ਸਮਰਾਲਾ, 11 ਫਰਵਰੀ : ਸਮਰਾਲਾ ਵਿੱਚ ਰੈਲੀ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ 'ਚ ਕਿਸਾਨਾਂ ਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ ਹੈ। ਕਿਸਾਨ 3 ਕਾਲੇ ਕਾਨੂੰਨਾਂ ਖਿਲਾਫ ਲੜੇ। ਸਰਕਾਰ ਨੇ ਉਨ੍ਹਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਕਾਨੂੰਨਾਂ ਨੂੰ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਪਰ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਜੇਕਰ 2024 ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ।....
ਪੰਜਾਬ
ਚੰਡੀਗੜ੍ਹ, 11 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਸੜਕਾਂ 'ਤੇ ਮੇਖਾਂ ਅਤੇ ਕੰਡਿਆਲੀ ਤਾਰ ਲਾਉਣ 'ਤੇ ਦੁੱਖ ਪ੍ਰਗਟ ਕਰਦੇ ਹੋਏ, ਉਹਨਾਂ ਨੇ ਐਤਵਾਰ ਨੂੰ ਟਵੀਟ ਕੀਤਾ - 'ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ... ਉਹਨਾਂ ਦੀਆਂ ਜਾਇਜ਼ ਮੰਗਾਂ ਮੰਨ ਲਓ...ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ...ਸਾਡੇ ਨਾਲ....
ਚੰਡੀਗੜ੍ਹ, 11 ਫਰਵਰੀ : ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਅਤੇ ਫਤਿਹਾਬਾਦ ਦੇ ਸ਼ੰਭੂ ਬਾਰਡਰ 'ਤੇ ਬੈਰੀਕੇਡ ਅਤੇ ਲੋਹੇ ਦੇ ਕਿੱਲ ਲਗਾਏ ਗਏ ਹਨ। ਕਿਸਾਨਾਂ ਨਾਲ ਨਜਿੱਠਣ ਲਈ ਚੌਧਰੀ ਦਲਬੀਰ ਸਿੰਘ ਇਨਡੋਰ....
ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ....
ਰਾਜਪੁਰਾ, 10 ਫਰਵਰੀ : ਦੇਸ਼ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 13 ਫਰਵਰੀ ਨੁੰ ਦਿੱਲੀ ਚੱਲੋ ਮਾਰਚ ਤੋਂ ਪਹਿਲਾਂ ਹੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਖ ਵੱਖ ਰਸਤਿਆਂ ਤੇ ਬੈਰੀਗੇਟ ਲਗਾ ਕੇ ਬੰਦ ਕਰ ਦਿੱਤੇ ਗਏ ਹਨ। ਕਿਸਾਨਾਂ ਦੇ ਮਾਰਚ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਤਿਆਰੀ ਕੀਤੀ ਜਾ ਰਹੀ ਹੈ। ਹਰਿਆਣਾ ਵੱਲੋਂ ਕੇਂਦਰੀ ਨੀਮ ਫ਼ੌਜੀ ਫ਼ੋਰਸ ਦੀਆਂ 50 ਕੰਪਨੀਆਂ ਤੈਨਾਤ ਕੀਤੀਆਂ ਹਨ।....
ਚੰਡੀਗੜ੍ਹ, 10 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਛੋਟੇ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਵਿਚ ਹੁਣ ਪ੍ਰੀ-ਪ੍ਰਾਇਮਰੀ ਸਕੂਲ ਖੁੱਲ੍ਹਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਮਾਪਿਆਂ ਨੂੰ ਬੱਚਿਆਂ ਦੇ ਦਾਖਲੇ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਹੁਕਮ ਦਿੱਤਾ ਹੈ ਕਿ ਹੁਣ ਪੰਜਾਬ ਦੇ ਸਕੂਲਾਂ ਵਿਚ 3 ਜਾਂ 4 ਸਾਲ ਦਾ ਬੱਚਾ ਵੀ ਨਰਸਰੀ ਕਲਾਸ ਵਿਚ ਦਾਖਲਾ ਲੈ ਸਕੇਗਾ। ਇਸੇ ਤਰ੍ਹਾਂ LKG ਵਿਚ ਦਾਖਲੇ ਲਈ 4-5 ਸਾਲ ਤੇ....
ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ ‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਦੀ ਸਖ਼ਤ ਅਲੋਚਨਾ ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ....
ਚੰਡੀਗੜ੍ਹ, 10 ਫਰਵਰੀ : 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਸ ਥੋੜ੍ਹਾ ਸਮਾਂ ਰਹਿ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੌਰੇ ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਇੱਕਲੇ ਹੀ ਲੜੇੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੋਂ ਅਤੇ ਨਾਲ ਹੀ ਚੰਡੀਗੜ ਦੀ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ....
ਚੰਡੀਗੜ੍ਹ, 9 ਫਰਵਰੀ : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਸਰਚ ਆਪ੍ਰੇਸ਼ਨ ਤੇਜ਼ ਕਰਨ ਦੀ ਹਦਾਇਤ ਦਿੱਤੀ ਹੈ, ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਆਪਣੇ ਅਧਿਕਾਰ ਖੇਤਰਾਂ ਵਿਚ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਲਈ ਕਿਹਾ ਗਿਆ ਹੈ,ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਨਸ਼ਿਆਂ ਦੇ ਧੰਦੇ ਵਿਚ ਲੱਗੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕੋਈ ਨਰਮੀ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਨਸ਼ਾ ਸਮੱਗਲਰਾਂ....
ਚੰਡੀਗੜ੍ਹ, 9 ਫਰਵਰੀ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਹੱਢ ਚੀਰਵੀਂ ਠੰਡ ਤੋਂ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਧੁੱਪ ਨਿਕਣ ਕਾਰਨ ਮੌਸਮ ਸਾਫ ਹੋ ਗਿਆ ਹੈ। ਦਿਨ ਦਾ ਅਧਿਕਤਮ ਤਾਪਮਾਨ ਸਾਧਾਰਨ ਹੋਣ ਲੱਗਾ ਹੈ ਜਦੋਂਕਿ ਰਾਤਾਂ ਠੰਡੀਆਂ ਹਨ ਤੇ ਨਿਊਨਤਮ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਹਿਮਾਚਲ ਵਿਚ ਹੁਣ ਮੌਸਮ ਤੇ ਡਿਜਾਸਟਰ ਮੈਨੇਜਮੈਂਟ ਨੇ ਕੁਝ ਇਲਾਕਿਆਂ ‘ਤੇ ਹਿਮਖੰਡ ਦੇ ਡਿਗਣ ਦਾ ਖਤਰਾ ਜ਼ਾਹਿਰ ਕੀਤਾ ਹੈ। ਪੰਜਾਬ, ਹਰਿਆਣਾ ਤੇ....
ਚੰਡੀਗੜ੍ਹ, 9 ਫਰਵਰੀ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹਨ, ਇਸ ਦੌਰਾਨ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਗਠਜੋੜ ਨੂੰ ਲਗਭਗ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਜਿਸ ਦਾ ਰਸਮੀ ਐਲਾਨ ਕਿਸੇ ਵੀ ਸਮੇਂ ਸੰਭਵ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਹੁਣ ਦੋਵਾਂ ਪਾਰਟੀਆਂ ਵਿਚਾਲੇ ਮੁੱਦਾ ਸਿਰਫ ਸੀਟਾਂ ਦੀ ਵੰਡ ਨੂੰ ਲੈ ਕੇ ਹੈ। ਸੀਟ ਦਾ ਮਸਲਾ ਹੱਲ ਹੁੰਦੇ ਹੀ ਗਠਜੋੜ ਦਾ ਐਲਾਨ ਕਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਆਂਧਰਾ....
ਸਬੰਧਤ ਵਿਕਰੇਤਾਵਾਂ ਨੂੰ 1361 ਨੋਟਿਸ ਜਾਰੀ ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ ਜਨਵਰੀ ਮਹੀਨੇ ਲਈ 246 ਜੇਤੂਆਂ ਦਾ ਐਲਾਨ ਚੰਡੀਗੜ੍ਹ, 9 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ....
ਸੰਗਰੂਰ, 8 ਫ਼ਰਵਰੀ : ਜੇਲ੍ਹ ਵਿਚ ਬੰਦ ਭਾਨਾ ਸਿੱਧੂ, ਪਿਤਾ ਬਿਕਰ ਸਿੰਘ, ਭਰਾ ਅਮਨਾ ਸਿੰਘ, ਭੈਣਾ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਲੱਖਾ ਸਿਧਾਣਾ ਸਮਤੇ 13 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ 3 ਫਰਵਰੀ ਦੇ ਧਰਨੇ ਕਰਕੇ ਲੱਖਾ ਸਿਧਾਣਾ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 13 ਬੰਦਿਆਂ 'ਤੇ ਨੈਸ਼ਨਲ ਹਾਈਵੇ ਨੂੰ ਰੋਕਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ। ਇਸ ਦਿਨ....
ਚੰਡੀਗੜ੍ਹ, 7 ਫਰਵਰੀ : ਪੰਜਾਬ ਵਿੱਚ ਅਜੇ ਠੰਢ ਤੋਂ ਰਾਹਤ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ....
ਆਮ ਜਨਤਾ ਨੂੰ ਵੱਡੀ ਰਾਹਤ ਦੇਣ ਲਈ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫੈਸਲਾ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਬਿੱਲ ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ....