ਪੰਜਾਬ

ਸ਼੍ਰੋਮਣੀ ਅਕਾਲੀ ਦਲ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮ ਦੀ ਪਾਲਣਾ ਕਰੇਗਾ
ਚੰਡੀਗੜ੍ਹ, 21 ਮਾਰਚ : ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮ ਦੀ ਪਾਲਣਾ ਕਰੇਗਾ। ਇਸ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਵਿਚੋਂ ਕੋਈ ਇਕ ਹੀ ਵਿਅਕਤੀ ਚੋਣਾਂ ਲੜੇਗਾ। ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਜਦਕਿ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਦਲ ਪਰਿਵਾਰ ਵੱਲੋਂ ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਚੋਣ ਲੜਨਗੇ। ਉਹ ਆਪਣੀ ਮੌਜੂਦਾ ਸੀਟ ਬਠਿੰਡਾ....
ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ, ਪੁਲਿਸ ਨੇ 4 ਲੋਕਾਂ ਨੂੰ ਕੀਤਾ ਗ੍ਰਿਫਤਾਰ
ਦਿੜ੍ਹਬਾ 21 ਮਾਰਚ : ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ 'ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ 12 ਲੋਕ ਅਜੇ ਵੀ ਗੰਭੀਰ ਹਾਲਤ 'ਚ ਹਨ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ....
ਸਿੱਧੂ ਮੂਸੇਵਾਲਾ ਦੇ ਮਾਪਿਆਂ ਕੋਲ਼ੋਂ ਦਸਤਾਵੇਜ਼ ਮੰਗਣ ਦੇ ਮਾਮਲੇ ‘ਚ ਇਸ IAS ਅਧਿਕਾਰੀ ਦੀ ਹੋਈ ਜਵਾਬ ਤਲਬੀ
ਚੰਡੀਗੜ੍ਹ, 21 ਮਾਰਚ : ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਸੂਚਨਾ ਕਿਉਂ ਮੰਗੀ? ਜ਼ਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ....
ਅਗਲੇ ਪੰਜ ਦਿਨਾਂ ਵਿੱਚ ਬਾਕੀ ਪੰਜ ਉਮੀਦਵਾਰਾਂ ਦਾ ਵੀ ਐਲਾਨ ਕਰ ਦੇਵਾਂਗੇ : ਭਗਵੰਤ ਮਾਨ
ਆਪ ਨੇ 14 ਮਾਰਚ ਨੂੰ 8 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਲਈ ਉਮੀਦਵਾਰ ਐਲਾਨੇ ਜਾਣਗੇ ਚੰਡੀਗੜ੍ਹ, 21 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਕਿ ਪਾਰਟੀ ਅਗਲੇ ਪੰਜ ਦਿਨਾਂ ਵਿੱਚ ਬਾਕੀ ਰਹਿੰਦੀਆਂ ਪੰਜ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ। ‘ਆਪ’ ਪੰਜਾਬ ਦੀਆਂ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ....
ਕਾਂਗਰਸ ਅਤੇ ਆਪ ਦੋ ਧਾਰੀ ਤਲਵਾਰ ਜੋ ਪੰਜਾਬ ਦਾ ਨੁਕਸਾਨ ਕਰ ਰਹੇ ਹਨ : ਸੁਖਬੀਰ ਸਿੰਘ ਬਾਦਲ 
ਜੈਤੋ, 20 ਮਾਰਚ : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸ਼ੁਰੂ ਕੀਤੀ "ਪੰਜਾਬ ਬਚਾਓ ਯਾਤਰਾ" ਅੱਜ ਕੋਟਕਪੂਰਾ ਤੋਂ ਬਰਗਾੜੀ ਅਤੇ ਬਾਜਾਖਾਨਾ ਤੋਂ ਲੈ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਜੈਤੋ ਵਿਖੇ ਪਹੁੰਚੀ। ਜਿੱਥੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਉਣਗੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਸਾਰੀਆਂ 13 ਸੀਟਾਂ ਉੱਪਰ ਸ਼ਾਨਦਾਰ ਜਿੱਤ....
ਫਗਵਾੜਾ-ਹੁਸ਼ਿਆਰਪੁਰ ਰੋਡ ਵਾਪਰਿਆ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ
ਹੁਸ਼ਿਆਰਪੁਰ, 20 ਮਾਰਚ : ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਦੀ ਬਾਈਕ ਜੇਸੀਬੀ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਤਿੰਨੇ ਮ੍ਰਿਤਕ ਨੌਜਵਾਨ ਦੋਸਤ ਸਨ, ਜੋ ਟਾਇਲ ਪੱਥਰ ਦਾ ਕੰਮਕਰਦੇ ਸਨ ਅਤੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ ਕਿ ਪਿੰਡ ਜਗਜੀਤਪੁਰ ਨੇੜੇ ਉਨ੍ਹਾਂ ਦੀ ਬਾਈਕ ਦੀ ਜੇਸੀਬੀ ਨਾਲ ਟੱਕਰ ਹੋ ਗਈ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ....
ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ, 5 ਇਲਾਜ਼ ਅਧੀਨ, ਇੱਕ ਦੀ ਨਿਗ੍ਹਾ ਤੇ ਹੋਇਆ ਅਸਰ
ਡਿਪਟੀ ਕਮਿਸ਼ਨਰ ਜੋਰਵਾਲ ਨੇ ਐਸ.ਐਸ.ਪੀ ਚਹਿਲ ਨੇ ਕੀਤੀ ਪ੍ਰੈਸ ਕਾਨਫਰੰਸ ਸੰਗਰੂਰ, 20 ਮਾਰਚ : ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਹੜਕੰਪ ਮੱਚ ਗਿਆ। ਫਿਲਹਾਲ ਉਪਰੋਕਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਉਹਨਾਂ ਨੇ ਇਹ ਸ਼ਰਾਬ ਕਿੱਥੋਂ ਪ੍ਰਾਪਤ ਕੀਤੀ। ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ਾਂ....
ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ‘ਤੇ ਨਵਜੰਮੇ ਬੱਚੇ ਦੇ ਜਨਮ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼
ਚੰਡੀਗੜ੍ਹ, 20 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਹਨਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬਲਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ....
ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ
ਚੰਡੀਗੜ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ....
ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ 10 ਸਾਥੀਆਂ ’ਤੇ ਲਗਾਇਆ ਨਵਾਂ ਐਨ.ਐਸ.ਏ., ਹਾਈ ਕੋਰਟ  ਨੂੰ ਦਿਤੀ ਜਾਣਕਾਰੀ
ਚੰਡੀਗੜ੍, 19 ਮਾਰਚ : ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ 10 ਸਾਥੀਆਂ ’ਤੇ ਨਵਾਂ ਐਨ.ਐਸ.ਏ. ਲਗਾਇਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਦਿਤੀ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ। ਅੱਜ ਪਟੀਸ਼ਨਕਰਤਾਵਾਂ ਦੀ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਗਾਇਆ ਗਿਆ ਸੀ ਅਤੇ....
ਪਿਤਾ ਨੇ ਧੀ ਅਤੇ ਉਸ ਦੇ ਪ੍ਰੇਮੀ ਦਾ ਅਣਖ ਖਾਤਰ ਕੀਤਾ ਕਤਲ, ਮਾਮਲਾ ਦਰਜ 
ਮਾਨਸਾ 19 ਮਾਰਚ : ਮਾਨਸਾ ਦੇ ਬੋਹਾ ਕਸਬੇ 'ਚ ਇਕ ਪਿਤਾ ਨੇ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ਾਂ ਨੂੰ ਭਾਖੜਾ ਨਹਿਰ 'ਚ ਸੁੱਟ ਦਿੱਤਾ। ਲੜਕੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਵਿਅਕਤੀ ਦੀ ਲਾਸ਼ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਤੇ ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਲਦ ਗ੍ਰਿਫਤਾਰ ਕਰਨ ਦੀ ਗੱਲ ਆਖੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਕੌਰ (19) ਅਤੇ ਗੁਰਪ੍ਰੀਤ ਸਿੰਘ (45) ਦੋਵੇਂ ਵਾਸੀ ਬੋਹਾ ਮਾਨਸਾ ਵਜੋਂ ਹੋਈ ਹੈ। ਬੋਹਾ ਪੁਲਿਸ....
ਮੁੱਖ ਮੰਤਰੀ ਨੇ ਡਾ. ਚੱਬੇਵਾਲ ਦੇ 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਰੋਕੀ ਕਾਰਵਾਈ  : ਮਜੀਠੀਆ 
ਮੁੱਖ ਮੰਤਰੀ ਨੇ ਪਹਿਲਾਂ ਡਾ. ਰਾਜ ਕੁਮਾਰ ਚੱਬੇਵਾਲ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਤੇ ਫਿਰ ਵਿਧਾਇਕ ਦੇ ਆਪ ਵਿਚ ਸ਼ਾਮਲ ਹੋਣ ’ਤੇ ਉਸ ਖਿਲਾਫ ਫੌਜਦਾਰੀ ਕੇਸ ਦਰਜ ਹੋਣ ਤੋਂ ਰੋਕ ਦਿੱਤਾ ਦੱਸਿਆ ਕਿ ਕਿਵੇਂ ਚੱਬੇਵਾਲ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਸ਼ ਵਾਲੀ ਰਿਪੋਰਟ ਜਿਸ ਤਹਿਤ 10 ਸਾਲ ਦੀ ਕੈਦ ਹੋ ਸਕਦੀ ਸੀ, ਨੂੰ ਮੁੱਖ ਮੰਤਰੀ ਦੇ ਦੋਸਤ ਤੇ ਸੀਆਈਸੀ ਇੰਦਰਪਾਲ ਸਿੰਘ ਧੰਨਾ ਵੱਲੋਂ ਚੱਬੇਵਾਲ ਦੀ ਆਪ ਵਿਚ ਸ਼ਮੂਲੀਅਤ ਕਰਵਾਉਣ ਮਗਰੋਂ ਰੋਕ ਦਿੱਤੀ ਗਈ ਮਾਮਲੇ ਦੀ ਸੀ ਬੀ ਆਈ ਜਾਂਚ ਅਤੇ ਧੰਨਾ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ, ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ 1 ਮਾਰਚ ਤੋਂ ਹੁਣ ਤੱਕ 113.45 ਕਰੋੜ ਦੀ ਨਕਦੀ ਸਮੇਤ ਨਸ਼ੀਲੇ ਪਦਾਰਥਾਂ ਬਰਾਮਦ ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ....
ਵਿਜੀਲੈਂਸ ਬਿਊਰੋ ਵੱਲੋਂ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 19 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ....
ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ ਗੁਰਦਾਸਪੁਰ 'ਚ ਸਾਂਝੇ ਆਪ੍ਰੇਸ਼ਨ 'ਚ 5 ਭਾਰਤੀ ਤਸਕਰਾਂ ਨੂੰ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ 
ਗੁਰਦਾਸਪੁਰ, 18 ਮਾਰਚ : ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ ਗੁਰਦਾਸਪੁਰ 'ਚ ਸਾਂਝੇ ਆਪ੍ਰੇਸ਼ਨ 'ਚ 5 ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨ ਤੋਂ ਡਰੋਨ ਅਤੇ ਖੇਪ ਨੂੰ ਜ਼ਬਤ ਕਰਨ ਤੋਂ ਬਾਅਦ, ਬੀਐਸਐਫ ਨੇ ਮਾਮਲੇ ਨੂੰ ਅੱਗੇ ਵਧਾਇਆ ਅਤੇ ਪੰਜਾਬ ਪੁਲਿਸ ਨੂੰ ਤਸਕਰਾਂ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਸਮੱਗਲਰਾਂ ਨੂੰ ਹਥਿਆਰਾਂ ਦੇ ਨਾਲ-ਨਾਲ ਡਰੱਗ ਮਨੀ ਵੀ ਕਾਬੂ ਕਰ ਲਿਆ। ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ....