ਪੰਜਾਬ

ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਚੋਣ ਨਾਅਰਾ, 'ਸਸੰਦ 'ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ'
ਚੰਡੀਗੜ੍ਹ, 11 ਮਾਰਚ : ਲੋਕ ਸਭਾ ਚੋਣ 2024 ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਪੰਜਾਬ ਚ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੁੱਝ ਹੋਰ ਵੀ ਆਗੂ ਉਨ੍ਹਾਂ ਨਾਲ ਮੌਜ਼ੂਦ ਹਨ। ਇਸ ਮੁਹਿੰਮ ਲਈ ਮੁਹਾਲੀ ਚ ਪਾਰਟੀ ਨੇ ਇੱਕ ਸਮਾਗਮ ਰੱਖਿਆ ਹੈ। ਇਸ ਮੌਕੇ ਉਨ੍ਹਾਂ ਨਾਅਰਾ ਦਿੱਤਾ ਹੈ ਕਿ ‘ਸੰਸਦ ‘ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕੇਜਰੀਵਾਲ ਦੀ ਤਾਰੀਫ਼....
ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਬਾਰੇ ਦੇਵੇ ਸਟੇਟਸ ਰੀਪੋਰਟ : ਹਾਈ ਕੋਰਟ
ਪੰਜਾਬ ਸਰਕਾਰ ਵਲੋਂ ਜਨਹਿੱਤ ਪਟੀਸ਼ਨ ਦਾ ਜਵਾਬ ਨਾ ਦੇਣ ’ਤੇ 5,000 ਰੁਪਏ ਦਾ ਜੁਰਮਾਨਾ ਚੰਡੀਗੜ੍ਹ, 11 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੀਆਂ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ ਖਾਲੀ ਪਈਆਂ 436 ਅਸਾਮੀਆਂ ਨੂੰ ਭਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਅਪਣਾ ਜਵਾਬ ਦਾਇਰ ਨਾ ਕਰਨ ’ਤੇ ਪੰਜਾਬ ਸਰਕਾਰ ’ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜੁਰਮਾਨੇ ਦੀ ਰਕਮ ਚੰਡੀਗੜ੍ਹ ਦੇ ਸੈਕਟਰ 26 ਸਥਿਤ ਬਲਾਇੰਡ ਇੰਸਟੀਚਿਊਟ ਕੋਲ ਜਮ੍ਹਾਂ....
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ : ਮੁੱਖ ਮੰਤਰੀ ਮਾਨ
ਪੰਜਾਬੀਆਂ ਨੇ ਦੁਨੀਆ ਭਰ ਵਿੱਚ ਸਫਲਤਾ ਦਾ ਮੁਕਾਮ ਹਾਸਲ ਕੀਤਾ ਪਰ ਪਿਛਲੀਆਂ ਸਰਕਾਰਾਂ ਦੀ ਪਿਛਾਂਹ ਖਿੱਚੂ ਸੋਚ ਕਾਰਨ ਆਪਣੇ ਸੂਬੇ ਵਿੱਚ ਅੱਗੇ ਵਧਣ ਦੇ ਮੌਕੇ ਨਾ ਮਿਲੇ ਪਟਿਆਲਾ ਵਿਖੇ ਹੋਈ ਸਰਕਾਰ-ਵਪਾਰ ਮਿਲਣੀ ਪਟਿਆਲਾ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ....
ਕਿਸਾਨਾਂ ਵੱਲੋਂ ਭਲਕੇ ਰੇਲ ਰੋਕੋ ਅੰਦੋਲਨ ਦਾ ਐਲਾਨ, ਦੇਸ਼ ਭਰ ਵਿਚ 60 ਥਾਵਾਂ ‘ਤੇ ਰੋਕੀਆਂ ਜਾਣਗੀਆਂ ਰੇਲਾਂ
ਚੰਡੀਗੜ੍ਹ, 9 ਮਾਰਚ : ਕਿਸਾਨ ਆਗੂਆਂ ਵੱਲੋਂ ਭਲਕੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕੱਲ੍ਹ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਨੂੰ ਰੋਕਿਆ ਜਾਵੇਗਾ। ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਨਾਲ ਹੀ ਉਨ੍ਹਾਂ ਸਾਰੀਆਂ ਥਾਵਾਂ ਦਾ ਪੂਰਾ ਵੇਰਵਾ ਦਿੱਤਾ ਜਿਥੇ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਦੇਸ਼ ਭਰ ਵਿਚ 60 ਥਾਵਾਂ ‘ਤੇ ਰੇਲ ਰੋਕੋ ਅੰਦੋਲਨ ਕੀਤਾ....
ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ : ਮੌਸਮ ਵਿਭਾਗ 
ਚੰਡੀਗੜ੍ਹ, 9 ਮਾਰਚ : ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਬਾਰਿਸ਼ ਫਿਰ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 13 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰਾਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ 12 ਅਤੇ 13 ਮਾਰਚ ਨੂੰ ਮੈਦਾਨੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਮੁਤਾਬਕ 10 ਤੋਂ 12 ਮਾਰਚ ਤੱਕ ਜੰਮੂ-ਕਸ਼ਮੀਰ....
ਪੰਜਾਬ ਦਾ ਹਰ ਵਰਗ ਸੱਤਾਧਾਰੀ 'ਆਪ' ਅਤੇ ਕਾਂਗਰਸ ਦੇ ਬੇਸ਼ਰਮ ਗਠਜੋੜ ਤੋਂ ਨਿਰਾਸ਼ ਹੈ : ਜਾਖੜ 
ਪੰਜਾਬ ਨੂੰ 'ਆਪ' ਅਤੇ ਕਾਂਗਰਸ ਦੇ ਮੌਕਾਪ੍ਰਸਤ ਅਤੇ ਅਪਵਿੱਤਰ ਗਠਜੋੜ ਤੋਂ ਬਚਾਉਣ ਲਈ ਭਾਜਪਾ ਹੀ ਸਭ ਤੋਂ ਅਨੁਕੂਲ ਹੈ ਚੰਡੀਗੜ੍ਹ, 9 ਮਾਰਚ : ਪੰਜਾਬ ਦਾ ਹਰ ਵਰਗ ਸੱਤਾਧਾਰੀ 'ਆਪ' ਅਤੇ ਕਾਂਗਰਸ ਦੇ ਬੇਸ਼ਰਮ ਗਠਜੋੜ ਤੋਂ ਨਿਰਾਸ਼ ਹੈ ਅਤੇ ਉਹ ਚੋਣ ਜ਼ਾਬਤੇ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ ਤਾਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੰਕਾਰ ਅਤੇ ਪੰਜਾਬ ਦੀ ਮਾਣ-ਮਰਿਆਦਾ ਅਤੇ ਖੁਦਮੁਖਤਿਆਰੀ ਨੂੰ ਢਾਹ ਲਾਉਣ ਦੀਆਂ ਨੀਤੀਆਂ ਅਤੇ ਇਸ ਨੂੰ ਦਿੱਲੀ ਦੇ ਆਕਾਵਾਂ ਦੇ ਸਪੁਰਦ ਕਰਨ ਦੀਆਂ ਨੀਤੀਆਂ ਵਿਰੁੱਧ....
ਮੰਤਰੀ ਮੰਡਲ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ
ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ 2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ* ਵੈਟ ਦੀ ਯਕਮੁਸ਼ਤ ਨਿਪਟਾਰਾ ਸਕੀਮ ਵਿੱਚ 30 ਜੂਨ ਤੱਕ ਵਾਧਾ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, ਸੂਬੇ ਦੇ ਇਤਿਹਾਸ ਵਿੱਚ ਪਹਿਲੀ....
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਹੋਏ ਸ਼ਾਮਲ
ਕੈਬਿਨੇਟ ਮੰਤਰੀ ਹੇਅਰ ਵੀ ਰਹੇ ਮੌਜੂਦ, ਕਿਹਾ- ਜੀਪੀ ਦੀ ਮੌਜੂਦਗੀ ਫਤਹਿਗੜ੍ਹ ਸਾਹਿਬ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰੇਗੀ ਮੁੱਖ ਮੰਤਰੀ ਮਾਨ ਅਤੇ ਆਪ ਆਗੂ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ, ‘ਆਪ’ ਆਮ ਲੋਕਾਂ ਦੇ ਨੁਮਾਇੰਦਿਆਂ ਦੀ ਪਾਰਟੀ ਹੈ: ਗੁਰਪ੍ਰੀਤ ਸਿੰਘ ਜੀਪੀ ਚੰਡੀਗੜ੍ਹ, 9 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਪੰਜਾਬ ਵਿੱਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਉਨ੍ਹਾਂ ਦੇ ਉੱਘੇ ਦਲਿਤ ਆਗੂ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਮੁੱਖ ਮੰਤਰੀ ਭਗਵੰਤ ਮਾਨ....
ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਉੱਤੇ ਸਾਧਿਆ ਨਿਸ਼ਾਨਾ ਭਾਜਪਾ ਦੇ ਪੰਜਾਬ ਵਿਰੋਧੀ ਰੁਖ਼ ਦੇ ਮੁੱਦੇ ਉੱਤੇ....
2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ : ਚੀਮਾ
ਦਰਾਮਦ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਣਗੀਆਂ, ਦੇਸੀ ਸ਼ਰਾਬ ਦੀ ਕੀਮਤ ਵਿੱਚ ਨਹੀਂ ਹੋਵੇਗਾ ਵਾਧਾ ਚੰਡੀਗੜ੍ਹ, 09 ਮਾਰਚ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ 10145.95 ਕਰੋੜ ਰੁਪਏ ਦੇ ਇਤਿਹਾਸਕ ਮਾਲੀਆ ਉਗਰਾਹੀ ਦੇ ਟੀਚੇ ਨੂੰ ਹਾਸਲ ਕਰਨ ਲਈ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ ਇਸ....
ਲੋਕ ਸਭਾ ਚੋਣਾਂ 2024 ਲਈ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
ਪੰਜਾਬ ਪੁਲਿਸ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਕਿਹਾ, ਸੀਪੀਜ਼/ਐਸਐਸਪੀਜ਼ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਫਲੈਗ ਮਾਰਚ ਕੱਢਣ ਚੰਡੀਗੜ੍ਹ, 8 ਮਾਰਚ : ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ....
ਮੋਹਾਲੀ ਪੁਲਿਸ ਵੱਲੋ 5 ਗੈਂਗਸਟਰਾ ਨੂੰ ਭਾਰੀ ਅਸਲੇ ਐਮੂਨੀਸ਼ਨ ਅਤੇ ਵਾਰਦਾਤ ਵਿੱਚ ਵਰਤੀਆ ਗੱਡੀਆ ਸਮੇਤ ਪੀਲੀਭੀਤ ਤੋ ਕੀਤੇ ਗ੍ਰਿਫਤਾਰ
ਸਾਹਿਬਜਾਦਾ ਅਜੀਤ ਸਿੰਘ ਨਗਰ, 8 ਮਾਰਚ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 04-03-2024 ਨੂੰ ਸੀ.ਪੀ.-67 ਮਾਲ ਸੈਕਟਰ-67 ਮੋਹਾਲੀ ਦੇ ਸਾਹਮਣੇ ਤਿੰਨ ਗੱਡੀਆ ਵਿੱਚ ਆਏ 8/9 ਨਾ-ਮਾਲੂਮ ਵਿਅਕਤੀਆ ਵੱਲੋ ਸ਼ਰੇਆਮ ਦਿਨ ਦਿਹਾੜੇ ਜੰਮੂ ਵਾਸੀ ਰਾਜੇਸ਼ ਡੋਗਰਾ ਉੱਰਫ ਮੋਹਨ ਝੀਰ ਦਾ 25 ਤੋ 30 ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਸਬੰਧੀ ਮੁਕੱਦਮਾ ਨੰਬਰ: 19 ਮਿਤੀ 04.03.2024 ਅ/ਧ 302,120ਬੀ....
ਵਿਧਾਇਕ ਪਠਾਨਮਾਜਰਾ ਨੇ ਪੰਜਾਬ ਚ ਅਫ਼ੀਮ ਦੀ ਖੇਤੀ ਦੀ ਕੀਤੀ ਮੰਗ,  ਖੇਤੀਬਾੜੀ ਮੰਤਰੀ ਖੁੱਡੀਆਂ ਨੇ ਦਿੱਤਾ ਜਵਾਬ ਸਰਕਾਰ ਕੋਲ ਅਜਿਹੀ ਕੋਈ ਯੋਜਨਾ ਨਹੀਂ ਹੈ। 
ਚੰਡੀਗੜ੍ਹ, 7 ਮਾਰਚ : ਪੰਜਾਬ ਵਿਚ ਅਫੀਮ ਦੀ ਖੇਤੀ ਦੀ ਮੰਗ ਇਕ ਮੁੜ ਉਠੀ ਹੈ। ਵਿਧਾਨ ਸਭਾ ‘ਚ ਪੋਸਤ ਦੀ ਖੇਤੀ ਦੀ ਮੰਗ ਉਠਾਈ ਗਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਇਹ ਮੁੱਦਾ ਚੁੱਕਿਆ ਹੈ। ਇਸ ਦੌਰਾਨ ਜਦੋਂ ਵਿਧਾਇਕ ਨੇ ਅਫੀਮ ਦੀ ਖੇਤੀ ਬਾਰੇ ਪੁੱਛਿਆ ਤਾਂ ਸਪੀਕਰ ‘ਵਾਹ-ਬਈ-ਵਾਹ ਕਿਆ ਬਾਤ ਏ’ ਆਖ ਕੇ ਹੱਸਣ ਲੱਗੇ। ਇਸ ਦੌਰਾਨ ਸਾਰੇ ਵਿਧਾਇਕ ਤੇ ਮੰਤਰੀ ਵੀ ਹੱਸਣ ਲੱਗੇ। ਵਿਧਾਇਕ ਨੇ ਪੰਜਾਬ ‘ਚ ਅਫੀਮ ਦੇ ਠੇਕੇ ਖੋਲ੍ਹਣ ਦੀ ਮੰਗ ਕੀਤੀ ਹੈ। ਵਿਧਾਇਕ ਨੇ ਆਖਿਆ ਹੈ ਕਿ....
ਸੂਬੇ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੈ, ਮੁਹਾਲੀ ਗੈਂਗਸਟਰਾਂ ਦਾ ਅੱਡਾ ਬਣ ਚੁੱਕਾ ਹੈ : ਰਾਜਾ ਵੜਿੰਗ 
ਚੰਡੀਗੜ੍ਹ, 7 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਦਨ ਵਿਚ ਕਿਹਾ ਕਿ ਪੰਜਾਬ ਵਿਚ ਇਨ੍ਹੀਂ ਦਿਨੀਂ ਡਰ ਦਾ ਮਾਹੌਲ ਹੈ। ਪੰਜਾਬ ਵਿਚ ਦੁਕਾਨਾਂ ਅੱਧਾ ਘੰਟਾ ਪਹਿਲਾਂ ਹੀ ਬੰਦ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਪੂਰੇ ਸੂਬੇ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੋ ਗਿਆ ਹੈ। ਮੁਹਾਲੀ ਗੈਂਗਸਟਰਾਂ ਦਾ ਅੱਡਾ ਬਣ ਚੁੱਕਾ ਹੈ। ਉਨ੍ਹਾਂ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਵੀ ਉਠਾਇਆ। ਉਨ੍ਹਾਂ....
ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ ਸੂਬਾ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਦੇ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਸਮੁੱਚੇ ਪਰਿਵਾਰ ਦੀ ਜੀਵਨ ਸ਼ੈਲੀ ਬਦਲ ਦਿੰਦੀ ਹੈ ਸਰਕਾਰੀ ਨੌਕਰੀ ਸੰਗਰੂਰ, 7 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ....