ਪੰਜਾਬ

ਸਾਬਕਾ ਮੰਤਰੀ ਅਰੋੜਾ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ
ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰ ਰਿਹਾ ਸੀ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ, ਪੰਜਾਬ, ਮਨਮੋਹਨ ਕੁਮਾਰ ਦੇ ਬਿਆਨਾਂ....
ਐਸਕਾਰਟ ਗੱਡੀ ਨਾਲ ਫੱਟੜ ਮਰੀਜ਼ਾਂ ਦਾ ਮੰਤਰੀ ਨੇ ਪੁੱਛਿਆ ਹਾਲ, ਇਲਾਜ ਦਾ ਸਾਰਾ ਖ਼ਰਚਾ ਮੰਤਰੀ ਵੱਲੋਂ ਚੁੱਕਿਆ ਜਾਵੇਗਾ
ਚੰਡੀਗੜ੍ਹ : ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦੋਂਕਿ ਲੜਕੇ ਦੀ ਲੱਤ ਉਤੇ ਸੱਟ ਲੱਗੀ ਹੈ ਅਤੇ ਸੱਟ ਗੰਭੀਰ ਨਹੀਂ ਹੈ। ਲੜਕੇ ਦੀ ਲੱਤ ਦਾ ਜਲਦੀ ਹੀ ਅਪਰੇਸ਼ਨ ਕੀਤਾ ਜਾ ਰਿਹਾ ਹੈ। ਇਲਾਜ ਦਾ ਸਾਰਾ ਖ਼ਰਚਾ ਉਨ੍ਹਾਂ ਵੱਲੋਂ ਕੀਤਾ ਜਾਵੇਗਾ। ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਾਰੀ ਰਾਤ ਉਨ੍ਹਾਂ ਦੇ 5....
ਅਰੋੜਾ ਦੀ ਗ੍ਰਿਫਤਾਰੀ ਕਰ ਲਈ ਹੁਣ ਸਰਾਰੀ ਨੂੰ ਵੀ ਗ੍ਰਿਫਤਾਰ ਕਰੋ : ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਹੈ ਕਿ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫਤਾਰੀ ਠੀਕ ਸੀ ਪਰ ਭਗਵੰਤ ਮਾਨ ਸਰਕਾਰ ਨੂੰ ਹੁਣ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕੈਬਨਿਟ ਸਾਥੀ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਰੋੜਾ ਦੀ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫਤਾਰੀ ਤਾਂ ਠੀਕ ਸੀ ਪਰ ਫੌਜਾ ਸਿੰਘ....
ਦੋ ਮਹੀਨਿਆਂ ‘ਚ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ : ਮੰਤਰੀ ਜੌੜਾਮਾਜਰਾ
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ‘ਆਮ ਆਦਮੀ ਕਲੀਨਿਕ’ ਨੇ ਆਪਣੀ ਸ਼ੁਰੂਆਤ ਦੇ ਕੇਵਲ ਦੋ ਮਹੀਨਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਇੱਕ ਹੋਰ ਵੱਡਾ ਕਦਮ ਪੁੱਟਿਆ ਹੈ, ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦਿੱਤੀ। ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਆਮ ਆਦਮੀ ਕਲੀਨਿਕਾਂ ‘ਤੇ ਰੋਜ਼ਾਨਾ ਸੱਤ ਹਜ਼ਾਰ ਤੋਂ ਵੱਧ ਆਮ ਲੋਕ ਸਿਹਤ ਸਹੂਲਤਾਂ ਦਾ....
ਅਮੂਲ ਤੇ ਵੇਰਕਾ ਨੇ ਦੁੱਧ ਦੇ ਰੇਟ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਕੀਤਾ ਵਾਧਾ
ਅਮੂਲ ਤੇ ਵੇਰਕਾ ਨੇ ਅੱਜ ਫਿਰ ਤੋਂ ਦੁੱਧ ਦੇ ਰੇਟ ਵਧਾ ਦਿੱਤੇ ਹਨ। ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਲਾਗੂ ਹੋਣ ਦੇ ਬਾਅਦ ਹੁਣ ਅਮੂਲ ਦੁੱਧ 63 ਰੁਪਏ ਪ੍ਰਤੀ ਲੀਟਰ ਵਿਚ ਮਿਲੇਗਾ। ਇਸ ਤੋਂ ਪਹਿਲਾਂ ਅਮੂਲ ਨੇ 17 ਅਗਸਤ ਨੂੰ ਦੁੱਧ ਦੇ ਰੇਟ 2 ਰੁਪਏ ਪ੍ਰਤੀ ਲੀਟਰ ਵਧਾਏ ਸਨ। ਇਸ ਤੋਂ ਇਲਾਵਾ 28 ਫਰਵਰੀ ਨੂੰ ਵੀ ਕੰਪਨੀ ਨੇ 2 ਰੁਪਏ ਪ੍ਰਤੀ ਲੀਟਰ ਰੇਟ ਵਧਾਇਆ ਸੀ। ਅਮੂਲ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ ਇਹ ਤੀਜੀ ਵਾਰ ਵਾਧਾ ਹੈ। ਇਸ ਤੋਂ....
ਐਸ.ਵਾਈ.ਐਲ ਦਾ ਨੀਂਹ ਪੱਥਰ ਰੱਖੇ ਨੂੰ 41 ਸਾਲ ਬੀਤ ਚੁੱਕੇ ਨੇ, ਉਸ ਸਮੇਂ ਦੇ ਤੱਥ ਹੁਣ ਦੇ ਤੱਥਾਂ ਨਾਲੋਂ ਬਿਲਕੁਲ ਵੱਖਰੇ ਸਨ : ਕੈਪਟਨ
ਚੰਡੀਗੜ੍ਹ : ਐੱਸ.ਵਾਈ.ਐੱਲ. ਇਸ ਸਬੰਧੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਦੋਵੇਂ ਰਾਜ ਆਪਣੀ-ਆਪਣੀ ਗੱਲ ‘ਤੇ ਕਾਇਮ ਹਨ। ਇਸ ‘ਤੇ ਹੁਣ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਚੋਣਵੇਂ ਅਤੇ ਸੰਦਰਭ ਤੋਂ ਬਾਹਰ ਦਾ ਹਵਾਲਾ ਨਹੀਂ ਦੇਣਾ ਚਾਹੀਦਾ। ਉਸ ਨੂੰ ਦੇਸ਼ ਅਤੇ ਪੰਜਾਬ ਦੇ ਹਿੱਤਾਂ ਦੀ ਦੇਖ-ਭਾਲ ਅਤੇ ਰਾਖੀ ਕਰਨ ਲਈ ਕਿਸੇ ਵਚਨਬੱਧਤਾ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ।....
ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬ ਵਾਸੀਆਂ ਲਈ ਲਾਹੇਵੰਦ ਸਿੱਧ ਹੋਵੇਗੀ : ਜਿੰਪਾ
ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈੱਬਸਾਈਟ ਸ਼ੁਰੂ ਕਰ ਦਿੱਤੀ ਹੈ ਜਿਸ ਰਾਹੀਂ ਕੋਈ ਵੀ ਖੇਵਟਦਾਰ ਆਪਣੀ ਸਾਂਝੀ ਖੇਵਟ ਸਬੰਧੀ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਤਿਆਰ ਤਕਸੀਮ ਦਾ ਦਸਤਾਵੇਜ ਸ਼ਾਮਲ ਕਰਕੇ ਦਰਖਾਸਤ ਵੈੱਬਸਾਈਟ ‘ਤੇ ਅੱਪਲੋਡ ਕਰ ਸਕਦਾ ਹੈ। ਇਸ ਵੈੱਬਸਾਈਟ ਦੀ ਸ਼ੁਰੂਆਤ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਹੈ। ਵੈੱਬਸਾਈਟ ਦੇ ਸ਼ੁਰੂ ਹੋਣ ਤੋਂ ਬਾਅਦ ਤਕਸੀਮ ਦੇ....
ਵਿਧਾਇਕਾ ਭਰਾਜ ਦੇ ਵਿਆਹ ਦੀ ਪਾਰਟੀ ’ਚ ਪੁੱਜੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ
ਪਟਿਆਲਾ : ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਦੀ ਪਾਰਟੀ ਅੱਜ ਪਟਿਆਲਾ ਵਿਖੇ ਕੀਤੀ ਗਈ, ਇਸ ਪਾਰਟੀ ’ਚ ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਕਤ ਕੀਤੀ ਉੱਥੇ ਪਾਰਟੀ ਦੇ ਹੋਰ ਕਈ ਵੱਡੇ ਆਗੂਆਂ ਨੇ ਵੀ ਵਿਆਹ ਦੀ ਪਾਰਟੀ ਵਿੱਚ ਆਪਣੀ ਹਾਜ਼ਰੀ ਲਵਾਈ। ਇਸ ਦੌਰਾਨ ਸੰਸਦ ਮੈਂਬਰ ਸੰਜੇ ਸਿੰਘ, ਸੰਸਦ ਮੈਂਬਰ ਰਾਘਵ ਚੱਢਾ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਅਮਨ....
ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ : ਅਰੋੜਾ
ਚੰਡੀਗੜ੍ਹ : ਸੂਬੇ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ। ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ....
ਸਰਕਾਰ ਵੱਲੋਂ 1 ਲੱਖ 22 ਹਜ਼ਾਰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬਸਿਡੀ ਉਤੇ ਮੁਹੱਈਆ ਕਰਵਾਈ ਗਈ ਹੈ : ਮੰਤਰੀ ਧਾਲੀਵਾਲ
ਪਟਿਆਲਾ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਅੰਦਰ 229 ਏਕੜ 3 ਕਨਾਲ ਤੇ 9 ਮਰਲੇ ਜ਼ਮੀਨ ਛਡਵਾਈ ਜਾਵੇਗੀ ਜਿਸ ਉਤੇ ਕਿਸੇ ਵੀ ਤਰ੍ਹਾਂ ਦਾ ਕਾਨੂੰਨੀ ਅੜਿੱਕਾ ਨਹੀਂ ਹੈ। ਪਟਿਆਲਾ ਵਿਖੇ ਪੁੱਜੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤ ਤੇ....
ਮਾਨ ਨੇ ਐਸਵਾਈਐਲ 'ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਐਸਵਾਈਐਲ ਮੁੱਦੇ 'ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਣ ਦਾ ਦੋਸ਼ ਲਾਇਆ ਹੈ। ਮਾਨ ਦੇ ਬਿਆਨ ਕਿ ਉਨ੍ਹਾਂ ਨੇ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ, 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵੜਿੰਗ ਨੇ ਕਿਹਾ ਕਿ ਇਹ ਆਪਣਾ ਅਧਿਕਾਰ ਕਿਸੇ ਹੋਰ ਨੂੰ ਸੌਂਪਣ ਦੇ ਬਰਾਬਰ ਹੈ। ਇਸ ਲਈ ਅਸੀਂ ਉਨ੍ਹਾਂ ਨੂੰ ਸਾਰਿਆਂ ਨੂੰ ਭਰੋਸੇ ਵਿੱਚ ਲੈਣ ਦੀ ਅਪੀਲ ਕੀਤੀ ਸੀ। ਮਾਨ ਦਾ....
ਮਾਨ ਸਰਕਾਰ ਕੋਲ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਸਪੱਸ਼ਟਤਾ ਦੀ ਘਾਟ - ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਦਾ ਬਿਆਨ ਪੂਰੀ ਤਰ੍ਹਾਂ ਵਿਅਰਥ ਜਾਪਿਆ ਜਿਵੇਂ ਉਨ੍ਹਾਂ ਨੂੰ ਪੰਜਾਬ ਦੇ ਪਾਣੀਆਂ ਦੇ....
ਮਾਨ ਨੂੰ ਇਤਿਹਾਸ ਨੂੰ ਚੋਣਵੇਂ ਢੰਗ ਅਤੇ ਬਿਨ੍ਹਾਂ ਸੰਦਰਭ ਨਾਲ ਪੇਸ਼ ਨਾ ਕਰਨ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਇਤਿਹਾਸ ਨੂੰ ਚੋਣਵੇਂ ਢੰਗ ਨਾਲ ਅਤੇ ਸੰਦਰਭ ਤੋਂ ਬਿਨਾ ਨਾ ਪੇਸ਼ ਕਰਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਲਈ ਭਗਵੰਤ ਮਾਨ ਵਰਗੇ ਕਿਸੇ ਤੋਂ ਵੀ ਸਰਟੀਫਿਕੇਟ ਦੀ ਲੋੜ ਨਹੀਂ ਹੈ। ਮਾਨ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਐਸਵਾਈਐਲ ਦਾ ਨੀਂਹ ਪੱਥਰ ਰੱਖਣ ਬਾਰੇ 1981 ਵਿੱਚ ਦਿੱਤੇ ਸੱਦੇ ਦਾ ਜ਼ਿਕਰ ਕਰਦਿਆਂ ਕੈਪਟਨ....
ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ ’ਤੇ ਚਰਚਾ ਕਰਨ ਤੇ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ ’ਤੇ ਇਸ ਗੱਲ ’ਤੇ ਜ਼ੋਰਦੇਣਾ ਚਾਹੀਦਾ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ....
ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਧਾਲੀਵਾਲ
ਚੰਡੀਗੜ੍ਹ : ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ....