ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਨੁਸੂਚਿਤ ਜਾਤੀਆ ਅਤੇ ਪਛੜੀਆਂ ਸ਼੍ਰੇਣੀਆ ਵਿਰੋਧੀ ਨਜ਼ਰੀਏ ਨਾਲ ਚਲ ਰਹੀ ਹੈ ਜਿਸ ਦੀ ਸਪਸ਼ਟਤਾ 178 ਲਾਅ ਅਫਸਰਾਂ ਦੀਆਂ ਪੋਸਟਾਂ ਵਿੱਚ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਵਿੱਚ ਦਲਿਤ....
ਰੂਪਨਗਰ : ਡੇਂਗੂ ਦੇ ਵਾਧੇ ਨੂੰ ਰੋਕਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਤਹਿਤ ਸਿਵਲ ਸਰਜਨ ਰੂਪਨਗਰ ਡਾ: ਪਰਮਿੰਦਰ ਕੁਮਾਰ ਵੱਲੋਂ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੋਕੇ ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਜਾਗਰੂਕਤਾ ਹਿੱਤ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਘਰਖ਼ ਘਰ ਜਾ ਕੇ ਸਰਵੇ, ਫੋਗਿੰਗ, ਜਾਗਰੂਕਤਾ ਸੈਮੀਨਾਰ, ਵਾਰਨਿੰਗ ਚਲਾਨ ਆਦਿ....
ਜਗਰਾਉਂ : ਮੁੱਖ ਮੰਤਰੀ ਪੰਜਾਬ, ਸਥਾਨਕ ਸਰਕਾਰ ਵਿਭਾਗ, ਚੰਡੀਗੜ੍ਹ ਪੰਜਾਬ ਵੱਲੋਂ ਇੱਕ ਵਿਸ਼ੇਸ਼ ਮੁਹਿੰਮ “ਮੇਰਾ ਸ਼ਹਿਰ ਮੇਰਾ ਮਾਣ” ਲਾਂਚ ਕੀਤੀ ਗਈ ਸੀ। ਜਿਸ ਦੀ ਲਗਾਤਾਰਤਾ ਵਿੱਚ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਕਾਰਜ ਸਾਧਕ ਅਫਸਰ ਮਨੋਹਰ ਸਿੰਘ ਬਾਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਨਟਰੀ ਸੁਪਰਡੈਂਟ ਕੁਲਜੀਤ ਸਿੰਘ, ਸੈਨਟਰੀ ਇੰਸਪੈਕਟਰ ਸ਼ਿਆਮ ਕੁਮਾਰ ਅਤੇ (ਸੀ ਐਫ) ਸੀਮਾ ਦੀ ਦੇਖ ਰੇਖ ਵਿੱਚ ਵਾਰਡ ਨੰ: 04 ਦੀ ਸੰਪੂਰਨ ਸਫਾਈ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਸਮੱਸਿਆਵਾ ਜਿਵੇ ਕਿ ਲਾਈਟਾਂ....
ਸੰਗਰੂਰ : ਸੰਗਰੂਰ ਵਾਸੀਆਂ ਨੂੰ ਸ਼ੁੱਧ ਅਤੇ ਆਰਗੈਨਿਕ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਸਬੰਧਤ ਚੀਜ਼ਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਨਕ ਬਨਾਸਰ ਬਾਗ ’ਚ ਹਰ ਐਤਵਾਰ ‘ਪਹਿਲ ਮੰਡੀ’ ਲਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਬਨਾਸਰ ਬਾਗ ’ਚ ‘ਪਹਿਲ ਮੰਡੀ’ ਦੀ ਸ਼ੁਰੂਆਤ ਇਸ ਐਤਵਾਰ ਮਿਤੀ 25 ਸਤੰਬਰ ਨੂੰ ਸਵੇਰੇ 10 ਵਜੇ ਕਰਵਾਈ....
ਬੰਗਾ : ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸੁਰੱਖਿਆ ਬੰਦੋਬਸਤਾਂ ਨਾਲ ਸਬੰਧਤ ਤਿਆਰੀਆਂ ਨੂੰ ਲੈ ਅੱਜ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ ਪੀ (ਪੀ ਬੀ ਆਈ) ਇਕਬਾਲ ਸਿੰਘ, ਡੀ ਐਸ ਪੀ ਸ਼ਹਿਬਾਜ਼ ਸਿੰਘ, ਡੀ ਐਸ ਪੀ ਬੰਗਾ ਐਸ ਐਸ ਬੱਲ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਇਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਮਿਊਜ਼ੀਅਮ ਅਤੇ....
ਮੁਹਾਲੀ : ਨਗਰ ਕੌਂਸਲ ਖਰੜ ਦੇ 15 ਮੌਜੂਦਾ ਕੌਂਸਲਰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੈਬਨਿਟ ਮੰਤਰੀ ਨੇ ਸਿਰੋਪੇ ਪਾ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਵਾਰਡ ਨੰਬਰ 1 ਤੋਂ ਨਵਦੀਪ ਸਿੰਘ ਬੱਬੂ ਦੀ ਪਤਨੀ ਕੋਸਲਰ ਸਰਬਜੀਤ ਕੌਰ, ਵਾਰਡ ਨੰਬਰ 3 ਤੋਂ ਡਾ. ਪਰਮਜੀਤ ਸਿੰਘ ਦੀ ਪਤਨੀ ਗੁਰਦੀਪ ਕੌਰ ਕੌਸ਼ਲਰ, ਵਾਰਡ ਨੰਬਰ 4 ਤੋਂ ਗੋਵਿੰਦਰ ਸਿੰਘ ਚੀਮਾ ਕੌਸ਼ਲਰ, ਵਾਰਡ ਨੰਬਰ 5....
ਦੇਸ਼ ਭਰ ਤੋਂ ਆਉਣ ਵਾਲੇ ਸ਼ਿਲਪਕਾਰ ਤੇ ਦਸਤਕਾਰ 200 ਤੋਂ ਵੱਧ ਸਟਾਲਾਂ ਰਾਹੀਂ ਕਰਨਗੇ ਹੱਥੀਂ ਤਿਆਰ ਕੀਤੇ ਸਮਾਨ ਦੀ ਵਿਕਰੀ ਸੰਗਰੂਰ : ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੇ ਸੱਭਿਆਚਾਰ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ’ਚ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਰਸ ਮੇਲੇ ਦਾ ਲੋਗੋ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ....
ਜਗਰਾਉਂ : ਹਮੇਸ਼ਾਂ ਆਪਣੇ ਭ੍ਰਿਸ਼ਟਾਚਾਰ ਕਰਕੇ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਰਹਿਣ ਵਾਲੀ ਨਗਰ ਕੌਂਸਲ ਜਗਰਾਓਂ ਵਿੱਚ ਅੱਜ ਵਿਜੀਲੈਂਸ ਵੱਲੋਂ ਦਸ਼ਤਕ ਦਿੱਤੀ ਗਈ ਅਤੇ ਕਈ ਵਿਕਾਸ ਕਾਰਜਾਂ ਦੇ ਰਿਕਾਰਡ ਵੀ ਚੈੱਕ ਕੀਤੇ ਗਏ।ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਨਗਰ ਕੌਂਸਲ ਵਿਚ ਪਾਸ ਕੀਤੇ ਗਏ ਨਕਸ਼ਿਆਂ ਦੀ ਕਾਪੀਆਂ ਦੀ ਵੀ ਜਾਂਚ ਕੀਤੀ ਗਈ ਅਤੇ ਹਾਜ਼ਰ ਅਧਿਕਾਰੀਆਂ ਤੋਂ ਰਿਕਾਰਡ ਹਾਸਲ ਕੀਤੇ ਗਏ। ਵਿਭਾਗ ਵੱਲੋਂ ਸ਼ਹਿਰ ਦੇ ਕਈ ਥਾਂ ਵਿੱਚ ਜਾ ਕੇ ਸੜਕਾਂ ਨੂੰ ਪੁਟਕੇ ਉਥੋਂ ਦੇ ਮਟੀਰੀਅਲ ਦੇ ਸੈਂਪਲ ਲਏ ਗਏ। ਇਸ....
ਸੰਗਰੂਰ : ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਠੱਲ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨਾਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਕਿਹਾ ਕਿ ਵਾਤਾਵਰਨ ਨੂੰ ਪਲੀਤ ਹੋਣ ਤੋਂ....
ਮਾਲੇਰਕੋਟਲਾ : ਨਜਦੀਕੀ ਪਿੰਡ ਬਨਭੌਰਾ ਅਤੇ ਢਢੋਗਲ ਕੋਲੋਂ ਲੰਘਦੀ ਡਰੇਨ ਵਿੱਚ ਵੱਡੀ ਮਾਤਰਾ ’ਚ ਗਊਆਂ ਦੇ ਵੱਢੇ ਹੋਏ ਸਿਰ ਅਤੇ ਹੋਰ ਅੰਗ ਬੋਰੀਆਂ ਵਿੱਚ ਪਾਕੇ ਸੁੱਟੇ ਹੋਏ ਮਿਲੇ ਹਨ। ਇਸ ਮਾਮਲੇ ਦੀ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਅਵਨੀਤ ਕੌਰ ਸਿੱਧੂ ਨੇ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਅਤੇ ਉਨ੍ਹਾਂ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਕੇ ਰੱਖਣ ਦੀ ਅਪੀਲ ਕਰਦਿਆਂ....
ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ "ਅੰਤਰਰਾਸ਼ਟਰੀ ਸਾਈਨ ਲੈਂਗੂਏਜ਼ ਦਿਵਸ" ਨੂੰ ਸਮਰਪਿਤ ਇਕ ਨਿਵੇਕਲੀ ਪਹਿਲਕਦਮੀ ਕੀਤੀ ਗਈ। ਅੱਜ ਜਿੱਥੇ ਯੂਨਾਈਟਿਡ ਨੇਸ਼ਨਜ਼ ਜਨਰਲ ਅਸੈਂਬਲੀ ਮਿਤੀ 23 ਸਤੰਬਰ, 2022 ਨੂੰ “ਅੰਤਰ ਰਾਸ਼ਟਰੀ ਸਾਈਨ ਲੈਂਗੂਏਜ਼ ਦਿਵਸ” ਵਿਸ਼ਵ ਪੱਧਰ ਉੱਪਰ ਮਨਾ ਰਿਹਾ ਹੈ ਉਸੇ ਲੜੀਂ ਤਹਿਤ ਹੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ੳਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਜਿਸ ਉਪਰਾਲੇ ਤਹਿਤ ਅਪਾਹਜ ਵਿਅਕਤੀਆਂ ਨੂੰ....
ਮਾਨ ਸਰਕਾਰ ਦੇ 6 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਉਠੇ ਹਨ : ਸ਼ਰਮਾ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੇ ਸਿਸਵਾਂ ਫਾਰਮ ਹਾਉਸ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰਮਾ ਨੇ ਭਾਜਪਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਲੜਨ ਦੀ ਰਣਨੀਤੀ ਬਾਰੇ ਵੀ ਉਹਨਾਂ ਨਾਲ ਚਰਚਾ ਕੀਤੀ। ਸ਼ਰਮਾ....
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਲੁਧਿਆਣਾ (ਜੱਗਾ ਚੋਪੜਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ ਭਾਅ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ....
4 ਹਫਤੇ ਦਾ ਹੋਵੇਗਾ ਇਹ ਸਿਖਲਾਈ ਕੋਰਸ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਤੀਸਰਾ ਬੈਚ 03 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ....