ਪੰਜਾਬ

ਡੱਲੇਵਾਲ ਦਾ ਮਰਨ ਵਰਤ 42ਵੇਂ ਦਿਨ ਵੀ ਜਾਰੀ, ਵਿਗੜ ਰਹੀ ਸਿਹਤ
ਖਨੌਰੀ, 6 ਜਨਵਰੀ 2025 : ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। 26 ਨਵੰਬਰ ਤੋਂ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 42ਵੇਂ ਦਿਨ ਵੀ ਜਾਰੀ ਹੈ। ਉਹਨਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਹਨਾਂ ਨੂੰ ਬੋਲਣ ਵਿੱਚ ਵੀ ਤਕਲੀਫ਼ ਹੋ ਰਹੀ ਹੈ। ਅੱਜ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਜਗਜੀਤ ਸਿੰਘ ਡੱਲੇਵਾਲ ਨਾਲ ਖਨੌਰੀ ਬਾਰਡਰ ਵਿਖੇ ਮੁਲਾਕਾਤ ਕਰੇਗੀ। ਕਮੇਟੀ ਆਪਣੇ....
ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ, ਪਰਿਵਾਰਾਂ ਦਾ ਰੋ ਰੋ ਬੁਰਾ ਹਾਲ
ਅੰਮ੍ਰਿਤਸਰ, 05 ਜਨਵਰੀ 2025 : ਨਸ਼ਿਆਂ ਕਾਰਨ ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਚੁੱਕੇ ਹਨ ਕਿ ਰੋਜਾਨਾ ਹੀ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਜਿਸ ਦਾ ਖਮਿਆਜਾ ਉਨ੍ਹਾਂ ਮਾਪਿਆਂ ਨੂੰ ਝੱਲਣਾ ਪੈ ਰਿਹਾ ਹੈ। ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿੱਚ ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਦੋਵੇਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿੰਨ੍ਹਾਂ ਦੀ ਉਮਰ ਤਕਰੀਬਨ 22 ਸਾਲ ਦੱਸੀ ਜਾ ਰਹੀ ਹੈ।....
ਪੱਛਮੀ ਗੜਬੜੀ ਦੇ ਕਾਰਨ ਪੰਜਾਬ ਵਿੱਚ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ 
ਚੰਡੀਗੜ੍ਹ, 5 ਜਨਵਰੀ 2025 : ਸੂਬੇ ‘ਚ ਰਾਤ ਤੋਂ ਧੁੰਦ ਛਾਈ ਹੋਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ। ਪੱਛਮੀ ਗੜਬੜੀ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤੀ ਸਰਕੂਲੇਸ਼ਨ ਖੇਤਰ ਦੇਖੇ ਜਾ ਸਕਦੇ ਹਨ। ਜਿਸ ਕਾਰਨ ਪੰਜਾਬ ਵਿੱਚ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੀਤ ਲਹਿਰ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ....
ਕੇਂਦਰ ਸਰਕਾਰ ਕਿਸਾਨ ਆਗੂ ਦੀ ਜਾਨ ਬਚਾਉਣ ਅਤੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕੱਢਣ ਲਈ ਕੋਈ ਫੈਸਲਾ ਲਵੇ : ਗੁਰਮੀਤ ਸਿੰਘ ਖੁੱਡੀਆਂ 
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ ਪਰਾਲੀ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਮੰਗ ਰੱਖੀ ਝੋਨੇ ਦੀ ਥਾਂ ਬਦਲਵੀਆਂ ਫਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ ‘ਗੈਪ ਫੰਡਿੰਗ’ ਵਜੋਂ 15,000 ਰੁਪਏ ਪ੍ਰਤੀ ਏਕੜ ਦੇਣ ਲਈ ਵੀ ਕਿਹਾ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਰੋਧਕ ਕਪਾਹ ਦੇ ਬੀ.ਜੀ. 3 ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨੂੰ ਮਨਜ਼ੂਰੀ ਦੇਣ ਦੀ ਵੀ ਕੀਤੀ....
ਸਾਰੀਆਂ ਜਥੇਬੰਦੀਆਂ ਇਕੱਠੇ ਹੋ ਕੇ ਸਰਕਾਰ ਲਈ ਚਿੰਤਾ ਪੈਦਾ ਕਰੋ : ਜਗਜੀਤ ਸਿੰਘ ਡੱਲੇਵਾਲ 
ਖਨੌਰੀ, 04 ਜਨਵਰੀ 2025 : ਐਮਐਸਪੀ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਪਿਛਲੇ 40 ਦਿਨਾਂ ਤੋਂ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੱਦੇ ਤਹਿਤ ਰੱਖੀ ਮਹਾਪੰਚਾਇਤ ‘ਚ ਅੱਜ ਕਿਸਾਨ ਵੱਡੀ ਗਿਣਤੀ ‘ਚ ਸ਼ਾਮਿਲ ਹੋਏ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੂੰ ਸਟੇਜ ਤੇ ਇੱਕ ਸਟਰੈਚਰ ਤੇ ਲਿਆਂਦਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਲਈ ਬਣਾਏ ਇੱਕ ਕੈਬਿਨ ਵਿੱਚ ਬਿਠਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਮਹਾਪੰਚਾਇਤ ਵਿੱਚ ਪੁੱਜੇ....
ਜਲੰਧਰ 'ਚ ਦੋਸਤ ਦੇ ਘਰ ਸੁੱਤੇ ਨੌਜਵਾਨਾਂ ਦੇ ਗੋਲੀਆਂ ਮਾਰ ਕੇ ਕੀਤਾ ਕਤਲ
ਜਲੰਧਰ, 4 ਜਨਵਰੀ 2025 : ਜਲੰਧਰ 'ਚ ਲੰਮਾਂ ਪਿੰਡ ਇਲਾਕੇ 'ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ ਤਾਂ ਹਮਲਾਵਰ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪੁੱਜੀ। ਮੌਕੇ 'ਤੇ ਪਹੁੰਚ ਰਾਮਾ ਮੰਡੀ ਥਾਣਾ ਦੀ ਪੁਲਿਸ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਨੇ....
ਬਰਨਾਲਾ 'ਚ ਧੁੰਦ ਕਾਰਨ ਵਾਪਰੇ ਦੋ ਬੱਸ ਹਾਦਸੇ, ਤਿੰਨ ਔਰਤਾਂ ਦੀ ਮੌਤ, 30 ਤੋਂ ਵੱਧ ਜ਼ਖਮੀ
ਬਰਨਾਲਾ, 4 ਜਨਵਰੀ 2025 : ਬਰਨਾਲਾ ਜ਼ਿਲ੍ਹੇ ਵਿੱਚ ਧੁੰਦ ਕਾਰਨ ਦੋ ਵੱਖ-ਵੱਖ ਬੱਸ ਹਾਦਸਿਆਂ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਕਿਸਾਨ ਜ਼ਖਮੀ ਹੋ ਗਏ। ਦੋਵੇਂ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ। ਪਹਿਲੀ ਬੱਸ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅਨਸ਼ਨ ਵਿੱਚ ਸ਼ਾਮਲ ਹੋਣ ਜਾ ਰਹੀ ਸੀ, ਜਦਕਿ ਦੂਜੀ ਬੱਸ ਹਰਿਆਣਾ ਦੇ ਟੋਹਾਣਾ ਵਿੱਚ ਸਾਂਝੇ ਕਿਸਾਨ ਮੋਰਚੇ ਦੀ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੀ ਸੀ। ਜ਼ਖਮੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ....
ਵਪਾਰ ਪੱਖੀ ਮਾਹੌਲ ਸਿਰਜ ਕੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧ : ਮੋਹਿੰਦਰ ਭਗਤ
ਮੋਹਿੰਦਰ ਭਗਤ ਵੱਲੋਂ ਮੋਹਾਲੀ ‘ਚ ਡੰਪਿੰਗ ਗਰਾਊਂਡ ਨੂੰ ਹਟਾਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਚੰਡੀਗੜ੍ਹ, 4 ਜਨਵਰੀ 2025 : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੋਹਾਲੀ ਦੇ ਫੇਜ਼ 8ਬੀ ਦੇ ਸਨਅਤਕਾਰਾਂ ਅਤੇ ਵਸਨੀਕਾਂ ਦੇ ਵਫਦ ਨਾਲ ਸਨਅਤ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਕੂੜਾ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਹੋਰ ਨਾਗਰਿਕਾਂ ਦੀਆਂ ਸ਼ਿਕਾਇਤਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਵਫ਼ਦ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ....
ਪੁਲਿਸ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 
ਅੰਮ੍ਰਿਤਸਰ, 3 ਜਨਵਰੀ 2025 : ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਉੱਤੇ ਵੱਡਾ ਐਕਸ਼ਨ ਕੀਤਾ ਗਿਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਮੁੱਖ ਸਾਥੀ ਮਨਜੀਤ ਸਿੰਘ ਉਰਫ ਭੋਲਾ ਸਮੇਤ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ 2.192 ਕਿਲੋਗ੍ਰਾਮ ਹੈਰੋਇਨ, 3 ਆਧੁਨਿਕ ਪਿਸਤੌਲ (.30 ਬੋਰ, 2 ਆਟੋਮੈਟਿਕ ਸਮੇਤ), 2.6....
“ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਦੀ ਇਨਾਮੀ ਰਾਸ਼ੀ ਵਿੱਚ ਵੱਡੇ ਵਾਧੇ ਦਾ ਐਲਾਨ : ਹਰਪਾਲ ਸਿੰਘ ਚੀਮਾ
ਚੰਡੀਗੜ, 3 ਜਨਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ “ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਦੀ ਇਨਾਮੀ ਰਾਸ਼ੀ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ, ਜੋ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਹੋਰ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲੇ ਦੇ ਨਾਲ-ਨਾਲ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹੋਏ ਵੱਡੇ ਇਨਾਮ ਜਿੱਤਣ ਦਾ ਦਿਲਚਸਪ ਮੌਕਾ ਪ੍ਰਦਾਨ ਕਰਨ ਲਈ ਚੁੱਕਿਆ ਗਿਆ ਹੈ। ਇੱਕ ਪ੍ਰੈਸ ਬਿਆਨ....
ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ  : ਹਰਪਾਲ ਸਿੰਘ ਚੀਮਾ 
ਚੰਡੀਗੜ੍ਹ, 3 ਜਨਵਰੀ 2025 : ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ। ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ ਹਰਪਾਲ ਸਿੰਘ ਚੀਮਾ....
ਅਸੀਂ ਸਿਰਫ ਇੰਨ੍ਹਾਂ ਚਾਹੁੰਦੇ ਹਾਂ ਕਿ ਡੱਲੇਵਾਲ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇ : ਸੁਪਰੀਮ ਕੋਰਟ 
ਖਨੌਰੀ, 2 ਜਨਵਰੀ 2025 : ਖਨੌਰੀ ਬਾਰਡਰ 'ਤੇ 38 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਵਿੱਚ ਅਦਾਲਤ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਖ਼ਤ ਰੁਖ਼ ਦਿਖਾਇਆ। ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ ਕਿਹਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ ਕਰਵਾਉਣ ਦਾ ਨਹੀਂ ਹੈ। ਕੁਝ ਅਖੌਤੀ ਕਿਸਾਨ....
ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣ ਲਈ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਾਂ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਚਿੰਤਾ ਹੈ ਚੰਡੀਗੜ੍ਹ, 02 ਜਨਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈਕੇ ਵੀ ਚਿੰਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ ਤੋਂ ਸ਼ੰਭੂ ਤੇ ਖਨੌਰੀ ਉਤੇ ਕਿਸਾਨੀ ਮੋਰਚੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਧਿਰਾਂ ਹਨ ਜਿੰਨਾਂ ਨਾਲ ਮੋਰਚਾ ਲਗਾਉਣ ਤੋਂ ਪਹਿਲਾਂ ਕੇਂਦਰੀ ਮੰਤਰੀ ਦੀ ਰਾਤ ਨੂੰ ਕਈ ਕਈ ਘੰਟੇ....
'ਆਪ' ਸਰਕਾਰ ਸੂਬੇ ਦੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 2 ਜਨਵਰੀ 2024 : ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੈਂਡਿੰਗ ਸਕਾਲਰਸ਼ਿਪ ਅਰਜ਼ੀਆਂ ਨੂੰ ਤੁਰੰਤ ਨਿਪਟਾਉਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲਾਪਰਵਾਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਬਾਰੇ ਸਥਾਈ ਕਮੇਟੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ....
ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ 
ਚੰਡੀਗੜ੍ਹ, 2 ਜਨਵਰੀ 2024 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਸਾਲ 2024 ਦੌਰਾਨ 713 ਰੇਡਾਂ ਕੀਤੀਆਂ ਗਈਆਂ ਅਤੇ ਇਨ੍ਹਾ ਰੇਡਾਂ ਦੌਰਾਨ ਕੁੱਲ 261 ਬੱਚੇ ਰੈਸਕਿਉ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਬਠਿੰਡਾ, ਫਰੀਦਕੋਟ....