ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ ਜਲੰਧਰ, 27 ਜਨਵਰੀ : ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ....
ਪੰਜਾਬ
ਚੰਡੀਗੜ੍ਹ, 25 ਜਨਵਰੀ : ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਦੌਰ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਠੰਡੇ ਦਿਨ ਅਤੇ ਕੜਾਕੇ ਦੀ ਠੰਡ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 24 ਘੰਟਿਆਂ ਦੌਰਾਨ 26 ਜਨਵਰੀ (ਦੁਪਹਿਰ 2 ਵਜੇ) ਤੱਕ ਪੰਜਾਬ ਦੇ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ SDMA ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਪੰਜਾਬ ਐਸਡੀਐਮਏ ਨੇ ਕਿਹਾ ਕਿ ਕੜਾਕੇ ਦੀ ਠੰਢ....
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ : ਸ੍ਰੀ ਮੁਕਤਸਰ ਸਾਹਿਬ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਘਾਹ ਮੰਡੀ ਚੌਕ ਦੇ ਨੇੜੇ ਆਪਣੇ ਕਮਰੇ ‘ਚ ਸਰਦੀ ਤੋਂ ਬਚਾਅ ਕਰਨ ਲਈ ਅੰਗੀਠੀ ਬਾਲ ਰੱਖੀ ਸੀ, ਜਿਸ ਦਾ ਧੂੰਆ ਚੜ੍ਹਨ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਹ ਦੋਨੋਂ ਸਕੇ ਭਰਾ ਬਿਹਾਰ ਦੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ। ਮੁਹੰਮਦ ਮੁਸਤਾਕ (35) ਪਿਛਲੇ ਇਕ ਸਾਲ....
ਚੰਡੀਗੜ੍ਹ, 25 ਜਨਵਰੀ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਹਨਾਂ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਰੋਕ 31 ਜਨਵਰੀ ਤੱਕ ਲਗਾਈ ਗਈ ਹੈ। ਅਜਿਹੇ ‘ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾ ਸਕਣਗੇ। ਦੂਜੇ ਪਾਸੇ ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ....
13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ ਚੰਡੀਗੜ, 25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ....
ਰਾਜਪਾਲ ਮਾਮਲੇ ਦੀ ਕੇਂਦਰੀ ਏਜੰਸੀ ਕੋਲੋਂ ਨਿਰਪੱਖ ਜਾਂਚ ਦੇ ਹੁਕਮ ਦੇਣ ਤੇ ਮੰਤਰੀ ਬਲਕਾਰ ਸਿੰਘ ਨੂੰ ਵਜ਼ਾਰਤ ਵਿਚੋਂ ਬਰਖ਼ਾਸਤ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਅਪਰਾਧੀ ਗਤੀਵਿਧੀਆਂ ਵਿਚ ਸ਼ਾਮਲ ਸਾਰੇ ਮੰਤਰੀਆਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇ ਚੰਡੀਗੜ੍ਹ, 24 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਅੱਜ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਸ੍ਰੀ....
ਜਨਤਕ ਵੰਡ ਪ੍ਰਣਾਲੀ ਤਹਿਤ ਦਿੱਤੇ ਜਾਂਦੇ ਰਾਸ਼ਨ ਦਾ ਲਾਭ ਦੇਣ ਦੇ ਉਦੇਸ਼ ਨਾਲ ਚੱਕਿਆ ਕਦਮ ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣ। ਇਸ ਬਾਰੇ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ....
ਚੰਡੀਗੜ੍ਹ, 24 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ‘ਆਪ’ ਨੇ ਇਸ ਲਈ ਅੰਦਰੂਨੀ ਤੌਰ ‘ਤੇ ਪੂਰੀ ਤਿਆਰੀ ਕਰ ਲਈ ਹੈ। 13 ਲੋਕ ਸਭਾ ਸੀਟਾਂ ਲਈ 40 ਨਾਵਾਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ। ਕੁਝ ਸੀਟਾਂ ‘ਤੇ 2 ਵਿਕਲਪ ਹਨ ਅਤੇ ਕੁਝ ਸੀਟਾਂ ‘ਤੇ 4 ਵਿਕਲਪ ਹਨ। ਸੂਤਰਾਂ ਅਨੁਸਾਰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਇਸ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਮੀਟਿੰਗ....
ਜਲੰਧਰ, 23 ਜਨਵਰੀ : ਗੋਰਾਇਆ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਨੇ ਮੋਟਰਸਾਈਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਦੋਵੇਂ ਨੌਜਵਾਨਾਂ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਜਿਸ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੋਵੇਂ ਨੌਜਵਾਨ ਜਿੰਦਾ ਸੜ ਗਏ ਅਤੇ ਕਾਰ ਵੀ ਬੁਰੀ ਤਰਾਂ ਨੁਕਸਾਨੀ ਗਈ। ਇਸ ਘਟਨਾਂ....
ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼ ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਜਾਵੇ ਧਿਆਨ ਕੇਂਦਰਿਤ: ਬਲਕਾਰ ਸਿੰਘ ਚੰਡੀਗੜ੍ਹ, 23 ਜਨਵਰੀ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ....
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ ਕੀਤੇ ਨਸ਼ਟ : ਆਈਜੀਪੀ ਸੁਖਚੈਨ ਗਿੱਲ ਇੱਕ ਹਫ਼ਤੇ ਵਿੱਚ 19.4 ਕਿਲੋ ਹੈਰੋਇਨ, 8.3 ਕਿਲੋ ਅਫੀਮ, 1.40 ਲੱਖ ਰੁਪਏ ਦੀ ਡਰੱਗ ਮਨੀ ਨਾਲ 31 ਵੱਡੀਆਂ ਮੱਛੀਆਂ ਸਣੇ 141 ਨਸ਼ਾ ਤਸਕਰ ਕਾਬੂ ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ....
ਜਲੰਧਰ, 22 ਜਨਵਰੀ : ਜਲੰਧਰ ਕੈਂਟ ‘ਚ ਅੰਗੀਠੀ ਦੇ ਜ਼ਹਿਰੀਲੇ ਧੂੰਏ ਕਾਰਨ ਪਿਓ-ਪੁੱਤ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਤੀਸਰਾ ਨੌਜਵਾਨ ਜ਼ੇਰੇ ਇਲਾਜ ਹਸਪਤਾਲ ‘ਚ ਦਾਖ਼ਲ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਕੈਂਟ ਦੀ ਧੱਕਾ ਕਲੋਨੀ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਾਮ ਬਲੀ ਮੋਚੀ ਆਪਣੇ ਪੁੱਤਰ ਨਵੀਨ ਕੁਮਾਰ ਅਤੇ ਚਚੇਰੇ ਭਰਾ ਰਾਜੇਸ਼ ਕੁਮਾਰ ਨਾਲ ਰਹਿੰਦਾ ਸੀ, ਤਿੰਨੇ ਹੀ ਮਿਸਤਰੀ ਦਾ ਕੰਮ ਕਰਦੇ ਸਨ, ਸਵੇਰ ਸਮੇਂ ਜਦੋਂ ਤਿੰਨੇ ਕੰਮ ਤੇ ਜਾਣ ਲਈ ਨਾ ਉੱਠੇ ਤਾਂ ਗੁਆਂਢੀਆਂ ਨੇ ਅਵਾਜ਼ ਦਿੱਤੀ ਅਤੇ....
ਅੰਮ੍ਰਿਤਸਰ, 22 ਜਨਵਰੀ : ਛੇਹਰਟਾ ਦੇ ਕਰਤਾਰ ਨਗਰ ਇਲਾਕੇ ‘ਚ ਸੋਮਵਾਰ ਸਵੇਰੇ ਇਕ ਅਧਿਆਪਕ ਜੋੜੇ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਦੋਵਾਂ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਕਰਤਾਰ ਨਗਰ ਵਿੱਚ ਰਹਿੰਦੇ ਸਨ। ਜਾਣਕਾਰੀ ਮੁਤਾਬਕ ਘਰ ਦੇ ਬੈੱਡ ‘ਤੇ ਸੁਸਾਈਡ ਨੋਟ ਮਿਲਿਆ ਹੈ, ਜਿਸ ‘ਚ ਅਨੂ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਔਰਤ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ....
ਚੰਡੀਗੜ੍ਹ, 22 ਜਨਵਰੀ : ਪੰਜਾਬ ਪੁਲੀਸ ਨੇ ਸੂਬੇ ਦੀਆਂ ਸੜਕਾਂ ’ਤੇ ਸਟੰਟ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਇਸ ਸਬੰਧੀ ਸੂਬੇ ਦੇ ਡੀਜੀਪੀ ਗੌਰਵ ਯਾਦਵ ਨੇ ਸਟੰਟ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਡੀ.ਜੀ.ਪੀ ਨੇ ਇਸ ਮੌਕੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਜਾਰੀ ਹਦਾਇਤਾਂ ਵਿੱਚ ਕਿਹਾ ਹੈ ਕਿ ਸੜਕਾਂ ਸਟੰਟ ਕਰਨ ਦਾ ਅਖਾੜਾ ਨਹੀਂ ਹਨ। ਉਨ੍ਹਾਂ ਹਦਾਇਤਾਂ ਵਿੱਚ ਕਿਹਾ ਕਿ ਲੋਕ ਜ਼ਿੰਮੇਵਾਰ ਨਾਗਰਿਕ ਬਣ ਕੇ ਟ੍ਰੈਫਿਕ....
ਦਿੜ੍ਹਬਾ ਦੇ ਪਿੰਡ ਖਡਿਆਲ ਕੋਠੇ ’ਚ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਚੁੱਕਿਆ ਸਾਰਥਕ ਕਦਮ ਦਹਾਕਿਆਂ ਤੋਂ ਲਟਕਦੇ ਮਸਲੇ ਨੂੰ ਸਥਾਈ ਤੌਰ ’ਤੇ ਹੱਲ ਕਰਨ ਲਈ ਸ਼ਲਾਘਾਯੋਗ ਉਪਰਾਲਾ ਸੰਗਰੂਰ, 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਉਣ ਲਈ ਅਸੀਂ ਲਗਾਤਾਰ ਮਿਹਨਤ ਕਰ ਰਹੇ ਹਾਂ ਅਤੇ ਸਾਨੂੰ ਪੂਰੀ ਉਮੀਦ ਤੇ ਭਰੋਸਾ ਹੈ ਕਿ ਜਲਦੀ ਹੀ ਪੰਜਾਬ ਦੇ ਲੋਕ ਸਰਵੋਤਮ ਸੁਵਿਧਾਵਾਂ ਦੇ ਸਮਰੱਥ ਬਣ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ....