ਪੰਜਾਬ

ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ 'ਆਪ' ਦਾ ਹੱਥ ਮਜ਼ਬੂਤ ਕਰੋ : ਭਗਵੰਤ ਮਾਨ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ : ਕੇਜਰੀਵਾਲ ਕੀ ਤੁਸੀਂ ਕਦੇ ਦੋ ਮੁੱਖ ਮੰਤਰੀਆਂ ਨੂੰ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ ਕਰਦਿਆਂ ਦੇਖਿਆ?: ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ....
ਪੰਜਾਬ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਨੁਕਸਾਨ, ਕਿਸਾਨਾਂ ਨੇ ਮੁਆਵਜਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ, 02 ਮਾਰਚ : ਪੰਜਾਬ 'ਚ ਸ਼ਨਿਚਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਵੀ ਹੋਈ। ਇਸ ਦੌਰਾਨ ਪੂਰਾ ਦਿਨ ਤੇਜ਼ ਹਵਾਵਾਂ ਵੀ ਚੱਲਦੀਆਂ ਰਹੀਆਂ। ਕਈ ਇਲਾਕਿਆਂ ਵਿਚ ਹੋਈ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਲੁਧਿਆਣਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਗੰਭੀਰ ਤੂਫਾਨ (ਹਵਾ ਦੀ ਗਤੀ 60-70 ਕਿਲੋਮੀਟਰ) ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ....
ਝੂਠੇ ਜਿਨਸੀ ਸ਼ੋਸ਼ਣ ਅਤੇ ਯੌਨ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਹਾਈਕੋਰਟ ਨੇ ਪੁਲਿਸ ਨੂੰ ਹੁਕਮ ਕੀਤੇ ਜਾਰੀ
ਚੰਡੀਗੜ੍ਹ, 02 ਮਾਰਚ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਝੂਠੇ ਜਿਨਸੀ ਸ਼ੋਸ਼ਣ ਅਤੇ ਯੌਨ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਪੁਲਿਸ ਨੂੰ ਅਜਿਹੇ ਮਾਮਲਿਆਂ ਵਿੱਚ ਸ਼ਿਕਾਇਤਾਂ ਦੇਣ ਤੋਂ ਬਾਅਦ ਅਦਾਲਤ ਵਿੱਚ ਵਿਰੋਧ ਕਰਨ ਵਾਲਿਆਂ ਵਿਰੁੱਧ ਆਈਪੀਸੀ ਦੀ ਧਾਰਾ 182 ਤਹਿਤ ਕਾਰਵਾਈ ਕਰਨ ਬਾਰੇ ਵਿਚਾਰ ਕਰਨ ਲਈ ਵੀ ਕਿਹਾ ਹੈ। ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਹਦਾਇਤ ਕੀਤੀ ਹੈ ਕਿ ਇਸ ਫੈਸਲੇ ਦੀ ਕਾਪੀ ਹਰਿਆਣਾ ਅਤੇ ਪੰਜਾਬ ਦੇ ਡੀਜੀਪੀ ਸਮੇਤ....
ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ : ਮੁੱਖ ਮੰਤਰੀ  ਮਾਨ
ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਉਤਸ਼ਾਹਤ ਕਰਨ ਦਾ ਦਾਅਵਾ ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਕੀਮਤੀ ਪੂੰਜੀ ਦੱਸਿਆ ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ. ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ....
ਹੁਸ਼ਿਆਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਹੁਸ਼ਿਆਰਪੁਰ, 1 ਮਾਰਚ : ਹੁਸ਼ਿਆਰਪੁਰ ਦੇ ਨੇੜਲੇ ਪਿੰਡ ਫਲਾਹੀ ਵਿਖੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਮੁੰਡੇ ਪਿੰਡ ਹਰਮੋਇਆਂ ਨੂੰ ਜਾ ਰਹੇ ਸਨ। ਇਸ ਦੌਰਾਨ ਮੱਲੀ ਕੰਪਨੀ ਦੀ ਮਿੰਨੀ ਬੱਸ ਹਰਮੋਇਆਂ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਜਦੋਂ ਬੱਸ ਉਕਤ ਥਾਂ ’ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਟਕਰਾ ਕੇ ਬੱਸ ਹੇਠਾਂ ਆ ਗਏ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ....
ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਰਾਜਪਾਲ ਪੁਰੋਹਿਤ
ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਉਤੇ ਦਿੱਤਾ ਜ਼ੋਰ ਹਰੇਕ ਖ਼ੇਤਰ ਵਿੱਚ ਪੰਜਾਬ ਦੇ ਹੋਏ ਵਿਕਾਸ ਦਾ ਖਿੱਚਿਆ ਖ਼ਾਕਾ ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ। ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ....
ਕਿਸਾਨਾਂ ਤੇ ਤਸੱਦਦ ਬੰਦ ਕਰੋ ਤੇ ਉਹਨਾਂ ਨੂੰ ਦਿੱਲੀ ਜਾਣ ਦਿਉ : ਸੁਖਜਿੰਦਰ ਰੰਧਾਵਾ 
ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਨੇ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਅੰਨਾ ਤਸੱਦਦ ਕਰਨ ਅਤੇ ਕਿਸਾਨਾਂ ਨੂੰ ਦਿਲੀ ਜਾਣ ਤੋਂ ਰੋਕੇ ਜਾਣ ਦੇ ਮੁੱਦੇ ਤੇ ਖੂਬ ਹੰਗਾਮਾ ਹੋਇਆ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ....
ਅਕਾਲੀ ਦਲ ਨੇ ਸੁੱਖ ਵਿਲਾਸ ਪ੍ਰਾਜੈਕਟ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਕੀਤਾ ਖੰਡਨ
ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਨੂੰ 108 ਕਰੋੜ ਰੁਪਏ ਦੀ ਥਾਂ 8 ਕਰੋੜ ਰੁਪਏ ਦਾ ਲਾਹਾ ਖੱਟਿਆ ਹੋਣ ਦਾ ਸਬੂਤ ਦੇਣ ਦੀ ਦਿੱਤੀ ਚੁਣੌਤੀ ਕਿਹਾ ਕਿ ਈਕੋ ਪ੍ਰਾਜੈਕਟਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਨੀਤੀ ਇਸ ਵੇਲੇ ਲਾਗੂ ਤੇ ਆਪ ਸਰਕਾਰ ਨੇ ਆਪਣੀ ਨਵੀਂ ਉਦਯੋਗਿਕ ਨੀਤੀ ਤਹਿਤ ਨਵੇਂ ਰਿਜ਼ਾਰਟ ਤੇ ਇੰਡਸਟਰੀ ਲਈ ਮਾਣ ਭੱਤਿਆਂ ਵਿਚ ਵਾਧਾ ਕੀਤਾ ਚੰਡੀਗੜ੍ਹ, 1 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੁੱਖ ਵਿਲਾਸ ਹੋਟਲ ਦੇ ਮਾਮਲੇ ਵਿਚ ਕੀਤੇ ਦਾਅਵਿਆਂ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਹੰਗਾਮੇਦਾਰ ਸ਼ੁਰੂਆਤ
ਚੰਡੀਗੜ੍ਹ, 1 ਮਾਰਚ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ ਤਾਂ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਜ਼ੋਰਦਾਰ ਹੰਗਾਮਾ ਕੀਤਾ। ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਜਿਸ ਤੋਂ ਬਾਅਦ ਰਾਜਪਾਲ ਨੇ ਆਪਣੇ ਭਾਸ਼ਣ ਦੀਆਂ ਪਹਿਲੀਆਂ ਅਤੇ ਆਖਰੀ ਲਾਈਨਾਂ ਪੜ੍ਹੀਆਂ ਅਤੇ ਵਿਧਾਨ ਸਭਾ....
ਹਾਈਕੋਰਟ ਨੇ ਸ਼ੁਭਕਰਨ ਦੀ ਮੌਤ ਤੋਂ ਬਾਅਦ ਐਫਆਈਆਰ ਦਰਜ ਕਰਨ ਵਿੱਚ ਇੱਕ ਹਫ਼ਤੇ ਦੀ ਦੇਰੀ ਲਈ ਹਰਿਆਣਾ ਅਤੇ ਪੰਜਾਬ ਦੋਵਾਂ ਰਾਜਾਂ ਨੂੰ ਸਖ਼ਤ ਪਾਈ ਝਾੜ 
ਚੰਡੀਗੜ੍ਹ, 29 ਫਰਵਰੀ : ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਸਰਕਾਰ ਹੋ ਨਾ ਕਿ ਅੱਤਵਾਦੀ ਜੋ ਕਿਸਾਨਾਂ ‘ਤੇ ਇਸ ਤਰ੍ਹਾਂ ਗੋਲੀਆਂ ਚਲਾ ਰਹੇ ਹੋ। ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਕਿਸਾਨ ਅੰਦੋਲਨ ਨਾਲ ਸਬੰਧਤ ਵੱਖ-ਵੱਖ ਪਟੀਸ਼ਨਾਂ ਸੁਣਵਾਈ ਲਈ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ....
ਮੁੱਖ ਮੰਤਰੀ ਮਾਨ ਨੇ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿਚ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰ ਕੇ ਕਿਸਾਨਾਂ ਤੇ ਪੰਜਾਬੀਆਂ ਨਾਲ ਵੀ ਧੋਖਾ ਕੀਤਾ ਹੈ : ਮਜੀਠੀਆ
ਚੰਡੀਗੜ੍ਹ, 29 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਨੇ ਹਰਿਆਣਾ ਪੁਲਿਸ ਦੀ ਗੋਲੀਬਾਰੀ ਵਿਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿਚ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰ ਕੇ ਸਿਰਫ ਸ਼ੁਭਕਰਨ ਹੀ ਨਹੀਂ ਬਲਕਿ ਕਿਸਾਨਾਂ ਤੇ ਪੰਜਾਬੀਆਂ ਨਾਲ ਵੀ ਧੋਖਾ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਹਰਿਆਣਾ ਸਰਕਾਰ ਤੇ ਇਸਦੇ ਮੁੱਖ ਮੰਤਰੀ ਮਨੋਹਰ....
ਖਨੌਰੀ ਬਾਰਡਰ ਦੇ ਸ਼ਹੀਦ ਕਿਸਾਨ ਸ਼ੁਭਕਰਨ ਨੂੰ ਹੰਝੂਆਂ ਭਰੀ ਅੰਤਮ ਵਿਦਾਇਗੀ
ਬਠਿੰਡਾ, 29 ਫਰਵਰੀ : ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੇ ਪਹਿਲੇ ‘ਖੇਤੀ ਸ਼ਹੀਦ’ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੇ ਸ਼ੁਭਕਰਨ ਸਿੰਘ ਗੱਗੂ ਦਾ ਅੱਜ ਬੇਹੱਦ ਗਮਗੀਨ ,ਸਰਕਾਰਾਂ ਪ੍ਰਤੀ ਰੋਸ ਅਤੇ ਕਿਸਾਨੀ ਰੋਹ ਦੇ ਮਹੌਲ ਦੌਰਾਨ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ ,ਸਿਆਸੀ ਨੇਤਾ ,ਪਿੰਡ ਵਾਸੀ ਅਤੇ ਰਿਸ਼ਤੇਦਾਰ ਦੋਸਤ ਵੀ ਹਾਜ਼ਰ ਸਨ। ਸਸਕਾਰ ਮੌਕੇ ਵੱਖ ਵੱਖ ਜੱਥੇਬੰਦੀਆਂ ਕਿਸਾਨੀ ਝੰਡਿਆਂ ਨਾਲ ਮੌਜੂਦ ਕਿਸਾਨਾਂ ਜਿੰਨ੍ਹਾਂ ਚੋਂ ਜਿਆਦਾਤਰ ਖਨੌਰੀ ਅਤੇ....
ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ : ਮੁੱਖ ਮੰਤਰੀ ਮਾਨ  
ਆਮ ਪੰਜਾਬੀਆਂ ਦੇ ਖ਼ੂਨ ਨਾਲ ਹੋਇਆ ਸੁੱਖ ਵਿਲਾਸ ਦਾ ਨਿਰਮਾਣ, ਸੂਬੇ ਦੇ ਖ਼ਜ਼ਾਨੇ ਨੂੰ 108 ਕਰੋੜ ਰੁਪਏ ਦਾ ਰਗੜਾ ਹਰੇਕ ਪੰਜਾਬੀ ਲਈ ਸੁੱਖ ਵਿਲਾਸ ਬਣਿਆ ਦੁੱਖ ਵਿਲਾਸ ਆਪਣੇ ਨਿੱਜੀ ਕਾਰੋਬਾਰ ਨੂੰ ਲਾਭ ਪਹੁੰਚਾਉਣ ਲਈ ਬਾਦਲਾਂ ਨੇ ਹਰੇਕ ਨਿਯਮ ਤੇ ਨੀਤੀਆਂ ਦੀਆਂ ਧੱਜੀਆਂ ਉਡਾਈਆਂ ਚੰਡੀਗੜ੍ਹ, 29 ਫਰਵਰੀ : ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ....
ਹਾਈਕੋਰਟ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੂੰ ਲਗਾਈ ਫਟਕਾਰ 
ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਵਿੱਖ ਵਿੱਚ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ : ਹਾਈਕੋਰਟ ਹਰਿਆਣਾ ਸਰਕਾਰ ਦੱਸੇ ਕਿ ਰਾਮ ਰਹੀਮ ਵਾਂਗ ਕਿੰਨੇ ਹੋਰ ਕੈਦੀਆਂ ਨੂੰ ਪੈਰੋਲ ਦਿੱਤੀ ਗਈ ਹੈ : ਹਾਈਕੋਰਟ ਚੰਡੀਗੜ੍ਹ, 29 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਦੋ ਚੇਲੀਆਂ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ਵਿੱਚ ਹਰਿਆਣਾ ਦੀ ਖੱਟਰ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਵੀਰਵਾਰ ਨੂੰ ਕਿਹਾ ਹੈ ਕਿ....
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ : ਮੀਤ ਹੇਅਰ
ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਚੰਡੀਗੜ੍ਹ, 29 ਫਰਵਰੀ : ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ....