ਚੰਡੀਗੜ੍ਹ, 30 ਦਸੰਬਰ : ਪੰਜਾਬ ’ਚ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਤੋਂ ਨਾ ਸਿਰਫ ਸੂਬੇ ਦੇ ਜੰਗਲ ਖਤਮ ਹੋ ਰਹੇ ਹਨ ਬਲਕਿ ਵਾਤਾਵਰਣ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਜ਼ਮੀਨ ਹਵਾ ਅਤੇ ਪਾਣੀ ਨੂੰ ਦੁਸ਼ਿਤ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਅੱਗੇ ਕਿਹਾ ਕਿ ਇਸਦਾ ਸਮਾਜ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਗਰੀਬਾਂ ਨੂੰ ਇਸ ਕੰਮ ’ਚ ਲਗਾ ਕੇ ਨਾ ਸਿਰਫ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਬਲਕਿ ਉਨ੍ਹਾਂ ਦੇ ਜੀਵਨ ਨੂੰ ਵੀ ਖਤਰੇ ’ਚ ਪਾਇਆ ਜਾ ਰਿਹਾ....
ਪੰਜਾਬ
ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਇਸ ਵਿਸ਼ੇਸ਼ ਜਾਂਚ (SIT) ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ....
ਲੁਧਿਆਣਾ, 29 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕਰਨ ਵਾਲੇ ਪ੍ਰਜੈਕਟਾਂ ਦੀ ਸਮੀਖਿਅਆ ਕਰਨ ਲਈ ਆਏ ਸਨ, ਇਸ ਉਪਰੰਤ ਮੁੱਖ ਮੰਤਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਝਾਕੀ ਬਾਰੇ ਲਗਾਏ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ, ਜਿਸ ਵਿੱਚ ਭਾਜਪਾ ਆਗੂ ਨੇ ਕਿਹਾ ਸੀ ਕਿ ‘ਆਪ’ ਸਰਕਾਰ ਝਾਕੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਲਾਉਣ ‘ਤੇ ਅੜੀ....
ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ਲੁਧਿਆਣਾ, 29 ਦਸੰਬਰ : ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri....
ਸਾਹਿਬਜ਼ਾਦਿਆਂ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦੀ ਚਿਣਗ ਜਗਾਈ : ਐਡਵੋਕੇਟ ਧਾਮੀ ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ ਉਹ ਧਰਤੀ ਹੈ, ਜਿਸ ਨੇ ਮੁਗਲ ਸਾਮਰਾਜ ਦੇ ਖਾਤਮੇ ਦੀ ਇਬਾਰਤ ਲਿਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ....
ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਮੀਟਿੰਗ ਰਹੀ ਬੇਸਿੱਟਾ, ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਚੰਡੀਗੜ੍ਹ, 28 ਦਸੰਬਰ : ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਵਿੱਚ ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਾਂ।....
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ ਗਣਤੰਤਰ ਦਿਵਸ ਤੇ ਸੁਤੰਤਰਤਾ ਦਿਵਸ ਦੇ ਸਿਆਸੀਕਰਨ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੇ ਆਕਾਵਾਂ ਦੇ ਇਸ ਪੰਜਾਬ ਵਿਰੋਧੀ....
ਪੰਜਾਬ ਪੁਲਿਸ ਨੇ ਕੀਤੇ 60 ਐਨਕਾਊਂਟਰ, 9 ਗੈਂਗਸਟਰ ਮਰੇ 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ; ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ ਪਹਿਲੀ ਵਾਰ 65 ਨਸ਼ਾ ਪੀੜਤਾਂ ਨੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦਾ ਪ੍ਰਣ ਕੀਤਾ: ਆਈਜੀਪੀ ਸੁਖਚੈਨ ਸਿੰਘ ਗਿੱਲ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ ਇਸ ਸਾਲ ਏਜੀਟੀਐਫ ਨੇ ਫੀਲਡ ਯੂਨਿਟਾਂ ਨਾਲ....
ਚੰਡੀਗੜ੍ਹ, 26 ਦਸੰਬਰ : ਸ਼੍ਰੋਮਣੀ ਅਕਾਲੀ ਦਲ ਸਿੱਖਾਂ ਨੂੰ ਇਕਜੁੱਟ ਕਰਨ ਵਿਚ ਲੱਗਾ ਹੋਇਆ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਭਾਈਚਾਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਮੁਸਲਮਾਨਾਂ ਅਤੇ ਸਿੱਖਾਂ ਵਿਚਕਾਰ ਲੀਡਰਸ਼ਿਪ ਤੇ ਆਬਾਦੀ ਦੀ ਤੁਲਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਧਰਮ ਦੇ ਲੋਕ ਇਕਜੁੱਟ ਹੁੰਦੇ ਹਨ ਉਹ ਮਜ਼ਬੂਤ ਹੁੰਦਾ ਹੈ ਪਰ ਜਿਸ ਧਰਮ ਦੇ ਲੋਕ ਇਕਜੁੱਟ ਨਹੀਂ ਹੁੰਦੇ ਉਹ ਧਰਮ ਮਜ਼ਬੂਤ ਨਹੀਂ ਹੁੰਦਾ। ਬਾਦਲ ਨੇ ਉਦਾਹਰਨ ਲਈ....
ਚੰਡੀਗੜ੍ਹ, 26 ਦਸੰਬਰ : ਪੰਜਾਬ ਵਿੱਚ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਕਈ ਜਿਲਿ੍ਹਆ ਅੰਮ੍ਰਿਤਸਰ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲਈ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੱਡੀ ਚਲਾਉਣ ਸਮੇਂ ਸਾਵਧਾਨ ਰਹਿਣ। ਸੋਮਵਾਰ ਨੂੰ....
ਮੋਹਾਲੀ, 26 ਦਸੰਬਰ : ਸਥਾਨਕ ਸ਼ਹਿਰ ਵਿੱਚ ਇੱਕ ਟਿੱਪਰ ਅਤੇ ਐਕਟਿਵਾ ਦੀ ਧੁੰਦ ਕਾਰਨ ਹੋਈ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਕੇਸ਼ ਕੁਮਾਰ ਗੋਇਲ (48) ਆਪਣੀ ਪਤਨੀ ਨਿਸ਼ੂ ਗੋਇਲ (45) ਨਾਲ ਐਕਟਿਵਾ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਬਜ਼ਾਰ ਗਏ ਸਨ ਕਿ ਧੁੰਦ ਹੋਣ ਕਾਰਨ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਨਾਲ ਅਚਾਨਕ ਟੱਕਰ ਹੋ ਗਈ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਰਕੇਸ਼ ਕੁਮਾਰ ਗੋਇਲ ਦੇ ਪਰਿਵਾਰਿਕ ਮੈਂਬਰ....
ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ....
ਕੁਝ ਦਿਨ ਪਹਿਲਾਂ ਪੰਜਾਬ ਹਿਊਮਨ ਰਾਈਟ ਔਰਗਨਾਈਜੇਸ਼ਨ ਵੱਲੋਂ ਸੌਂਪੀ ਗਈ ਸੀ ਸਕੱਤਰੇਤ ਵਿਖੇ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਾਈ ਕਾਉਂਕੇ ਨੂੰ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਤਿਵਾੜੀ ਰਿਪੋਰਟ ‘ਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਅੰਮ੍ਰਿਤਸਰ, 25 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ....
ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਵੱਲੋਂ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਨੇ ਸ੍ਰੀ ਪਟਨਾ ਸਾਹਿਬ ਤੇ ਮੁੰਬਈ ਦੀ ਸਿੱਖ ਸੰਗਤ ਨਾਲ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਮਗਰੋਂ ਇਹ ਐਲਾਨ ਕੀਤਾ। ਉਹਨਾਂ ਕਿਹਾ ਕਿ ਉਹਨਾਂ ਐਲਾਨ ਕੀਤਾ ਕਿ 30 ਦਸੰਬਰ ਨੂੰ ਇਸ ਉਦੇਸ਼ ਨਾਲ ਅਕਾਲੀ ਦਲ ਦੀ ਇਕ....
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿਚ ਪੰਥਕ ਏਕਾ ਹੋਇਆ, ਹੁਣ ਪੰਜਾਬ ’ਚ ਵੀ ਇਹ ਕਰਨ ਦੀ ਅਪੀਲ ਦਿੱਲੀ ਗੁਰਦੁਆਰਾ ਕਮੇਟੀ ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਰਾਣਾ ਵੀ ਅਕਾਲੀ ਦਲ ਵਿਚ ਹੋਏ ਸ਼ਾਮਲ ਚੰਡੀਗੜ੍ਹ, 25 ਦਸੰਬਰ : ਇਕ ਇਤਿਹਾਸਕ ਘਟਨਾਕ੍ਰਮ ਵਿਚ ਦਿੱਲੀ ਵਿਚ ਪੰਥਕ ਏਕਤਾ ਉਦੋਂ ਮੁਕੰਮਲ ਹੋ ਗਈ ਜਦੋਂ ਸੀਲੀਅਰ ਅਕਾਲੀ ਆਗੂ ਸਰਦਾਰ ਮਨਜੀਤ ਸਿੰਘ ਜੀ.ਕੇ. ਅੱਜ ਆਪਣੀ ਸਾਰੀ ਜਾਗੋ ਟੀਮ ਦੇ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ ਉਹਨਾਂ ਕੌਮੀ ਰਾਜਧਾਨੀ ਵਿਚ ਅਕਾਲੀ ਦਲ ਦੇ....