ਚੰਡੀਗੜ੍ਹ, 26 ਮਾਰਚ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ 'ਚ ਇਕੱਲਿਆਂ ਚੋਣ ਲੜਨ ਦੇ ਐਲਾਨ ਬਾਅਦ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦਾ ਅੰਦਰਖਾਤੇ ਤਾਂ ਸਮੌਝਤਾ ਹੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਗੱਠਜੋੜ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਸਮਤੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੂਰੀ ਕੋਸ਼ਿਸ਼ ਕੀਤੀ ਸੀ, ਪਰ ਇਹ ਸਿਰੇ ਨਹੀਂ ਚੜ੍ਹਿਆ....
ਪੰਜਾਬ
ਚੰਡੀਗੜ੍ਹ 26 ਮਾਰਚ : ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਇਸ ਸਮੇਂ ਮੌਸਮ ਸੁਹਾਵਣਾ ਚੱਲ ਰਿਹਾ ਹੈ। ਇਸ ਸਮੇਂ ਵੱਧੋ- ਵੱਧ ਅਤੇ ਘੱਟੋ-ਘੱਟ ਤਾਪਮਾਨ ਬਿਲਕੁਲ ਸੰਤੁਲਨ ਵਿੱਚ ਹਨ। ਨਾਲ ਹੀ ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ। ਹਾਲਾਂਕਿ 28 ਮਾਰਚ ਦੀ ਸ਼ਾਮ ਤੋਂ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਵੱਲੋਂ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸਥਿਤੀ ਪੱਛਮੀ ਗੜਬੜੀ ਕਾਰਨ ਪੈਦਾ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹਨ੍ਹੇਰੀ ਅਤੇ....
ਚੰਡੀਗੜ੍ਹ, 26 ਮਾਰਚ : ਭਾਜਪਾ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਵਾਲੀ ਪਾਰਟੀ ਹੈ। ਸਾਡੇ ਲਈ, ਸਿਧਾਂਤ ਨੰਬਰਾਂ ਦੀ ਖੇਡ ਨਾਲੋਂ ਜ਼ਿਆਦਾ ਮਹੱਤਵਪੂਰਨ ਹਨ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਨੇ ਸਰਕਾਰ ਬਣਾਉਣ ਲਈ ਪਾਰਟੀ ਨਹੀਂ ਬਣਾਈ, ਸਿੱਖ ਕੌਮ ਦੀ ਰਾਖੀ, ਪੰਜਾਬ ਦੀ ਰਾਖੀ, ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਾ....
ਅੰਮ੍ਰਿਤਸਰ, 26 ਮਾਰਚ : ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਨੀ ਅਤੇ ਸਰਹੱਦ ਪਾਰ ਹੈਰੋਇਨ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਹ ਮੋਡੀਊਲ ਮਲੇਸ਼ੀਆ ਵਿੱਚ ਸਥਿਤ ਇੱਕ ਚੋਟੀ ਦੇ ਸਮੱਗਲਰ ਦੁਆਰਾ ਚਲਾਇਆ ਜਾਂਦਾ ਹੈ। ਜੋ ਕਿ 2019 ਵਿੱਚ....
ਦਸੂਹਾ, 26 ਮਾਰਚ : ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਵਿੱਚ ਵਾਪਰੀ। ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ....
ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਅਤੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਲਗਾਏ ਜਾਣਗੇ ਵਾਧੂ ਕੈਮਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਪ੍ਰਕਿਰਿਆ ਨੂੰ ਹੋਰ ਸੁਚੱਜੀ ਅਤੇ ਪਾਰਦਰਸ਼ੀ ਬਣਾਉਣ ਲਈ ਨਵੀਨਤਮ ਆਈਟੀ ਸਹੂਲਤਾਂ ਦੀ ਲਈ ਜਾ ਰਹੀ ਹੈ ਮਦਦ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬਿਹਤਰ ਪਹਿਲਕਦਮੀਆਂ ਦੀ ਸ਼ੁਰੂਆਤ ਚੰਡੀਗੜ੍ਹ, 26 ਮਾਰਚ : ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ....
ਚੰਡੀਗੜ੍ਹ, 26 ਮਾਰਚ : ਕਾਂਗਰਸ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਕਾਂਗਰਸ ਦੇ ਐਮ.ਪੀ ਹਨ।ਭਾਜਪਾ ਦੇ ਜਨਰਲ ਸਕੱਤਰ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਭਾਜਪਾ 'ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ ਪਿਛਲੇ 10 ਸਾਲਾਂ 'ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਮੋਦੀ....
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੀਈਟੀਸੀ ਵਰੁਣ ਰੂਜਮ ਨਾਲ ਡੀਸੀਜ਼ ਤੇ ਸੀਪੀਜ਼/ਐਸਐਸਪੀਜ਼ ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਪੰਜਾਬ ਦੇ 10 ਸਰਹੱਦੀ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਮਜ਼ਬੂਤ ਅੰਤਰ-ਰਾਜੀ ਨਾਕੇ ਸਥਾਪਿਤ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਵੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 26 ਮਾਰਚ : ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ....
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਚੰਡੀਗੜ੍ਹ, 24 ਮਾਰਚ : ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਸੰਗਠਿਤ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਜਾਂਚ ਤੋਂ ਬਾਅਦ ਨਵੇਂ ਖੁਲਾਸਿਆਂ ਦੇ ਨਾਲ ਹੀ ਦੋਵਾਂ ਮਾਮਲਿਆਂ 'ਚ ਭਾਰੀ ਮਾਤਰਾ 'ਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਫੜੇ ਗਏ 4 ਵਿਅਕਤੀਆਂ ਕੋਲੋਂ 12 ਮੈਗਜ਼ੀਨਾਂ ਸਮੇਤ 8 ਹਥਿਆਰ ਬਰਾਮਦ ਕੀਤੇ ਗਏ ਹਨ, ਜਿਸ....
ਸੀਐਮ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਨੇ ਕੀਤੀ ਅਹਿਮ ਮੀਟਿੰਗ ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਸਮੇਤ ‘ਆਪ’ ਦੇ ਸਾਰੇ ਵਿਧਾਇਕ ਸ਼ਾਮਲ ਹੋਏ ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ- ਸਾਰੇ ਲੋਕ ਅਰਵਿੰਦ ਕੇਜਰੀਵਾਲ ਦੇ ਨਾਲ, ਪੰਜਾਬ ਇਕਾਈ ਪੂਰੀ ਤਾਕਤ ਨਾਲ ਇਨਸਾਫ਼ ਲਈ ਲੜੇਗੀ ਮੀਟਿੰਗ ਵਿੱਚ 31 ਮਾਰਚ ਦੀ ਮਹਾਂ ਰੈਲੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ, ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਭਾਰਤ....
ਚੰਡੀਗੜ੍ਹ, 23 ਮਾਰਚ : ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ’ਚ ਚੁਨੌਤੀ ਦਿਤੀ ਗਈ ਹੈ। ਪਟੀਸ਼ਨ ’ਚ ਡਰਾਅ ਰਾਹੀਂ ਅਲਾਟਮੈਂਟ ਲਈ 75,000 ਰੁਪਏ ਦੀ ਅਰਜ਼ੀ ਫੀਸ ਤੈਅ ਕਰਨ ਅਤੇ ਇਸ ਨੂੰ ਵਾਪਸ ਨਾ ਕਰਨ ਯੋਗ ਬਣਾਉਣ ਨੂੰ ਚੁਨੌਤੀ ਦਿਤੀ ਗਈ ਹੈ। ਸ਼ੁਕਰਵਾਰ ਨੂੰ ਪਟੀਸ਼ਨ ’ਤੇ ਬਹਿਸ ਕਰਨ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਲਈ 10 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਪਟੀਸ਼ਨ ਦਾਇਰ ਕਰਦਿਆਂ ਮੋਗਾ ਦੇ ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਨੂੰ ਦਸਿਆ....
ਸੰਗਰੂਰ, 21 ਮਾਰਚ : ਜ਼ਹਿਰੀਲੀ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪਿੰਡ ਗੁੱਜਰਾਂ, ਉਪਲੀ, ਡੰਡੋਲੀ ਵਿੱਚ 11 ਲੋਕਾਂ ਦੀ ਮੌਤ ਤੋਂ ਬਾਅਦ 22 ਮਾਰਚ ਨੂੰ ਸੁਨਾਮ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ ਅੱਜ 5 ਲੋਕਾਂ ਦੀ ਮੌਤ ਹੋ ਗਈ, ਅੱਜ ਸੁਨਾਮ ਵਿੱਚ ਕੁੱਲ ਮਰਨ ਵਾਲਿਆਂ ਦੀ ਗਿਣਤੀ 9 ਅਤੇ ਜ਼ਿਲ੍ਹਾ ਸੰਗਰੂਰ ਵਿੱਚ ਮੌਤਾਂ ਦੀ ਕੁੱਲ ਗਿਣਤੀ 21 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਮ.ਓ ਸੰਗਰੂਰ ਕਿਰਪਾਲ ਸਿੰਘ ਨੇ ਦਿੱਤੀ। ਹਸਪਤਾਲ ਵਿੱਚ ਈਥਾਨੌਲ ਕੈਮੀਕਲ ਨਾਲ....
ਚੰਡੀਗੜ੍ਹ, 23 ਮਾਰਚ : ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਜ਼ਹਿਰੀਲੀ ਸ਼ਰਾਬ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਉਥੇ ਹੀ ਇਸ ਪੂਰੇ ਮਾਮਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਸੂਬਾ ਸਰਕਾਰ ਨੂੰ ਘੇਰ ਕੇ ਸਵਾਲ ਪੁੱਛੇ ਹਨ ਕਿ ਇਸ ਦਾ ਜ਼ਿੰਮੇਵਾਰ ਕੌਣ ਹੈ ? ਕਲੇਰ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 21 ਪਰਿਵਾਰ ਉੱਜੜ ਚੁਕੇ ਨੇ। ਇਹ ਸਭ ਹੋਇਆ ਵੀ ਮੁੱਖ ਮੰਤਰੀ ਆਪਣੇ ਜ਼ਿਲ੍ਹੇ ਵਿੱਚ ਹੈ ਜਿਥੇ ਦੋ - ਦੋ ਮੰਤਰੀ ਵੀ ਹਨ, ਪਰ....
2016-17 ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਐਕਸਾਈਜ਼ ਰੈਵੇਨਿਊ ਮਾਇਨਸ ਵਿਚ ਸੀ, ਪੰਜਾਬ ਦੇ ਖਜ਼ਾਨੇ ਨੂੰ 300 ਕਰੋੜ ਦਾ ਨੁਕਸਾਨ ਹੋਇਆ ਸੀ, ਕੀ ਸੁਨੀਲ ਜਾਖੜ ਸਮਝਾ ਸਕਦੇ ਹਨ? ਉਹ ਸਧਾਰਨ ਗਣਿਤ ਕਰ ਸਕਦੇ ਹਨ ਕਿ ਕਿਹੜੀ ਨੀਤੀ ਅਤੇ ਪਾਰਟੀ ਭ੍ਰਿਸ਼ਟ ਹੈ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੁਖਦਾਈ ਹਨ, ‘ਆਪ’ ਸਰਕਾਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾ ਰਹੀ ਹੈ, ਲਾਸ਼ਾਂ ‘ਤੇ ਰਾਜਨੀਤੀ ਨਾ ਕਰਨ ਜਾਖੜ ਭਾਜਪਾ ਪੰਜਾਬ ਦੀ ਕੋਈ ਵੀ ਲੋਕ ਸਭਾ ਸੀਟ ਜਿੱਤਣ ਦੇ ਸੁਪਨੇ ਲੈ ਰਹੀ ਹੈ, ਲੋਕ ਸਾਡੇ....
ਸੁਨਾਮ, 22 ਮਾਰਚ : ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਤੋਂ ਬਾਅਦ ਸੁਨਾਮ ਇਲਾਕੇ ‘ਚ ਵੀ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ 6 ਮੌਤਾਂ, 7 ਹਸਪਤਾਲ ‘ਚ ਦਾਖਲ ਹੋਣ ਨਾਲ ਹੜਕੰਪ ਮੱਚ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜਸ ਸਿੰਘ ਰਵੀਦਾਸਪੁਰਾ ਟਿੱਬੀ ਵਾਸੀ ਸਰਪੰਚ ਨੇ ਦੱਸਿਆ ਕਿ ਇਹ ਮੌਤਾਂ ਦਾਰੂ ਪੀਣ ਦੇ ਨਾਲ ਹੋਈਆਂ ਹਨ ਉਹਨਾਂ ਨੇ ਦੱਸਿਆ ਕਿ ਉਨਾਂ ਵੱਲੋਂ ਐਂਬੂਲੈਂਸ ਰਾਹੀਂ ਹੋਰ ਕਈ ਵਿਅਕਤੀ ਸਿਵਿਲ ਹਸਪਤਾਲ ਦੇ ਵਿੱਚ ਇਲਾਜ ਲਈ ਭੇਜੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਜ਼ਹਿਰੀਲੀ ਸ਼ਰਾਬ....