ਚੰਡੀਗੜ, 17 ਫਰਵਰੀ : ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਹੋਵਗੀ, ਇਸ ਬੈਠਕ ‘ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਹਨ, ਇਸਤੋਂ ਪਹਿਲਾਂ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ‘ਇਹ ਸਾਡੀਆਂ ਮੰਗਾਂ ਨਹੀਂ ਹਨ, ਇਹ ਕੇਂਦਰ ਸਰਕਾਰ ਦੇ ਵਾਅਦੇ ਹਨ, ਜਿਨ੍ਹਾਂ ਨੂੰ ਪੂਰਾ ਕਰਨ ਲਈ ਅਸੀਂ ਕਹਿ ਰਹੇ ਹਾਂ। ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਕੀਤੇ ਹੁੰਦੇ ਤਾਂ ਸਾਨੂੰ ਦਿੱਲੀ ਜਾਣ ਦੀ ਕੀ ਲੋੜ ਸੀ? ਡੱਲੇਵਾਲ ਨੇ....
ਪੰਜਾਬ
ਸੁਖਬੀਰ ਬਾਦਲ ਨੇ ਸਰਕਾਰੀ ਮੈਡੀਕਲ ਕਾਲਜ ਚ ਗੰਭੀਰ ਜ਼ਖ਼ਮੀ ਕਿਸਾਨ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 16 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੰਭੂ ਵਿਖੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਦੇ ਹਮਲੇ ਦੇ ਸਾਰੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਪੰਜਾਬ ਖਿੱਤੇ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਜ਼ਖਮੀ ਕਰਨ ਲਈ ਜ਼ਿੰਮੇਵਾਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ....
ਚੰਡੀਗੜ੍ਹ, 16 ਫਰਵਰੀ : ਸੰਯੁਕਤ ਕਿਸਾਨ ਮੋਰਚਾ ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਤੀਸਰੇ ਦੌਰ ਦੀ ਗੱਲਬਾਤ ਦੀ ਅਸਫ਼ਲਤਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫ਼ੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਲੋਕਾਂ ਨੂੰ ਬੇਲੋੜੇ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਸੀ। ਦੂਜੇ ਪਾਸੇ ਅੰਮ੍ਰਿਤਸਰ ਵਿਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ....
ਜੀਰਾ, 16 ਫ਼ਰਵਰੀ : ਫ਼ਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ 54 ’ਤੇ ਜੀਰਾ ਤੋਂ ਮੱਖੂ ਵੱਲ ਆ ਰਹੀ ਸਵਿਫ਼ਟ ਕਾਰ ਪਿੰਡ ਖਡੂਰ ’ਚ ਸਥਿਤ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਗਈ। ਇਸ ਹਾਦਸੇ ’ਚ ਕਾਰ ’ਚ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਈ ਰੈਫਰ ਕਰ ਦਿੱਤਾ, ਸੂਚਨਾ ਮਿਲਦੇ ਹੀ ਥਾਣਾ ਮੱਖੂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਆਪਣੀ....
ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ।....
ਕਰੀਬ 5 ਘੰਟੇ ਚੱਲੀ ਮੀਟਿੰਗ ਵਿੱਚ ਵੀ ਨਹੀਂ ਨਿਕਲਿਆ ਕੋਈ ਹੱਲ ਚੰਡੀਗੜ੍ਹ, 16 ਫਰਵਰੀ : ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ 1:30 ਵਜੇ ਤੱਕ ਚੱਲੀ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ ਵਿਚ ਕਿਸਾਨਾਂ ਅਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ। ਕਿਸਾਨ ਆਗੂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ....
ਕਿਹਾ, ‘ਸਟੇਟ ਫੋਕਸ ਪੇਪਰ’ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਚੰਡੀਗੜ੍ਹ, 16 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ....
ਚੰਡੀਗੜ੍ਹ, 15 ਫਰਵਰੀ : ‘ਦਿੱਲੀ ਚਲੋ’ ਅੰਦੋਲਨ ਕਰ ਰਹੇ ਕਿਸਾਨਾਂ ਵਿਰੁਧ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਵਿਚ ਕਈ ਥਾਵਾਂ ’ਤੇ ਕਿਸਾਨਾਂ ਵਲੋਂ ਪਟੜੀਆਂ ’ਤੇ ਬੈਠਣ ਤੋਂ ਬਾਅਦ ਵੀਰਵਾਰ ਨੂੰ ਦਿੱਲੀ-ਅੰਮ੍ਰਿਤਸਰ ਰੂਟ ਦੀਆਂ ਕੁੱਝ ਟਰੇਨਾਂ ਨੂੰ ਦੂਜੇ ਰੂਟਾਂ ਵੱਲ ਮੋੜ ਦਿਤਾ ਗਿਆ। ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ 'ਤੇ ਪ੍ਰਦਰਸ਼ਨ ਵੀ ਕੀਤਾ ਅਤੇ ਅਧਿਕਾਰੀਆਂ 'ਤੇ ਯਾਤਰੀਆਂ ਤੋਂ ਟੋਲ ਨਾ ਵਸੂਲਣ ਲਈ ਦਬਾਅ ਪਾਇਆ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਬੀਕੇਯੂ ਡਕੌਂਦਾ (ਧਨੇਰ)....
ਚੰਡੀਗੜ੍ਹ, 15 ਫਰਵਰੀ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ। ਪਤਾ ਲੱਗਾ ਹੈ ਕਿ ਵੀਰਵਾਰ ਨੂੰ ਹੀ ਕੇਂਦਰ ਸਰਕਾਰ ਨਾਲ ਆਪਣੇ....
ਚੰਡੀਗੜ੍ਹ, 15 ਫਰਵਰੀ : ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਪੰਜਾਬ ਵੱਲੋਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਲਕੇ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਬੰਦ ਰੱਖੀਆ ਜਾਣ। ਉਹਨਾਂ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਟ੍ਰੈਫਿਕ ਨਿਯਮਾਂ ਵਿਚ ਸੋਧ ਦੇ ਨਾਮ 'ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ਅਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ ਜਿਸ ਦਾ ਪੂਰੇ ਭਾਰਤ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਇਸ ਐਕਟ ਵਿਚ ਜ਼ੋ ਸੈਕਸ਼ਨ 106(2) ਬੀ....
ਕਾਂਗਰਸ ਨੇ ਕਿਸਾਨਾਂ 'ਤੇ ਅੱਤਿਆਚਾਰ ਕਰਨ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ, 15 ਫਰਵਰੀ : ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ’ਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ’ਚ ਪੰਜਾਬ ਕਾਂਗਰਸ ਦੇ ਇਕ ਵਫਦ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਦੇ ਮੁੱਖ....
ਚੰਡੀਗੜ੍ਹ, 15 ਫਰਵਰੀ : ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ, ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਮੌਸਮ ਵਿਭਾਗ ਮੁਤਾਬਕ 17 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਇਸ ਦੇ ਮੱਦੇਨਜ਼ਰ ਬਸੰਤ ਰੁੱਤ ਦਾ ਪਹਿਲਾ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ, ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ, ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ....
ਦਸੂਹਾ, 15 ਫਰਵਰੀ : ਦਸੂਹਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਉਤੇ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਦੋਵਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ’ਤੇ ਟੱਕਰ ਮਾਰ ਦਿੱਤੀ। ਹਾਦਸੇ ''ਚ ਦੋਵਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।....
ਚੰਡੀਗੜ੍ਹ, 15 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। ਉਨ੍ਹਾਂ....
ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਭਲਕੇ ਹੋਵੇਗੀ ਮੀਟਿੰਗ, ਮੀਟਿੰਗ ਬਾਅਦ ਦਿੱਲੀ ਕੂਚ ਦਾ ਲਿਆ ਜਾਵੇਗਾ ਫ਼ੈਸਲਾ
ਚੰਡੀਗੜ੍ਹ, 14 ਫਰਵਰੀ : ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਕਿਸਾਨਾਂ ਨੇ ਅੱਜ ਦਿੱਲੀ ਵੱਲ ਕੂਚ ਕੀਤਾ ਤਾਂ ਹਰਿਆਣਾ ਦੀ ਸਰਹੱਦ ਉਪਰ....