ਪੰਜਾਬ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਚੰਡੀਗੜ੍ਹ, 7 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 10ਏ....
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ 
ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ ਚੰਡੀਗੜ੍ਹ, 7 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ....
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ ਚੰਡੀਗੜ੍ਹ, 7 ਮਾਰਚ : ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਰੂਰੀ ਹੈ....
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ
ਚੰਡੀਗੜ੍ਹ 06 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰ੍ਰੈਣੀਆਂ ਵਿੰਗ (ਬੀ.ਸੀ. ਵਿੰਗ) ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਬੀ.ਸੀ ਵਿੰਗ ਦੇ ਅਹੁਦੇਦਾਰਾਂ ਅਤੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਪਾਰਟੀ ਨਾਲ ਲੰਮੇ ਸਮੇ ਤੋਂ ਜੁੜੇ ਅਤੇ ਮਿਹਨਤੀ....
ਜੇਕਰ ਤੁਸੀਂ ਵਿਰੋਧੀ ਧਿਰ ਨੂੰ ਬੋਲਣ ਨਹੀਂ ਦੇਣਾ ਚਾਹੁੰਦੇ ਤਾਂ ਵਿਧਾਨ ਸਭਾ ਨੂੰ ਅੰਦਰੋਂ ਤਾਲਾ ਕਿਉਂ ? : ਰਾਜਾ ਵੜਿੰਗ
‘ਆਪ’ ਨੇ ਮੈਨੂੰ ਬਜਟ ‘ਤੇ ਨਾਰਾਜ਼ਗੀ ਦੀ ਆਵਾਜ਼ ਉਠਾਉਣ ਤੋਂ ਰੋਕਿਆ: ਰਾਜਾ ਵੜਿੰਗ ਚੰਡੀਗੜ੍ਹ, 6 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ਵੱਲੋਂ ਐਲਾਨੇ ਬਜਟ ‘ਤੇ ਨਾਰਾਜ਼ਗੀ ਜਤਾਈ ਹੈ। ਜਦੋਂ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਬਜਟ ‘ਤੇ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕਰ ਰਹੇ ਸਨ, ਤਾਂ ਮਾਰਸ਼ਲਾਂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਸਦਨ ਤੋਂ ਬਾਹਰ ਕੱਢਣ ਦੇ ਆਦੇਸ਼ ਦਿੱਤੇ ਗਏ ਸਨ, ਇਸ ਤਰ੍ਹਾਂ ਪੰਜਾਬ ਦੇ ਵਿੱਤ ਮੰਤਰੀ ਦੁਆਰਾ ਐਲਾਨੇ....
ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ, ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗਾ : ਮੁੱਖ ਮੰਤਰੀ ਮਾਨ 
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ : ਮੁੱਖ ਮੰਤਰੀ ਚੰਡੀਗੜ੍ਹ, 6 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ....
ਰਵਨੀਤ ਬਿੱਟੂ, ਆਸ਼ੂ, ਸੰਜੇ ਤਲਵਾਰ, ਸ਼ਾਮ ਸੁੰਦਰ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 
ਵਿਧਾਨ ਸਭਾ ਦੇ ਸਪੀਕਰ ਨੂੰ ਤਾਲਾ ਲਾਉਣ ਲਈ ਕਹਿਣ ਵਾਲੇ ਮੁੱਖ ਮੰਤਰੀ ਮਾਨ ਖਿਲਾਫ ਵੀ ਐਫਆਈਆਰ ਦਰਜ ਕੀਤੀ ਜਾਵੇ : ਰਵਨੀਤ ਬਿੱਟੂ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾਰ, ਸ਼ਾਮ ਸੁੰਦਰ ਅਰੋੜਾ ਨੂੰ ਲੁਧਿਆਣਾ ਪੁਲਿਸ ਨੇ 28 ਫਰਵਰੀ U/S 353,186,149 ਆਈ.ਪੀ.ਸੀ. ਨੂੰ ਦਰਜ ਐਫ.ਆਈ.ਆਰ. ਤਹਿਤ ਗ੍ਰਿਫਤਾਰ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨਿਸ਼ ਗੋਇਲ ਦੇ ਸਾਹਮਣੇ ਪੇਸ਼ ਕੀਤਾ ਗਿਆ ਲੁਧਿਆਣਾ, 5 ਮਾਰਚ : ਰਵਨੀਤ ਬਿੱਟੂ, ਭਾਰਤ ਭੂਸ਼ਣ....
ਸੁਖਦੇਵ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਹੋਇਆ ਰਲੇਵਾਂ
ਪੰਥ ਤੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਏਕਾ ਜ਼ਰੂਰੀ : ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ ਢੀਂਡਸਾ ਨੂੰ ਪਾਰਟੀ ਦੇ ਸਰਪ੍ਰਸਤ ਦੀ ਜ਼ਿੰਮੇਵਾਰੀ ਸੰਭਾਲਣ ਦੀ ਕੀਤੀ ਅਪੀਲ ਹੱਥ ਜੋੜ ਕੇ ਅਕਾਲੀ ਦਲ ਛੱਡ ਕੇ ਗਏ ਆਗੂਆਂ ਨੂੰ ਵਾਪਸੀ ਦੀ ਕੀਤੀ ਅਪੀਲ ਚੰਡੀਗੜ੍ਹ, 5 ਮਾਰਚ : ਇਤਿਹਾਸਕ ਘਟਨਾਕ੍ਰਮ ਵਿਚ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ....
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬ ਵਿਧਾਨ ਸਭਾ ਅੰਦਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤਾ ਗਿਆ ਬਜਟ ਭਾਸ਼ਣ ਆਸ਼ਾਵਾਦ....
ਫ਼ਤਿਹਗੜ੍ਹ ਪੰਜਤੂਰ 'ਚ ਸੜਕ ’ਤੇ ਹਾਦਸੇ ਵਿੱਚ ਸੈਂਟਰੋ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ 
ਫ਼ਤਹਿਗੜ੍ਹ ਪੰਜਤੂਰ, 4 ਮਾਰਚ : ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਮੱਖੂ ਵਾਲੀ ਸਾਇਡ ਤੋਂ ਆ ਰਹੀ ਸੈਂਟਰੋ ਕਾਰ ਦੀ ਪਿੰਡ ਪੀਰ ਮੁਹੰਮਦ ਕੋਲ ਸੜਕ ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਸਰਕਾਰੀ ਹਸਪਤਾਲ ਜ਼ੀਰਾ 'ਚ ਮੌਤ ਹੋ ਗਈ। ਚੌਥੇ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ....
ਵਿਰੋਧੀ ਧਿਰ ‘ਤੇ ਭੜਕੇ ਮੁੱਖ ਮੰਤਰੀ ਮਾਨ, ਆਖਿਆ- ਮੇਰੇ ਕੋਲ ਸਾਰੇ ਆਗੂਆਂ ਦੀਆਂ ਫਾਈਲਾਂ ਹਨ
ਚੰਡੀਗੜ੍ਹ, 04 ਮਾਰਚ : ਪੰਜਾਬ ਸਰਕਾਰ ਦੇ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਪੰਜਾਬ ਵਿੱਚ 13-0 ਦੀ ਸਥਿਤੀ ਬਣੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਗੱਲ ਕਰਦੇ ਹੋ, ਉਹ ਹੈ ਤੁਹਾਡੇ ਅੰਦਰਲੀ ਹਉਮੈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ 70 ਫੀਸਦੀ ਕਾਂਗਰਸ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਾਰੇ....
ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ
ਅੰਮ੍ਰਿਤਸਰ, 04 ਮਾਰਚ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੂੰ ਉਦੋਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਇੱਕ ਹੈਰੋਇਨ ਤਸਕਰ ਨੂੰ ਕਾਬੂ ਕਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ....
ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ : ਭਗਵੰਤ ਸਿੰਘ ਮਾਨ
ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ ਵਿਰੋਧੀ ਪਾਰਟੀ ਨੂੰ ਮੌਕਾਪ੍ਰਸਤ ਅਤੇ ਦਲ-ਬਦਲੂਆਂ ਦੀ ਜੁੰਡਲੀ ਦੱਸਿਆ ਜੋ ਨਿੱਜੀ ਹਿੱਤਾਂ ਲਈ ਵਾਰ-ਵਾਰ ਵਫਾਦਾਰੀਆਂ ਬਦਲਦੇ ਹਨ ਮੁੱਖ ਮਸਲਿਆਂ ਤੋਂ ਭੱਜ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਸੂਬੇ ਦੇ ਹਰੇਕ ਖੇਤਰ ਵਿੱਚ ਹੋ ਰਿਹਾ ਬੇਮਿਸਾਲ ਵਿਕਾਸ ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ....
ਪੁਲਿਸ ਟੀਮਾਂ ਨੇ 2460 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ , 180 ਰੇਲਵੇ ਸਟੇਸ਼ਨਾਂ ’ਤੇ ਪਾਰਕ ਗੱਡੀਆਂ ਵੀ ਕੀਤੀਆਂ ਚੈਕ : ਸਪੈਸ਼ਲ ਡੀ.ਜੀ.ਪੀ.
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ, ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 4 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ....
ਕਪੂਰਥਲਾ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ
ਕਪੂਰਥਲਾ, 03 ਮਾਰਚ : ਕਪੂਰਥਲਾ ਵਿੱਚ ਜਲੰਧਰ ਰੋਡ ਉੱਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਸਕਰਾਪੀਓ ਗੱਡੀ ਦੀ ਟੱਕਰ ਹੋਣ ਤੋਂ ਬਾਅਦ 1 ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਨੌਜਵਾਨ ਕਰਨਾਲ ਤੋਂ ਵਿਆਹ....