ਕਪੂਰਥਲਾ, 30 ਦਸੰਬਰ 2024 : ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਭਾਨਪੁਰ ਦੇ ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਬੀਐਨਐਸ ਦੀਆਂ ਧਾਰਾਵਾਂ ਤਹਿਤ ਕਾਰ ਚਾਲਕ....
ਪੰਜਾਬ

ਚੰਡੀਗੜ੍ਹ, 28 ਦਸੰਬਰ 2024 : ਪੀਲੀਭੀਤ ਵਿੱਚ ਪੁਲਿਸ ਚੌਂਕੀ ਤੇ ਹਮਲੇ ਦੇ ਕਥਿਤ ਦੋਸ਼ੀ ਨੌਜਵਾਨ ਦਾ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ ਤੇ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਵੱਲੋਂ ਸਵਾਲ ਚੁੱਕੇ ਗਏ ਹਨ। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਯੂਪੀ ਸਰਕਾਰ ਨਾਲ ਸੰਪਰਕ ਕਰਕੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਦੂਜੇ ਪਾਸੇ ਯੂਪੀ ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ।....

ਚੰਡੀਗੜ੍ਹ, 29 ਦਸੰਬਰ 2024 : ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹ ਲੱਗਣ ਤੋਂ ਬਾਅਦ ਜੱਥੇਦਾਰ ਨੇ ਆਦੇਸ਼ ਜਾਰੀ ਕੀਤੇ ਸਨ ਕਿ ਜਿਹੜੇ ਮੈਂਬਰਾਂ ਨੇ ਅਸਤੀਫੇ ਦਿੱਤੇ ਹਨ। ਉਹਨਾਂ ਦੇ ਅਸਤੀਫਿਆਂ ਨੂੰ ਪ੍ਰਵਾਨ ਕਰ ਲਿਆ ਜਾਵੇ। ਸੁਖਬੀਰ ਸਿੰਘ ਬਾਦਲ ਨੇ ਵੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜੋ ਵਰਕਿੰਗ ਕਮੇਟੀ ਕੋਲ ਪੈਂਡਿੰਗ ਹੈ। ਸੈਕਟਰ-9 ਸਥਿਤ ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਅਕਾਲੀ ਦਲ ਦੀ ਕੋਰ ਕਮੇਟੀ, ਕਾਰਜਕਾਰਨੀ, ਜ਼ਿਲ੍ਹਾ ਪ੍ਰਧਾਨਾਂ ਅਤੇ ਸਥਾਨਕ ਇੰਚਾਰਜਾਂ ਨਾਲ ਮੀਟਿੰਗ ਹੋਈ।....

ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024 1351 ਨਵੀਆਂ ਭਰਤੀਆਂ ਨਾਲ ਬਿਜਲੀ ਵਿਭਾਗ ਦੀ ਮਨੁੱਖੀ ਸਰੋਤ ਸਮਰੱਥਾ ਹੋਈ ਮਜ਼ਬੂਤ ਚੰਡੀਗੜ੍ਹ, 29 ਦਸੰਬਰ 2024 : ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ ਦੇ ਇਤਿਹਾਸਕ ਕਦਮ ਨਾਲ ਹੋਈ। ਭਾਰਤ ਵਿੱਚ ਇੱਕ ਸੂਬ ਸਰਕਾਰ ਦੁਆਰਾ ਇੱਕ ਪ੍ਰਾਈਵੇਟ....

ਖਨੌਰੀ, 29 ਦਸੰਬਰ 2024 : ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਕਾਰਨ 30 ਦਸੰਬਰ (ਸੋਮਵਾਰ) ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ। ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਐਲਾਨ ਤੋਂ ਬਾਅਦ ਪੰਜਾਬ ਭਰ ਦੇ ਲੋਕਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਬਾਅਦ 4 ਜਨਵਰੀ ਨੂੰ ਖਨੌਰੀ ਸਰਹੱਦ ਵਿਖੇ ਵਿਸ਼ਾਲ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਦੂਜੇ ਪਾਸੇ ਜਗਜੀਤ ਸਿੰਘ....

ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਜ਼ਬਤ ਕੀਤੇ ਹਥਿਆਰ ਜੱਗੂ ਭਗਵਾਨਪੁਰੀਆ ਨੇ ਸਪਲਾਈ ਕੀਤੇ ਸਨ: ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਐਸਐਸਪੀ ਅਭਿਮਨਿਊ ਰਾਣਾ ਚੰਡੀਗੜ੍ਹ/ਤਰਨਤਾਰਨ, 29 ਦਸੰਬਰ 2024 : ਸੂਬੇ ਵਿੱਚੋਂ....

ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ 2 ਮੈਂਬਰ ਗ੍ਰਿਫ਼ਤਾਰ
ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ, ਦੋ ਆਧੁਨਿਕ ਪਿਸਤੌਲ ਬਰਾਮਦ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਵਿਅਕਤੀਆਂ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਦਿੰਦੇ ਸਨ ਅੰਜ਼ਾਮ: ਡੀਜੀਪੀ ਗੌਰਵ ਯਾਦਵ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਯਤਨ ਜਾਰੀ: ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 28 ਦਸੰਬਰ 2024 : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ....

ਚੰਡੀਗੜ੍ਹ, 28 ਦਸੰਬਰ 2024 : ਪੰਜਾਬ ‘ਚ ਪੈ ਰਹੀ ਬਾਰਿਸ਼ ਕਾਰਨ ਸੂਬੇ ‘ਚ ਠੰਡ ਹੋਰ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਕਾਰਨ ਧੁੰਦ ਵਿੱਚ ਵਾਧਾ ਹੋਵੇਗਾ, ਜਿਸ ਕਾਰਨ ਮੌਸਮ ਵਿਭਾਗ ਵੱਲੋਂ ਧੁੰਦ ਨਾਲ ਸਬੰਧਤ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਦੱਸ ਦੇਈਏ ਕਿ ਕੁੱਝ ਥਾਵਾਂ ਤੇ ਅੱਜ ਵੀ ਸਵੇਰ ਤੋਂ ਹੀ ਬਾਰਿਸ਼ ਲਗਾਤਾਰ ਹੋ ਰਹੀ ਹੈ। ਦੱਸ ਦੇਈਏ ਕਿ ਇਸ ਬਾਰਿਸ਼ ਕਾਰਨ ਪਹਾੜਾਂ ‘ਤੇ ਬਰਫਬਾਰੀ ਹੋ ਰਹੀ ਹੈ ਤੇ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ। ਹੁਣ ਨਵੇਂ ਸਾਲ ਤੋਂ ਪਹਿਲਾਂ ਸਰਦੀ ਨੇ....

ਚੰਡੀਗੜ੍ਹ, 28 ਦਸੰਬਰ 2024 : ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਇਕ ਸੁਨੇਹਾ ਵੀ ਦਿੱਤਾ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ 30 ਦਸੰਬਰ ਨੂੰ ਕਿਹੜੀਆਂ ਸੇਵਾਵਾਂ ਬੰਦ ਰਹਿਣਗੀਆਂ ਅਤੇ ਇਸ ਬੰਦ ਦੌਰਾਨ ਕਿਹੜੀਆਂ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਬੰਦ ਦੌਰਾਨ ਪੈਟਰੋਲ ਪੰਪ ਅਤੇ ਗੈਸ ਏਜੰਸੀਆਂ, ਰੇਲ ਸੇਵਾਵਾਂ, ਦੁਕਾਨਾਂ....

ਚੰਡੀਗੜ੍ਹ, 28 ਦਸੰਬਰ 2024 : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਪਿਛਲੇ 33 ਦਿਨਾਂ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਹਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਝਾੜ ਪਾਈ ਜੋ ਡੱਲੇਵਾਲ ਦੀ ਵਿਗੜਦੀ ਸਿਹਤ ਕਾਰਨ ਉਨ੍ਹਾਂ ਨੂੰ ਹਸਪਤਾਲ ਨਹੀਂ ਜਾਣ ਦੇ ਰਹੇ। ਜਸਟਿਸ ਸੂਰਿਆ ਕਾਂਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਕਿਰਪਾ ਕਰ ਕੇ ਉਨ੍ਹਾਂ ਨੂੰ ਦੱਸੋ ਕਿ ਜੋ ਲੋਕ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦਾ ਵਿਰੋਧ ਕਰ....

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਕਿਸਾਨ ਆਗੂਆਂ ਨੂੰ ਲਗਾਈ ਫਟਕਾਰ, ਪੰਜਾਬ ਸਰਕਾਰ ਨੂੰ ਵੀ ਹਦਾਇਤਾਂ ਖਨੌਰੀ, 28 ਦਸੰਬਰ 2024 : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਚ ਅੱਜ ਸੁਣਵਾਈ ਹੋਈ ਇਸ ਦੌਰਾਨ ਅਦਾਲਤ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਅਤੇ ਪੰਜਾਬ ਸਰਕਾਰ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ। ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ....

ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਕੀਤਾ ਸਤਿਕਾਰ ਭੇਟ ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਸਤਿਕਾਰਯੋਗ ਮਾਤਾ ਗੁਜਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੌਰਾਨ ਅੱਜ ਲੱਖਾਂ ਸੰਗਤਾਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ। ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ....

ਸਿੱਖ ਇਤਿਹਾਸ ਵਿੱਚ ਪੋਹ ਸ਼ਹੀਦੀ ਦੇ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਦੀ ਸਭ ਤੋਂ ਦਰਦਨਾਕ ਘਟਨਾ ਹੈ। ਜਿੱਥੇ ਇੱਕ ਪਾਸੇ ਇਹ ਘਟਨਾ ਮਨੁੱਖੀ ਜ਼ੁਲਮ ਦੀ ਭਿਆਨਕ ਤਸਵੀਰ ਪੇਸ਼ ਕਰਦੀ ਹੈ, ਉੱਥੇ ਦੂਜੇ ਪਾਸੇ ਧਾਰਮਿਕ ਅਜ਼ਾਦੀ ਲਈ ਸਾਹਿਬਜ਼ਾਦਿਆਂ ਦੇ ਸੰਘਰਸ਼ ਅਤੇ ਜ਼ੁਲਮ ਵਿਰੁੱਧ ਸਿੱਖ ਸਿਦਕ ਦੇ ਜਜ਼ਬੇ ਨੂੰ ਵੀ ਉਜਾਗਰ ਕਰਦੀ ਹੈ। 1704 ਈ: ਵਿੱਚ ਜਦੋਂ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ ਮੁਗਲ....

ਅਜਨਾਲਾ, 27 ਦਸੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 2 ਕਿਲੋਗ੍ਰਾਮ ਹੈਰੋਇਨ, 1.4 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਦੋ-ਪਹੀਆ ਵਾਹਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸੰਬਧੀ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਪ੍ਰੈਸ ਕਾਨਫਰੰਸ....

ਬਠਿੰਡਾ, 27 ਦਸੰਬਰ 2024 : ਬਠਿੰਡਾ ਦੇ ਤਲਵੰਡੀ ਸਾਬੋ ਰੋਡ ਤੇ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਮੀਂਹ ਕਾਰਨ ਇਹ ਹਾਦਸਾ ਵਾਪਰਿਆ ਹੈ। ਰੇਲਿੰਗ ਨਾ ਹੋਣ ਦੇ ਚੱਲਦਿਆਂ ਬੱਸ ਪੁਲ ਤੋਂ ਥੱਲੇ ਡਿੱਗ ਗਈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਇੱਕ ਨਿੱਜੀ ਕੰਪਨੀ ਦੀ ਹੈ ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਦੇ ਮੁਤਾਬਿਕ ਇਹ ਨਿੱਜੀ ਬੱਸ ਸਰਦੂਲਗੜ੍ਹ ਤੋਂ....