ਵਿਅਕਤੀ ਆਪਣੇ ਗਲੇ ‘ਚ ਤਖਤੀ ਲਟਕਾ ਕੇ ਪਹੁੰਚਿਆ ਅਤੇ ਰਾਸ਼ਟਰਪਤੀ ਤੋਂ ਆਪਣਾ ਵੋਟ ਅਧਿਕਾਰ ਬਹਾਲ ਕਰਨ ਦੀ ਕੀਤੀ ਮੰਗ ਕਪੂਰਥਲਾ, 1 ਜੂਨ : ਕਪੂਰਥਲਾ ‘ਚ ਲੋਕ ਸਭਾ ਚੋਣਾਂ ਦੌਰਾਨ ਇਕ ਵਿਅਕਤੀ ਪੋਲਿੰਗ ਬੂਥ ‘ਤੇ ਪਹੁੰਚਿਆ, ਜਿਸ ਨੂੰ ਪ੍ਰਸ਼ਾਸਨ ਨੇ ਜ਼ਿੰਦਾ ਹੁੰਦਿਆਂ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਉਸ ਦਾ ਨਾਂ ਵੋਟਰ ਸੂਚੀ ‘ਚੋਂ ਹਟਾ ਦਿੱਤਾ ਗਿਆ। 72 ਸਾਲਾ ਵਿਅਕਤੀ ਆਪਣੇ ਗਲੇ ‘ਚ ਤਖਤੀ ਲਟਕਾ ਕੇ ਪਹੁੰਚਿਆ ਅਤੇ ਰਾਸ਼ਟਰਪਤੀ ਤੋਂ ਆਪਣਾ ਵੋਟ ਅਧਿਕਾਰ ਬਹਾਲ ਕਰਨ ਦੀ ਮੰਗ ਕੀਤੀ। ਕਪੂਰਥਲਾ ਦੇ ਰਣਧੀਰ....
ਪੰਜਾਬ
ਚੰਡੀਗੜ੍ਹ, 1 ਜੂਨ : ਪੰਜਾਬ ਸਮੇਤ ਉੱਤਰ ਭਾਰਤ ਦੇ 7 ਰਾਜਾਂ ਅਤੇ 1 ਕੇਂਦਰ ਸਸ਼ਿਤ ਪ੍ਰਦੇਸ਼ ਵਿਚ ਸ਼ਾਮ 6 ਵਜੇ ਵੋਟਾਂ ਪੈਣ ਦਾ ਕੰਮ ਖ਼ਤਮ ਹੋ ਗਿਆ। 7ਵੇ ਪੜਾਅ ਦੇ ਇਸ ਰਾਊਂਡ ਨਾਲ 2024 ਦੀਆਂ ਲੋਕ ਸਭਾ ਚੋਣਾਂ ਮੁਕੰਮਲ ਹੋ ਗਈਆਂ ਹਨ। ਇਹਨਾਂ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਵੋਟਾਂ ਦੌਰਾਨ ਕਈ ਜਗ੍ਹਾ ‘ਤੇ ਹਲਕੀ ਤਕਰਾਰਬਾਜ਼ੀ ਹੋਈ ਪਰ ਕੁਲ ਮਿਲਾ ਨੇ ਵੋਟਾਂ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਹੋ ਗਈਆਂ ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾ ਲੁਧਿਆਣਾ ਵਿਖੇ ਰਾਜਾ ਵੜਿੰਗ ਅਤੇ ਅਸ਼ੋਕ ਪਰਾਸ਼ਰ ਪੱਪੀ ਦੇ....
ਚੰਡੀਗੜ੍ਹ, 1 ਜੂਨ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ ‘ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ ‘ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ....
ਚੰਡੀਗੜ੍ਹ, 20 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਵੋਟਿੰਗ ਹੋ ਚੁੱਕੀ ਹੈ ਅਤੇ ਪਾਰਟੀ ਬਦਲਾਅ ਦਾ ਦੌਰ ਚੱਲ ਰਿਹਾ ਹੈ, ਇਸ ਸਿਲਸਿਲੇ ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਇਕ ਤੋਂ ਬਾਅਦ ਇਕ ਝਟਕੇ ਲੱਗ ਰਹੇ ਹਨ। ਸਵ. ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ....
ਢੀਂਡਸਾ ਨੂੰ ਟਿਕਟ ਨਾ ਦੇਣ ਕਾਰਨ ਨਾਰਾਜ਼ਗੀ ਹੁਣ ਖੁੱਲ੍ਹ ਕੇ ਆਈ ਸਾਹਮਣੇ, ਸੰਗਰੂਰ ਤੋਂ ਪਰਮਿੰਦਰ ਅਜਾਦ ਲੜ ਸਕਦੇ ਨੇ ਚੋਣ
ਸੰਗਰੂਰ, 20 ਅਪ੍ਰੈਲ : ਅੱਜ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਂਡਸਾ ਜੀ ਵੱਲੋਂ ਪਾਰਟੀ ਦੇ ਜੁਝਾਰੂ ਆਗੂਆਂ ਤੇ ਵਰਕਰਾਂ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਅਜੋਕੇ ਸਿਆਸੀ ਹਾਲਾਤ ਬਾਰੇ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਬੋਲਦਿਆਂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਡਾ ਨਿਸ਼ਾਨਾ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਹੀ ਹੋਵੇਗਾ। ਇਕੱਤਰ ਹੋਏ ਸਮੂਹ ਆਗੂਆਂ ਤੇ....
ਰੂਪਨਗਰ, 19 ਅਪ੍ਰੈਲ : ਬੀਤੇ ਦਿਨੀਂ ਰੋਪੜ 'ਚ ਪ੍ਰੀਤ ਕਲੋਨੀ 'ਚ ਘਰ ਦਾ ਲੈਂਟਰ ਚੁੱਕਣ ਸਮੇਂ ਵਾਪਰੇ ਹਾਦਸੇ 'ਚ ਹੁਣ ਤੱਕ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 5 ਮਜ਼ਦੂਰ ਮਲਬੇ ਹੇਠ ਦੱਬ ਗਏ ਜਿੰਨ੍ਹਾਂ ਚੋਂ 4 ਮਜ਼ਦੂਰਾਂ ਨੂੰ ਹੁਣ ਤੱਕ ਕੱਢ ਲਿਆ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਡੀਸੀ ਰੋਪੜ ਪੂਜਾ ਸਿਆਲ ਨੇ ਦੱਸਿਆ ਕਿ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ, ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਰੈਫਰ ਕਰ....
ਸੰਗਰੂਰ, 19 ਅਪ੍ਰੈਲ : ਸੰਗਰੂਰ ਜੇਲ੍ਹ ਵਿਚ ਕੈਦੀਆਂ ਵਿਚਾਲੇ ਹੋਈ ਖੂਨੀ ਝੜਪ ਦੇ ਵਿਚ 2 ਕੈਦੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਦੋਂਕਿ ਦੋ ਕੈਦੀ ਜ਼ਖਮੀ ਹੋ ਗਏ ਹਨ। ਖ਼ਬਰ ਮੁਤਾਬਿਕ, ਸੰਗਰੂਰ ਜੇਲ੍ਹ ਵਿਚ ਹੋਈ ਖੂਨੀ ਝੜਪ ਦੀ ਖ਼ਬਰ ਜਿਵੇਂ ਹੀ ਜੇਲ੍ਹ ਪ੍ਰਸਾਸ਼ਨ ਨੂੰ ਪਤਾ ਲੱਗੀ ਤਾਂ, ਪ੍ਰਸਾਸ਼ਨ ਹਰਕਤ ਵਿਚ ਆ ਗਿਆ। ਖੂਨੀ ਝੜਪ ਦੇ ਦੌਰਾਨ ਕੁੱਲ ਚਾਰ ਕੈਦੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਦੋ ਕੈਦੀਆਂ ਨੇ ਦਮ ਤੋੜ ਦਿੱਤਾ, ਜਦੋਂਕਿ ਦੋ ਹੋਰ ਕੈਦੀ ਗੰਭੀਰ ਰੂਪ....
ਮੈਨੂੰ ਪੂਰਾ ਭਰੋਸਾ ਹੈ ਕਿ ਤੁਸੀਂ ਇਸ ਵਾਰ ਗੁਰਪ੍ਰੀਤ ਜੀ.ਪੀ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਪੰਜਾਬ ਦੀ ਅਵਾਜ਼ ਕਰੋਗੇ ਬੁਲੰਦ: ਮੁੱਖ ਮੰਤਰੀ ਮਾਨ ਮਾਨ ਦਾ ਅਕਾਲੀ ਦਲ ‘ਤੇ ਹਮਲਾ – ਮੈਂ ਰੇਤ ਦੀਆਂ ਖੱਡਾਂ ਅਤੇ ਢਾਬਿਆਂ ‘ਚ ਹਿੱਸੇਦਾਰੀ ਖ਼ਰੀਦਣ ਲਈ ਪੰਜਾਬ ਦੀ ਨਹੀਂ ਵੇਚੀ ਜਨਤਕ ਜਾਇਦਾਦ, ਮੈਂ ਪੰਜਾਬ ਨੂੰ ਮੁਫ਼ਤ ਬਿਜਲੀ ਦੇਣ ਲਈ ਖ਼ਰੀਦਿਆ ਥਰਮਲ ਪਾਵਰ ਪਲਾਂਟ ਪੰਜਾਬ ਦੇ ਨੌਜਵਾਨਾਂ ਨੂੰ ਸਿਰਫ਼ ਦੋ ਸਾਲਾਂ ‘ਚ ਦਿੱਤੀਆਂ 43,000 ਸਰਕਾਰੀ ਨੌਕਰੀਆਂ, ਪੰਜਾਬ ਦੇ ਨੌਜਵਾਨਾਂ ਨੂੰ ਮਿਲ ਰਹੀਆਂ ਹਨ....
ਲੁਧਿਆਣਾ, 18 ਅਪ੍ਰੈਲ : ਲੁਧਿਆਣਾ 'ਚ ਵੱਖ ਵੱਖ ਸੜਕ ਹਾਦਸਿਆਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਇੱਕ ਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰੀ ਨਾਲ ਫੇਟ ਮਾਰੀ, ਜਿਸ ਨਾਲ ਉਹ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ। ਇਲਾਜ ਲਈ ਸਿਵਲ ਹਸਪਤਾਲ ਲਿਜਾਂਦੇ ਹੋਏ ਰਾਹ ਵਿੱਚ ਉਸ ਦੀ ਮੌਤ ਹੋ ਗਈ। ਪੁਲੀਸ ਨੇ ਪਿੰਡ ਬੂਲ ਵਾਸੀ ਹਰਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ....
ਜ਼ੀਰਕਪੁਰ, 18 ਅਪ੍ਰੈਲ : ਆਮ ਆਦਮੀ ਪਾਰਟੀ ਵੱਲੋਂ ਅੱਜ ‘ਮਿਸ਼ਨ ਆਪ’ 13-0 ਦੀ ਸ਼ੁਰੂਆਤ ਕੀਤੀ ਗਈ। ਇਸ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਉਤੇ ਤਿੱਖਾ ਹਮਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਲੜਾਈ ਦੇਸ਼ ਵਿੱਚ ਲੋਕਤੰਤਰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਕ ਅਜਿਹਾ ਤਾਨਾਸ਼ਾਹ ਪੈਦਾ ਹੋ ਗਿਆ ਹੈ, ਜਦੋਂ ਚਾਹੁੰਦਾ ਕਿਸੇ ਲੀਡਰ ਨੂੰ ਅੰਦਰ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਹੀ ਕਈ ਦਿਨ ਹੋਰ ਥਾਵਾਂ ਉਤੇ....
ਲੁਧਿਆਣਾ, 18 ਅਪ੍ਰੈਲ : ਦਿਲਰੋਜ਼ ਕੌਰ ਦੇ ਬੇਰਹਿਮੀ ਨਾਲ ਕਤਲ ਕੇਸ ਵਿੱਚ ਕਾਤਲ ਨੀਲਮ ਨੂੰ ਲੈ ਕੇ ਅੱਜ ਅਦਾਲਤ ਦਾ ਵੱਡਾ ਫੈਸਲਾ ਆਇਆ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਨਵੰਬਰ 2021 ਵਿੱਚ ਤਿੰਨ ਸਾਲਾ ਬੱਚੀ ਦਿਲਰੋਜ਼ ਕੌਰ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੀ ਇੱਕ ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਔਰਤ ਨੀਲਮ ਨੂੰ ਅਦਾਲਤ ਨੇ ਬੀਤੇ ਸ਼ੁੱਕਰਵਾਰ ਨੂੰ ਦੋਸ਼ੀ ਪਾਇਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਉਣ ਲਈ ਕਿਹਾ ਸੀ। ਸੋਮਵਾਰ ਨੂੰ ਅਦਾਲਤ ਨੇ....
ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ‘ਚ ਲੁਧਿਆਣਾ ਦੀ ਅਦਿਤੀ ਨੇ ਸੂਬੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸ਼ਿਮਲਾਪੁਰੀ, ਲੁਧਿਆਣਾ ਵਿੱਚ ਪੜ੍ਹਦੀ ਅਦਿਤੀ ਨੇ ਸਾਰੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਲੁਧਿਆਣਾ ਦੇ ਇਸੇ ਸਕੂਲ ਦੀ ਅਲੀਸ਼ਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਅੰਬਰ ਪਬਲਿਕ ਸਕੂਲ ਬਾਬਾ ਬਕਾਲਾ....
ਸ਼ੰਭੂ ਬਾਰਡਰ, 17 ਅਪ੍ਰੈਲ : ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਦੁਪਹਿਰ 12 ਵਜੇ ਤੋਂ ਕਿਸਾਨ ਸ਼ੰਭੂ ਬਾਰਡਰ ਦੇ ਕੋਲ ਹੀ ਰੇਲਵੇ ਟਰੈਕ ‘ਤੇ ਬੈਠੇ ਹੋਏ ਹਨ। ਇਸ ਦੌਰਾਨ ਪੁਲਿਸ ਨੇ ਉੁਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਨਾਲ ਪੁਲਿਸ ਕਿਸਾਨਾਂ ਦੀ ਧੱਕੀ-ਮੁੱਕੀ ਹੋਈ ਪਰ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਦਿੱਤੀ ਤੇ ਟਰੈਕ ਉਤੇ ਬੈਠ ਗਏ। ਕਿਸਾਨ ਨਵਦੀਪ ਸਿੰਘ ਜਲਵੇੜਾ ਸਣੇ 3ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸ....
ਚੰਡੀਗੜ੍ਹ, 17 ਅਪ੍ਰੈਲ : ਮੌਸਮ ਵਿਭਾਗ ਦੇ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ ਵਿੱਚ 18 ਤੋਂ 21 ਅਪ੍ਰੈਲ ਦੇ ਵਿਚਾਲੇ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਮੌਸਮ ਲਗਾਤਾਰ ਆਪਣਾ ਮਿਜ਼ਾਜ ਬਦਲ ਰਿਹਾ ਹੈ, ਜਿਸ ਕਰ ਕੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ । ਮੌਸਮ ਵਿਭਾਗ ਨੇ 18, 19 ਤੇ 20 ਅਪ੍ਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ । ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ....
ਚੰਡੀਗੜ੍ਹ,16 ਅਪ੍ਰੈਲ : ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 311 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ, ਧਾਤਾਂ ਅਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 280 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਵੀ ਸ਼ਾਮਲ ਹਨ। ਚੋਣ ਕਮਿਸ਼ਨ ਨੇ ਇਹ ਖੁਲਾਸਾ ਕੀਤਾ ਹੈ। ਕਮਿਸ਼ਨ ਦਾ ਦਾਅਵਾ ਹੈ ਕਿ ਪੂਰੇ 75 ਸਾਲਾਂ ਵਿੱਚ ਇਸ ਤੋਂ ਵੱਡੀ ਕੋਈ ਵਸੂਲੀ ਨਹੀਂ ਹੋਈ। ਹਾਲਾਂਕਿ, 2019 ਦੀਆਂ ਲੋਕ ਸਭਾ ਚੋਣਾਂ ਵਿੱਚ, ਰਾਜ ਵਿੱਚ 500 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ....