ਪੰਜਾਬ ਵਿੱਚ ਪਿਛਲੇ ਦੋ ਦਿਨਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਆਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਨਿਗਰਾਨੀ ਰੱਖਣ ਲਈ ਪੁਲਿਸ ਤੇ ਸਿਵਲ ਅਧਿਕਾਰੀਆਂ ਦੇ 1072 ਉਡਣ ਦਸਤੇ ਤਾਇਨਾਤ ਚੰਡੀਗੜ੍ਹ, 19 ਨਵੰਬਰ : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ....
ਪੰਜਾਬ
ਖੰਨਾ, 19 ਨਵੰਬਰ : ਥਾਣਾ ਮਲੌਦ ਦੇ ਅਧੀਨ ਆਉਂਦੇ ਪਿੰਡ ਲਹਿਲ ਵਿੱਚ ਤੇਜ਼ ਰਫਤਾਰ ਕਾਰ ਨੇ ਦੋ ਔਰਤਾਂ ਨੂੰ ਕੁਲਚ ਦਿੱਤਾ, ਜਿੰਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਦੋਂ ਕਿ ਤੀਸਰੀ ਔਰਤ ਨੇ ਸੂਏ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਮਿਲੀ ਜਾਣਕਾਰੀ ਅਨੁਸਾਰ ਮਨਰੇਗਾ ਦੇ ਤਹਿਤ ਔਰਤਾਂ ਸੜਕ ਦੇ ਕੰਮ ਕਰ ਰਹੀਆਂ ਸਨ, ਕਿ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਮ੍ਰਿਤਕਾਂ ਦੀ ਪਛਾਣ ਬੁੱਧਾ (70), ਬਲਜਿੰਦਰ ਕੌਰ (55) ਵਾਸੀ ਪਿੰਡ ਲਹਿਲ ਵਜੋਂ ਹੋਈ ਹੈ। ਸੜਕ ਤੋਂ ਛਾਲ....
ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ ਕਿਸਾਨਾਂ ਨੂੰ ਜਨਤਕ ਹਿੱਤਾਂ ਅਤੇ ਵਾਤਾਵਰਣ ਸੰਭਾਲ ਲਈ ਝੋਨੇ ਦੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਚੰਡੀਗੜ੍ਹ, 19 ਨਵੰਬਰ : ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ....
ਪੰਜਾਬ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਗਾਇਕਾ ਅਫਸਾਨਾ ਖਾਨ ਨੇ ਪੇਸ਼ ਕੀਤਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ/ਨਵੀਂ ਦਿੱਲੀ, 19 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ....
ਚੰਡੀਗੜ੍ਹ, 18 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਮਨਜੀਤ ਸਿੱਧੂ ਦੀਆਂ ਸੇਵਾਵਾਂ ਸਮਾਪਤੀ ਬਾਰੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਖੰਨਾ, 18 ਨਵੰਬਰ : ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ’ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ। ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਰੋਹਿਤ ਉਰਫ ਗੋਲੂ ਉਮਰ 20 ਸਾਲ ਅਤੇ ਨਵੀ ਉਰਫ ਗਿੰਨੂ ਉਮਰ 19 ਸਾਲ....
ਮੁੱਖ ਮੰਤਰੀ ਮਾਨ ਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ ਹੁਸ਼ਿਆਰਪੁਰ, 18 ਨਵੰਬਰ : ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ। ਦੋਵਾਂ....
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ : ਸ੍ਰੀ ਮੁਕਤਸਰ ਸਾਹਿਬ ‘ਚ ਰਾਜਸਥਾਨ ਦੇ ਜਲੌਰ ਦੇ ਇੱਕ ਵਿਅਕਤੀ ਨੇ ਆਪਣੇ ਬੱਚਿਆਂ ਨੂੰ ਗੁਜਰਾਤੀ-ਰਾਜਸਥਾਨ ਫੀਡਰ ਨਹਿਰ ਵਿੱਚ ਧੱਕਾ ਦੇਣ ਤੋਂ ਬਾਅਦ ਖੁਦ ਛਾਲ ਮਾਰ ਦੇਣ ਦੀ ਖਬਰ ਹੈ। ਇਸ ਸਬੰਧੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ, ਤਿੰਨੋ ਬੱਚਿਆਂ ਤੇ ਉਨ੍ਹਾਂ ਦੇ ਬਾਪ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ। ਜਾਣਕਾਰੀ ਅਨੁਸਾਰ ਜੈਰੂਪ ਰਾਮ (40) ਜੋ ਰਾਜਸਥਾਨ ਦੇ ਜਲੌਰ ਦਾ ਵਾਸੀ ਸੀ, ਉਹ ਵੀਰਵਾਰ ਨੂੰ ਹੀ ਆਪਣੇ....
ਫਰੀਦਕੋਟ, 17 ਨਵੰਬਰ : ਜਿਲ੍ਹਾ ਸੰਗਰੂਰ ਦੇ ਇੱਕ ਲੜਕੇ ਅਤੇ ਬਰਨਾਲਾ ਦੀ ਇੱਕ ਲੜਕੀ ਨੇ ਫਰੀਦਕੋਟ ਦੇ ਅਧੀਨ ਆਉਂਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲੈਣ ਦੀ ਖਬਰ ਹੈ। ਇਸ ਘਟਨਾਂ ਦਾ ਉਸ ਸਮੇਂ ਪਤਾ ਲੱਗਾ ਜਦੋਂ ਇੱਕ ਕਰਮਚਾਰੀ ਸਕੂਲ ਵਿੱਚ ਸਫਾਈ ਕਰ ਲਈ ਪਹੁੰਚਿਆ। ਜਿਸ ਤੋਂ ਬਾਅਦ ਉਸਨੇ ਪਿੰਡ ਦੀ ਪੰਚਾਇਤ ਨੂੰ ਸੂਚਿਤ ਕੀਤਾ ਅਤੇ ਪੰਚਾਇਤ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਦੋਂ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਪੜਤਾਲ ਕੀਤੀ ਗਈ ਤਾਂ....
ਚੰਡੀਗੜ੍ਹ, 17 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ ਪੰਜ ਦਿਨਾਂ ਦੇ ਅੰਦਰ ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਗੱਲ ਕੀਤੀ ਹੈ। ਮੁੱਖ ਮੰਤਰੀ ਨੂੰ ਭੇਜੇ ਲੀਗਲ ਨੋਟਿਸ ਵਿਚ ਸੁਖਬੀਰ ਸੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਅਖੌਤੀ ਇਕ ਵਿਅਕਤੀ ਦੀ ਬਹਿਸ ਵਿਚ ਜਾਣ ਬੁੱਝ ਕੇ ਗਲਤ ਬਿਆਨਬਾਜ਼ੀ....
ਕਿਹਾ, ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ ਚੰਡੀਗੜ੍ਹ, 17 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ....
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਨਵੇਂ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਮਰਪਿਤ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ 26 ਜਨਵਰੀ 2024 ਤੋਂ ਐਕਸ-ਰੇਅ ਦੀ ਸਹੂਲਤ ਮਿਲੇਗੀ ਅੰਮ੍ਰਿਤਸਰ, 17 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ....
ਤਰਨਤਾਰਨ, 16 ਨਵੰਬਰ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸ਼ਹਾਬਪੁਰ ਡਿਆਲ ‘ਚ ਕਾਰ ਅਤੇ ਇੱਕ ਮੋਟਰਸਾਈਕਲ ਦੀ ਹੋਈ ਟੱਕਰ ‘ਚ ਚਾਚੀ ਅਤੇ ਭਤੀਜੇ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗਿਆਨ ਕੌਰ (62) ਪਤਨੀ ਕਸ਼ਮੀਰ ਸਿੰਘ ਅਤੇ ਜੋਗਾ ਸਿੰਘ (25) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗਿਆਨ ਕੌਰ ਆਪਣੇ ਭਤੀਜੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਤਰਨਤਾਰਨ ਤੋਂ ਦਵਾਈ ਲੈਣ ਲਈ ਗਏ ਸਨ, ਜਦੋਂ ਉਹ ਦਵਾਈ ਲੈ ਕੇ ਵਾਪਸ ਪਿੰਡ ਆ ਰਹੇ ਸਨ ਤਾਂ ਉਨ੍ਹਾਂ....
ਚੰਡੀਗੜ੍ਹ, 16 ਨਵੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪੰਜਾਬ ਦੇ 1 ਕਰੋੜ 40 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੇਂਦਰ ਸਰਕਾਰ ਨੇ ਕੀਤਾ ਹੈ, ਪਰ ਪੰਜਾਬ ਸਰਕਾਰ ਇਸ ਦਾ ਸਿਹਰਾ ਵੀ ਅਪਣੇ ਆਪ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ। ਮਾਨ ਸਰਕਾਰ ਵਲੋਂ ਇਸ ਮੁਫ਼ਤ ਰਾਸ਼ਨ ’ਤੇ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਧਾਨ ਸੁਨੀਲ ਜਾਖੜ ਨੇ....
ਚੰਡੀਗੜ੍ਹ, 16 ਨਵੰਬਰ : ਅਗਲੇ ਦੋ ਦਹਾਕਿਆਂ ਵਿੱਚ ਪੰਜਾਬ ਨੂੰ ਸੋਕੇ ਵਾਲੇ ਸੂਬੇ ਵਿੱਚ ਬਦਲ ਦੇਵੇਗਾ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਅਧਿਐਨ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਲ 2039 ਤੱਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 1000 ਫੁੱਟ ਤੱਕ ਡਿੱਗ ਜਾਵੇਗਾ, ਜੋ ਅੱਜ 450 ਫੁੱਟ ਤੱਕ ਪਹੁੰਚ ਗਿਆ ਹੈ। ਰਿਪੋਰਟ ਮੁਤਾਬਕ ਪੰਜਾਬ ਦਾ 78 ਫੀਸਦੀ ਖੇਤਰ ਡਾਰਕ ਜ਼ੋਨ ਬਣ ਗਿਆ ਹੈ ਅਤੇ ਸਿਰਫ 11.3 ਫੀਸਦੀ ਖੇਤਰ ਹੀ ਸੁਰੱਖਿਅਤ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਨਿਗਰਾਨੀ ਕਮੇਟੀ ਨੇ....