ਪੰਜਾਬ

ਮੁਕੇਰੀਆਂ ਵਿੱਚ ਦੋ ਬੱਚੀਆਂ ਸਮੇਤ ਔਰਤ ਨਹਿਰ ਵਿੱਚ ਡਿੱਗ ਗਈ, ਦੋਵੇਂ ਬੱਚੀਆਂ ਦੀ ਮੌਤ
ਮੁਕੇਰੀਆਂ, 26 ਨਵੰਬਰ : ਮੁਕੇਰੀਆਂ ਦੇ ਪਿੰਡ ਸਿੰਘਵਾਲ ਵਿੱਚ ਦੋ ਬੱਚੀਆਂ ਸਮੇਤ ਇੱਕ ਔਰਤ ਨਹਿਰ ਵਿੱਚ ਡਿੱਗ ਗਈ। ਹਾਦਸੇ ਵਿੱਚ 4 ਮਹੀਨੇ ਦੀ ਬੱਚੀ ਨੀਰੂ ਤੇ 5 ਸਾਲਾਂ ਭੂਮਿਕਾ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਮਾਂ ਨੂੰ ਰਾਹਗੀਰਾਂ ਵੱਲੋਂ ਬਾਹਰ ਕੱਢ ਲਿਆ ਗਿਆ ਹੈ। ਔਰਤ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਥੇ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ....
ਪੱਤਰਕਾਰਾਂ ਦੀ ਕੁੱਟਮਾਰ ਕਰਨ ਤੇ ਫੋਨ ਖੋਹਣ ਵਾਲੇ ਪੁਲਿਸ ਮੁਲਾਜ਼ਮ ਖਿਲਾਫ ਕੇਸ ਦਰਜ ਕਰ ਕੇ ਗ੍ਰਿਫਤਾਰ ਕੀਤਾ ਜਾਵੇ : ਮਜੀਠੀਆ
ਪੰਜਾਬ ਪੁਲਿਸ ਦਾ ਮਕਸਦ ਗੁਰਦੁਆਰਾ ਅਕਾਲ ਬੁੰਗਾ ਵਿਖੇ ਹਮਲੇ ਦੌਰਾਨ ਇਸ ਵੱਲੋਂ ਕੀਤੀਆਂ ਗਲਤੀਆਂ ਦੇ ਸਬੂਤ ਖਤਮ ਕਰਨਾ ਜੇਕਰ ਇਕ ਏ ਐਸ ਆਈ, ਐਸ ਐਸ ਪੀ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਿਹਾ ਤਾਂ ਸਪਸ਼ਟ ਹੈ ਕਿ ਉਸਨੂੰ ’ਉਪਰੋਂ ਆਸ਼ੀਰਵਾਦ ਹਾਸਲ’: ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ’ਤੇ ਪੰਜਾਬ ਪੁਲਿਸ ਦੇ ਹਮਲੇ ਦੌਰਾਨ ਪੱਤਰਕਾਰ ਤੇ ਉਸਦੇ ਕੈਮਰਾਮੈਨ ਦੀ ਕੁੱਟਮਾਰ ਕਰਨ ਵਾਲੇ ਪੰਜਾਬ ਪੁਲਿਸ ਮੁਲਾਜ਼ਮ ਖਿਲਾਫ....
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ 
ਅੰਮ੍ਰਿਤਸਰ, 25 ਨਵੰਬਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ। ਨਗਰ ਕੀਰਤਨ 'ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ....
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਲੱਗੇਗੀ ਆਨਲਾਈਨ ਹਾਜ਼ਰੀ : ਹਰਜੋਤ ਸਿੰਘ ਬੈਂਸ 
ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਮਾਪਿਆਂ ਨੂੰ ਹੁਣ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਬੱਚੇ ਦੀ ਗੈਰ-ਹਾਜ਼ਰੀ ਦੀ ਸਥਿਤੀ ਵਿਚ, ਮਾਪਿਆਂ ਦੇ ਮੋਬਾਈਲ 'ਤੇ ਇਕ ਸੁਨੇਹਾ ਅਪਣੇ ਆਪ ਆ ਜਾਵੇਗਾ। ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿਚ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ....
ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਕਾਰ ਸਿੰਘ 
ਬਲਕਾਰ ਸਿੰਘ ਨੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼: ਬਲਕਾਰ ਸਿੰਘ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ ਚੰਡੀਗੜ੍ਹ, 24 ਨਵੰਬਰ....
ਭਗਵੰਤ ਮਾਨ ਨੇ ਗਵਰਨਰ ਨੂੰ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ, ਗਵਰਨਰ ਨੇ ਕਿਹਾ ਜਲਦੀ ਹੀ ਲਿਆ ਜਾਵੇਗਾ ਢੁਕਵਾਂ ਫੈਸਲਾ 
ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਇਨ੍ਹਾਂ ਬਿੱਲਾਂ ਦੀ ਤੁਰੰਤ ਮਨਜ਼ੂਰੀ ਲਈ ਰਾਜਪਾਲ ਨੂੰ ਲਿਖਿਆ ਪੱਤਰ ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ ਰਾਜਪਾਲ ਕੋਲ ਸਹਿਮਤੀ ਲਈ ਲੰਬਿਤ....
ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ
ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ, ਪਰ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਮੁੱਖ ਮੰਤਰੀ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਕਰਕੇ ਵਧੇ ਹੋਏ ਰੇਟਾਂ ਦਾ ਕਰਾਂਗੇ ਐਲਾਨ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਾਈਵੇਅ ਖੋਲ੍ਹਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ। ਇੱਥੇ....
ਹਾਈਕੋਰਟ ਨੇ ਕੇਂਦਰ, ਗੁਰਦੁਆਰਾ ਚੋਣ ਕਮਿਸ਼ਨਰ, ਰਾਜਾਂ ਅਤੇ ਐਸਜੀਪੀਸੀ ਨੂੰ ਨੋਟਿਸ ਕੀਤਾ ਜਾਰੀ 
ਚੰਡੀਗੜ੍ਹ, 24 ਨਵੰਬਰ : ਹਾਈਕੋਰਟ ਨੇ ਮਿਸਲ ਸਤਲੁਜ ਦੀਆਂ ਦਲੀਲਾਂ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ, ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ, ਰਾਜ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਦੇ ਮੱਦੇਨਜ਼ਰ ਇੱਕ ਸਮਾਜਿਕ-ਸਿਆਸੀ ਜਥੇਬੰਦੀ ਮਿਸਲ ਸਤਲੁਜ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਮੁੱਦੇ ਨੂੰ ਉਠਾਉਣ ਨੂੰ ਤਰਜੀਹ ਦਿੱਤੀ।....
ਪੰਜਾਬ ਸਰਕਾਰ ਸੂਬੇ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ‘ਚ ਪੂਰੀ ਤਰ੍ਹਾਂ ਅਸਫਲ : ਪ੍ਰਤਾਪ ਸਿੰਘ ਬਾਜਵਾ 
ਪ੍ਰਤਾਪ ਸਿੰਘ ਬਾਜਵਾ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ‘ਆਪ’ ਸਰਕਾਰ ਤੇ ਕਸਿਆ ਤੰਜ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ‘ਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ‘ਚ ਕੀਤੀ ਨਿੰਦਾ ਚੰਡੀਗੜ, 24 ਨਵੰਬਰ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ‘ਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ....
ਬਟਾਲਾ ‘ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਸਰਕਾਰੀ ਬੇਲਦਾਰ ਦਾ ਬੇਰਹਿਮੀ ਨਾਲ ਕਤਲ
ਬਟਾਲਾ, 23 ਨਵੰਬਰ : ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਦੋਸ਼ੀ ਨੇ ਸਰਕਾਰੀ ਸੁਰੱਖਿਆ ਗਾਰਡ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਸਰਕਾਰੀ ਬੇਲਦਾਰ ਨੇ ਦੋਸ਼ੀਆਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਦੋਸ਼ੀ ਪਿੰਡ ਕੋਟਲਾ ਬੱਜਾ ਸਿੰਘ ਦੀ ਕਸੂਰ ਬ੍ਰਾਂਚ....
ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ
ਸੁਲਤਾਨਪੁਰ ਲੋਧੀ, 23 ਨਵੰਬਰ : ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ....
ਸੁਪਰੀਮ ਕੋਰਟ ਨੇ ਭਗਵੰਤ ਮਾਨ ਦੇ ਫ਼ੈਸਲਿਆਂ 'ਤੇ ਲਾਈ ਪੱਕੀ ਮੋਹਰ, ਗਵਰਨਰ ਨੂੰ ਬਿੱਲਾਂ ਦਾ ਨਿਬੇੜਾ ਕਰਨ ਦੇ ਦਿੱਤੇ ਹੁਕਮ
ਅਕਤੂਬਰ 'ਚ ਬੁਲਾਏ ਗਏ ਸੈਸ਼ਨ ਨੂੰ ਵੀ ਕੋਰਟ ਨੇ ਦੱਸਿਆ ਵੈਲਡ ਚੰਡੀਗੜ੍ਹ, 23 ਨਵੰਬਰ : ਪੰਜਾਬ ਸਰਕਾਰ ਤੇ ਗਵਰਨਰ ਦੇ ਵਿਚਾਲੇ ਚੱਲ ਰਹੇ ਵਿਵਾਦ ਨੂੰ ਆਖ਼ਰ ਵਿਰਾਮ ਲੱਗ ਹੀ ਗਿਆ ਹੈ। ਕਿਉਂਕਿ ਭਗਵੰਤ ਮਾਨ ਸਰਕਾਰ ਦੇ ਫ਼ੈਸਲਿਆਂ ਤੇ ਜਿਥੇ ਸੁਪਰੀਮ ਕੋਰਟ ਨੇ ਪੱਕੀ ਮੋਹਰ ਲਗਾ ਦਿੱਤੀ ਹੈ, ਉਥੇ ਹੀ ਕੋਰਟ ਨੇ ਦੂਜੇ ਪਾਸੇ ਗਵਰਨਰ ਨੂੰ ਬਿੱਲਾਂ ਦਾ ਨਿਬੇੜਾ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ, ਮਾਨ ਸਰਕਾਰ ਦੁਆਰਾ ਬੁਲਾਏ ਜਾ ਰਹੇ ਵਿਧਾਨ ਸਭਾ ਦੇ ਸੈਸ਼ਨਾਂ ਨੂੰ ਗਵਰਨਰ ਬਨਵਾਰੀ ਲਾਲ ਪਰੋਹਿਤ ਨੇ ਗੈਰ....
ਪਿੰਡ ਬੁੱਟਰ ਕਲਾਂ ਨੇੜੇ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਕਾਰ ਦੀ ਟੱਕਰ, ਪਿਓ-ਧੀ ਦੀ ਮੌਤ
ਮੋਗਾ, 22 ਨਵੰਬਰ : ਪਿੰਡ ਬੁੱਟਰ ਕਲਾਂ ਨੇੜੇ ਮੋਗਾ-ਬਰਨਾਲਾ ਹਾਈਵੇਅ ਦੇ ਕਿਨਾਰੇ ਖੜ੍ਹੀ ਟਰਾਲੀ ਨਾਲ ਤੇਜ਼ ਰਫਤਾਰ ਕਾਰ ਦੀ ਟੱਕਰ ਹੋ ਗਈ। ਹਾਦਸੇ ‘ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਿਮਾਰ ਹੋਣ ਕਾਰਨ ਪਿੰਡ ਧੂੜਕੋਟ ਰਣਸਿੰਘ ਦਾ ਰਹਿਣ ਵਾਲਾ ਬਜ਼ੁਰਗ ਮੇਹਰ ਸਿੰਘ (72) ਮੰਗਲਵਾਰ ਨੂੰ ਆਪਣੀ ਲੜਕੀ ਹਰਪ੍ਰੀਤ ਕੌਰ (45) ਅਤੇ ਦੋਹਟਾ ਬੇਅੰਤ ਸਿੰਘ ਨਾਲ ਕਾਰ ਵਿੱਚ ਮੋਗਾ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਲੈਣ ਲਈ ਆ ਰਹੇ ਸੀ। ਜਦੋਂ ਉਹ ਸ਼ਾਮ 4 ਵਜੇ....
ਸੁਖਬੀਰ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ
ਸੁਖਬੀਰ ਸਿੰਘ ਬਾਦਲ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ ਰੈਪਿਡ ਟਰਾਂਸਪੋਰਟ ਸਿਸਟਮ ਲਈ ਫੰਡ ਨਾ ਦੇਣ ’ਤੇ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਵਿਚ ਰੁਕੇ ਹੋਏ ਸਾਰੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਡਿਟ ਮੰਗਿਆ ਕਿਉਂਕਿ ਸਰਕਾਰ ਇਹਨਾਂ ਵਾਸਤੇ ਫੰਡ ਜਾਰੀ ਨਹੀਂ ਕਰ ਰਹੀ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਲਈ ਐਮ ਐਸ ਪੀ....
ਮਜੀਠੀਆ ਨੇ ਐਸਐਸਪੀ ਵਿਵੇਕਸ਼ੀਲ ਸੋਨੀ, ਹਰਜੋਤ ਬੈਂਸ ਦੀ ਟੀਮ ਵੱਲੋਂ ਰੇਤੇ ਦੀ ਵਿਆਪਕ ਨਜਾਇਜ਼ ਮਾਇਨਿੰਗ ਦੀ ਸੀਬੀਆਈ ਜਾਂਚ ਮੰਗੀ
ਪੁਲਿਸ ਅਫਸਰ ’ਤੇ ਈ ਡੀਜ਼ ਵੱਲੋਂ ਜ਼ਬਤ ਕੀਤੀ ਜ਼ਮੀਨ ’ਤੇ ਗੈਰ ਕਾਨੂੰਨੀ ਮਾਇਨਿੰਗ ਦੀ ਐਫ ਆਈ ਆਰ ਦਰਜ ਕਰ ਕੇ ਮਾਮਲੇ ’ਤੇ ਪਰਦਾ ਪਾਉਣ ਦੇ ਯਤਨ ਕਰਨ ਦਾ ਵੀ ਲਾਇਆ ਦੋਸ਼ ਚੰਡੀਗੜ੍ਹ, 22 ਨਵੰਬਰ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਾਇਆ ਕਿ ਰੋਪੜ ਜ਼ਿਲ੍ਹੇ ਵਿਚ ਹਾਲ ਹੀ ਵਿਚ ਤਬਾਦਲਾ ਕੀਤੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ’ਟੀਮ’ ਨੇ ਵਿਆਪਕ ਨਜਾਇਜ਼ ਮਾਇਨਿੰਗ ਕੀਤੀ ਹੈ ਤੇ ਉਹਨਾਂ ਨੇ ਦੋਵਾਂ ਦੀਆਂ....