ਪੰਜਾਬ

ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਕੂਚ ਕਰਨ ਦਿੱਤਾ ਜਾਵੇ ਅਤੇ ਪ੍ਰਧਾਨ ਮੰਤਰੀ ਅੱਗੇ ਆਉਣ ਤੇ ਸਾਡੀਆਂ ਮੰਗਾਂ ਮੰਨਣ :  ਕਿਸਾਨ ਆਗੂ ਪੰਧੇਰ
ਸ਼ੰਭੂ ਬਾਰਡਰ, 21 ਫਰਵਰੀ : ਪੰਜਾਬ ਕਿਸਾਨ ਮਜ਼ਦੂਰ ਸਮਿਤੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇ ਜਾਂ ਫਿਰ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਕੂਚ ਕਰਨ ਦੀ ਬੇਨਤੀ ਕੀਤੀ। ਏਜੰਸੀ ਏਐੱਨਆਈ ਮੁਤਾਬਿਕ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ 'ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਕਹਿ ਰਹੇ ਹਾਂ ਕਿ ਸਾਡੀ ਗੱਲ ਸੁਣਨਾ ਪ੍ਰਧਾਨ ਮੰਤਰੀ ਦੀ ਵੀ ਜ਼ਿੰਮੇਵਾਰੀ ਹੈ। ਅਸੀਂ ਵੀ ਉਨ੍ਹਾਂ ਨੂੰ....
ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਦਾ ਐਲਾਨ, ਅਗਲੇ 2 ਦਿਨ ਦਿੱਲੀ ਕੂਚ ਨਹੀਂ ਕਰਨਗੇ ਕਿਸਾਨ
ਸੰਭੂ ਬਾਰਡਰ, 21 ਫਰਵਰੀ : ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਕਿਸਾਨ ਲੀਡਰ ਅੱਗੇ ਵਧੇ ਤਾਂ ਖੌਨਰੀ ਪੁਲਿਸ ਦੀ ਗੋਲੀ ਲੱਗਣ ਕਾਰਨ ਇੱਕ 22 ਸਾਲ ਦਾ ਨੌਜਵਾਨ ਸ਼ਹੀਦ ਹੋ ਗਿਆ। ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਦਿੱਲੀ ਕੂਚ ਨੂੰ 2 ਦਿਨਾਂ ਲਈ ਟਾਲ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ....
ਡੀਜੀਪੀ ਯਾਦਵ ਵੱਲੋਂ ਪੰਜਾਬ-ਹਰਿਆਣਾ ਸਰਹੱਦ ਵੱਲ ਜੇ.ਸੀ.ਬੀ., ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਹਟਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ
ਚੰਡੀਗੜ੍ਹ, 21 ਫਰਵਰੀ : ਕਿਸਾਨ ਅੰਦੋਲਨ ਦਾ ਬੁੱਧਵਾਰ ਨੂੰ 9ਵਾਂ ਦਿਨ ਹੈ। ਪੁਲਿਸ ਕਿਸਾਨਾਂ ਖ਼ਿਲਾਫ਼ ਲਗਾਤਾਰ ਸਖ਼ਤੀ ਵਧਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿੱਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇ.ਸੀ.ਬੀ., ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਹਟਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ....
ਮੁੱਖ ਮੰਤਰੀ ਮਾਨ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖੇਰੂੰ-ਖੇਰੂੰ ਕਰਨ ਵਾਸਤੇ ਟਾਊਟ ਵਜੋਂ ਕੰਮ ਕਰ ਰਹੇ ਹਨ : ਮਜੀਠੀਆ 
ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਕਿਸਾਨਾਂ ਦੀ ਮਸ਼ੀਨਰੀ ਪੰਜਾਬ-ਹਰਿਆਣਾ ਦੇ ਬਾਰਡਰ ’ਤੇ ਪਹੁੰਚਣ ਤੋਂ ਰੋਕਣ ਲਈ ਹਦਾਇਤਾਂ ਜਾਰੀ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ ਚੰਡੀਗੜ੍ਹ, 21 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਖੇਰੂੰ-ਖੇਰੂੰ ਕਰਨ ਵਾਸਤੇ ਟਾਊਟ ਵਜੋਂ ਕਰਨ ਦਾ ਦੋਸ਼ ਲਾਇਆ ਤੇ ਪੰਜਾਬ ਦੀ ਕਿਸਾਨਾਂ ਦੀ ਮਸ਼ੀਨਰੀ ਪੰਜਾਬ-ਹਰਿਆਣਾ ਬਾਰਡਰ ’ਤੇ ਪਹੁੰਚਣ ਤੋਂ ਰੋਕਣ ਲਈ ਹਦਾਇਤਾਂ ਜਾਰੀ ਕਰਨ ਦੀ....
ਹਰਿਆਣਾ ਪੁਲਿਸ ਦੇ ਜਬਰ ਕਾਰਨ ਖਨੌਰੀ ਬਾਰਡਰ 'ਤੇ ਬਠਿੰਡਾ ਦਾ ਨੌਜਵਾਨ ਸ਼ਹੀਦ
ਸ਼ੁਭਕਰਨ ਦੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸੀਂ ਪਰਚਾ ਦਰਜ ਕਰਾਂਗੇ : ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਪੁਲਿਸ ਨੇ ਉਲਟਾ ਕਿਸਾਨਾਂ ਤੇ ਲਾਇਆ ਹਿੰਸਾ ਦਾ ਦੋਸ਼, ਕਿਹਾ- ਪਰਾਲੀ ਦੇ ਧੂੰਏ ਚ ਪਾਈਆਂ ਮਿਰਚਾਂ ਪਹਿਲੀ ਨਜ਼ਰੇ ਤਾਂ ਇੰਝ ਲੱਗ ਰਿਹਾ ਕਿ, ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ : ਡਾਕਟਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ....
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ
ਭਾਜਪਾ ਨੇਤਾਵਾਂ ਦਾ ਵਿਤਕਰੇ ਭਰਿਆ ਰਵੱਈਆ ਸਹਿਣਯੋਗ ਨਹੀਂ ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ....
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਕੀਤਾ ਰੱਦ, ਸਰਕਾਰ ਸਾਡੀਆਂ ਮੰਗਾਂ ਮੰਨ ਲਵੇ ਨਹੀਂ ਤਾਂ ਦਿੱਲੀ ਵੱਲ ਕਰਾਂਗੇ ਕੂਚ
ਚੰਡੀਗੜ੍ਹ, 20 ਫਰਵਰੀ : ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਕੀਤਾ ਰੱਦ ਕਰ ਦਿੱਤਾ ਗਿਆ ਹੈ। ਕਈ ਮਾਹਿਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ 5 ਫਸਲਾਂ ਦਾ ਠੇਕਾ ਕਰੇਗੀ, ਜਿਸ ਵਿੱਚ ਪਹਿਲਾਂ ਹੀ ਖੇਤੀ ਕਰਨ ਵਾਲੇ ਕਿਸਾਨ ਛੱਡ ਦਿੱਤੇ ਜਾਣਗੇ। ਇਸ ਵਿੱਚ 5 ਸਾਲ ਦੀ ਸੀਮਾ ਤੈਅ ਕੀਤੀ ਗਈ ਸੀ, ਜੋ ਸਹੀ ਨਹੀਂ ਹੈ। ਸਰਕਾਰ ਜੋ ਵੀ ਕਰਦੀ ਹੈ, ਉਸ ਲਈ ਕਾਨੂੰਨ ਲਿਆਉਂਦੀ ਹੈ। ਇਸ ਕਾਨੂੰਨ ਦੇ ਆਧਾਰ 'ਤੇ ਲੁੱਟ-ਖਸੁੱਟ ਨੂੰ ਯਕੀਨੀ ਬਣਾਇਆ ਜਾਂਦਾ ਹੈ। ਇਸ ਲੁੱਟ ਨੂੰ ਐਮਐਸਪੀ ਕਾਨੂੰਨ ਰਾਹੀਂ ਹੀ....
ਕਿਸਾਨਾਂ ਦੇ ਧਰਨੇ ਨੂੰ ਲੈ ਕੇ ਹਾਈਕੋਰਟ 'ਚ ਹੋਈ ਸੁਣਵਾਈ, ਕਿਹਾ : ਮੋਟਰ ਵਹੀਕਲ ਐਕਟ ਅਨੁਸਾਰ ਹਾਈਵੇਅ 'ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। 
ਚੰਡੀਗੜ੍ਹ, 20 ਫਰਵਰੀ : ਪੰਜਾਬ-ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਤੁਸੀਂ ਟਰਾਲੀਆਂ 'ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣਾ ਚਾਹੁੰਦੇ ਹੋ। ਮੋਟਰ ਵਹੀਕਲ ਐਕਟ ਅਨੁਸਾਰ ਹਾਈਵੇਅ 'ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਹਾਈ ਕੋਰਟ ਨੇ ਕਿਹਾ ਕਿ ਕਿਸਾਨ ਬੱਸ ਜਾਂ ਹੋਰ ਸਾਧਨਾਂ ਰਾਹੀਂ ਵੀ ਦਿੱਲੀ ਜਾ ਸਕਦੇ ਹਨ। ਹਾਲਾਂਕਿ ਹਾਈਕੋਰਟ ਨੇ ਬਾਰਡਰ ਬੰਦ ਕਰਕੇ....
ਪੰਜਾਬ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ 'ਚ ਮੁੱਖ ਮੰਤਰੀ ਖੱਟਰ ਦੇ ਘਰ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ, 20 ਫਰਵਰੀ : ਕਿਸਾਨ ਅੰਦੋਲਨ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਦੇ ਬਾਹਰ ਭਾਰੀ ਹੰਗਾਮਾ ਹੋਇਆ। ਪੰਜਾਬ ਕਾਂਗਰਸ ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਰਾਜ ਦੀ ਮਨੋਹਰ ਲਾਲ ਖੱਟਰ ਸਰਕਾਰ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ....
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ : ਮੁੱਖ ਮੰਤਰੀ
ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ​​ਕਰਨ ਦਾ ਕੰਮ ਕਰੇਗਾ ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ....
ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ
ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਸਮੇਂ ਦੀ ਲੋੜ ਦੱਸਿਆ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ : ਮੁੱਖ ਮੰਤਰੀ ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ....
ਪੰਜਾਬ, ਚੰਡੀਗੜ੍ਹ ਤੇ ਹਰਿਆਣਾ ‘ਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ : ਮੌਸਮ ਵਿਭਾਗ 
ਚੰਡੀਗੜ੍ਹ, 18 ਫਰਵਰੀ : ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ। ਹਰਿਆਣਾ ਵਿੱਚ 19 ਫਰਵਰੀ ਤੋਂ 2 ਦਿਨਾਂ ਤੱਕ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਕੁਝ ਇਲਾਕਿਆਂ ‘ਚ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ....
ਸਰਕਾਰ ਕੋਡ ਆਫ ਕੰਡਕਟ ਲੱਗਣ ਤੋਂ ਪਹਿਲਾਂ ਸਾਡੀਆਂ ਮੰਗਾਂ ਦਾ ਹੱਲ ਕੱਢੇ : ਜਗਜੀਤ ਸਿੰਘ ਡੱਲੇਵਾਲ
ਚੰਡੀਗੜ੍ਹ, 18 ਫਰਵਰੀ : ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਇੱਕ ਪਾਸੇ ਤਾਂ ਸਰਕਾਰ ਗੱਲਬਾਤ ਦਾ ਮਾਹੌਲ ਬਣਾ ਰਹੀ ਹੈ। ਦੂਜੇ ਪਾਸੇ ਜਿਥੇ ਬੈਰੀਕੇਡਿੰਗ ਕੀਤੀ ਹੋਈ ਹੈ, ਉਥੇ ਪੁਲਿਸ ਨੇ ਤਾਂ ਆਪਣਾ ਕੰਮ ਕਰਨਾ ਹੀ ਹੈ, ਉਥੇ ਬਿਨਾਂ ਵਰਦੀ, ਬਿਨਾਂ ਨੇਮ....
ਗੈਂਗਸਟਰ ਕਾਲਾ ਧਨੌਲਾ ਦਾ ਏ.ਜੀ.ਟੀ.ਐਫ਼ ਦੀ ਟੀਮ ਨੇ ਕੀਤਾ ਐਂਨਕਾਊਂਟਰ, ਬਡਬਰ ਦੇ ਟੋਲ ਪਲਾਜ਼ੇ ਨਜਦੀਕ ਹੋਇਆ ਮੁਕਾਬਲਾ
ਬਰਨਾਲਾ, 18 ਫਰਵਰੀ : ਬਰਨਾਲਾ ਜ਼ਿਲ੍ਹੇ ਦੇ ਧਨੌਲਾ ਕਸਬੇ ਵਿਚ ਰਹਿਣ ਵਾਲੇ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਏ.ਜੀ.ਟੀ.ਐਫ਼ ਦੀ ਟੀਮ ਨੇ ਬਡਬਰ ਵਿਖੇ ਐਂਨਕਾਊਂਟਰ ਕਰ ਦਿੱਤਾ। ਗੈਂਗਸਟਰ ਕਾਲਾ ਧਨੌਲਾ ਖਿਲਾਫ਼ 50 ਤੋਂ ਵੀ ਵੱਧ ਅਪਰਾਧਿਕ ਮਾਮਲੇ ਦਰਜ ਸਨ। ਉਹ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਅਪਰਾਧਿਕ ਗਤੀਵਿਧੀਆਂ ਵਿਚ ਜੁੜਿਆ ਹੋਇਆ ਸੀ ਅਤੇ ਕਾਫ਼ੀ ਸਮਾਂ ਜੇਲ੍ਹ ਵਿਚ ਵੀ ਬੰਦ ਰਿਹਾ। ਕੁੱਝ ਮਹੀਨੇ ਪਹਿਲਾਂ ਹੀ ਉਹ ਜ਼ਮਾਨਤ ’ਤੇ ਜੇਲ੍ਹ ਵਿਚੋਂ ਬਾਹਰ ਆਇਆ ਸੀ, ਜੇਲ੍ਹ ਵਿਚੋਂ ਬਾਹਰ ਆ ਕੇ ਉਸ ਨੇ ਟਰੱਕ....
ਲੁਧਿਆਣਾ 'ਚ ਗ੍ਰੰਥੀ ਨੇ ਪਤਨੀ ਨੂੰ ਗਲਾ ਘੋਟ ਕੇ ਮੌਤ ਦੇ ਘਾਟ ਉਤਾਰਿਆ
ਲੁਧਿਆਣਾ, 17 ਫਰਵਰੀ : ਲੁਧਿਆਣਾ ਦੇ ਨਿਊ ਜਨਤਾ ਨਗਰ ਵਿਚ ਇਕ ਪਤੀ ਨੇ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਹੋਣ 'ਤੇ ਗਲਾ ਦਬਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਤੀ ਨੇ ਪਹਿਲਾਂ ਪਤਨੀ ਦੀ ਕੁੱਟਮਾਰ ਕੀਤੀ ਅਤੇ ਕਤਲ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਮ੍ਰਿਤਕ ਔਰਤ ਦਾ ਨਾਂ ਮਨਪ੍ਰੀਤ ਕੌਰ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮ੍ਰਿਤਕਾ ਦੇ ਪਤੀ ਕੁਲਦੀਪ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਨਪ੍ਰੀਤ....