ਪੰਜਾਬ

ਸਰਕਾਰ ਨੇ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ : ਮੋਹਿੰਦਰ ਭਗਤ
ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਸਾਲ 2024 ਦੌਰਾਨ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਚੰਡੀਗੜ੍ਹ, 27 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ ਸੂਬਾ ਸਰਕਾਰ ਦੀ....
ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਭੁੱਲਰ 
300 ਖਤਰਨਾਕ ਕੈਦੀਆਂ ਨੂੰ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਵਾਲੀ ਉੱਚ ਸੁਰੱਖਿਆ ਜੇਲ੍ਹ ਦਾ ਨਿਰਮਾਣ ਪ੍ਰਗਤੀ ਅਧੀਨ ਜੇਲ੍ਹਾਂ ਵਿੱਚ ਪਾਬੰਦੀਸ਼ੁਦਾ ਪਦਾਰਥ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਲਈ 8 ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਕੀਤੀ ਜਾ ਰਹੀ ਹੈ ਸਥਾਪਤ, ਛੇ ਹੋਰ ਜੇਲ੍ਹਾਂ ਵਿੱਚ ਵੀ ਵਿਸਤਾਰ ਕਰਨ ਦੀ ਯੋਜਨਾ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਸਫ਼ਲਤਾਪੂਰਵਕ ਲਾਗੂ ਹੋਣ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਵੀ-ਕਵਚ ਜੈਮਰ ਲਗਾਉਣ ਦੀ....
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ਵਿੱਚ ਦਾਖ਼ਲ
ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 27 ਦਸੰਬਰ 2024 : ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਖਨੌਰੀ ਸਰਹੱਦ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਚੱਲ ਰਿਹਾ ਹੈ, ਜੋ ਅੱਜ ਸ਼ੁੱਕਰਵਾਰ ਨੂੰ 32ਵੇਂ ਦਿਨ ਵਿੱਚ....
ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
ਆਂਗਣਵਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਮੋਹਰੀ ਕਿਹਾ, ਮੌਜੂਦਾ 350 ਆਂਗਣਵਾੜੀ ਕੇਂਦਰ ਕੀਤੇ ਜਾਣਗੇ ਅਪਗ੍ਰੇਡ ਅਪਗ੍ਰੇਡ ਆਂਗਣਵਾੜੀ ਕੇਂਦਰਾਂ ਨੂੰ 31 ਜਨਵਰੀ 2025 ਤੱਕ ਪੂਰਾ ਕਰਨ ਦਾ ਟੀਚਾ ਚੰਡੀਗੜ੍ਹ, 26 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ....
ਨਿਊ ਚੰਡੀਗੜ੍ਹ ਵਿੱਚ ਅੰਗੀਠੀ ਦਾ ਧੂੰਆਂ ਚੜਨ ਕਾਰਨ 2 ਦੀ ਮੌਤ
ਮੋਰਿੰਡਾ, 26 ਦਸੰਬਰ 2024 : ਨਿਊ ਚੰਡੀਗੜ੍ਹ ਵਿੱਚ ਅੰਗੀਠੀ ਦਾ ਧੂੰਆਂ ਚੜਨ ਕਾਰਨ ਇੱਕ ਛੋਟੇ ਬੱਚੇ ਅਤੇ ਉਸਦੀ ਮਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਇੱਕ ਕੋਠੀ ਵਿੱਚ ਬਣੇ ਕੁਆਟਰ ਵਿੱਚ ਰਹਿੰਦਾ ਸੀ, ਠੰਡ ਜਿਆਦਾ ਹੋਣ ਕਾਰਨ ਬੀਤੀ ਰਾਤ ਦੀਪਕ ਆਪਣੇ ਪਰਿਵਾਰ ਨਾਲ ਆਪਣੇ ਕੁਆਟਰ ਵਿੱਚ ਕੋਲਿਆਂ ਵਾਲੀ ਅੰਗੀਠੀ ਬਾਲ ਕੇ ਸੁੱਤਾ, ਸਵੇਰੇ ਸਮੇਂ ਜਦੋਂ ਉਹ ਨਾ ਉੱਠਿਆ ਤਾਂ ਮਾਕਨ ਮਾਲਕ ਨੇ ਫੋਨ ਕੀਤਾ, ਕੋਈ ਜਵਾਬ ਨੇ ਮਿਲਣ ਤੇ ਜਦੋਂ ਮਾਲਕ ਕੁਆਟਰ ਵੱਲ ਗਿਆ ਤਾਂ....
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਪੰਜਾਬ : ਹਰਦੀਪ ਸਿੰਘ ਮੁੰਡੀਆਂ 
ਹਰ ਪੇਂਡੂ ਘਰ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਬਣਿਆ ਸਮੂਹ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ ਚੰਡੀਗੜ੍ਹ, 25 ਦਸੰਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ....
ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਹਾਦਸਾ, 2 ਨੌਜਵਾਨਾਂ ਦੀ ਮੌਤ 
ਖੰਨਾ, 25 ਦਸੰਬਰ 2024 : ਫਤਿਹਗੜ੍ਹ ਸਾਹਿਬ ਦੀ ਧਰਤੀ ਵਿਖੇ ਨਤਮਸਤਕ ਹੋ ਵਾਪਸ ਆ ਰਹੀ ਸੰਗਤ ਨਾਲ ਖੰਨਾ ਦੇ ਪਿੰਡ ਭਾਦਲਾ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਹਾਦਸੇ ਚ 10 ਤੋਂ ਵੱਧ ਸ਼ਰਧਾਲੂ ਜਖਮੀ ਹੋਏ। ਮੰਡੀ ਗੋਬਿੰਦਗੜ੍ਹ....
ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ
ਚੰਡੀਗੜ੍ਹ, 25 ਦਸੰਬਰ 2024 : ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਬਹੁਤ ਸਾਰੀਆਂ ਪਹਿਲਕਦਮੀਆਂ ਅਮਲ ਵਿੱਚ ਲਿਆਂਦੀਆਂ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਨਾਲ ਸਬੰਧਤ ਅਤੇ ਸੱਭਿਆਚਾਰ ਨਾਲ....
ਆਰਡੀਐਫ ਅਤੇ ਐਮਡੀਐਫ ਦੀ ਬਦੌਲਤ ਹੈ ਕਿ ਪੰਜਾਬ ਆਪਣੇ ਪਿੰਡਾਂ ਨੂੰ ਮੰਡੀਆਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਵਿਸ਼ਾਲ ਨੈੱਟਵਰਕ ਵਿਕਸਿਤ ਕਰਨ ਵਿੱਚ ਕਾਮਯਾਬ ਹੋਇਆ ਹੈ : ਚੀਮਾ
ਚੰਡੀਗੜ੍ਹ, 25 ਦਸੰਬਰ 2024 : ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ....
ਹੁਸ਼ਿਆਰਪੁਰ 'ਚ ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਕਾਤਲਾਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ, 4 ਜ਼ਖਮੀ 
ਹੁਸ਼ਿਆਰਪੁਰ, 24 ਦਸੰਬਰ 2024 : ਹੁਸ਼ਿਆਰਪੁਰ 'ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿਤਾ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੈ। ਭੱਜਦੇ ਸਮੇਂ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ 4 ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ ਸਟੈਂਡ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਅਵਿਨਾਸ਼ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ। ਉਸ ਦੇ ਸਾਥੀ ਗਗਨਦੀਪ ਸਿੰਘ ਨੂੰ ਦਸੂਹਾ ਸਿਵਲ ਹਸਪਤਾਲ ਵਿਖੇ ਮੁੱਢਲੀ ਸਹਾਇਤਾ....
ਅੰਮ੍ਰਿਤਸਰ ਪੁਲਿਸ ਨੇ ਗੱਲੂਵਾਲ ਦੇ ਖੇਤਾਂ ਵਿੱਚੋਂ 3.590 ਕਿੱਲੋ ਹੈਰੋਇਨ ਕੀਤੀ ਬਰਾਮਦ 
ਅੰਮ੍ਰਿਤਸਰ, 24 ਦਸੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਿੰਡ ਗੱਲੂਵਾਲ ਦੇ ਨੇੜਿਓਂ ਖੇਤਾਂ ਵਿੱਚੋਂ 3.590 ਕਿੱਲੋ ਹੈਰੋਇਨ ਸਮੇਤ ਪੈਕਿੰਗ ਮਟੀਰੀਅਲ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਭਿੰਡੀਸੈਦਾਂ ਦੀ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਘਰਿੰਡਾ ਦੀ ਪੁਲੀਸ ਨੇ....
ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨ ਆਗੂ ਡੱਲੇਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਰਾਸ਼ਟਰਪਤੀ ਨੂੰ ਵਫਦ ਦੇ ਰੂਪ 'ਚ ਮਿਲਣ ਦਾ ਫੈਸਲਾ
ਸੰਯੁਕਤ ਕਿਸਾਨ ਮੋਰਚਾ ਵਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਅਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨ 9 ਜਨਵਰੀ ਨੂੰ ਮੋਗੇ ਵਿੱਚ ਹੋਵੇਗੀ ਵੱਡੀ ਕਾਨਫਰੰਸ ਛੇ ਮੈਂਬਰੀ ਕਮੇਟੀ ਵਲੋਂ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਉਪਰਾਲੇ ਜਾਰੀ ਰੱਖੇ ਜਾਣਗੇ ਚੰਡੀਗੜ੍ਹ 24 ਦਸੰਬਰ (ਭੁਪਿੰਦਰ ਧਨੇਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਨਿਰਭੈ ਸਿੰਘ ਢੁੱਡੀਕੇ,ਪ੍ਰੇਮ ਸਿੰਘ ਭੰਗੂ....
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਕੈਂਡਲ ਮਾਰਚ ਕੱਢਿਆ ਜਾਵੇਗਾ।
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ‘ਚ ਦਾਖਲ ਖਨੌਰੀ, 24 ਦਸੰਬਰ 2024 : ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਮੰਗਲਵਾਰ ਸ਼ਾਮ 5:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ ਕੈਂਡਲ ਮਾਰਚ ਕੱਢਿਆ ਜਾਵੇਗਾ। ਕਿਸਾਨ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕੜਾਕੇ ਦੀ ਠੰਢ ਅਤੇ ਬਰਸਾਤ ਵਿੱਚ ਵੀ....
ਸੂਬੇ ਵਿੱਚ ਜਨਤਕ ਖਣਨ ਖੇਤਰ ਤੋਂ 16.07 ਕਰੋੜ ਰੁਪਏ ਅਤੇ ਵਪਾਰਕ ਸਾਈਟਾਂ ਤੋਂ 9 ਕਰੋੜ ਰੁਪਏ ਦੀ ਆਮਦਨ ਪਿੰਡਾਂ ਦੇ ਵਿਕਾਸ ਲਈ ਜੁਟਾਏ 13.77 ਕਰੋੜ : ਗੋਇਲ
ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ ਵਿੱਤੀ ਸਾਲ 2023-24 ਵਿੱਚ ਮਾਲੀਆ ਵਸੂਲੀ ਵਧ ਕੇ 288.75 ਕਰੋੜ ਰੁਪਏ ਹੋਈ ਕਿਫ਼ਾਇਤੀ ਦਰਾਂ ’ਤੇ 18.37 ਲੱਖ ਮੀਟਰਕ ਟਨ ਰੇਤ ਮੁਹੱਈਆ ਕਰਵਾਈ ਵਿਭਾਗ ਵਿੱਚ ਡਿਜੀਟਲ ਤਬਦੀਲੀ ਅਤੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਇਆ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ, 1169 ਮਾਮਲੇ ਦਰਜ ਅਤੇ 867 ਚਲਾਨ ਕੀਤੇ ਪੰਜਾਬ ਮਾਈਨਜ਼ ਇੰਸਪੈਕਸ਼ਨ ਐਪ’’ ਦੀ ਸ਼ੁਰੂਆਤ ਚੰਡੀਗੜ੍ਹ, 24 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ....
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਭਗਵੰਤ ਸਿੰਘ ਮਾਨ
ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ ਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆ ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਿਆ ਜਾਵੇ-ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਨਸੀਹਤ ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ....