ਪੰਜਾਬ

ਜੰਗਲਾਤ ਮਹਿਕਮੇ 'ਚ ਕਰੋੜਾਂ ਦੇ ਘਪਲੇ ਸਬੰਧੀ ਵਿਜੀਲੈਂਸ ਨੇ ਈਡੀ ਨੂੰ ਸੌਂਪਿਆ ਰਿਕਾਰਡ
ਚੰਡੀਗੜ੍ਹ : ਵਿਜੀਲੈਂਸ ਬਿਊਰੋ ਦੇ ਨਾਲ-ਨਾਲ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਪੰਜਾਬ ਵਿੱਚ ਕਰੋੜਾਂ ਰੁਪਏ ਦੇ ਜੰਗਲਾਤ ਘਪਲੇ ਦੀ ਜਾਂਚ ਕੀਤੀ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਨਾਲ ਸਬੰਧਤ ਰਿਕਾਰਡ ਈਡੀ ਨੂੰ ਸੌਂਪ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਸੰਭਾਵਨਾ ਹੈ ਕਿ ਈਡੀ ਇਸ ਵਿੱਚ ਇੱਕ ਹੋਰ ਐਫਆਈਆਰ ਦਰਜ ਕਰੇਗੀ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜੰਗਲਾਤ ਵਿਭਾਗ ‘ਚ ਹੋਏ ਕਰੋੜਾਂ ਰੁਪਏ ਦੇ ਘਪਲੇ ‘ਤੇ ਈਡੀ ਲੰਬੇ ਸਮੇਂ ਤੋਂ ਨਜ਼ਰ ਰੱਖ ਰਹੀ ਸੀ, ਜਿਸ ਤਰ੍ਹਾਂ....
ਦੀਵਾਲੀ 'ਤੇ ਇਸ ਵਾਰ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਘਟਿਆ : ਮੀਤ ਹੇਅਰ
ਚੰਡੀਗੜ੍ਹ : ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.4 ਫੀਸਦੀ ਅਤੇ 2020 ਦੇ ਮੁਕਾਬਲੇ 31.7 ਫੀਸਦੀ ਦੀ ਕਮੀ ਵੇਖਣ ਨੂੰ ਮਿਲੀ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਸਦਕਾ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ....
ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ
ਲੁਧਿਆਣਾ, (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ....
ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਸੰਗਤ ਨੇ ਮਾਣਿਆ ਭਰਪੂਰ ਆਨੰਦ
ਅੰਮ੍ਰਿਤਸਰ ਸਾਹਿਬ : ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਬੰਦੀਛੋੜ ਵਿਸ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਕੋਨਿਆ ਤੋਂ ਆਈ ਸੰਗਤ ਜਿੱਥੇ ਨਤਮਸਤਕ ਹੋਈ ਉੱਥੇ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆ ਅਸ਼ੀਰਵਾਦ ਲ਼ੈ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਦੀਪ ਜਗਾਏ ਗਏ। ਸ਼ਾਮ ਸਮੇਂ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੂਬਸੂਰਤ....
ਹਰਿਮੰਦਰ ਸਾਹਿਬ ਨੂੰ ਸੁੰਦਰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ
ਅੰਮ੍ਰਿਤਸਰ : ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਦੀ ਸ਼ਾਮ ਨੂੰ ਖੂਬਸੂਰਤੀ ਕਈ ਗੁਣਾ ਵਧ ਜਾਂਦੀ ਹੈ। ਸ਼ਾਮ ਨੂੰ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਹੋਵੇਗੀ। ਹਰਿਮੰਦਰ ਸਾਹਿਬ ਦੀ ਇਸ ਸੁੰਦਰਤਾ ਕਾਰਨ ਇਸਨੂੰ ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ ਕਿਹਾ ਜਾਂਦਾ ਹੈ। ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਅੱਜ 2 ਲੱਖ ਤੋਂ ਵੱਧ ਲੋਕਾਂ ਦੇ ਹਰਿਮੰਦਰ ਸਾਹਿਬ ਵਿਖੇ....
ਮਰਹੂਮ ਗਾਇਕ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ
ਮਾਨਸਾ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਿੰਡ ਮੂਸਾ ਤੋਂ ਇਲਾਵਾ ਸਿੱਧੂ ਮੂਸੇ ਵਾਲਾ ਦਿ ਲਾਸਟ ਰਾਈਡ ਪਿੰਡ ਜਵਾਹਰਕੇ ਵੱਲੋਂ ਵੀ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿੱਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅਣਪਛਾਤਿਆਂ ਵੱਲੋਂ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ....
ਖ਼ੂਨਦਾਨੀਆਂ ਨਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮਨਾਇਆ ਜਨਮ ਦਿਨ
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣਾ 56ਵਾਂ ਜਨਮ ਦਿਨ ਖ਼ੂਨਦਾਨੀਆਂ ਦੇ ਨਾਲ ਇੱਥੇ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਮਨਾਇਆ। ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਥੈਲਾਸੀਮੀਆ ਪੀੜਤ ਬੱਚਿਆਂ ਦੇ ਲਈ ਸਿਹਤ ਮੰਤਰੀ ਦੇ ਜਨਮ ਦਿਨ ਮੌਕੇ ਦੀਵਾਲੀ ਨੂੰ ਸਮਰਪਿਤ ਲਗਾਏ ਖ਼ੂਨਦਾਨ ਕੈਂਪ 'ਚ ਸ਼ਿਰਕਤ ਕਰਦਿਆਂ ਜੌੜਾਮਾਜਰਾ ਨੇ ਗਰੀਨ ਦੀਵਾਲੀ ਮਨਾਉਣ ਲਈ ਰਾਜਿੰਦਰਾ ਹਸਪਤਾਲ ਵਿਖੇ 356 ਬੂਟੇ ਲਾਉਣ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਵਿਧਾਇਕ ਡਾ. ਬਲਬੀਰ....
ਅਧਿਕਾਰੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਹਰ ਅਧਿਕਾਰੀ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ : ਮੁੱਖ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ....
ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 'ਤੇ ਸਿਹਤ ਮੰਤਰੀ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਐੱਸ.ਏ.ਐੱਸ ਨਗਰ : ਆਯੁਰਵੇਦ ਦੀ ਸਮਰੱਥਾ ਦੀ ਵਰਤੋਂ ਕਰਕੇ ਬਿਮਾਰੀਆਂ ਅਤੇ ਮੌਤ ਦਰ ਨੂੰ ਘਟਾਉਣ ਲਈ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਜ਼ਰੂਰਤ ਹੈ, ਕਿਉਂਕਿ ਰੋਗਾਂ ਦੀ ਰੋਕਥਾਮ ਅਤੇ ਨਰੋਈ ਸਿਹਤ ਆਯੁਰਵੇਦ ਦਾ ਮੁੱਖ ਉਦੇਸ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 ਮੌਕੇ ਕੀਤਾ। ਧਨਵੰਤਰੀ ਦਿਵਸ ਜਿਸ ਨੂੰ ਸਰਕਾਰ ਨੇ ਰਾਸ਼ਟਰੀ ਆਯੁਰਵੇਦ ਦਿਵਸ ਵਜੋਂ ਘੋਸ਼ਿਤ ਕੀਤਾ ਹੈ। ਭਾਰਤ ਦਾ 7ਵਾਂ ਅਜਿਹਾ ਰਾਸ਼ਟਰੀ....
ਕਾਂਗਰਸ ਪ੍ਰਧਾਨ ਵੜਿੰਗ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਨੋਟਿਸ ਜਾਰੀ
ਚੰਡੀਗੜ੍ਹ : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈਕੇ ਭੇਜਿਆ ਗਿਆ ਹੈ। ਕਾਂਗਰਸ ਪ੍ਰਧਾਨ ਵੜਿੰਗ ਨੇ ਬੀਤੇ ਦਿਨੀਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਪਾਕਿਸਤਾਨ ਦੀ ਸ਼ਹਿ ‘ਤੇ ਕੰਮ ਕਰਨ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਇਲਜ਼ਾਮ ਲਾਏ ਸੀ। ਕਾਂਗਰਸ ਪ੍ਰਧਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ....
ਸਪੀਕਰ ਸੰਧਵਾਂ ਵੱਲੋਂ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਲੱਖ ਰੁਪਏ ਦੇਣ ਦਾ ਐਲਾਨ
ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਵੀਂ ਪਹਿਲ ਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਆਪਣੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੰਧਵਾਂ ਨੇ ਕਿਹਾ ਹੈ ਕਿ ਪਰਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੋਣ ਦੇ ਨਾਲ ਨਾਲ ਵਾਤਾਵਰਣ ’ਤੇ ਵੀ ਬੁਰਾ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਗੁਰਬਾਣੀ ਦੀ ਸੇਧ ਅਨੁਸਾਰ ਪੰਜਾਬ ਦੇ ਲੋਕ ਕੁਦਰਤ ਨੂੰ ਸਭ ਤੋਂ ਵੱਧ....
ਦੀਵਾਲੀ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਹੋਵੇਗਾ ਵੈਰਾਗਮਈ ਕੀਰਤਨ, ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ 
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਭਲਕੇ ਦੀਵਾਲੀ ਵਾਲੇ ਦਿਨ ਸਭ ਧਰਮਾਂ ਦੇ ਲੋਕ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਇਕੱਠੇ ਹੋ ਕੇ ਸਿੱਧੂ ਮੂਸੇਵਾਲਾ ਦੇ ਸਮਾਰਕ ਤੇ ਪਹੁੰਚ ਕੇ ਵੈਰਾਗਮਈ ਕੀਰਤਨ ਕਰਨਗੇ ਅਤੇ ਉਨ੍ਹਾਂ ਵੱਲੋਂ ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮੂਸਾ ਪਿੰਡ ਵੱਲੋਂ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ ਅਤੇ ਪਿੰਡ....
ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ 
ਚੰਡੀਗੜ੍ਹ : ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਮਿਲਾਵਟਖੋਰੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਜੌੜਾਮਾਜਰਾ ਨੇ....
ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੇ ਬਿਜਲੀ ਬਿੱਲ ਦਾ ਐਡਵਾਂਸ ਹੀ ਕੀਤਾ ਜਾ ਚੁੱਕਾ ਹੈ ਭੁਗਤਾਨ - ਜ਼ਿਲਾ ਪ੍ਰਸ਼ਾਸਨ  
ਨਵਾਂ ਸਹਿਰ : ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਨਿਚਰਵਾਰ ਨੂੰ ਖਟਕੜ ਕਲਾਂ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਕੁਨੈਕਸ਼ਨ ਕੱਟੇ ਜਾਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਸ਼ਹੀਦ ਦੇ ਘਰ ਦਾ ਕੋਈ ਬਿਜਲੀ ਬਿੱਲ ਬਕਾਇਆ ਨਹੀਂ ਹੈ। ਐਸ.ਬੀ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ, ‘‘ਇਸ ਇਤਿਹਾਸਕ ਘਰ ਦੇ ਬਿਜਲੀ ਖ਼ਰਚਿਆਂ ਲਈ 6760 ਰੁਪਏ ਦਾ ਐਡਵਾਂਸ ਬਿੱਲ ਪੇਮੈਂਟ ਪਾਵਰਕੌਮ ਨੂੰ ਅਦਾ ਕੀਤੀ ਹੋਈ ਹੈ, ਇਸ ਲਈ ਕੁਨੈਕਸ਼ਨ ਕੱਟਣ ਦਾ ਕੋਈਂ....
ਸਪੀਕਰ ਸੰਧਵਾਂ ਨੇ ਨਹਿਰਾਂ ਪੱਕੀਆਂ ਕਰਨ ਕਰਕੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਸਬੰਧ ਵਿੱਚ ਮੁੱਖ ਮੰਤਰੀ ਮਾਨ ਨੂੰ ਕਰਵਾਇਆ ਜਾਣੂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਹਿਰਾਂ ਪੱਕੀਆਂ ਕਰਨ ਕਰਕੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਸਬੰਧ ਵਿੱਚ ਫਰੀਦਕੋਟ ਦੀਆਂ ਵੱਖ-ਵੱਖ ਸੰਸਥਾਵਾਂ ਦੀਆਂ ਚਿੰਤਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਇਨ੍ਹਾਂ ਚਿੰਤਾਵਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਸੁਸਾਇਟੀ ਫਾਰ ਇਕਾਲੋਜੀਕਲ ਐਂਡ ਇਨਵਾਇਰਮੈਂਟ ਰਿਸੋਰਸ ਫਰੀਦਕੋਟ ਤੇ ਜਲ ਜੀਵਨ ਬਚਾਊ ਮੋਰਚਾ ਅਤੇ ਹੋਰਨਾਂ ਲੋਕਾਂ ਵੱਲੋਂ ਨਹਿਰਾਂ ਪੱਕੀਆਂ ਕਰਨ ਕਰਕੇ ਦਰੱਖਤਾਂ....