ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਭਾੜੇ ’ਤੇ ਫੌਜ ਦੇਣ ਦੀ ਵਿਵਸਥਾ ਲਈ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਦੇਸ਼ ਦੀ ਲੜਾਈ ਲੜ ਰਿਹਾ ਪੰਜਾਬ ਲੋਕ ਸਭਾ ਮੈਂਬਰ ਵਜੋਂ ਨਖਿੱਧ ਕਾਰਗੁਜ਼ਾਰੀ ਰਹਿਣ ਲਈ ਸੰਨੀ ਦਿਓਲ ਨੂੰ ਆੜੇ ਹੱਥੀਂ ਲਿਆ ਦੀਨਾਨਗਰ, 25 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ....
ਪੰਜਾਬ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਹੈਲਪਲਾਈਨ 1930 ‘ਤੇ ਸ਼ਿਕਾਇਤਾਂ ਆਉਣ ਉਪਰੰਤ 20 ਕਰੋੜ ਰੁਪਏ ਕੀਤੇ ਫਰੀਜ਼ ਬੈਂਕ ਅਧਿਕਾਰੀਆਂ ਵੱਲੋਂ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਚੰਡੀਗੜ੍ਹ, 25 ਫਰਵਰੀ : ਮੁੱਖ ਮੰਤਰੀ....
ਚੰਡੀਗੜ੍ਹ, 24 ਫਰਵਰੀ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਦੀ ਭਰਤੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ 12 ਅਕਤੂਬਰ, 2023 ਨੂੰ ਇਹ ਵਾਅਦਾ ਕੀਤਾ ਸੀ ਕਿ ਉਹ ਪਟੀਸ਼ਨ ਪੈਂਡਿੰਗ ਹੋਣ ‘ਤੇ ਭਰਤੀ ਨੂੰ ਅੱਗੇ ਨਹੀਂ ਵਧਾਏਗੀ, ਪਰ ਹੁਣ ਸਰਕਾਰ ਨੇ ਅਰਜ਼ੀ ਦਾਇਰ ਕਰਕੇ ਇਹ ਵਾਅਦਾ ਵਾਪਸ ਲੈ ਲਿਆ ਹੈ। ਇਸ ਅਰਜ਼ੀ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਹੁਣ ਇਸ ਭਰਤੀ ਨੂੰ ਅੱਗੇ ਵਧਾਉਣ ‘ਤੇ ਰੋਕ ਲਗਾ ਦਿੱਤੀ ਹੈ। ਪਟੀਸ਼ਨ ਦਾਇਰ ਕਰਦਿਆਂ ਪਰਵਿੰਦਰ....
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ ‘ਤੇ ਕਲਿੱਕ ਕਰਕੇ ਆਪਣੇ ਬੱਚਿਆਂ ਨੂੰ ਇਨ੍ਹਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲ....
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ 25 ਫਰਵਰੀ ਤੋਂ ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ....
ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਖੁਰਾਲਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ....
ਪਟਿਆਲਾ, 23 ਫਰਵਰੀ : ਕਿਸਾਨ ਆਗੂ ਸਵਰਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪਟਿਆਲਾ ਵਿਖੇ ਪ੍ਰੈਸ ਕਾਨਫ਼ਰੰਸ ਕਰਕੇ ਬਿਆਨ ਦਿੱਤਾ ਹੈ ਕਿ ਜਦੋਂ ਤੱਕ ਕਿਸਾਨ ਸ਼ੁੱਭਕਰਨ ਸਿੰਘ ਦੇ ਮੌਤ ਮਾਮਲੇ ‘ਚ ਹਰਿਆਣਾ ਸਰਕਾਰ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਉਦੋਂ ਤੱਕ ਸ਼ੁਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚੋਂ 5 ਨੌਜਵਾਨ ਲਾਪਤਾ ਹਨ ਅਤੇ ਲਾਪਤਾ ਹੋਏ ਨੌਜਵਾਨਾਂ ਦੀ ਸਾਡੇ ਕੋਲ ਅਜੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ....
ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ ਚੰਡੀਗੜ੍ਹ, 23 ਫਰਵਰੀ : ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ....
ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ ‘ਆਪ’ ਆਦਰਸ਼ਵਾਦੀ ਪਾਰਟੀ ਹੈ, ਭਗਤ ਸਿੰਘ ਅਤੇ ਡਾਕਟਰ ਬੀਆਰ ਅੰਬੇਡਕਰ ਸਾਡੇ ਆਦਰਸ਼ ਹਨ, ਭਾਜਪਾ ਸਾਨੂੰ ਡਰਾ-ਧਮਕਾ ਨਹੀਂ ਸਕਦੀ: ‘ਆਪ’ ਆਗੂ ਇੰਨੇ ਛਾਪੇ ਮਾਰਨ ਤੋਂ ਬਾਅਦ ਵੀ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ, ਕਿਉਂਕਿ ਕੋਈ ਘਪਲਾ ਨਹੀਂ ਹੋਇਆ, ਅਰਵਿੰਦ ਕੇਜਰੀਵਾਲ ਅਤੇ ‘ਆਪ’ ਨੂੰ ਰੋਕਣ ਲਈ ਇਹ ਝੂਠਾ ਕੇਸ ਹੈ: ਹਰਪਾਲ ਸਿੰਘ ਚੀਮਾ ਭਾਜਪਾ ਜਾਣਦੀ ਹੈ ਕਿ ਲੋਕ ਅਰਵਿੰਦ ਕੇਜਰੀਵਾਲ ਨੂੰ....
ਹਰਿਆਣਾ ਪੁਲਿਸ ਵੱਲੋਂ ਅਗਵਾ ਕੀਤਾ ਗਿਆ ਨੌਜਵਾਨ ਪਰਿਵਾਰ ਦੇ ਹਵਾਲੇ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ ਅਗਵਾ ਕੀਤੇ ਨੌਜਵਾਨ ਨੂੰ ਹਰਿਆਣਾ ਦੇ ਹਸਪਤਾਲ ਵਿਚ ਮੈਡੀਕਲ ਸਹਾਇਤਾ ਵੀ ਨਹੀਂ ਦਿੱਤੀ ਜਾ ਰਹੀ, ਦੇ ਪਿਤਾ ਨਾਲ ਰਲ ਕੇ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ ਚੰਡੀਗੜ੍ਹ, 23 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਹਰਿਆਣਾ ਸਰਕਾਰ ਪੰਜਾਬ ਦੇ ਉਸ ਨੌਜਵਾਨ ਕਿਸਾਨ ਨੂੰ ਪਰਿਵਾਰ ਹਵਾਲੇ ਕਰੇ ਜਿਸਨੂੰ ਇਸਦੀ ਪੁਲਿਸ ਨੇ ਅਗਵਾ ਕੀਤਾ ਤੇ....
ਚੰਡੀਗੜ੍ਹ, 22 ਫਰਵਰੀ : ਹਰਿਆਣਾ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਭਗਵੰਤ ਮਾਨ ਵੱਲੋਂ ਨੌਕਰੀ ਦੀ ਪੇਸ਼ਕਸ਼ ਤੇ ਵਿੱਤੀ ਮਦਦ ਬਾਰੇ ਦਿੱਤੇ ਗਏ ਬਿਆਨ ਦਾ ਪੰਜਾਬ ਵਿੱਚ ਕੋਈ ਭਰੋਸਾ ਨਹੀਂ ਕਰ ਰਿਹਾ। ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਇਸ ਬਾਰੇ ਫੈਸਲਾ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇ ਤੇ ਇਸ ਤੋਂ ਇਲਾਵਾ ਵੀ ਸਰਕਾਰ ਨੂੰ ਪੁਲਿਸ ਤਸ਼ੱਦਦ ਤੋਂ ਪ੍ਰਭਾਵਿਤ ਸਾਰੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਪੰਜਾਬ ਦੀ ਧਰਤੀ 'ਤੇ....
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਹੋਮਗਾਰਡਜ਼ ਦੇ ਸ਼ਹੀਦ ਵਲੰਟੀਅਰ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗਰਾਂਟ ਮਿਲੇਗੀ ਜੰਗੀ ਜਗੀਰ ਦੀ ਰਾਸ਼ੀ 10000 ਰੁਪਏ ਤੋਂ ਵਧਾ ਕੇ 20000 ਰੁਪਏ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ....
ਸੰਯੁਕਤ ਕਿਸਾਨ ਮੋਰਚਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਆਲ ਇੰਡੀਆ ਮੈਗਾ ਪ੍ਰੋਗਰਾਮਾਂ ਦਾ ਐਲਾਨ ਕਿਸਾਨ ਯੂਨੀਅਨਾਂ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਤੱਕ ਟਰੈਕਟਰ ਮਾਰਚ ਅਤੇ ਮਹਾਪੰਚਾਇਤ ਕਰਨਗੀਆਂ ਚੰਡੀਗੜ੍ਹ, 22 ਫਰਵਰੀ : ਪੰਜਾਬ-ਹਰਿਆਣਾ ਸਰਹੱਦਾਂ 'ਤੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ 'ਤੇ ਵੀਰਵਾਰ ਨੂੰ ਇੱਥੇ ਕਿਸਾਨ ਭਵਨ ਵਿਖੇ ਵੱਖ-ਵੱਖ ਸੂਬਿਆਂ ਦੇ ਕਈ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ 23 ਫਰਵਰੀ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ ਮੁੱਢਲੀ ਜਾਂਚ ਅਨੁਸਾਰ ਵਿਦੇਸ਼ ਬੈਠੇ ਸਰਗਨਾ ਕ੍ਰਿਪਟੋਕਰੰਸੀ ਰਾਹੀਂ ਪ੍ਰਾਪਤ ਕਰ ਰਹੇ ਸਨ ਪੈਸੇ : ਏਡੀਜੀਪੀ ਵੀ. ਨੀਰਜਾ ਚੰਡੀਗੜ੍ਹ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ....
ਸ਼ੁਭਕਰਨ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਵਾਂਗੇ : ਮੁੱਖ ਮੰਤਰੀ ਮਾਨ ਚੰਡੀਗੜ੍ਹ, 21 ਫਰਵਰੀ : ਅੱਜ ਕਿਸਾਨ ਅੰਦੋਲਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਆ ਕੇ ਗੱਲਬਾਤ ਕੀਤੀ। ਇਸ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚੋਂ 3 ਵਾਰ ਉਹ ਖ਼ੁਦ ਮੀਟਿੰਗਾਂ 'ਚ ਸ਼ਾਮਲ ਹੋਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸ਼ਾਂਤਮਈ....