ਪੰਜਾਬ

ਖੂਨਦਾਨ ਕਰਕੇ ਕੀਮਤੀ ਜਾਨਾਂ ਬਚਾ ਸਕਦੇ ਹਾਂ : ਗਰਗ
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਖੂਨਦਾਨ ਮਹਾਂਦਾਨ ਹੈ, ਅਸੀਂ ਆਪਣੇ ਖੂਨ ਦਾ ਕਤਰਾ ਕਤਰਾ ਦਾਨ ਕਰਕੇ ਅਨੇਕਾਂ ਕੀਮਤੀ ਜਾਨਾਂ ਬਚਾ ਸਕਦੇ ਹਾਂ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਕੀ ਸੇਵਾ ਵੈਲਫੇਅਰ ਸੁਸਾਇਟੀ (ਰਜਿ) ਪ੍ਰਧਾਨ ਦੇਵ ਰਾਜ ਗਰਗ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਜਿੱਥੇ ਸਮੇਂ ਸਮੇਂ ਕੈਂਪ ਲਗਾਏ ਜਾਂਦੇ ਹਨ, ਉੱਥੇ ਉਨ੍ਹਾਂ ਦੀ ਸੰਸਥਾ ਵੱਲੋਂ ਲੋੜ ਪੈਣ ’ਤੇ ਡੋਨਰ ਭੇਜ ਕੇ ਖੂਨਦਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿੱਚ ਹਰਿੰਦਰ ਪਾਲ ਦੀ....
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਪਟਿਆਲਾ : ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰਾਕੇਸ਼ ਕੁਮਾਰ ਪ੍ਰਧਾਨ, ਪਵਿੱਤਰ ਸਿੰਘ ਮੀਤ ਪ੍ਰਧਾਨ ਨੇ ਮੰਗ ਕੀਤੀ ਕਿ 2000 ਪੋਸਟਾਂ ਦਾ ਪੇਪਰ ਰੱਦ ਕਰਕੇ ਪਹਿਲਾਂ ਦੀ ਤਰਾਂ ਅਪ੍ਰੈਂਟਿਸ ਮੈਰਿਟ ਦੇ ਆਧਾਰ ਤੇ ਨਵੀਂ ਭਰਤੀ ਕੀਤੀ ਜਾਵੇ ਅਤੇ ਸੀ.ਆਰ. ਏ. 299/22 ਅਨੁਸਾਰ ਭਰਤੀ ਕੀਤੇ ਜਾਣ ਵਾਲੇ ਸਹਾਇਕ ਲਾਈਨਮੈਨਾਂ ਦੀ ਨਿਯੁਕਤੀ ਲਈ ਲਿਖਤੀ ਟੈਸਟ ਦੀ ਸ਼ਰਤ ਹਟਾਈ ਜਾਵੇ। ਜਦੋਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਭੰਗ ਕਰਕੇ....
ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ 27 ਕੀਤੀ ਜਾਵੇਗੀ ਸ਼ੁਰੂ : ਧਾਲੀਵਾਲ
ਚੰਡੀਗੜ੍ਹ : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਇਸ ਨਾਲ ਜੁੜੇ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਅਦਾਰਿਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਉਲੀਕਣ ਦੇ ਮੱਦੇਨਜ਼ਰ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਉੱਚੇਰੀ ਸਿੱਖਿਆ ਅਤੇ ਵਾਤਾਵਰਣ ਮੰਤਰੀ ਮੀਤ ਹੇਅਰ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਅਤੇ ਵਧੀਕ ਮੁੱਖ ਸਕੱਤਰ....
ਮੁੱਖ ਸਕੱਤਰ ਨੇ ਲੋਕਾਂ ਨੂੰ ਕਰਜ਼ੇ ਦੀ ਪੇਸ਼ਕਸ਼ ਕਰਨ ਵਾਲੇ ਗੈਰ-ਕਾਨੂੰਨੀ ਐਪਸ ਦੇ ਮਾਮਲਿਆਂ ’ਤੇ ਚਿੰਤਾ ਜ਼ਾਹਰ ਕੀਤੀ।
ਚੰਡੀਗੜ੍ਹ : ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਅਤੇ ਗੈਰ-ਸੰਗਠਿਤ ਸੰਸਥਾਵਾਂ ਬਾਰੇ ਰਾਜ ਪੱਧਰੀ ਤਾਲਮੇਲ ਕਮੇਟੀ ਦੀ 18ਵੀਂ ਮੀਟਿੰਗ ਦੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪ੍ਰਧਾਨਗੀ ਕੀਤੀ। ਮੀਟਿੰਗ ਦਾ ਸੰਚਾਲਨ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ ਸ੍ਰੀ ਐਮ.ਕੇ. ਮੱਲ ਨੇ ਕੀਤਾ। ਇਸ ਮੌਕੇ ਰਿਜ਼ਰਵ ਬੈਂਕ ਵੱਲੋਂ ਕੀਤੀਆਂ ਗਈਆਂ ਰੈਗੂਲੇਟਰੀ ਅਤੇ ਨੀਤੀਗਤ ਪਹਿਲਕਦਮੀਆਂ, ਨਿਵੇਸ਼ਕਾਂ/ਜਮ੍ਹਾਂਕਰਤਾਵਾਂ ਦੇ ਹਿੱਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪ੍ਰੋਗਰਾਮਾਂ....
ਸਿਹਤ ਮੰਤਰੀ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ
ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ: ਜੌੜਾਮਾਜਰਾ ਚੰਡੀਗੜ੍ਹ : ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ ਸਮੇਂ ਦੌਰਾਨ ਕੋਰੋਨਾ ਯੋਧਿਆਂ ਦੇ ਯੋਗਦਾਨ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਮੈਡੀਕਲ....
ਸੜਕੀ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਨਵਾਂ ਉਪਰਾਲਾ
ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਵੱਖ ਵੱਖ ਸੰਸਥਾਵਾਂ ਨੂੰ ਕੀਤਾ ਜਾਵੇਗਾ ਸ਼ਾਮਲ : ਕੈਬਨਿਟ ਮੰਤਰੀ ਚੰਡੀਗੜ੍ਹ : ਪੰਜਾਬ ਵਿੱਚ ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਮਾਹਰ ਸੰਸਥਾਵਾਂ, ਯੂਨੀਵਰਸਿਟੀਆਂ/ਕਾਲਜਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਰਜਿਸਟਰਡ ਸੁਸਾਇਟੀਆਂ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸੰਸਥਾਵਾਂ ਸੂਬਾ....
ਆਮ ਆਦਮੀ ਵੱਲੋਂ ‘ਆਮ ਆਦਮੀ ਕਲੀਨਿਕਾਂ’ ਨੂੰ ਭਰਵਾਂ ਹੁੰਗਾਰਾ
ਪੰਜਾਬ ਭਰ ‘ਚ ਹੁਣ ਤੱਕ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ ਲੱਖ ਤੋਂ ਪਾਰ: ਜੌੜਾਮਾਜਰਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, ਆਮ ਆਦਮੀ ਕਲੀਨਿਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ 1.82 ਲੱਖ ਨੂੰ ਪਾਰ ਕਰ ਗਈ ਹੈ, ਜਦ ਕਿ ਵੱਧ ਤੋਂ ਵੱਧ ਮਰੀਜਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਏ.ਐਸ.ਨਗਰ ਨੇ ਹੋਰ ਜ਼ਿਲ੍ਹਿਆਂ....
ਚੰਡੀਗੜ੍ਹ ਯੂਨੀਵਰਸਿਟੀ ਹੰਗਾਮੇ ਤੋਂ ਬਾਅਦ ਸਿੱਖਿਆ ਮੰਤਰੀ ਬੈਂਸ ਵਲੋਂ ਟਵੀਟ ਕਰ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਚੰਡੀਗੜ੍ਹ : ਚੰਡੀਗੜ੍ਹ ਦੀ ਯੂਨੀਵਰਸਿਟੀ ਵਿੱਚ ਇੱਕ ਲੜਕੀ ਵਲੋਂ ਹੋਰਨਾਂ ਲੜਕੀਆਂ ਦੀ ਵੀਡੀਓ ਬਣਾਉਣ ਤੋਂ ਬਾਅਦ ਹੋਏ ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਦੀਆਂ ਕੁਝ ਵਿਦਿਆਰਥਣਾਂ ਵਲੋਂ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮਾਮਲੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ....
ਸਰਕਾਰੀ ਸਕੂਲ ਵਿੱਚ ਓਜ਼ੋਨ ਦਿਵਸ ਮਨਾਇਆ ਗਿਆ।
ਬਠਿੰਡਾ (ਅਮਨਦੀਪ ਸਿੰਘ ਗਿਰ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਪੀ.ਐਸ.ਜੀ.) ਘੰਡਾ ਬੰਨਾਂ ਵਿਖੇ ਓਜ਼ੋਨ ਦਿਵਸ ਮਨਾਇਆ ਗਿਆ। ਇਸ ਮੌਕੇ ਭਾਸ਼ਨ ਮੁਕਾਬਲੇ, ਲੇਖ ਮੁਕਾਬਲੇ ਅਤੇ ਚਾਰਟ ਮੁਕਾਬਲੇ ਕਰਵਾਏ ਗਏ। ਅਧਿਆਪਕ ਗੁਰਬਖਸ਼ ਸਿੰਘ ਅਤੇ ਸਿਮਰਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਓਜ਼ੋਨ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਦੀਪਕ ਕੁਮਾਰ ਵੱਲੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਆਪਣੇ ਭਾਸ਼ਣ ਸਿੰਘ....
ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਦੇ ਤਹਿਤ ਕੀਤੀ ਚੈਕਿੰਗ
ਮਾਨਸਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਮੱਦੇਨਜ਼ਰ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਦੇ ਤਹਿਤ ਉਨ੍ਹਾਂ ਵੱਲੋਂ ਮਾਨਸਾ ਦੇ 3 ਪ੍ਰਭਾਵਿਤ ਥਾਵਾਂ ਦੀ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ....
ਸਾਧੂਗੜ੍ਹ ਦੇ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਮੰਤਰੀ ਨਿੱਝਰ ਨੇ ਕੀਤਾ ਦੌਰਾ
ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ : ਮੰਤਰੀ ਨਿੱਝਰ ਫਤਹਿਗੜ੍ਹ ਸਾਹਿਬ : ਸਥਾਨਕ ਦੇ ਨੇੜਲੇ ਪਿੰਡ ਸਾਧੂਗੜ੍ਹ ਦੇ ਇੱਕ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਅੱਜ ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਝਰ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਉਸ ਦੀਆਂ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣੀਆਂ ਚਾਹੀਦੀਆਂ ਹਨ, ਉਨ੍ਹਾਂ ਕਿਹਾ ਕਿ ਕਿਸਾਨ ਸੁਰਜੀਤ ਸਿੰਘ ਸਾਧੂਗੜ, ਰੇਨਗਨ ਤਕਨੀਕ ਨਾਲ ਆਪਣੀ ਫਸਲ ਦੀ ਸਿੰਚਾਈ....
ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਧਾਲੀਵਾਲ ਨੇ ਦਿੱਲੀ ਦੇ ਕੇਜਰੀਵਾਲ ਨਾਲ ਕੀਤੀ ਚਰਚਾ
ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਿਸਾਨ ਸਰਕਾਰ ਦਾ ਪੂਰਾ ਸਹਿਯੋਗ ਕਰਨ : ਮੰਤਰੀ ਧਾਲੀਵਾਲ ਚੰਡੀਗੜ : ਪੰਜਾਬ ਸਰਕਾਰ ਵੱਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਨ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾ ‘ਤੇ ਕਿਸਾਨਾ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ। ਅੱਜ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਵਿਚਾਰ ਚਰਚਾ ਕਰਨ ਲਈ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ....
ਪੀ.ਐਸ.ਈ.ਬੀ ਆਫੀਸਰਜ਼ ਕਲੱਬ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ।
ਪਟਿਆਲਾ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪੀ.ਐਸ.ਈ.ਬੀ, ਆਫੀਸਰਜ਼ ਕਲੱਬ ਪਟਿਆਲਾ ਵੱਲੋਂ ਬਲੱਡ ਬੈਂਕ ਸੁਸਾਇਟੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਸਹਿਯੋਗ ਨਾਲ ਇਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸੁਰਿੰਦਰ ਕੁਮਾਰ ਬੇਰੀ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ/ਵਿੱਤ ਸੀ.ਏ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਨ੍ਹਾਂ ਆਪਣੇ ਭਾਸ਼ਣ ਸਿੰਘ ਸੰਬੋਧਨ ਕਰਦੇ ਹੋਏ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਤੁਸੀਂ ਆਪਣੇ ਖੂਨਦਾਨ ਇੱਕ ਇੱਕ ਕਤਰਾ ਦਾਨ ਕਰਕੇ ਲੱਖਾਂ ਕੀਮਤੀ ਜਾਨਾਂ ਬਚਾਅ ਸਕਦੇ ਹੋ। ਇਸ....
ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੇ ਬਕਾਏ ਦੇ ਛੇਤੀ ਹੱਲ ਲਈ ਵਿੱਤ ਮੰਤਰੀ ਨਾਲ ਟਰਾਂਸਪੋਰਟ ਮੰਤਰੀ ਨੇ ਕੀਤੀ ਮੀਟਿੰਗ
ਫੰਡ ਛੇਤੀ ਜਾਰੀ ਕੀਤੇ ਜਾਣਗੇ : ਵਿੱਤ ਮੰਤਰੀ ਚੀਮਾ ਚੰਡੀਗੜ : ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਸਹੂਲਤ ਦੇ ਬਕਾਏ ਦੇ ਸਥਾਈ ਹੱਲ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਟਰਾਂਸਪੋਰਟ ਮੰਤਰੀ ਵੱਲੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਔਰਤਾਂ ਦੀ ਭਲਾਈ ਵਾਲੀ ਇਸ ਸਕੀਮ ਲਈ ਫ਼ੰਡ ਸਮੇਂ ਸਿਰ ਨਾ ਜਾਰੀ ਨਾ ਹੋਣ ਕਾਰਨ ਵਿਭਾਗ ਨੂੰ ਤਨਖ਼ਾਹਾਂ ਸਮੇਤ ਹੋਰ ਦੇਣਦਾਰੀਆਂ ਵਿੱਚ ਦਿੱਕਤ ਆ ਰਹੀ....
ਰਾਏਕੋਟ ਗੁੱਗਾ ਮੈੜੀ ਮੇਲੇ ਦੇ ਦੂਸਰੇ ਦਿਨ ਸੱਭਿਆਚਾਰਕ ਮੇਲਾ ਕਰਵਾਇਆ ਗਿਆ।
ਰਾਏਕੋਟ (ਜੱਗਾ) : ਛਪਾਰ ਮੇਲੇ ਦੀ ਸਮਾਪਤੀ ਉਪਰੰਤ ਸਥਾਨਕ ਗੁੱਗਾ ਮੈੜੀ ਅਸਥਾਨ ’ਤੇ ਲੱਗਣ ਵਾਲਾ ਮੇਲਾ ਅੱਜ ਦੂਜੇ ਦਿਨ ਪੂਰੇ ਜੋਬਨ ਤੇ ਰਿਹਾ। ਮੇਲੇ ਦੇ ਅੱਜ ਦੂਜੇ ਦਿਨ ਗੁੱਗਾ ਮੈੜੀ ਸੇਵਾ ਸੰਮਤੀ ਵੱਲੋਂ ਅਸਥਾਨ ਤੇ 21ਵਾਂ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਉੱਘੇ ਸਮਾਜਸੇਵੀ ਹੀਰਾ ਲਾਲ ਬਾਂਸਲ ਅਤੇ ਹਰਦੀਪ ਕੁਮਾਰ ਜੋਸ਼ੀ ਵੱਲੋਂ ਹੋਰ ਪਤਵੰਤਿਆਂ ਦੀ ਮੌਜੂਦਗੀ ’ਚ ਕੀਤਾ ਗਿਆ। ਸ਼ਮਾਂ ਰੌਸ਼ਨ ਕਰਨ ਦੀ ਰਸਮ ਡੀ.ਐਸ.ਪੀ ਮੈਡਮ ਪ੍ਰਭਜੋਤ ਕੌਰ, ਭਾਜਪਾ ਆਗੂ ਸਤੀਸ਼ ਅੱਗਰਵਾਲ....