ਪੰਜਾਬ

ਜਦ ਕਿਸਾਨ ਗੋਲੀਆਂ ਅਤੇ ਅੱਥਰੂ ਗੈਸ ਦਾ ਸਾਹਮਣਾ ਕਰ ਰਹੇ ਸੀ ਤਾਂ ਕਾਂਗਰਸੀ ਆਗੂ ਕਿੱਥੇ ਸੀ, ਹੁਣ ਮਗਰਮੱਛ ਦੇ ਹੰਝੂ ਵਹਾ ਰਹੇ : ਡਾ. ਬਲਬੀਰ ਸਿੰਘ
ਆਪ ਮੰਤਰੀ ਡਾ. ਬਲਬੀਰ ਸਿੰਘ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ 'ਤੇ ਪ੍ਰਭਾਵ ਪਾਉਣ ਲਈ ਧਰਨਾ ਤਬਦੀਲ ਕਰਨ ਦੀ ਕੀਤੀ ਅਪੀਲ ਬਾਰਡਰ ਬੰਦ ਕਰਨ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਪੈ ਰਿਹਾ,ਇਸ ਨਾਲ ਪੰਜਾਬ ਦੀ ਆਰਥਿਕਤਾ, ਉਦਯੋਗ ਅਤੇ ਲੋਕਾਂ ਨੂੰ ਸਿੱਧਾ ਨੁਕਸਾਨ ਹੋ ਰਿਹਾ ਹੈ: ਡਾ ਬਲਬੀਰ ਸਿੰਘ ਚੰਡੀਗੜ੍ਹ, 20 ਮਾਰਚ 2025 : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਣਨੀਤੀ 'ਤੇ ਮੁੜ ਵਿਚਾਰ ਕਰਨ ਅਤੇ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ....
ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਕਿਸਾਨ ਬਨਾਮ ਵਪਾਰੀ ਅਤੇ ਸ਼ਹਿਰੀ ਬਨਾਮ ਪੇਂਡੂ ਦੀ ਲੜਾਈ ਵਿੱਚ ਉਲਝਾ ਰਹੀ ਹੈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 20 ਮਾਰਚ 2025 : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਕਿਸਾਨਾਂ ਨੂੰ ਜਬਰੀ ਖਨੌਰੀ ਤੇ ਸੰਭੂ ਬਾਰਡਰ ਤੋਂ ਹਟਾਉਣ ਦੇ ਨਾਲ ਨਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਸਮੇਤ 700 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਕਾਰਵਾਈ ਨੂੰ ਲੈ ਕੇ ਕਿਸਾਨਾਂ ਵਿੱਚ ਪੰਜਾਬ ਸਰਕਾਰ ਖਿਲਾਫ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਸਰਕਾਰ ਦੀ ਇਸ ਕਾਰਵਾਈ ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਆਪਣਾ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਤਹਿਤ....
ਮੈਂ ਆਪਣੇ ਸਾਰੇ ਅਹੁਦੇ ਛੱਡ ਕੇ ਕਿਸਾਨਾਂ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਤਿਆਰ ਹਾਂ : ਕੈਬਨਿਟ ਮੰਤਰੀ ਭੁੱਲਰ
'ਤੁਸੀਂ ਮੈਨੂੰ ਦਿੱਲੀ 'ਚ ਕੋਈ ਜਗ੍ਹਾ ਦੱਸੋ, ਮੈਂ ਤੁਹਾਡੇ ਨਾਲ ਸਾਰੇ ਅਹੁਦੇ ਛੱਡ ਕੇ ਕੇਂਦਰ ਸਰਕਾਰ ਖਿਲਾਫ ਹੜਤਾਲ 'ਤੇ ਬੈਠਾਂਗਾ' : ਲਾਲਜੀਤ ਭੁੱਲਰ ਕਿਸਾਨ ਕੇਂਦਰ ਨਾਲ ਲੜ ਰਹੇ ਹਨ ਪਰ ਪੰਜਾਬ ਦੀਆਂ ਸੜਕਾਂ ਬੰਦ ਹਨ, ਜਿਸ ਕਾਰਨ ਪੰਜਾਬ ਦਾ ਵਿਕਾਸ ਰੁਕ ਰਿਹਾ ਹੈ ਚੰਡੀਗੜ੍ਹ, 20 ਮਾਰਚ 2025 : ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ, ਇਸ ਲਈ ਸਾਨੂੰ ਮਿਲ ਕੇ....
ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਸਪੀਕਰ ਕੁਲਤਾਰ ਸਿੰਘ ਸੰਧਵਾਂ
ਲੰਬੇ ਸਮੇਂ ਤੱਕ ਹਾਈਵੇਅ ਬੰਦ ਰਹਿਣ ਨਾਲ ਪੰਜਾਬ ਦੇ ਖੇਤੀਬਾੜੀ-ਅਧਾਰਿਤ ਵਪਾਰ ਅਤੇ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ : ਸੰਧਵਾਂ ਪੰਜਾਬ ਸਰਕਾਰ ਨੇ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਜਨਤਕ ਹਿੱਤ ਵਿੱਚ ਹਾਈਵੇਅ ਕਲੀਅਰੈਂਸ ਯਕੀਨੀ ਬਣਾਈ : ਸੰਧਵਾਂ ਚੰਡੀਗੜ੍ਹ, 20 ਮਾਰਚ 2025 : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਕਿਸਾਨਾਂ ਦੀਆਂ....
ਬਟਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਦਾਦਾ ਅਤੇ ਪੋਤੇ ਨੂੰ ਮਾਰੀ ਜਬਰਦਸਤ ਟੱਕਰ, ਦੋਵਾਂ ਦੀ ਮੌਤ
ਬਟਾਲਾ, 19 ਮਾਰਚ 2025 : ਬਟਾਲਾ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਦਾਦਾ ਅਤੇ ਪੋਤੇ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏਐਸਆਈ ਵਰਿਆਮ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦਰ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਟਾਕੀ ਬਟਾਲਾ ਜਿਸ ਦੀ ਜੈਂਤੀਪੁਰ ਵਿਖੇ ਦੁਕਾਨ ਹੈ। ਦੇਰ ਸ਼ਾਮ ਉਹ ਆਪਣੇ ਪੋਤਰੇ ਪ੍ਰਥਮ (13) ਪੁੱਤਰ ਵਿਨੋਦ ਸਲਹੋਤਰਾ ਨਾਲ ਸਕੂਟਰ 'ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ। ਜਦੋਂ ਦਾਦਾ ਅਤੇ ਪੋਤਰਾ ਪਿੰਡ ਹਰਦੋਝੰਡੇ....
ਪੁਲੀਸ ਨੇ ਕਿਸਾਨ ਆਗੂ ਡੱਲੇਵਾਲ, ਪੰਧੇਰ ਸਮੇਤ ਕਈਆਂ ਨੂੰ ਲਿਆ ਹਿਰਾਸਤ ਵਿੱਚ
ਚੰਡੀਗੜ੍ਹ, 19 ਮਾਰਚ 2025 : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਡੱਲੇਵਾਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰ ਨਾਲ ਹੋਈ ਮੀਟਿੰਗ ਵਿੱਚ ਸ਼ਿਰਕਤ ਕੀਤੀ ਸੀ। ਪੁਲੀਸ ਨੇ ਉਸ ਨੂੰ ਚੰਡੀਗੜ੍ਹ ਤੋਂ ਖਨੌਰੀ ਸਰਹੱਦ ਵੱਲ ਪਰਤਦੇ ਸਮੇਂ ਹਿਰਾਸਤ ਵਿੱਚ ਲੈ ਲਿਆ। ਕਿਸਾਨ....
ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐਸਆਈ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ....
ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ
ਦਿਵਿਆਂਗਜਨਾਂ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦੇ ਸੰਕੇਤਿਕ ਭਾਸ਼ਾ ਵਿੱਚ ਵੀ ਕੀਤੇ ਜਾਣਗੇ ਪ੍ਰਸਾਰਿਤ ਚੰਡੀਗੜ੍ਹ, 19 ਮਾਰਚ 2025 : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ....
ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿਆਪਕ ਜੰਗ ਸ਼ੁਰੂ ਹੋ ਚੁੱਕੀ ਹੈ : ਮੁੱਖ ਮੰਤਰੀ ਮਾਨ 
ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ : ਮੁੱਖ ਮੰਤਰੀ ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ ਨਵ-ਨਿਯੁਕਤ ਅਧਿਆਪਕਾਂ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਲਈ ਪ੍ਰੇਰਿਆ ਗੈਰ-ਜਮਹੂਰੀ ਹੱਦਬੰਦੀ ਦੀ ਮੁਖਾਲਫ਼ਤ ਲਈ ‘ਆਪ’ ਹਮਖਿਆਲੀ ਪਾਰਟੀਆਂ ਨਾਲ....
ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ ਮਾਨ 
56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਆਗੂ ਵੀ ਅਰਵਿੰਦ ਕੇਜਰੀਵਾਲ ਤੋਂ ਖ਼ੌਫ਼ਜ਼ਦਾ ਸੂਬੇ ਦੇ ਹਿੱਤਾਂ ਨੂੰ ਤਿਲਾਂਜਲੀ ਦੇਣ ਵਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਗੂ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨ ਲਈ ਦਬਾਅ ਪਾਉਣ ਵਾਲੇ ਭ੍ਰਿਸ਼ਟ ਅਫ਼ਸਰਾਂ ਦੇ ਹਥਕੰਡੇ ਬਰਦਾਸ਼ਤ ਨਹੀਂ ਹੋਣਗੇ ਲੁਧਿਆਣਾ, 18 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ....
ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 95 ਨਸ਼ਾ ਤਸਕਰ ਕਾਬੂ, 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ
ਮਾਲੇਰਕੋਟਲਾ ਵਿੱਚ 40 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਅਤੇ ਪੁਲਿਸ-ਜਨਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਮਤਾ ਪਾਸ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 97 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 599 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 18 ਮਾਰਚ 2025 : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ....
ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਲਿਆ ਵਾਪਸ
ਹੁਸ਼ਿਆਰਪੁਰ, 18 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਲਵਿੰਦਰ ਭੂੰਦੜ ਅਤੇ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਦੀ ਸੇਵਾ ਸੰਭਾਲਣ ਦੀ ਬੇਨਤੀ ਕੀਤੀ। ਜਿਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ....
ਅੰਮ੍ਰਿਤਸਰ ਪੁਲਿਸ ਨੇ 8.084 ਕਿਲੋੋ ਹੈਰੋਇਨ, ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਕੀਤੇ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ , ਦੋਸ਼ੀ ਵੱਲੋਂ ਖੇਪ ਪਹੁੰਚਾਉਣ ਲਈ ਵਰਤੀ ਜਾ ਰਹੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜਬਤ ਪਾਕਿ-ਆਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਗਿ੍ਰਫਤਾਰ ਕੀਤਾ ਦੋਸ਼ੀ; ਖੇਪ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ ਇੱਕ ਹੋਰ ਸਾਥੀ ਦੀ ਹੋਈ ਪਛਾਣ, ਜਿਸਦੀ ਗਿ੍ਰਫਤਾਰੀ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ : ਸੀਪੀ ਅੰਮਿ੍ਤਸਰ....
ਸੰਗਰੂਰ 'ਚ ਲੋਕਾਂ ਨੂੰ ਗੰਜਾਪਣ ਦੂਰ ਕਰਵਾਉਣਾ ਪਿਆ ਮਹਿੰਗਾ, 20 ਲੋਕਾਂ ਦੀਆਂ ਅੱਖਾਂ 'ਚ ਹੋਈ ਇਨਫੈਕਸ਼ਨ 
ਸੰਗਰੂਰ, 17 ਮਾਰਚ (ਭੁਪਿੰਦਰ ਸਿੰਘ ਧਨੇਰ) : ਸੰਗਰੂਰ 'ਚ ਪ੍ਰਾਚੀਨ ਮੰਦਰ ਮਾਤਾ ਸ਼੍ਰੀ ਮਹਾਕਾਲੀ ਦੇਵੀ ਪਟਿਆਲਾ ਗੇਟ ਵਿਖੇ ਗੰਜੇਪਣ ਦੇ ਇਲਾਜ ਲਈ ਕੈਂਪ ਲਗਾਇਆ ਗਿਆ। ਜਿਸ ਵਿਚ ਗੰਜੇਪਣ ਦੂਰ ਕਰਨ ਲਈ ਸਿਰ 'ਤੇ ਦਵਾਈ ਲਗਾਈ ਜਾਂਦੀ ਸੀ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਗੰਜੇਪਨ ਨੂੰ ਠੀਕ ਕਰਨ ਲਈ ਇਸ ਦਵਾਈ ਨੂੰ ਲਗਾਇਆ। ਹਾਲਾਂਕਿ ਜਦੋਂ ਡੇਰੇ 'ਚ ਪਹੁੰਚੇ ਲੋਕਾਂ ਨੇ ਦਵਾਈ ਲਗਾ ਕੇ ਆਪਣੇ ਸਿਰ ਪਾਣੀ ਨਾਲ ਧੋਤੇ ਤਾਂ ਉਨ੍ਹਾਂ ਦੀਆਂ ਅੱਖਾਂ 'ਚ ਤੇਜ਼ ਜਲਨ ਮਹਿਸੂਸ ਹੋਈ।....
ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ, ਸ਼੍ਰੋਮਣੀ ਕਮੇਟੀ ਹਿਮਾਚਲ ਸਰਕਾਰ ਕੋਲ ਚੁੱਕੇ ਮੁੱਦਾ : ਜਥੇਦਾਰ ਗੜਗੱਜ
ਅੰਮ੍ਰਿਤਸਰ, 17 ਮਾਰਚ (ਭੁਪਿੰਦਰ ਸਿੰਘ ਧਨੇਰ) : ਹਿਮਾਚਲ ਪ੍ਰਦੇਸ਼ ਚਿ ਕੁਝ ਸ਼ਰਾਰਤੀ ਲੋਕਾਂ ਵਲੋਂ ਪੁਲਿਸ ਦੀ ਹਾਜ਼ਰੀ ਵਿਚ ਸਿੱਖ ਤੇ ਪੰਜਾਬੀ ਨੌਜਵਾਨਾਂ ਵਲੋਂ ਲਗਾਏ ਸਿੱਖ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਣ ਅਤੇ ਪੈਰਾਂ ਹੇਠ ਮਿੱਧਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਕਿਸੇ ਨੌਜਵਾਨ ਨੂੰ ਉਨ੍ਹਾਂ....