ਪੰਜਾਬ

ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ ’ਚ ਦਰਜ਼ ਕਰੇ ਰੀਵਿਊ ਪਟੀਸ਼ਨ-ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ....
ਸਰਕਾਰੀ ਸਕੂਲ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਦੇ ਸਿੱਖਿਆ ਮੰਤਰੀ ਵੱਲੋਂ ਹੁਕਮ ਜਾਰੀ
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਥੇ ਇਹ ਦੱਸਣਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦਾ 15....
204 ਕਰੋੜ ਮਿਡ ਡੇ ਮੀਲ ਵਰਕਰਾਂ ਨੂੰ ਤਨਖਾਹ ਦੇਣ ਲਈ ਜਾਰੀ : ਹਰਜੋਤ ਬੈਂਸ
ਚੰਡੀਗੜ੍ਹ, 29 ਸਤੰਬਰ 2022 - ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈ਼ਕਸੈਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ ਦੇ ਖਾਤਿਆਂ ਵਿਚ ਤਨਖਾਹ ਜਮ੍ਹਾ ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ ਨੇ....
ਮਨਪ੍ਰੀਤ ਤਲਵੰਡੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਛੱਡ ਆਪ 'ਚ ਸ਼ਾਮਲ
ਰਾਏਕੋਟ (ਜੱਗਾ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਆਪ' ਚ ਸ਼ਾਮਲ ਹੋਣ ਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਵਾਗਤ ਕੀਤਾ। ਇਸ ਮੌਕੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਵੀ ਹਾਜ਼ਰ ਸਨ। ਇਸ ਮੌਕੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਚੋਣਾਂ ਸਮੇਂ....
ਊਧਮਪੁਰ 'ਚ ਹੋਏ ਧਮਾਕਿਆਂ ਕਾਰਨ ਲੋਕ ਸਹਿਮੇ, 2 ਜਖਮੀ
ਜੰਮੂ-ਕਸ਼ਮੀਰ : ਊਧਮਪੁਰ ਹੋਏ ਧਮਾਕਿਆ ਕਾਰਨ ਉੱਥੇ ਵਸਨੀਕਾਂ ਵਿਚ ਸਹਿਮ ਦਾ ਮਾਹੌਲ ਹੈ, ਬੀਤੀ ਰਾਤ ਤੋਂ ਇੱਕ ਤੋਂ ਬਾਅਦ ਇੱਕ ਬਲਾਸਟ ਹੋ ਰਹੇ ਨੇ।ਊਧਮਪੁਰ 'ਚ ਰਾਤ ਕਰੀਬ 10.30 ਵਜੇ ਇਕ ਖਾਲੀ ਬੱਸ ਵਿਚ ਧਮਾਕਾ ਹੋਇਆ, ਜਿਸ ਕਾਰਨ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਖਾਲੀ ਸੀ, ਜੋ ਪੈਟਰੋਲ ਪੰਪ ਨੇੜੇ ਖੜ੍ਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਇੱਥੇ ਰੋਜ਼ਾਨਾ ਪਾਰਕ ਕੀਤੀ ਜਾਂਦੀ ਹੈ। ਪੁਲਸ ਅਤੇ ਹੋਰ ਏਜੰਸੀਆਂ ਮੌਕੇ 'ਤੇ ਪਹੁੰਚ....
Punjab Image
ਔਰਤਾਂ ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਨੂੰ ਗਰਭਪਾਤ ਦਾ ਅਧਿਕਾਰ, ਸੁਪਰੀਮ ਕੋਰਟ ਦਾ ਫੈਸਲਾ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ 'ਚ ਗਰਭਪਾਤ ਕਰਨ ਦਾ ਅਧਿਕਾਰ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ 'ਚ ਇਹ ਮਾਇਨੇ ਨਹੀਂ ਰੱਖਦਾ ਕਿ ਔਰਤ ਵਿਆਹੀ ਹੈ ਜਾਂ ਅਣਵਿਆਹੀ। ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਦੀ ਵਿਆਹੁਤਾ ਸਥਿਤੀ ਨੂੰ ਅਣਚਾਹੇ....
ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਵਜੋਂ ਜਾਣਿਆ ਜਾਵੇਗਾ
ਚੰਡੀਗੜ੍ਹ : ਅੱਜ ਤੋਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲਿਆ ਜਾਵੇਗਾ। ਹੁਣ ਹਵਾਈ ਅੱਡੇ ਨੂੰ ਬਲਿਦਾਨੀ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਵਜੋਂ ਜਾਣਿਆ ਜਾਵੇਗਾ। ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ ਇਸ ਖਾਸ ਮੌਕੇ 'ਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲਿਆ ਜਾ ਰਿਹਾ ਹੈ। ਪ੍ਰੋਗਰਾਮ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਚੰਡੀਗੜ੍ਹ ਏਅਰਪੋਰਟ ਪਹੁੰਚ ਗਏ ਹਨ। ਮੰਚ 'ਤੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ....
ਰੇਲਵੇ ਸਟੇਸ਼ਨਾਂ ਦੀ ਬਦਲੇਗੀ ਨੁਹਾਰ, 199 ਰੇਲਵੇ ਸਟੇਸ਼ਨਾਂ ਨੂੰ ਮੁੜ ਵਿਕਸਤ ਕਰਨ ਲਿਆ ਫੈਸਲਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਵੱਡੇ ਫੈਸਲੇ ਲਏ ਗਏ। ਕੈਬਨਿਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਅਤੇ ਪੈਨਸ਼ਨਰਾਂ ਨੂੰ 1 ਜੁਲਾਈ, 2022 ਤੋਂ ਮਹਿੰਗਾਈ ਰਾਹਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ਵਿੱਚ ਕਰੀਬ 50 ਲੱਖ ਕੇਂਦਰੀ ਕਰਮਚਾਰੀ ਅਤੇ 61 ਲੱਖ ਤੋਂ ਵੱਧ ਪੈਨਸ਼ਨਰ ਹਨ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਹੋਰ....
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕਰਨ ਦੇ ਹੁਕਮ ਨਿੰਦਣਯੋਗ : ਰਾਜਾ ਵੜਿੰਗ
ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਰਸ਼ਲਾਂ ਨੂੰ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕਰਨ ਦੇ ਹੁਕਮ ਦੇ ਕੇ ਕੀਤੀ ਗਈ ਪੱਖਪਾਤੀ ਕਾਰਵਾਈ ਨਿੰਦਣਯੋਗ ਹੈ। ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਨਾ ਸਿਰਫ਼ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸੀ, ਸਗੋਂ ਇਹ ਲੋਕਤੰਤਰ ਦਾ ਵੀ ਕਤਲ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਨਵੇਂ ਸੈਸ਼ਨ ਦੇ ਪਹਿਲੇ ਦਿਨ ਹੀ ਸਮੁੱਚੇ ਵਿਰੋਧੀ....
30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿੱਚ ਚੱਕਾ ਜਾਮ
ਗੁਰਦਾਸਪੁਰ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰ. ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ,ਬਲਦੇਵ ਸਿੰਘ ਸਿਰਸਾ,ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਹਰਸ਼ਲਿਦਰ ਸਿੰਘ ਕਿਸ਼ਨਗੜ,ਅਮਰਜੀਤ ਸਿੰਘ ਰੜਾ,ਗੁਰਚਰਨ ਸਿੰਘ ਭੀਖੀ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਰਘਬੀਰ ਸਿੰਘ ਭੰਗਾਲਾ,ਰਜਿੰਦਰ ਸਿੰਘ ਬੈਨੀਪਾਲ,ਸ਼ੇਰਾ ਅਠਵਾਲ,ਬਲਬੀਰ ਸਿੰਘ ਰੰਧਾਵਾ ਆਦਿ ਕਿਸਾਨ....
ਬਾਲ ਵਿਆਹ ਦੇ ਮੁੱਦੇ 'ਤੇ ਸੂਬਾ ਪੱਧਰੀ ਸਲਾਹਕਾਰ ਮੀਟਿੰਗ ਦਾ ਆਯੋਜਨ ਕੀਤਾ
ਚੰਡੀਗੜ੍ਹ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਲਾਸ਼ ਸਤਿਆਰਥੀ ਚਿਲਡਰਨ ਫਾਊਂਡੇਸ਼ਨ (ਕੇਐਸਸੀਐਫ), ਨਵੀਂ ਦਿੱਲੀ ਦੇ ਸਹਿਯੋਗ ਨਾਲ ਬਾਲ ਵਿਆਹ ਦੇ ਮੁੱਦੇ 'ਤੇ ਸੂਬਾ ਪੱਧਰੀ ਸਲਾਹਕਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਾਲ ਕਾਰਕੁਨ ਰੀਤਾ ਰਾਣੀ ਨੇ ਚਾਈਲਡ ਲਾਈਨ 1098 ਦੀ ਮਦਦ ਨਾਲ ਬਾਲ ਵਿਆਹ ਤੋਂ ਬਚਣ ਦਾ ਆਪਣਾ ਉਤਸ਼ਾਹਜਨਕ ਤਜਰਬਾ ਸਾਂਝਾ ਕੀਤਾ। ਉਸਨੇ 16 ਸਾਲ ਦੀ ਛੋਟੀ ਉਮਰ ਵਿੱਚ ਆਪਣਾ ਵਿਆਹ ਹੋਣ ਤੋਂ ਰੋਕਿਆ। ਹਾਲਾਂਕਿ ਉਸਦੇ ਮਾਤਾ-ਪਿਤਾ ਇਸ ਤੋਂ....
ਮੁੱਖ ਮੰਤਰੀ ਮਾਨ ਦੇ ਕਾਫਲੇ 'ਚ ਬਾਦਲ ਅਤੇ ਕੈਪਟਨ ਨਾਲੋਂ ਵੀ ਵੱਧ ਕਾਰਾਂ
ਚੰਡੀਗੜ੍ਹ : ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਾਤਪ ਸਿੰਘ ਬਾਜਵਾ ਵੱਲੋਂ ਆਪਣੇ ਟਵਿੱਟਰ 'ਤ ਆਰਟੀਆਈ ਦੀ ਇੱਕ ਰਿਪੋਰਟ ਸਾਂਝੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਆਰਟੀਆਈ ਦੇ ਹਵਾਲੇ ਨਾਲ ਦੱਸਿਆ ਕਿ ਉਨ੍ਹਾਂ ਦੇ ਕਾਫਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲੋਂ ਵੀ ਜ਼ਿਆਦਾ ਕਾਰਾਂ ਹਨ।
ਫ਼ਿਰੋਜ਼ਪੁਰ 'ਚ ਵੇਰਕਾ ਪਲਾਂਟ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰਨ ਦਾ ਐਲਾਨ ਫ਼ਿਰੋਜ਼ਪੁਰ : ਡੇਅਰੀ ਕਿਸਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਰਕਾ ਪਲਾਂਟ ਦਾ ਫ਼ਿਰੋਜ਼ਪੁਰ ਵਿਖੇ ਉਦਘਾਟਨ ਕੀਤਾ ਹੈ। ਇਸ ਪਲਾਂਟ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਸਮਰੱਥਾ ਹੈ। ਇਹ ਵੇਰਕਾ ਪਲਾਂਟ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ ਅਤੇ ਇਹ ਪਲਾਂਟ....
ਮੁੱਖ ਮੰਤਰੀ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਨੌਜਵਾਨਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਧੋਖਾ ਨਾ ਦੇਣ : ਮਜੀਠੀਆ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਅਪ੍ਰੈਂਟਿਸ ਲਾਈਨਮੈਨਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਕੀਤੇ ਵਾਅਦੇ ਮੁਤਾਬਕ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ 9ਪੀ ਐਸ ਪੀ ਸੀ ਐਲ0 ਵਿਚ ਪੁਰਾਣੇ ਨਿਯਮਾਂ ਅਨੁਸਾਰ ਨੌਕਰੀਆਂ ਦੇਵੇ ਤੇ ਉਹਨਾਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ’ਤੇ ਪੂਰਨ ਰੂਪ ਵਿਚ ਚੱਲਣ ਅਤੇ ਜ਼ਬਰ ਨਾਲ ਲੋਕਤੰਤਰੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰਨਸਾਬਕਾ ਮੰਤਰੀ, ਜਿਹਨਾਂ ਨੇ....
ਪੰਜਾਬ ਕਲਾ ਪਰਿਸ਼ਦ ਵਲੋਂ ''ਹੀਰ ਵਾਰਿਸ ਗਾਇਨ ਮੁਕਾਬਲਾ'' ਕਰਵਾਇਆ ਜਾ ਰਿਹਾ ਹੈ : ਪਾਤਰ
ਜਲੰਧਰ : ਪੰਜਾਬ ਕਲਾ ਪਰਿਸ਼ਦ ਵਲੋਂ ਮਹਾਨ ਪੰਜਾਬੀ ਕਿੱਸਾਕਾਰ ਸਈਅਦ ਵਾਰਿਸ ਸ਼ਾਹ ਦੀ ਤੀਸਰੀ ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ''ਹੀਰ ਵਾਰਿਸ ਗਾਇਨ ਮੁਕਾਬਲਾ'' ਕਰਵਾਇਆ ਜਾ ਰਿਹਾ ਹੈ। ਇਸ ਆਨ-ਲਾਈਨ ਮੁਕਾਬਲੇ ਵਿੱਚ 35 ਸਾਲ ਤੱਕ ਦੀ ਉਮਰ ਵਾਲਾ ਕੋਈ ਵੀ ਗਾਇਕ ਹਿੱਸਾ ਲੈ ਸਕਦਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਦਿੱਤੀ। ਉਨ੍ਹਾਂ ਦੇ ਨਾਲ ਪਰਿਸ਼ਦ ਦੇ ਉੱਪ-ਚੇਅਰਮੈਨ ਡਾ. ਯੋਗਰਾਜ, ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ....